ਕਿਸਾਨ ਸ਼ੰਭੂ ਤੇ ਖਨੌਰੀ ਦੀਆਂ ਰੋਕਾਂ ਤੋੜ ਕੇ ਕਰਨਾਲ ਤੇ ਜੀਂਦ ਪਹੁੰਚੇ, ਹਰਿਆਣੇ ਦੇ ਆਗੂ ਗੁਰਨਾਮ ਸਿੰਘ ਨੇ ਦੱਸੀ ਅਗਲੀ ਰਣਨੀਤੀ

ਵੀਡੀਓ ਕੈਪਸ਼ਨ, ਕਿਸਾਨਾਂ ਦਾ ਦਿੱਲੀ ਚਲੋ: ਕਿਸਾਨਾਂ ਤੇ ਪੁਲਿਸ ਵਿਚਾਲੇ ਸ਼ੰਭੂ ਬਾਰਡਰ ’ਤੇ ਕਿਵੇਂ ਤਿੱਖਾ ਹੋਇਆ ਸੰਘਰਸ਼

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਕੂਚ ਦਾ ਪ੍ਰੋਗਰਾਮ ਜਾਰੀ ਹੈ। ਦੋਵਾਂ ਸੂਬਿਆਂ ਦੇ ਕਿਸਾਨ ਹਰਿਆਣਾ ਪੁਲਿਸ ਵਲੋਂ ਲਾਈਆਂ ਰੋਕਾਂ ਨੂੰ ਤੋੜ ਕੇ ਲਗਾਤਾਰ ਅੱਗੇ ਵਧ ਰਹੇ ਹਨ।

ਹਰਿਆਣਾ ਦੇ ਕਿਸਾਨ ਅੰਬਾਲਾ-ਦਿੱਲੀ ਹਾਈਵੇਅ ਉੱਤੇ ਬੀਕੇਯੂ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿਚ 25 ਨਵੰਬਰ ਨੂੰ ਅੰਬਾਲਾ ਦੀ ਮੋੜਾ ਮੰਡੀ ਤੋਂ ਚੱਲ ਕੇ ਅੱਜ ਪਾਣੀਪਤ ਤੱਕ ਪਹੁੰਚ ਗਏ ਹਨ। ਇਸ ਸਮੇਂ ਉਨ੍ਹਾਂ ਪਾਣੀਪਤ ਟੋਲ ਪਲਾਜ਼ਾ ਉੱਤੇ ਡੇਰਾ ਜਮਾ ਲਿਆ ਹੈ।

ਦੂਜੇ ਪਾਸੇ ਅੰਬਾਲਾ, ਸ਼ੰਭੂ ਬਾਰਡਰ, ਖਨੌਰੀ, ਸਮਾਣਾ ਅਤੇ ਡੱਬਵਾਲੀ ਸਣੇ ਕਈ ਹੋਰ ਰਾਹਾਂ ਰਾਹੀ ਪੰਜਾਬ ਦੇ ਕਿਸਾਨ ਹਰਿਆਣਾ ਵਿਚ ਦਾਖਲ ਹੋਏ। ਜਿਸ ਦੌਰਾਨ ਬਾਰਡਰ ਉੱਤੇ ਇਨ੍ਹਾਂ ਦਾ ਸਵਾਗਤ ਵੱਡੀਆਂ ਰੋਕਾਂ , ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲਿਆਂ ਨਾਲ ਕੀਤਾ ਗਿਆ।

ਇਹ ਵੀ ਪੜ੍ਹੋ :

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ , ਸਰਬਜੀਤ ਸਿੰਘ ਧਾਲੀਵਾਲ ਅਤੇ ਬੀਬੀਸੀ ਸਹਿਯੋਗੀ ਸੁਖਚਰਨ ਪ੍ਰੀਤ , ਪ੍ਰਭੂਦਿਆਲ ਅਤੇ ਸਤ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਤੋਂ ਭੇਜੀਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਹਰ ਥਾਂ ਰੋਕਾਂ ਪਾਰ ਕਰਨ ਲਈ ਸਖ਼ਤ ਜੱਦੋ ਜਹਿਦ ਕਰਨ ਪਈ।

ਸ਼ਭੂ ਮੋਰਚੇ ਵਾਲੇ ਦਿੱਲੀ ਨਹੀਂ ਗਏ

ਪਹਿਲਾਂ ਕੀਤੇ ਐਲਾਨ ਮੁਤਾਬਕ ਕਈ ਜਥੇਬੰਦੀਆਂ ਪੰਜਾਬ ਹਰਿਆਣਾ ਬਾਰਡਰ ਉੱਤੇ ਧਰਨੇ ਉੱਤੇ ਬੈਠ ਗਈਆਂ। ਪਰ ਕਿਸਾਨਾਂ ਨਾਲ ਆਏ ਨੌਜਵਾਨਾਂ ਨੇ ਰੋਕਾਂ ਹਟਾ ਦਿੱਤੀਆਂ ਹਨ ਤਾਂ ਸਾਰੀਆਂ ਜਥੇਬੰਦੀਆਂ ਅੱਗੇ ਵਧ ਗਈਆਂ।

ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਖਨੌਰੀ ਅਤੇ ਡੱਬਵਾਲੀ ਵਿਚ ਧਰਨੇ ਉੱਤੇ ਬੈਠੀ ਹੈ, ਨੇ ਵੀ ਦੇਰ ਸ਼ਾਮ 27 ਨਵੰਬਰ ਨੂੰ ਦਿੱਲੀ ਵੱਲ ਚਾਲੇ ਪਾਉਣ ਦਾ ਫੈਸਲਾ ਕਰ ਲਿਆ।

ਵੀਡੀਓ ਕੈਪਸ਼ਨ, ਕਿਸਾਨਾਂ ਨੇ ਕਰਨਾਲ ਤੇ ਜੀਂਦ 'ਚ ਜ਼ਬਰਦਸਤੀ ਬਾਰਡਰ ਕੀਤੇ ਕਰਾਸ, ਪੁਲਿਸ 'ਤੇ ਸੁੱਟੇ ਪੱਥਰ

ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਬੀਬੀਸੀ ਪੰਜਾਬੀ ਕੋਲ ਇਸ ਫੈਸਲੇ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਹ ਹੁਣ ਨਵੇਂ ਫੈਸਲੇ ਤਹਿਤ ਹਰ ਹੀਲੇ ਦਿੱਲੀ ਪਹੁੰਚਣਗੇ।

ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਜੋ ਸ਼ੰਭੂ ਬਾਰਡਰ ਉੱਤੇ ਮੌਜੂਦ ਸਨ, ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਬਾਰਡਰ ਖੋਲ ਦਿੱਤਾ ਅਤੇ ਕਿਸਾਨ ਦਿੱਲੀ ਵੱਲ ਵਧ ਗਏ ਹਨ। ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਦੀਪ ਸਿੱਧੂ ਦੀ ਅਗਵਾਈ ਵਾਲਾ ਮੋਰਚਾ ਹਾਲੇ ਉੱਥੇ ਹੀ ਹੈ ਅਤੇ ਉੱਥੋਂ ਹੀ ਪ੍ਰਦਰਸ਼ਨ ਜਾਰੀ ਰੱਖਣ ਦੀ ਯੋਜਨਾ ਹੈ।

ਹੁਣ ਤੱਕ ਜੋ ਜਾਣਕਾਰੀ ਹੈ :

  • ਕਿਸਾਨਾਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇਣ ਲਈ ਕੂਚ 25 ਨਵੰਬਰ ਤੋਂ ਚੱਲੇ ਹੋਏ ਹਨ।
  • ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿਚ ਰਹਿਆਣਾ ਦੇ ਕਿਸਾਨਾਂ ਨੇ ਅੰਬਾਲਾ, ਸ਼ਾਹਬਾਦ, ਕਰਨਾਲ ਵਿਚ ਰੋਕਾਂ ਤੋੜੀਆਂ ਤੇ ਉਹ ਪਾਣੀਪਤ ਪਹੁੰਚ ਗਏ ਹਨ।
  • ਪੰਜਾਬ ਦੇ ਕਿਸਾਨ ਸ਼ੰਭੂ ਬਾਰਡਰ, ਖਨੌਰੀ, ਸੋਹਾਣਾ ਤੇ ਡੱਬਵਾਲੀ ਰਾਹੀ ਹਰਿਆਣਾ ਵਿਚ ਦਾਖਲ ਹੋ ਚੁੱਕੇ ਹਨ
  • ਰੋਕਾਂ ਤੋੜੇ ਜਾਣ ਬਾਅਦ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਹਰਿਆਣਾ ਵਿਚ ਦਾਖਲ ਹੋ ਗਏ, ਪਰ ਉਗਹਾਰਾਂ ਜਥੇਬੰਦੀ ਖਨੌਰੀ ਤੇ ਡੱਬਵਾਲੀ ਤੋਂ ਸਵੇਰੇ ਚਾਲੇ ਪਾਵੇਗੀ।
  • ਕਿਸਾਨਾਂ ਨੇ ਭਾਵੇਂ ਰੋਕਾਂ ਤੋੜੀਆਂ ਪਰ ਉਨ੍ਹਾਂ ਹੋਰ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕੀਤੀ।
  • ਸੁਖਪਾਲ ਖਹਿਰਾ ਅਤੇ ਪਰਮਿੰਦਰ ਢੀਂਡਸਾ ਸਣੇ ਪੰਜਾਬ ਦੇ 4 ਵਿਧਾਇਕਾਂ ਨੂੰ ਦਿੱਲੀ ਵਿਚ ਧਰਨਾ ਦੇਣ ਜਾਂਦੇ ਹਿਰਾਸਤ 'ਚ ਲਿਆ ਗਿਆ
  • ਦਿੱਲੀ ਵਿਚ ਵੀ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦਿੱਲੀ ਦੇ ਬਾਰਡਰ ਵੀ ਸੀਲ਼ ਕਰ ਦਿੱਤੇ ਗਏ ਹਨ।
  • ਕਿਸਾਨ ਆਪਣੇ ਨਾਲ ਰਾਸ਼ਣ ਤੇ ਸਾਜੋ ਸਮਾਨ ਲੈਕੇ ਚੱਲ ਰਹੇ ਹਨ ਅਤੇ ਲੰਬੀ ਲੜਾਈ ਲੜਨ ਦਾ ਐਲਾਨ ਕਰ ਰਹੇ ਹਨ।
  • ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ ਅਤੇ ਰਾਹੁਲ ਗਾਂਧੀ ਸਣੇ ਕਈ ਆਗੂਆਂ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ।
  • ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮਾਰਚ ਨੂੰ ਕੈਪਟਨ ਵਲੋਂ ਗੁਮਰਾਹ ਲੋਕਾਂ ਦਾ ਸੰਘਰਸ਼ ਕਿਹਾ ਹੈ।

ਕੀ ਹੈ ਅਗਲੀ ਰਣਨੀਤੀ

ਦਿੱਲੀ ਜਾ ਰਹੇ ਕਿਸਾਨਾਂ ਵਿਚ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲਾ ਹਰਿਆਣਾ ਦੇ ਕਿਸਾਨਾਂ ਦਾ ਜਥਾ ਸਭ ਤੋਂ ਅੱਗੇ ਹੈ। ਪਾਣੀਪਤ ਵਿਚ ਆਪਣੇ ਠਹਿਰਾਅ ਦੌਰਾਨ ਗੁਰਨਾਮ ਸਿੰਘ ਨੇ ਕਿਹਾ ਕਿ ਸਰਕਾਰ ਨੇ ਪਰਾਣੇ ਰਾਜੇ ਜਿਵੇਂ ਦੁਸ਼ਮਣਾਂ ਲਈ ਰਾਹਾਂ ਵਿਚ ਖਾਈਆਂ ਪੁੱਟ ਦਿੰਦੇ ਸਨ, ਹਰਿਆਣਾ ਸਰਕਾਰ ਨੇ ਉਹੀ ਕੰਮ ਕੀਤਾ ਹੈ, ਭਾਵੇਂ ਕੱਲ ਇਸ ਵਿਚ ਪਾਣੀ ਛੱਡ ਦੇਵੇ।

ਉਨ੍ਹਾਂ ਕਿਹਾ ਕਿ ਅਵਾਮ ਨੇ ਸ੍ਰੀਰਾਮ ਦੀ ਅਗਵਾਈ ਵਿਚ ਸਮੁੰਦਰ ਉੱਤੇ ਪੁਲ਼ ਬੰਨ੍ਹ ਦਿੱਤਾ ਸੀ ਤਾਂ ਕਿਸਾਨਾਂ ਲਈ ਦਿੱਲੀ ਪਹੁੰਚਣਾ ਕੀ ਚੀਜ਼ ਹਨ, ਸਰਕਾਰਾਂ ਕਦੇ ਵੀ ਅਵਾਮ ਨੂੰ ਨਹੀਂ ਰੋਕ ਸਕਦੀਆਂ।

ਉਨ੍ਹਾਂ ਕਿਹਾ ਕਿ ਦਿੱਲੀ ਸਾਡੀ ਰਾਜਧਾਨੀ ਹੈ ਅਸੀਂ ਮੁਲਕ ਦੇ ਨਾਗਰਿਕ ਹਾਂ, ਉੱਥੇ ਜਾਣ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਸੀਂ ਨਹੀਂ ਜਾਣਦੇ ਕਿ ਦਿੱਲੀ ਕਦੋਂ ਪਹੁੰਚਾਗੇ , ਪਰ ਪਹੁੰਚਾਗੇ ਜਰੂਰ।

ਉਨ੍ਹਾਂ ਕਿਹਾ ਕਿ 3 ਤਾਰੀਕ ਦਾ ਗੱਲਬਾਤ ਦਾ ਸੱਦਾ ਤਾਂ ਦਿੱਤਾ ਹੋਇਆ ਹੈ, ਉਨ੍ਹਾਂ ਨੂੰ ਨਹੀਂ ਲੱਗਦਾ ਕਿ ਖੇਤੀ ਮੰਤਰੀ ਵੀ ਕੁਝ ਕਰ ਸਕੇਗਾ। ਇਹ ਬਿੱਲ ਮੰਤਰੀ ਦੇ ਨਹੀਂ ਕਾਰਪੋਰੇਟ ਦੇ ਬਣਾਏ ਹੋਏ ਹਨ। ਇਸ ਲਈ ਗੱਲਾਬਤ ਖੇਤੀ ਮੰਤਰੀ ਨਾਲ ਨਹੀਂ ਪ੍ਰਧਾਨ ਮੰਤਰੀ ਨਾਲ ਕਰਕੇ ਹੀ ਗੱਲ ਬਣੇਗੀ।

ਉਨ੍ਹਾਂ ਕਿਹਾ ਕਿ ਇਕੱਲਾ ਖੇਤੀ ਮੰਤਰੀ ਬੁਲਾਵੇਂ ਤਾਂ ਗੱਲਬਾਤ ਲਈ ਜਾਣਾ ਵੀ ਨਹੀਂ ਚਾਹੀਦਾ। ਉਨ੍ਹਾਂ ਕਿ ਗੱਲਬਾਤ ਬਾਰੇ ਫੈਸਲਾ ਕੋਰ ਕਮੇਟੀ ਨੇ ਕਰਨਾ ਹੈ। ਪਰ ਹਾਂ ਇਹ ਸਪੱਸ਼ਟ ਹੈ ਕਿ ਗੱਲਬਾਤ ਦੇ ਨਾਂ ਉੱਤੇ ਅੰਦੋਲਨ ਨਹੀਂ ਰੋਕਾਂਗੇ। ਜੇ ਅੰਦੋਲਨ ਖਤਮ ਕਰਵਾਉਣ ਹੈ ਤਾਂ ਸਰਕਾਰ ਸੜ੍ਹਕ ਉੱਤੇ ਆਕੇ ਕਹੇ ਕਿ ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ। ਨਹੀਂ ਤਾਂ ਦਿੱਲੀ ਪਹੁੰਚ ਕੇ ਦੇਖੀ ਜਾਵੇਗੀ।

ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਆਹਮੋ-ਸਾਹਮਣੇ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦਿੰਦਿਆਂ ਟਵੀਟ ਕੀਤਾ, "ਕੈਪਟਨ ਅਮਰਿੰਦਰ ਜੀ, ਮੈਂ ਪਹਿਲਾਂ ਵੀ ਕਿਹਾ ਸੀ ਅਤੇ ਮੈਂ ਫਿਰ ਕਹਿ ਰਿਹਾ ਹਾਂ ਕਿ ਸਿਆਸਤ ਛੱਡ ਦੇਵਾਂਗਾ ਜੇ ਐੱਮਐੱਸਪੀ ਸਬੰਧੀ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਹੋਈ। ਇਸ ਲਈ ਭੋਲੇ-ਭਾਲੇ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

"ਮੈਂ ਪਿਛਲੇ ਤਿੰਨ ਦਿਨਾਂ ਤੋਂ ਤੁਹਾਡੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਪਰ ਤੁਸੀਂ ਗੱਲ ਕਰਨ ਲਈ ਮੌਜੂਦ ਨਹੀਂ ਹੋ। ਕੀ ਤੁਸੀਂ ਕਿਸਾਨਾਂ ਦੇ ਮੁੱਦੇ 'ਤੇ ਇੰਨੇ ਗੰਭੀਰ ਹੋ? ਤੁਸੀਂ ਸਿਰਫ ਟਵੀਟ ਕਰ ਰਹੇ ਹੋ ਅਤੇ ਗੱਲਬਾਤ ਤੋਂ ਭੱਜ ਰਹੇ ਹੋ, ਕਿਉਂ?"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

"ਇਕ ਹੋਰ ਟਵੀਟ ਵਿੱਚ ਮਨੋਹਰ ਲਾਲ ਨੇ ਲਿਖਿਆ, "ਝੂਠ ਅਤੇ ਪ੍ਰਚਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਹੁਣ ਲੋਕਾਂ ਨੂੰ ਤੁਹਾਡਾ ਅਸਲ ਚਿਹਰਾ ਦੇਖਣ ਦਿਓ। ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਲੋਕਾਂ ਦੀ ਜਾਨ ਨੂੰ ਮੁਸੀਬਤ ਵਿੱਚ ਨਾ ਪਾਓ। ਮਹਾਂਮਾਰੀ ਦੇ ਇਸ ਦੌਰ ਵਿੱਚ ਗੰਦੀ ਸਿਆਸਤ ਤੋਂ ਬਚੋ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਲਾਲ ਨੂੰ ਟੈਗ ਕਰਕੇ ਟਵੀਟ ਕੀਤਾ ਸੀ ਕਿ ਕਿਸਾਨਾਂ ਦਾ ਸੰਵਿਧਾਨਕ ਅਧਿਕਾਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, 'ਉਨ੍ਹਾਂ ਨੂੰ ਲੰਘਣ ਦਿਓ ਅਤੇ ਸ਼ਾਂਤੀ ਨਾਲ ਆਵਾਜ਼ ਦਿੱਲੀ ਪਹੁੰਚਾਉਣ ਦਿਓ।'

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਅੱਗੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਸੀ,' 'ਤਕਰੀਬਨ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ, ਪੰਜਾਬ 'ਚ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਹਨ। ਫਿਰ ਹਰਿਆਣਾ ਸਰਕਾਰ ਕਿਸਾਨਾਂ 'ਤੇ ਤਾਕਤ ਦੀ ਵਰਤੋਂ ਕਿਉਂ ਕਰ ਰਹੀ ਹੈ? ਕੀ ਕਿਸਾਨਾਂ ਨੂੰ ਪਬਲਿਕ ਹਾਈਵੇ ਤੋਂ ਸ਼ਾਂਤੀ ਨਾਲ ਜਾਣ ਦਾ ਅਧਿਕਾਰ ਨਹੀਂ ਹੈ?"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

26 ਨਵੰਬਰ ਨੂੰ ਸਵੇਰੇ ਹੀ ਅੰਬਾਲਾ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਦਾ ਹਜ਼ਾਰਾਂ ਦੀ ਗਿਣਤੀ ਵਿਚ ਜਮਾਵੜਾ ਲੱਗ ਗਿਆ ਸੀ ਅਤੇ ਪੁਲਿਸ ਦੀਆਂ ਰੋਕਾਂ ਨੂੰ ਕਿਸਾਨਾਂ ਨੇ ਤੋੜ ਦਿੱਤਾ।

ਇਹ ਵੀ ਪੜ੍ਹੋ-

ਸ਼ੰਭੂ ਬਾਰਡਰ ਖੋਲ੍ਹਿਆ ਗਿਆ

ਹਰਿਆਣਾ ਪੁਲਿਸ ਨੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲ਼ੇ ਵੀ ਛੱਡੇ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਬੈਰੀਕੇਡ ਚੁੱਕ ਨੇ ਪੁਲ ਤੋਂ ਥੱਲੇ ਸੁੱਟ ਦਿੱਤੇ ਅਤੇ ਟਰੱਕਾਂ ਟਰਾਲਿਆਂ ਨੂੰ ਧੱਕ ਕੇ ਸਾਇਡ ਕਰ ਦਿੱਤਾ।

ਕਾਫ਼ੀ ਸਾਰੇ ਟਰੈਕਟ ਟਰਾਲੀਆਂ ਅਤੇ ਪੈਦਲ ਕਿਸਾਨ ਹਰਿਆਣਾ ਵਿਚ ਦਾਖ਼ਲ ਹੋ ਗਏ।

ਸ਼ੰਭੂ ਬਾਰਡਰ ਉੱਤੇ ਪੰਜਾਬ ਹਰਿਆਣਾ ਬਾਰਡਰ ਉੱਤੇ ਹਰਿਆਣਾ ਪੁਲਿਸ ਕਿਸਾਨਾਂ ਨੂੰ ਰਸਤੇ ਵਿਚ ਟਰਾਲੇ ਅਤੇ ਟਿੱਪਰ ਲਗਾ -ਲਗਾ ਰੋਕ ਰਹੀ ਸੀ। ਕਿਸਾਨਾਂ ਦੇ ਵਾਹਨਾਂ ਅੱਗੇ ਪੁਲਿਸ ਰੈਪਿਡ ਫੋਰਸ ਦੇ ਜਵਾਨ ਅੱਗੇ ਖੜ੍ਹਕੇ ਰੋਕ ਰਹੇ ਸਨ।

ਕੁਝ ਕਿਸਾਨ ਲੰਘ ਜਾਂਦੇ ਹਨ ਅਤੇ ਪੁਲਿਸ ਫੇਰ ਰੋਕ ਲੈਂਦੀ ਸੀ , ਕਾਫੀ ਦੇਰ ਦੇ ਜੱਦੋਜਹਿਦ ਤੋਂ ਬਾਅਦ ਆਖਰ ਰਾਹ ਖੋਲ੍ਹ ਦਿੱਤਾ ਗਿਆ ਅਤੇ ਕਿਸਾਨ ਹਰਿਆਣਾ ਵਿਚ ਪਹੁੰਚ ਗਏ। ਭਾਵੇਂ ਕਿ ਪੁਲਿਸ ਬਲ ਵਰਤੋਂ ਦੀ ਗੱਲ ਕਰ ਰਹੀ ਸੀ ਪਰ ਪੁਲਿਸ ਨੇ ਲਾਠੀਚਾਰਜ ਬਗੈਰਾ ਨਹੀਂ ਕੀਤਾ।

ਵੀਡੀਓ ਕੈਪਸ਼ਨ, ਦਿੱਲੀ ਵੱਲ ਵਧ ਰਹੇ ਕਿਸਾਨਾਂ ਅੰਬਾਲਾ ’ਚ ਬੈਰੀਕੈਡਿੰਗ ਤੋੜੀ

ਉਗਰਾਹਾਂ ਜਥੇਬੰਦੀ 27 ਨਵੰਬਰ ਪਾਵੇਗੀ ਚਾਲੇ

ਖਨੌਰੀ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ 30 ਕਿਸਾਨ ਜਥੇਬੰਦੀਆਂ ਨੇ ਪਹੁੰਚਦਿਆਂ ਹੀ ਬਾਰਡਰ ਉੱਤੇ ਧਰਨੇ ਸ਼ੁਰੂ ਕਰ ਦਿੱਤੇ। ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਜਾਵੇਗਾ ਤਾਂ ਉਹ ਉੱਥੇ ਹੀ ਧਰਨਾ ਸ਼ੁਰੂ ਕਰ ਦੇਣਗੇ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਵੇਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਅਗਲੇ 7 ਦਿਨਾਂ ਤੱਕ ਖਨੌਰੀ ਬਾਰਡਰ ਉੱਤੇ ਹੀ ਧਰਨਾ ਦੇਣਗੇ ਅਤੇ ਫਿਰ 7 ਦਿਨ ਬਾਅਦ ਹਾਲਾਤ ਉੱਤੇ ਵਿਚਾਰ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਪਰ ਸ਼ਾਮ ਤੱਕ ਉਨ੍ਹਾਂ ਵੀ 27 ਨਵੰਬਰ ਨੂੰ ਅੱਗੇ ਵਧਣ ਦਾ ਫੈਸਲਾ ਲਿਆ।

ਪਰ ਕਿਸਾਨ ਮਾਰਚ ਵਿਚ ਪਹੁੰਚੇ ਵੱਡੀ ਗਿਣਤੀ ਨੌਜਵਾਨਾਂ ਨੇ ਆਪ ਮੁਹਾਰੇ ਦੇਖਦਿਆਂ ਹੀ ਦੇਖਦਿਆਂ ਰੋਕਾਂ ਤੋੜ ਦਿੱਤੀਆਂ ਅਤੇ ਰਾਹ ਵਿਚ ਖੜੇ ਕੀਤੇ ਟਰੱਕ ਟਰਾਲਿਆਂ ਅਤੇ ਵੱਡੇ ਵੱਡੇ ਪੱਥਰਾਂ ਨੂੰ ਹਟਾ ਦਿੱਤਾ। ਮਿੱਟੀ ਦੇ ਟਿੱਬੇ ਜੋ ਸੜਕ ਵਿਚ ਲਗਾਏ ਗਏ ਸਨ ਉਨ੍ਹਾਂ ਨੂੰ ਪੱਧਰ ਕਰ ਦਿੱਤਾ ਤਾਂ ਪੁਲਿਸ ਨੂੰ ਪਿੱਛੇ ਹਟਣਾ ਪਿਆ।

ਪਹਿਲਾਂ ਕਿਸਾਨ ਯੂਨੀਅਨਾਂ ਨਾਲ ਆਏ ਲੋਕ ਧਰਨਿਆਂ ਉੱਤੇ ਹੀ ਬੈਠੇ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਆਪ ਮੁਹਾਰੇ ਆਏ ਲੋਕ ਰੋਕਾਂ ਹਟਾ ਰਹੇ ਹਨ। ਇੱਥੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਜਥੇਬੰਦੀਆਂ ਨੇ ਇੱਥੇ ਹੀ ਧਰਨਾ ਦੇਣ ਲਈ ਕਿਹਾ ਹੈ, ''ਅਸੀਂ ਉਨ੍ਹਾਂ ਦੀ ਗੱਲ ਮੰਨਾਗੇ''।

ਪਰ ਜਦੋਂ ਰੋਕਾਂ ਟੁੱਟ ਗਈ ਤਾਂ ਬੀਕੇਯੂ ਉਗਰਾਹਾ ਨੂੰ ਛੱਡਕੇ ਬਾਕੀ ਸਾਰੀਆਂ ਜਥੇਬੰਦੀਆਂ ਦਾ ਕਾਰਕੁਨ ਅੱਗੇ ਚਲੇ ਗਏ।

ਕਿਸਾਨਾਂ ਦਾ ਸੰਘਰਸ਼

ਦਿੱਲੀ 'ਚ ਪੰਜਾਬ ਦੇ 4 ਵਿਧਾਇਕ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਹੀ ਰਾਜਧਾਨੀ ਨੂੰ ਆਉਣ ਵਾਲੇ ਰਾਹਾਂ ਵਿਚ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ।

ਪੰਜਾਬ ਦੇ ਚਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਜਗਦੇਵ ਸਿੰਘ ਕਮਾਲੂ ਅਤੇ ਪਿਰਮਿਲ ਸਿੰਘ ਖਾਲਸਾ ਵੀ ਪਹਿਲਾਂ ਹੀ ਦਿੱਲੀ ਪਹੁੰਚ ਗਏ । ਇਨ੍ਹਾਂ ਵਿਧਾਇਕਾਂ ਨੇ ਜਦੋਂ ਜੰਤਰ ਮੰਤਰ ਵੱਲ ਮਾਰਚ ਕੀਤਾ ਤਾਂ ਦਿੱਲੀ ਪੁਲਿਸ ਨੇ ਇਨ੍ਹਾਂ ਨੂੰ ਰਾਹ ਵਿਚ ਹੀ ਹਿਰਾਸਤ ਵਿਚ ਲੈ ਲਿਆ।

ਹਿਰਾਸਤ ਵਿਚ ਲਏ ਜਾਣ ਤੋ ਬਾਅਦ ਸੁਖਪਾਲ ਸਿੰਘ ਪਰਮਿੰਦਰ ਸਿੰਘ ਢੀਂਡਸਾ ਇੱਕ ਜਥੇ ਨਾਲ ਹਰਿਆਣਾ ਦੇ ਪਿੰਡਾਂ ਵਿਚੋਂ ਹੁੰਦੇ ਹੋਏ ਦਿੱਲੀ ਪਹੁੰਚਣ ਵਿਚ ਸਫ਼ਲ ਰਹੇ। ਉਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਥਾਣੇ ਦੀ ਪੁਲਿਸ ਨੇ ਹਿਰਾਸਤ ਵਿਚ ਲਿਆ । ਇਨ੍ਹਾਂ ਦੇ ਸਮਰਥਕਾਂ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਨਾਅਰੇਬਾਜ਼ੀ ਵੀ ਕੀਤੀ।

ਇਸੇ ਤਰ੍ਹਾਂ ਕਿਸਾਨ ਆਗੂ ਤੇ ਸਵਰਾਜ ਪਾਰਟੀ ਦੇ ਮੁਖੀ ਯੋਗੇਂਦਰ ਯਾਦਵ ਨੂੰ ਵੀ ਗੁਰੂ ਗ੍ਰਾਮ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਖਨੌਰੀ

ਤਸਵੀਰ ਸਰੋਤ, Sukhcharan/ bbc

ਤਸਵੀਰ ਕੈਪਸ਼ਨ, ਕੈਪਟਨ ਤੇ ਖੱਟਰ ਵਿਚਾਲੇ ਕਿਸਾਨਾਂ ਨੂੰ ਲੈਕੇ ਟਵਿੱਟਰ ਜੰਗ

ਦਿੱਲੀ ਪਹੁੰਚੇ ਕਿਸਾਨ ਆਗੂ ਵੀ ਹਿਰਾਸਤ ਵਿਚ ਲਏ

ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਮੁਤਾਬਕ 25 ਨਵੰਬਰ ਨੂੰ ਦਿੱਲੀ ਵਿੱਚ ਪਹੁੰਚੇ ਕਿਸਾਨ, ਜੋ ਇੱਕ ਗੁਰਦੁਆਰੇ ਵਿੱਚ ਰੁਕੇ ਹੋਏ ਸਨ, ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ। ਕੁਧ ਦੇਰ ਬਾਅਦ ਕਿਸਾਨਾਂ ਨੂੰ ਛੱਡ ਦਿੱਤਾ ਗਿਆ।

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਥਾਂ-ਥਾਂ ਉੱਤੇ ਬੈਰੀਅਰ ਲਗਾਏ ਹੋਏ ਹਨ। ਸੋਨੀਪਤ ਦੇ ਐੱਸੀ ਪੀ ਨੇ ਕਿਹਾ ਕਿ ਦਿੱਲੀ ਚਲੋਂ ਦੇ ਮੱਦੇ ਨਜ਼ਰ ਹਰਿਆਣਾ ਪੁਲਿਸ ਨੇ ਸੋਨੀਪਤ ਦੇ ਜ਼ਿਲ੍ਹਾ ਬਾਰਡਰ ਦੇ ਨਾਲ-ਨਾਲ ਅੰਤਰਰਾਜੀ ਬਾਰਡਰ ਵੀ ਸੀਲ ਕਰ ਦਿੱਤਾ ਹੈ।

ਬੀਬੀਸੀ ਸਹਿਯੋਗੀ ਸਤ ਸਿੰਘ ਨੇ ਦੱਸਿਆ ਕਿ ਸੋਨੀਪਤ ਦੇ ਐੱਸਪੀ ਜਸ਼ਨਦੀਪ ਰੰਧਾਵਾ ਦਾ ਕਹਿਣਾ ਹੈ, "ਸਾਡੇ ਕੋਲੋਂ, ਪ੍ਰਸ਼ਾਸਨ ਕੋਲੋਂ ਕਿਸੇ ਕਿਸਾਨ ਸੰਗਠਨ ਨੇ ਇਸ ਮਾਰਚ ਸਬੰਧੀ ਕੋਈ ਮਨਜ਼ੂਰੀ ਨਹੀਂ ਲਈ। ਇਸ ਲਈ ਕਿਸੇ ਨੂੰ ਵੀ ਬਿਨਾਂ ਆਗਿਆ ਕਿਤੇ ਇਕੱਠਾ ਹੋਣ ਇਜਾਜ਼ਤ ਨਹੀਂ ਹੈ। ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੁਲਿਸ ਬਿਲਕੁਲ ਤਿਆਰ ਹੈ।"

ਪਾਣੀਪਤ ਵਿਚ ਡੇਰੇ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿਚ ਚੱਲ ਰਿਹਾ ਕਿਸਾਨਾਂ ਦਾ ਜਥਾ ਸੋਨੀਪਤ ਵਿਚ ਪੁਲਿਸ ਰੋਕਾਂ ਲੰਘਣ ਲਈ ਜਦੋਜਹਿਦ ਕਰ ਰਿਹਾ ਸੀ , ਪਰ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਨੇ ਸੜ੍ਹਕ ਉੱਤੇ ਡੂੰਘੀ ਖਾਈ ਪੁੱਟ ਦਿੱਤੀ ਹੈ ਇਸ ਲਈ ਉਨ੍ਹਾਂ ਰਾਤ ਪਾਣੀਪਤ ਵਿਚ ਕੱਟਣ ਦਾ ਫੈਸਲਾ ਲਿਆ।

ਗੁਰਨਾਮ ਚੰਦੂਣੀ

ਤਸਵੀਰ ਸਰੋਤ, BBC/sat singh

ਤਸਵੀਰ ਕੈਪਸ਼ਨ, ਬੀਕੇਯੂ ਆਗੂ ਗੁਰਨਾਮ ਚੜੂਨੀ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ

ਗੁਰਨਾਮ ਸਿੰਘ ਦੀ ਅਗਵਾਈ ਵਿਚ 25 ਨਵੰਬਰ ਤੋਂ ਜਥਾ ਚੱਲਿਆ ਹੋਇਆ ਹੈ। ਉਨ੍ਹਾਂ ਵੀਡੀਓ ਰਾਹੀ ਅਪੀਲ ਕੀਤੀ, "ਵੱਧ ਤੋਂ ਵੱਧ ਕਿਸਾਨ ਦਿੱਲੀ ਵੱਲ ਕੂਚ ਕਰਨ, ਆਪਣੀਆਂ ਗੱਡੀਆਂ ਵਿੱਚ, ਟਰਾਲੀਆਂ ਵਿੱਚ ਆਪਣੀ ਲੋੜੀਂਦਾ ਰਾਸ਼ਨ ਪਾਣੀ ਲੈ ਕੇ, ਡਰਨ ਦੀ ਕੋਈ ਲੋੜ ਨਹੀਂ।"

ਗੁਰਨਾਮ ਸਿੰਘ ਦੇ ਅਗਵਾਈ ਵਾਲੀ ਜਥੇਬੰਦੀ ਸਭ ਤੋਂ ਅੱਗੇ ਚੱਲ ਰਹੀ ਹੈ ਅਤੇ ਸਭ ਤੋਂ ਵੱਧ ਰੋਕਾਂ ਉਨ੍ਹਾਂ ਨੇ ਹੀ ਤੋੜੀਆਂ ਹਨ। ਹੁਣ ਉਨ੍ਹਾਂ ਪਾਣੀਪਤ ਤੋਂ ਸਵੇਰੇ 9 ਵਜੇ ਦਿੱਲੀ ਨੂੰ ਕੂਚ ਕਰਨਾ ਹੈ।

ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, ANI

"ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜਦਿਆਂ ਹੋਇਆ ਅੱਗੇ ਵਧਣਾ ਹੈ ਪਰ ਸਾਨੂੰ ਇਹ ਸਭ ਕੁਝ ਸ਼ਾਂਤਮਈ ਢੰਗ ਨਾਲ ਕਰਨਾ ਹੈ, ਹਮਲਾ ਨਹੀਂ ਕਰਨਾ ਹੈ ਜਾਂ ਗੁਪਤ ਰਸਤਿਆਂ ਥਾਣੀਂ ਜੀਟੀ ਰੋਡ ਉੱਤੇ ਆਓ ਸਾਡੇ ਕਾਫ਼ਲੇ ਵਿੱਚ ਸ਼ਾਮਲ ਹੋਣ।"

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਉਹ ਬੈਰੀਅਰ ਨਾ ਤੋੜ ਸਕੇ ਤਾਂ ਪੈਦਲ ਹੀ ਅੱਗੇ ਵਧਣਗੇ।

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਕਿਸਾਨ ਅੰਦੋਲਨ ਦੀਆਂ ਚੋਣਵੀਆਂ ਤਸਵੀਰਾਂ

ਕਿਸਾਨ ਸੰਘਰਸ਼

ਤਸਵੀਰ ਸਰੋਤ, Sat singh/BBC

ਤਸਵੀਰ ਕੈਪਸ਼ਨ, ਕਰਨਾਲ ਪੁਲਿਸ ਦੀ ਨਾਕੇਬੰਦੀ ਅੱਗੇ ਪੰਜਾਬ ਦੇ ਕਿਸਾਨਾਂ ਦਾ ਵੱਡਾ ਇਕੱਠ
ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਸ਼ੰਭੂ ਵਿਚ ਨਾਕਾ ਤੋੜਨ ਤੋਂ ਪਹਿਲਾਂ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ
ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, Prbahudyal /BBC

ਤਸਵੀਰ ਕੈਪਸ਼ਨ, ਡੱਬਵਾਲੀ ਬਾਰਡਰ ਉੱਤੇ ਧਰਨਾ ਦੇ ਰਹੇ ਕਿਸਾਨ, ਇੱਥੇ ਕਾਫ਼ੀ ਗਿਣਤੀ ਲੋਕ ਅੱਗੇ ਵਧਣ ਲਈ ਦਬਾਅ ਬਣਾ ਰਹੇ ਹਨ।
ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, ANI

ਸਿਰਸਾ ਦੇ ਪਿੰਡ ਖੁਈਆਂ ਮਾਲਕਣਾ ਦੇ ਟੋਲ ਪਲਜੇ 'ਤੇ ਕਿਸਾਨ ਦਿੱਲੀ ਜਾਣ ਦੀ ਕੋਸ਼ਿਸ਼ ਕਰਦੇ ਹੋਏ।

ਸਿਰਸਾ ਦੇ ਪਿੰਡ ਖੁਈਆਂ ਮਾਲਕਣਾ ਦੇ ਟੋਲ ਪਲਜੇ 'ਤੇ ਕਿਸਾਨ ਦਿੱਲੀ ਜਾਣ ਦੀ ਕੋਸ਼ਿਸ਼ ਕਰਦੇ ਹੋਏ

ਤਸਵੀਰ ਸਰੋਤ, BBC/prabhu dayal

ਸੰਗਰੂਰ ਜ਼ਿਲ੍ਹੇ ਵਿੱਚ ਪੈਂਦੇ ਪੰਜਾਬ-ਹਰਿਆਣਾ ਬਾਰਡਰ ਖਨੌਰੀ ਉੱਤੇ ਬੈਠੇ ਕਿਸਾਨ।

ਸੰਗਰੂਰ ਜ਼ਿਲ੍ਹੇ ਵਿੱਚ ਪੈਂਦੇ ਪੰਜਾਬ-ਹਰਿਆਣਾ ਬਾਰਡਰ ਖਨੌਰੀ ਉੱਤੇ ਬੈਠੇ ਕਿਸਾਨ

ਕਰਨਾਲ ਵਿੱਚ ਨੈਸ਼ਨਲ ਹਾਈਵੇਅ 44 ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਗਈ ਹੈ।

ਪੁਲਿਸ

ਤਸਵੀਰ ਸਰੋਤ, Sat singh/bbc

ਕੇਜਰੀਵਾਲ ਨੇ ਕੀ ਕਿਹਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨੇ ਬਿੱਲ ਕਿਸਾਨ ਵਿਰੋਧੀ ਹਨ ਅਤੇ ਸਰਕਾਰ ਨੂੰ ਇਸ ਵਾਪਸ ਲੈਣ ਦੀ ਬਜਾਇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਵੀ ਰੋਕ ਰਹੀ ਹੈ।

ਉਨ੍ਹਾਂ ਨੇ ਲਿਖਿਆ, "ਉਨ੍ਹਾਂ ਉੱਤੇ ਵਾਟਰ ਕੈਨਨ ਚਲਾਏ ਜਾ ਰਹੇ ਹਨ। ਕਿਸਾਨਾਂ ਉੱਤੇ ਇਹ ਜੁਰਮ ਬਿਲਕੁਲ ਗ਼ਲਤ ਹੈ। ਸ਼ਾਂਤਮਈ ਪ੍ਰਦਰਸ਼ਨ ਉਨ੍ਹਾਂ ਦਾ ਸੰਵੈਧਾਨਿਕ ਅਧਿਕਾਰ ਹੈ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਟਵੀਟ ਕੀਤਾ।

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਉੱਥੇ ਦੂਜੇ ਪਾਸੇ ਸਵਰਾਜ ਪਾਰਟੀ ਦੇ ਮੁਖੀ ਯੋਗਿੰਦਰ ਯਾਦਵ ਨੇ ਦੱਸਿਆ ਕਿ ਸਮਾਜਿਕ ਕਾਰਕੁੰਨ ਮੇਧਾ ਪਾਟਕਰ, ਪ੍ਰਤਿਭਾ ਸ਼ਿੰਡੇ ਤੇ ਕਈ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਆਗਰਾ ਦੇ ਨੇੜੇ ਰੋਕ ਦਿੱਤਾ ਤੇ ਕਿਹਾ ਕਿ ਕਿਸਾਨ ਦਿੱਲੀ ਨਹੀਂ ਜਾ ਸਕਦੇ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

25 ਨਵੰਬਰ ਨੂੰ ਕੀ -ਕੀ ਹੋਇਆ

  • ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਵੱਡੀ ਗਿਣਤੀ 'ਚ ਖਨੌਰੀ, ਸ਼ੰਭੂ ਬਾਰਡਰ ਉੱਤੇ ਪਹੁੰਚ ਗਏ ਹਨ।
  • ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੀਆਂ, ਟਰੱਕਾਂ ਅਤੇ ਬੱਸਾਂ ਨੂੰ ਝੰਡਿਆਂ ਤੇ ਨਾਅਰਿਆਂ ਨਾਲ ਸ਼ਿੰਗਾਰਿਆ ਹੋਇਆ ਹੈ। ਸਰਦੀ ਦੇ ਮੌਸਮ ਲਈ ਲੋੜੀਂਦੇ ਕੱਪੜੇ, ਰਾਸ਼ਨ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਗਿਆ ਹੈ।
  • ਹਰਿਆਣਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸੂਬੇ ਨਾਲ ਲੱਗਦੀਆਂ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਤੇ ਪੁਲਿਸ ਦਾ ਵੱਡਾ ਜਮਾਵੜਾ ਪੰਜਾਬ ਹਰਿਆਣਾ ਦੀਆਂ ਸਰਹੱਦਾ 'ਤੇ ਸਖ਼ਤੀ ਕਰਨ ਦੇ ਪੂਰੇ ਸਾਜ਼ੋ ਸਮਾਨ ਨਾਲ ਡਟਿਆ ਹੋਇਆ ਹੈ।
ਵੀਡੀਓ ਕੈਪਸ਼ਨ, ਕਿਸਾਨਾਂ ਦਾ ਦਿੱਲੀ ਕੂਚ: ਕਿਸਾਨਾਂ ਦੇ ਅੰਦੋਲਨ ਵਿੱਚ ਇਸ ਵਾਰ ਕਿਉਂ ਬੀਬੀਆਂ ਦੀ ਸ਼ਮੂਲੀਅਤ ਵਧੀ
  • ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਪੰਜਾਬ ਵਿੱਚ ਜਾਣ ਵਾਲੀਆਂ ਬੱਸਾਂ ਬੰਦ ਕੀਤੀਆਂ ਹਨ।
  • ਪੰਜਾਬ ਆਗੂਆਂ ਨੂੰ ਹਰਿਆਣਾ ਪੁਲਿਸ ਵਲੋਂ ਚੁੱਕੇ ਜਾਣ ਉੱਤੇ ਪੰਜਾਬ- ਹਰਿਆਣਾ ਹਾਈਕੋਰਟ ਨੇ ਡੀਜੀਪੀ ਦੀ ਜਵਾਬਤਲਬੀ ਕੀਤੀ ਹੈ।
  • ਕਿਸਾਨ ਆਗੂ ਵਾਰ-ਵਾਰ ਸ਼ਾਂਤੀ ਦੀਆਂ ਅਪੀਲਾਂ ਕਰ ਰਹੇ ਹਨ ਅਤੇ ਰੋਕੇ ਜਾਣ ਉੱਤੇ ਥਾਂਹੇ ਧਰਨਾ ਦੇਣ ਲਈ ਆਖ ਰਹੇ ਹਨ।
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਿੱਥੇ ਕਿਸਾਨ ਧਰਨਾ ਦੇਣਗੇ, ਉੱਥੇ ਦੇ ਨੇੜਲੇ ਗੁਰਦੁਆਰਾ ਸਾਹਿਬ ਤੋਂ ਲੰਗਰ ਅਤੇ ਰਹਿਣ ਲਈ ਪ੍ਰਬੰਧ ਕਰੇਗੀ।

ਇਹ ਵੀ ਪੜ੍ਹੋ:

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)