ਹਰਿਆਣਾ 'ਚ ਪੰਜਾਬ ਦੇ ਕਿਸਾਨਾਂ ਨਾਲ ਹੋਏ ਵਰਤਾਰੇ 'ਤੇ ਕੀ ਬੋਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਹਰਿਆਣਾ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ਲਤ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲੜਾਈ ਲੜਨਾ ਕਿਸਾਨਾਂ ਦਾ ਹੱਕ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲਗਾਏ ਇਲਜ਼ਾਮਾਂ ਦਾ ਵੀ ਜਵਾਬ ਦਿੱਤਾ।