ਕਿਸਾਨ ਦਿੱਲੀ ਦੇ ਬਾਰਡਰ 'ਤੇ: ਦਿੱਲੀ ਪਹੁੰਚੇ ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਡੇਰੇ ਲਾਏ

ਕਿਸਾਨਾਂ ਦਾ ਸੰਘਰਸ਼

ਤਸਵੀਰ ਸਰੋਤ, BKU

ਤਸਵੀਰ ਕੈਪਸ਼ਨ, ਕਿਸਾਨਾਂ ਨੇ ਡੱਬਵਾਲੀ ਦਾ ਨਾਕਾ ਤੋੜਿਆ

ਕਿਸਾਨਾਂ ਨੂੰ ਦਿੱਲੀ ਵਿੱਚ ਦਾਖਿਲ ਹੋਣ ਦੀ ਇਜਾਜ਼ਤ ਮਿਲ ਗਈ ਹੈ। ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ।

ਕਿਸਾਨਾਂ ਨੇ ਉੱਥੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਪਰ ਕਈ ਕਿਸਾਨਾਂ ਨੇ ਸਿੰਘੂ ਬਾਰਡਰ ਉੱਤੇ ਹੀ ਡੇਰੇ ਲਾਏ ਹੋਏ ਹਨ। ਉੱਥੇ ਹੀ ਲੰਗਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਏਐੱਨਆਈ ਅਨੁਸਾਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇੱਥੇ ਹੀ ਡੇਰੇ ਲਗਾ ਕੇ ਬੈਠੇ ਹੋਏ ਹਨ ਤੇ ਹੁਣ ਉਹ ਅੱਗੇ ਦੀ ਰਣਨੀਤੀ ਤੈਅ ਕਰਨਗੇ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਹ ਵੀ ਪੜ੍ਹੋ:

ਹੁਣ ਤੱਕ ਕੀ-ਕੀ ਹੋਇਆ

  • ਕਿਸਾਨਾਂ ਨੂੰ ਦਿੱਲੀ ਵਿੱਚ ਦਾਖਿਲ ਹੋਣ ਦੀ ਇਜਾਜ਼ਤ ਮਿਲ ਗਈ ਹੈ।
  • ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਵਿੱਚ ਨਿਰੰਕਾਰੀ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲੀ ਹੈ।
  • ਦਿੱਲੀ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਵੱਲੋਂ ਕਿਸਾਨਾਂ ਲਈ ਹਰ ਸੰਭਵ ਇੰਤਜ਼ਾਮ ਕੀਤੇ ਜਾ ਰਹੇ ਹਨ।
  • ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਡੇਰੇ ਲਗਾ ਲਏ ਹਨ।

ਕਈ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਡੇਰੇ ਲਾਏ

ਵੀਡੀਓ ਕੈਪਸ਼ਨ, ਦਿੱਲੀ ਪਹੁੰਚੇ ਕਿਸਾਨਾਂ ਲਈ ਅੱਗੇ ਆਈਆਂ ਜਥੇਬੰਦੀਆਂ ਜਾਂ ਆਗੂਆਂ ਵਲੋਂ ਕੀ ਕੀਤੇ ਪ੍ਰਬੰਧ?
  • ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਸਰਕਾਰ ਦੀ ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਅਪੀਲ ਨੂੰ ਨਾਮਨਜ਼ੂਰ ਕਰ ਦਿੱਤਾ ਹੈ।
  • ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਮੰਗਾਂ ਜਾਇਜ਼ ਹਨ ਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਨਹੀਂ ਪਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਨਿਕਲ ਸਕਦਾ ਹੈ।
  • ਦੂਜੇ ਪਾਸੇ ਅੰਬਾਲਾ, ਸ਼ੰਭੂ ਬਾਰਡਰ, ਖਨੌਰੀ, ਸਮਾਣਾ ਅਤੇ ਡੱਬਵਾਲੀ ਸਣੇ ਕਈ ਹੋਰ ਰਾਹਾਂ ਤੋਂ ਪੰਜਾਬ ਦੇ ਕਿਸਾਨ ਹਰਿਆਣਾ ਵਿੱਚ ਦਾਖਲ ਹੋਏ ਤਾਂ ਉਨ੍ਹਾਂ 'ਤੇ ਵੱਡੀਆਂ ਰੋਕਾਂ, ਪਾਣੀ ਦੀਆਂ ਬੁਛਾੜਾਂ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ।
  • ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਖਨੌਰੀ ਅਤੇ ਡੱਬਵਾਲੀ ਵਿੱਚ ਧਰਨੇ ਉੱਤੇ ਬੈਠੀ ਹੈ। ਉਨ੍ਹਾਂ ਨੇ ਵੀ ਦੇਰ ਸ਼ਾਮ 27 ਨਵੰਬਰ ਨੂੰ ਦਿੱਲੀ ਵੱਲ ਚਾਲੇ ਪਾਉਣ ਦਾ ਫੈਸਲਾ ਕਰ ਲਿਆ।
  • ਸੁਖਪਾਲ ਖਹਿਰਾ ਅਤੇ ਪਰਮਿੰਦਰ ਢੀਂਡਸਾ ਸਣੇ ਪੰਜਾਬ ਦੇ 4 ਵਿਧਾਇਕਾਂ ਨੂੰ ਦਿੱਲੀ ਵਿੱਚ ਧਰਨਾ ਦੇਣ ਜਾਂਦਿਆਂ ਹਿਰਾਸਤ 'ਚ ਲਿਆ ਗਿਆ ਅਤੇ ਹੋਰ ਵੀ ਕਈ ਕਿਸਾਨ ਆਗੂਆਂ ਨੂੰ ਦਿੱਲੀ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।
  • ਕਿਸਾਨ ਆਪਣੇ ਨਾਲ ਰਾਸ਼ਨ ਤੇ ਸਾਜੋ ਸਮਾਨ ਲੈਕੇ ਚੱਲ ਰਹੇ ਹਨ ਅਤੇ ਲੰਬੀ ਲੜਾਈ ਲੜਨ ਦਾ ਐਲਾਨ ਕਰ ਰਹੇ ਹਨ।

ਕੇਂਦਰ ਕਿਸਾਨਾਂ ਨਾਲ ਛੇਤੀ ਗੱਲਬਾਤ ਕਰੇ-ਕੈਪਟਨ

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਫੌਰਨ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਅੱਖਾਂ ਵਿੱਚ ਪਹਿਲਾਂ ਹੀ ਹੰਝੂ ਹਨ, ਉਨ੍ਹਾਂ 'ਤੇ ਹੰਝੂ-ਗੈਸ ਦੇ ਗੋਲੇ ਛੱਡਣਾ ਗਲਤ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਹੀ ਹਨ ਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ।

ਮੋਦੀ ਸਰਕਾਰ ਨੂੰ ‘ਖੇਤੀ ਕਾਨੂੰਨ’ ਵਾਪਸ ਲੈਣੇ ਹੋਣਗੇ-ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਕਿਹਾ ਕਿ ਸੱਚਾਈ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਦੁਨੀਆਂ ਦੀ ਕੋਈ ਸਰਕਾਰ ਨਹੀਂ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਹੀ ਪਵੇਗਾ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕਿਸਾਨਾਂ ਲਈ ਜੇਲ੍ਹ ਨਹੀਂ ਬਣਾਂਵਾਂਗੇ-ਦਿੱਲੀ ਸਰਕਾਰ

ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦੀ 9 ਸਟੇਡੀਅਮਾਂ ਨੂੰ ਕਿਸਾਨਾਂ ਲਈ ਅਸਥਾਈ ਤੌਰ 'ਤੇ ਜੇਲ੍ਹ ਬਣਾਉਣ ਦੀ ਅਪੀਲ ਨੂੰ ਠੁਕਰਾ ਦਿੱਤਾ ਹੈ।

ਖ਼ਬਰ ਏਜੰਸੀ ਏਐੱਨਆਈ ਅਨੁਸਾਰ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੇ ਕਿਹਾ, "ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਫੌਰਨ ਮੰਨਣਾ ਚਾਹੀਦਾ ਹੈ। ਉਨ੍ਹਾਂ ਦਾ ਅੰਦੋਲਨ ਅਹਿੰਸਕ ਹੈ ਤੇ ਅਹਿੰਸਕ ਅੰਦੋਲਨ ਕਰਨ ਦਾ ਹਰ ਭਾਰਤੀ ਨੂੰ ਹੱਕ ਹੈ।"

"ਇਸ ਦੇ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਨਹੀਂ ਪਾਇਆ ਜਾ ਸਕਦਾ ਹੈ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇਸ ਤੋਂ ਪਹਿਲਾਂ ਬੀਬੀਸੀ ਸਹਿਯੋਗੀ ਸਤ ਸਿੰਘ ਨੇ ਦੱਸਿਆ ਕਿ ਸਿੰਘੂ ਬਾਰਡਰ (ਦਿੱਲੀ-ਹਰਿਆਣਾ ਬਾਰਡਰ) 'ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਿਆ। ਇਸੇ ਤਰ੍ਹਾਂ ਦਾ ਹਾਲ ਟੀਕਰੀ ਬਾਗਡਰ 'ਤੇ ਵੀ ਦੇਖਣ ਨੂੰ ਮਿਲਿਆ।

ਦਿੱਲੀ ਵਧਦੇ ਕਿਸਾਨਾਂ ਦਾ ਪੁਲਿਸ ਨਾਲ ਟਕਰਾਅ

ਵੀਡੀਓ ਕੈਪਸ਼ਨ, ਕਿਸਾਨਾਂ ਦਾ ਦਿੱਲੀ ਵੱਲ ਕੂਚ: ਵੱਖ-ਵੱਖ ਥਾਵਾਂ ਦੀ ਬੈਰੀਕੈਡਿੰਗ ਤੋੜ ਅੱਗੇ ਵਧਦੇ ਕਿਸਾਨ

ਇਸ ਤੋਂ ਪਹਿਲਾਂ, ਹਾਂਸੀ ਵਿੱਚ ਵੀ ਪੁਲਿਸ ਅਤੇ ਕਿਸਾਨ ਆਹਮੋ-ਸਾਹਮਣੇ ਹੋਏ ਤੇ ਅੱਗੇ ਵਧ ਰਹੇ ਕਿਸਾਨਾਂ 'ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ।

ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਨੇ ਦੱਸਿਆ ਕਿ ਕਿਸਾਨਾਂ ਨੇ ਡੱਬਵਾਲੀ ਵਿੱਚ ਲੱਗਿਆ ਨਾਕਾ ਵੀ ਤੋੜ ਲਿਆ ਹੈ ਤੇ ਅੱਗੇ ਵੱਧ ਰਹੇ ਹਨ।

ਮੌਜੂਦਾ ਕਿਸਾਨਾਂ ਦੇ ਸਰਕਾਰ ਵਿਚਾਲੇ ਟਕਰਾਅ ਬਾਰੇ ਵਿਸ਼ਲੇਸ਼ਣ

ਵੀਡੀਓ ਕੈਪਸ਼ਨ, ਕਿਸਾਨਾਂ ਦੇ ਰਾਹ ਵਿੱਚ ਰੋੜੇ ਅਟਕਾਉਂਦੀਆਂ ਸਰਕਾਰਾਂ ਨੂੰ ਇੱਕ ਸੁਨੇਹਾ

ਬੀਬੀਸੀ ਪੱਤਰਕਾਰ ਦਿਲਨਵਾਜ਼ ਪਾਸ਼ਾ ਅਤੇ ਪਿਯੁਸ਼ ਨਾਗਪਾਲ ਨੇ ਦੱਸਿਆ ਹੈ ਕਿ ਕਿਸਾਨਾਂ ਦੇ ਇੱਕ ਜੱਥੇ ਨੇ ਸਿੰਘੂ ਬਰਾਡਰ ਪਾਰ ਕਰ ਲਿਆ ਹੈ। ਇੱਥੇ ਪੁਲਿਸ ਭਾਰੀ ਬੈਰੀਕੈਡਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ:

ਕੈਪਟਨ ਅਮਰਿੰਦਰ ਸਿੰਘ ਦਾ ਕੇਂਦਰ ਨੂੰ ਸੁਨੇਹਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਬਾਰਡਰ 'ਤੇ ਤਣਾਅ ਭਰੇ ਹਾਲਾਤ ਨੂੰ ਸ਼ਾਂਤ ਕਰਨ ਲਈ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰੇ।

ਕਿਸਾਨ

ਤਸਵੀਰ ਸਰੋਤ, Getty Images

ਮੁੱਖ ਮੰਤਰੀ ਨੇ ਕਿਹਾ, "ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਦਿੱਲੀ ਸਰਹੱਦ 'ਤੇ ਤਣਾਅ ਪੂਰਨ ਸਥਿਤੀ ਨੂੰ ਘਟਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨ ਯੂਨੀਅਨ ਨੇਤਾਵਾਂ ਨਾਲ ਤੁਰੰਤ ਗੱਲ ਕਰਨੀ ਚਾਹੀਦੀ ਹੈ। ਜਦੋਂ ਹਾਲਾਤ ਵਸੋਂ ਬਾਹਰ ਹੋ ਰਹੇ ਹਨ ਤਾਂ 3 ਦਸੰਬਰ ਤੱਕ ਦਾ ਇੰਤਜ਼ਾਰ ਕਿਉਂ।"

ਦਿੱਲੀ ਵੱਲ ਜਾਂਦੇ ਸਾਰੇ ਰਸਤਿਆਂ 'ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਜਾ ਰਹੇ ਬਲ ਪ੍ਰਯੋਗ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਕੋਲ ਦੇਸ਼ ਦੀ ਰਾਜਧਾਨੀ ਤੱਕ ਆਪਣੀ ਆਵਾਜ਼ ਲੈ ਕੇ ਜਾਣ ਦੀ ਸੰਵਿਧਾਨਕ ਅਤੇ ਲੋਕਤਾਂਤਰਿਕ ਅਧਿਕਾਰ ਹਨ।

ਕੈਪਟਨ ਨੂੰ ਕਿਸਾਨਾਂ ਦੀ ਅਗਵਾਈ ਕਰਨੀ ਚਾਹੀਦੀ ਸੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ, "ਕਿਸਾਨਾਂ ਨੂੰ ਜੋ ਹਰਿਆਣਾ ਦੇ ਬਾਰਡਰਾਂ ਉੱਤੇ ਭਾਜਪਾ ਦਾ ਜੋ ਤਸ਼ਦੱਦ ਢੱਲਣਾ ਪਿਆ ਉਹ ਬੇਹੱਦ ਸ਼ਰਮਨਾਕ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।"

"ਮੁੱਖ ਮੰਤਰੀ ਦਾ ਫਰਜ਼ ਹੁੰਦਾ ਹੈ ਕਿ ਆਪਣੇ ਲੋਕਾਂ ਦੀ ਰੱਖੀਆ ਕਰੇ, ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰੇ, ਉਨ੍ਹਾਂ ਦਾ ਫਰਜ਼ ਬਣਦਾ ਸੀ ਕਿ ਉਹ ਅਗਵਾਈ ਕਰਦੇ।"

ਉਨ੍ਹਾਂ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਲ ਹੁੰਦੇ ਤਾਂ ਖੱਟੜ ਸਰਕਾਰ ਦੀ ਹਿੰਮਤ ਨਾਲ ਹੁੰਦੀ ਕਿਸਾਨਾਂ ਉੱਤੇ ਹੰਝੂ ਗੈਸ ਦੇ ਗੋਲੇ ਸੁੱਟਦੇ ਜਾਂ ਪਾਣੀ ਦੀਆਂ ਬੁਛਾੜਾਂ ਕਰਦੇ।

ਪੁਲਿਸ ਨੇ ਸਿੰਘੂ ਬਾਰਡਰ ਸੁੱਟੇ ਹੰਝੂ ਗੈਸ ਦੇ ਗੋਲੇ

ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ-ਦਿੱਲੀ ਸਿੰਘੂ ਬਾਰਡਰ 'ਤੇ ਪਹੁੰਚੇ ਕਿਸਾਨਾਂ 'ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਵਰਸਾਏ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਬੀਬੀਸੀ ਸਹਿਯੋਗੀ ਸੱਤ ਸਿੰਘ ਮੁਤਾਬਕ ਪੰਜਾਬ ਦੇ ਕਿਸਾਨ ਹਲਦਾਨਾ ਬੈਰੀਅਰ ਤੋੜ ਕੇ ਸਿੰਘੂ ਬਾਰਡਰ ਪਹੁੰਚ ਗਏ ਹਨ।

ਵੀਡੀਓ ਕੈਪਸ਼ਨ, ਸ਼ੰਭੂ ਬਾਰਡਰ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ,ਬੈਰੀਕੇਡ ਤੋੜ ਸਿਰਸਾ ਪਹੁੰਚੇ ਕਿਸਾਨ
ਬੀਬੀਸੀ ਸਹਿਯੋਗੀ ਸੱਤ ਸਿੰਘ ਮੁਤਾਬਕ ਪੰਜਾਬ ਦੇ ਕਿਸਾਨ ਹਲਦਾਨਾ ਬੈਰੀਅਰ ਤੋੜ ਕੇ ਸਿੰਘੂ ਬਾਰਡਰ ਪਹੁੰਚ ਗਏ ਹਨ।

ਤਸਵੀਰ ਸਰੋਤ, Sat singh/bbc

ਸੋਨੀਪਤ -ਪਾਣੀਪਤ-ਹਲਦਾਨਾ ਬਾਰਡਰ ਨੂੰ ਕੀਤਾ ਪੂਰੀ ਤਰ੍ਹਾਂ ਸੀਲ

ਬੀਬੀਸੀ ਸਹਿਯੋਗੀ ਸੱਤ ਸਿੰਘ ਮੁਤਾਬਕ ਹਰਿਆਣਾ ਵਿੱਚ ਸੋਨੀਪਤ, ਪਾਣੀਪਤ ਤੇ ਹਲਦਾਨਾ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪੱਥਰ ਤੇ ਮਿੱਟੀ ਪਾ ਕੇ ਬੈਰੀਕੈਡਿੰਗ ਲਗਾਈ ਗਈ ਸੀ। ਪਰ ਟਕਰਾਰ ਮਗਰੋਂ ਕਿਸਾਨ ਇਸ ਬੈਰੀਕੇਡਿੰਗ ਨੂੰ ਵੀ ਤੋੜਨ ਵਿੱਚ ਕਾਮਯਾਬ ਹੋ ਗਏ ਸਨ।

ਸੋਨੀਪਤ ਦੇ ਐੱਸਪੀ, ਡੀਸੀ ਨੇ ਖ਼ੁਦ ਕਮਾਨ ਸੰਭਾਲ ਲਈ ਹੈ। ਮਿੱਟੀ ਨਾਲ ਭਰੇ ਟਰੱਕਾਂ ਨੂੰ ਵੀ ਬੈਰੀਕੈਡਿੰਗ ਲਈ ਲਗਾਇਆ ਗਿਆ ਸੀ।

ਆਮ ਜਨਤਾ ਨੂੰ ਹੋ ਵੱਡੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

ਕਿਸਾਨ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਰੋਹਤਕ-ਝੱਜਰ ਬਾਰਡਰ ਉੱਤੇ ਕੀਤੀ ਗਈ ਬੈਰੀਕੈਡਿਗ

ਸੁਰਜੇਵਾਲਾ ਕਿਰਸਾਨੀ ਅੰਦੋਲਨ ਵਿੱਚ ਸ਼ਾਮਲ

ਬੀਬੀਸੀ ਸਹਿਯੋਗੀ ਸਤ ਸਿੰਘ ਮੁਤਾਬਕ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਪਾਣੀਪਤ ਵਿੱਚ ਕਿਸਾਨਾਂ ਦੇ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ।

ਰਣਦੀਪ ਸਰਜੇਵਾਲਾ

ਤਸਵੀਰ ਸਰੋਤ, Sat singh/bbc

ਸਰਕਾਰ ਗੱਲ ਕਰਨਾ ਚਾਹੁੰਦੀ ਹੈ- ਖੇਤੀਬਾੜੀ ਮੰਤਰੀ

ਦੇਸ਼ ਦੇ ਖੇਤੀਬਾੜੀ ਨਰਿੰਦਰ ਤੋਮਰ ਨੇ ਸਮਾਚਾਰ ਏਜੰਸੀ ਏਐੱਨਆਈ ਨਾਲ ਗੱਲ ਕਰਦਿਆਂ ਹੋਇਆ ਕਿਹਾ ਹੈ, "ਨਵਾਂ ਕਾਨੂੰਨ ਸਮੇਂ ਦੀ ਲੋੜ ਸੀ। ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲੈ ਕੇ ਆਵੇਗਾ।"

"ਪੰਜਾਬ ਦੇ ਕਿਸਾਨ ਭਰਾਵਾਂ ਵਿੱਚ ਵਹਿਮ ਹੈ, ਜਿਸ ਨੂੰ ਦੂਰ ਕਰਨ ਲਈ ਸਕੱਤਰ ਪੱਧਰੀ ਗੱਲ ਚੱਲ ਰਹੀ ਹੈ। ਮੈਂ ਆਪ ਕਿਸਾਨ ਜਥੇਬੰਦੀਆਂ ਨਾਲ ਗੱਲ ਕੀਤੀ ਸੀ ਅਤੇ ਹਲ ਨਹੀਂ ਨਿਕਲਿਆ ਤਾਂ ਅਗਲੀ ਚਰਚਾ 3 ਦਸੰਬਰ ਨੂੰ ਰੱਖੀ ਗਈ ਹੈ।"

"ਕਿਸੇ ਵੀ ਗੱਲ ਦਾ ਹਲ ਗੱਲਬਾਤ ਨਾਲ ਹੀ ਨਿਕਲਦਾ ਹੈ, ਇਸ ਲਈ ਸਰਕਾਰ ਗੱਲ ਕਰਨ ਲਈ ਤਿਆਰ ਹੈ ਅਤੇ ਮੈਂ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਆਪਣੇ ਅੰਦੋਲਨ ਮੁਲਤਵੀ ਕਰ ਦੇਣ।"

ਨਰਿੰਦਰ ਤੋਮਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸਰਕਾਰ ਗੱਲਬਾਤ ਕਰਨ ਲਈ ਤਿਆਰ

ਬੀਬੀਸੀ ਪੱਤਰਕਾਰ ਦਿਲਨਵਾਜ਼ ਪਾਸ਼ਾ ਅਤੇ ਪੀਯੁਸ਼ ਨਾਗਪਾਲ ਨੇ ਦੱਸਿਆ ਹੈ ਕਿ ਦਿੱਲੀ ਤੋਂ ਕਰੀਬ 12-15 ਕਿਲੋਮੀਟਰ ਰਾਈ ਬਾਰਡਰ ਕੋਲ ਕਿਸਾਨਾਂ ਦੇ ਇੱਕ ਸਮੂਹ ਨੇ ਬੈਰੀਕੇਡ ਪਾਰ ਕਰ ਲਏ ਹਨ।

ਇਲਾਕੇ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਬਲ ਮੌਜੂਦ ਹੈ ਅਤੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਤਿੰਨ ਪੱਧਰੀ ਬੈਰੀਕੈਡਿੰਗ ਕੀਤੀ ਗਈ ਹੈ ਅਤੇ ਚੱਪੇ-ਚੱਪੇ 'ਤੇ ਪੁਲਿਸ ਮੌਜੂਦ ਹੈ।

ਦਿੱਲੀ-ਚੰਡੀਗੜ੍ਹ ਹਾਈਵੇ ਕੋਲ ਸਿੰਘੂ ਬਾਰਡਰ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਹੈ, ਜਿਨ੍ਹਾਂ ਵਿੱਚ ਸੀਆਰਪੀਐੱਫ ਦੇ ਜਵਾਨ ਵੀ ਸ਼ਾਮਲ ਹਨ।

ਕਿਸਾਨ

ਤਸਵੀਰ ਸਰੋਤ, Piyush nagpal/bbc

ਹਰਿਆਣਾ-ਦਿੱਲੀ ਬਾਰਡਰ ਉੱਤੇ ਭਾਰੀ ਪੁਲਿਸ ਤੈਨਾਤ

ਕਿਸਾਨਾਂ ਦੀ 'ਦਿੱਲੀ ਚਲੋ' ਦੇ ਮੱਦੇਨਜ਼ਰ ਹਰਿਆਣਾ-ਦਿੱਲੀ ਸਿੰਘੂ ਬਾਰਡਰ 'ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹੈ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਬਹਾਦੁਰਗੜ੍ਹ: ਰੋਹਦ ਟੋਲ 'ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

ਬੀਬੀਸੀ ਸਹਿਯੋਗੀ ਸੱਤ ਸਿੰਘ ਮੁਤਾਬਕ ਹਰਿਆਣਾ ਦੇ ਬਹਾਦੁਰ ਦੇ ਰੋਹਦ ਟੋਲ ਪਲਾਜ਼ਾ 'ਤੇ ਕਿਸਾਨ ਪੁਲਿਸ ਦੇ ਨਾਕੇਬੰਦੀ ਨੂੰ ਤੋੜ ਕੇ ਅੱਗੇ ਵਧੇ ਸਨ।

ਕਿਸਾਨ

ਤਸਵੀਰ ਸਰੋਤ, Sat singh/bbc

ਉੱਧਰ ਪੰਜਾਬ ਤੋਂ ਆ ਰਿਹਾ ਕਿਸਾਨਾਂ ਦਾ ਜੱਥਾ ਹਾਂਸੀ ਪਹੁੰਚ ਗਿਆ ਹੈ। ਇਹ ਜੱਥਾ ਪੰਜਾਬ ਅਤੇ ਸਿਰਸਾ ਹੁੰਦਾ ਹੋਇਆ ਹਾਂਸੀ ਪਹੁੰਚਿਆ ਸੀ।

ਹਾਂਸੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਹਿਸਾਰ-ਦਿੱਲੀ ਰੋਡ 'ਤੇ ਰਾਮਪੁਰਾ ਪਿੰਡ ਵਿੱਚ ਨਾਕਾਬੰਦੀ ਕੀਤੀ ਹੋਈ ਸੀ।

ਵੀਡੀਓ ਕੈਪਸ਼ਨ, ਕਿਸਾਨਾਂ ਦਾ ਦਿੱਲੀ ਚਲੋ: ਕਿਸਾਨਾਂ ਤੇ ਪੁਲਿਸ ਵਿਚਾਲੇ ਸ਼ੰਭੂ ਬਾਰਡਰ ’ਤੇ ਕਿਵੇਂ ਤਿੱਖਾ ਹੋਇਆ ਸੰਘਰਸ਼

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)