ਜਗੀਰ ਕੌਰ: ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਦੇ ਸਿਆਸੀ ਸਫ਼ਰ ਦੇ ਕੀ ਉਤਰਾਅ -ਚੜ੍ਹਾਅ ਰਹੇ

ਬੀਬੀ ਜਗੀਰ ਕੌਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, 1999 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ ਸੀ

ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ਦਾ ਵੱਡਾ ਪੰਥਕ ਚਿਹਰਾ ਹਨ। ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ ਸਨ।

ਗਣਿਤ ਵਿਸ਼ੇ ਦੀ ਅਧਿਆਪਕਾ ਤੋਂ ਲੈ ਕੇ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਵਾਲੀ ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ਵਿੱਚ ਜਾਣਿਆ-ਮਾਣਿਆ ਨਾਂਅ ਹਨ।

ਆਪਣੇ ਕਰੀਅਰ ਦੌਰਾਨ ਉਹ ਨਿੱਜੀ ਜ਼ਿੰਦਗੀ ਤੋਂ ਲੈ ਕੇ ਧਾਰਮਿਕ ਅਤੇ ਸਿਆਸੀ ਤੌਰ 'ਤੇ ਵਿਵਾਦਾਂ ਵਿੱਚ ਘਿਰੇ ਰਹੇ।

ਸਿੱਖ ਪੰਥ ਦੀ ਸਿਆਸੀ ਸਰਜ਼ਮੀਨ 'ਤੇ ਬੀਬੀ ਜਗੀਰ ਕੌਰ ਹਮੇਸ਼ਾ ਸਰਗਰਮ ਰਹੇ। ਉਨ੍ਹਾਂ ਆਪਣੇ ਕਰੀਅਰ ਦੌਰਾਨ ਕਈ ਤਰ੍ਹਾਂ ਦੇ ਉਤਰਾਅ-ਚੜ੍ਹਾਅ ਦੇਖੇ।

ਲਿਫਾਫੇ ਵਿੱਚੋਂ ਪ੍ਰਧਾਨ ਨਿਕਲਣ ਤੇ ਭਾਜਪਾ ਵਿੱਚ ਜਾਣ ਬਾਰੇ ਕੀ ਬੋਲੇ ਜਗੀਰ ਕੌਰ

ਵੀਡੀਓ ਕੈਪਸ਼ਨ, ਬੀਬੀ ਜਗੀਰ ਕੌਰ: ਅਕਾਲੀ ਦਲ 'ਚੋਂ ਸਸਪੈਂਡ ਹੋਣ ਅਤੇ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਬਾਰੇ ਕੀ ਬੋਲੇ

ਆਓ ਜਾਣਦੇ ਹਾਂ ਉਨ੍ਹਾਂ ਦੇ ਸਿਆਸੀ ਅਤੇ ਧਾਰਮਿਕ ਜੀਵਨ ਬਾਰੇ ਕੁਝ ਖ਼ਾਸ ਗੱਲਾਂ -

  • ਬੀਬੀ ਜਗੀਰ ਕੌਰ ਦਾ ਜਨਮ 15 ਅਕਤੂਬਰ, 1954 ਨੂੰ ਪਿਤਾ ਗੋਦਾਰਾ ਸਿੰਘ ਦੇ ਘਰ ਜਲੰਧਰ ਜ਼ਿਲ੍ਹੇ ਦੇ ਪਿੰਡ ਭਟਨੂਰਾ ਲੁਬਾਣਾ 'ਚ ਹੋਇਆ।
  • ਚੰਡੀਗੜ੍ਹ ਦੇ ਸਰਕਾਰੀ ਕਾਲਜ (ਕੁੜੀਆਂ) ਤੋਂ ਉਨ੍ਹਾਂ ਗ੍ਰੈਜੁਏਸ਼ਨ ਕੀਤੀ ਅਤੇ ਐੱਮਜੀਐੱਨ ਕਾਲਜ ਜਲੰਧਰ ਤੋਂ ਬੀਐੱਡ ਦੀ ਡਿਗਰੀ ਹਾਸਲ ਕੀਤੀ। ਉਸ ਤੋਂ ਬਾਅਦ ਹੀ ਉਨ੍ਹਾਂ ਦੀ ਨਿਯੁਕਤੀ ਬਤੌਰ ਸਕੂਲ ਅਧਿਆਪਿਕਾ ਹੋਈ।
  • ਬੀਬੀ ਜਗੀਰ ਕੌਰ ਬੇਗੋਵਾਲ ਸੈਕੰਡਰੀ ਸਕੂਲ ਵਿੱਚ ਅਧਿਆਪਕਾ ਰਹਿ ਚੁੱਕੇ ਹਨ, ਉਨ੍ਹਾਂ ਦੇ ਪਤੀ ਦੀ ਮੌਤ ਬਰੇਨ ਕੈਂਸਰ ਕਾਰਨ 1982 ਵਿੱਚ ਹੋਈ ਸੀ।
ਬੀਬੀ ਜਗੀਰ ਕੌਰ ਅਤੇ ਪ੍ਰਕਾਸ਼ ਸਿੰਘ ਬਾਦਲ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, 1995 ਵਿੱਚ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ
  • ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ 1987 ਵਿੱਚ ਬੇਗੋਵਾਲ ਦੇ ਸੰਤ ਪ੍ਰੇਮ ਸਿੰਘ ਮੁਰਾਰੇਵਾਲਾ ਡੇਰੇ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲੀ।
  • ਮੁਰਾਰੇਵਾਲਾ ਡੇਰਾ ਦੀ ਮੁਖੀ ਬਣਨ ਤੋਂ ਬਾਅਦ ਹੀ ਬੀਬੀ ਜਗੀਰ ਕੌਰ ਸਮਾਜਿਕ ਤੇ ਧਾਰਮਿਕ ਗਲਿਆਰਿਆਂ ਵਿੱਚ ਨਾਮੀਂ ਆਗੂ ਵਜੋਂ ਉੱਭਰੇ।
  • ਲੁਬਾਣਾ ਭਾਈਚਾਰਾ ਦੇ ਆਗੂ ਅਤੇ ਜਗੀਰ ਕੌਰ ਦੇ ਸਹੁਰਾ ਬਾਵਾ ਹਰਨਾਮ ਸਿੰਘ ਡੇਰੇ ਦੇ ਮੁਖੀ ਸਨ।
Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

  • 1995 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ।
  • ਲੁਬਾਣਾ ਭਾਈਚਾਰੇ ਵਿੱਚ ਚੰਗਾ ਪ੍ਰਭਾਵ ਰੱਖਣ ਕਰਕੇ 1996 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਮੈਂਬਰ ਬਣਾਏ ਗਏ।
  • 1997 ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ।
  • ਦੋ ਸਾਲਾਂ ਬਾਅਦ ਹੀ ਮਾਰਚ 1999 ਵਿੱਚ ਜਗੀਰ ਕੌਰ ਐੱਸਜੀਪੀਸੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ।
  • ਇਸ ਤੋਂ ਬਾਅਦ ਨਵੰਬਰ 1999 ਵਿੱਚ ਹੀ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ।
ਬੀਬੀਸੀ

ਇਹ ਵੀ ਪੜ੍ਹੋ-

ਬੀਬੀਸੀ
ਬੀਬੀ ਜਗੀਰ ਕੌਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, • 1997 ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ
  • ਸਾਲ 2000 ਵਿੱਚ ਆਪਣੀ ਧੀ ਹਰਪ੍ਰੀਤ ਕੌਰ ਦੇ ਕਤਲ ਸਬੰਧੀ ਲੱਗੇ ਦੋਸ਼ਾਂ ਤੋਂ ਬਾਅਦ ਜਗੀਰ ਕੌਰ ਨੂੰ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣਾ ਪਿਆ ਸੀ।
  • 2002 ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਜਗੀਰ ਕੌਰ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਚੋਣ ਜਿੱਤੇ ਸਨ।
  • 2004 ਵਿੱਚ ਵੀ ਇੱਕ ਵਾਰ ਫ਼ਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ।
  • 2007 ਵਿੱਚ ਜਗੀਰ ਕੌਰ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਅਤੇ ਉਹ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਭੁਲੱਥ ਸੀਟ ਹਾਰ ਗਏ।
  • 2012 ਵਿੱਚ ਉਨ੍ਹਾਂ ਕਾਂਗਰਸ ਦੇ ਸੁਖਪਾਲ ਖਹਿਰਾ ਨੂੰ ਹਰਾ ਕੇ ਭੁਲੱਥ ਵਿਧਾਨ ਸਭਾ ਹਲਕੇ 'ਤੇ ਮੁੜ ਕਬਜ਼ਾ ਕੀਤਾ। ਅਕਾਲੀ-ਭਾਜਪਾ ਸਰਕਾਰ 'ਚ ਦੂਜੀ ਵਾਰ ਕੈਬਨਿਟ ਮੰਤਰੀ ਬਣੇ ਬੀਬੀ ਜਗੀਰ ਕੌਰ ਨੂੰ ਮਹਿਜ਼ 17 ਦਿਨਾਂ ਵਿੱਚ ਹੀ ਅਸਤੀਫ਼ਾ ਦੇਣਾ ਪਿਆ ਸੀ।
  • ਜਗੀਰ ਕੌਰ ਨੇ ਧੀ ਹਰਪ੍ਰੀਤ ਕੌਰ ਨੂੰ ਅਗਵਾ ਕਰਨ ਅਤੇ ਜ਼ਬਰਦਸਤੀ ਗਰਭਪਾਤ ਦੇ ਦੋਸ਼ ਤੈਅ ਹੋਣ ਤੋਂ ਬਾਅਦ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਬੀਬੀਸੀ

ਇਹ ਵੀ ਪੜ੍ਹੋ:

ਬੀਬੀਸੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)