Farmers Protest: ਖੇਤੀ ਕਾਨੂੰਨਾਂ ਉੱਤੇ ਵਿਚਾਰ ਦੀ ਕੇਂਦਰ ਦੀ ਪੇਸ਼ਕਸ਼ ਕਿਸਾਨਾਂ ਵਲੋਂ ਰੱਦ, ਬੈਠਕ ਬੇਸਿੱਟਾ ਰਹੀ

ਵੀਡੀਓ ਕੈਪਸ਼ਨ, ਮਹਿੰਦਰ ਕੌਰ

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ, ਹਰਿਆਣਾ ਅਤੇ ਸੰਯੁਕਤ ਮੋਰਚੇ ਦੇ ਆਗੂਆਂ ਨੇ ਕੇਂਦਰ ਸਰਕਾਰ ਨਾਲ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕੀਤੀ। ਇਹ ਗੱਲਬਾਤ ਦਾ ਤੀਜਾ ਗੇੜ ਸੀ ਜੋ ਬੇਸਿੱਟਾ ਰਿਹਾ , ਪਰ ਗੱਲਬਾਤ ਟੁੱਟੀ ਨਹੀਂ ਹੈ।

ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਕੇਂਦਰ ਨਾਲ ਕਿਸਾਨਾਂ ਦੀ ਬੈਠਕ ਬੇਸਿੱਟਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਸੋਂ (3 ਦਸੰਬਰ) ਨੂੰ ਫੇਰ ਮੀਟਿੰਗ ਹੋਵੇਗੀ।

ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਬੈਠਕ ਵਿਚ ਬੇਵਸ ਨਜ਼ਰ ਆਏ ਅਤੇ ਕਿਸਾਨਾਂ ਨੇ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਚਰਚਾ ਹੀ ਕਰਨੀਂ ਚਾਹੁੰਦੀ ਹੈ, ਹੱਲ ਨਹੀਂ ਕੱਢਣਾ ਚਾਹੁੰਦੀ । ਉਨ੍ਹਾਂ ਕਿਹਾ ਕਿ ਸਾਂਤਮਈ ਅੰਦੋਲਨ ਲਟਕਾ ਕੇ ਖਤਮ ਕਰਨਾ ਚਾਹੁੰਦੀ ਹੈ,ਪਰ ਇਹ ਅੰਦੋਲਨ ਘਟੇਗਾ ਨਹੀਂ ਵਧੇਗਾ।

ਇਹ ਵੀ ਪੜ੍ਹੋ :

ਸਰਕਾਰ ਦਾ ਕੀ ਹੈ ਪੱਖ

ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ

ਇਸੇ ਦੌਰਾਨ ਬੈਠਕ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ , ''ਭਾਰਤ ਸਰਕਾਰ ਨਾਲ ਕਿਸਾਨਾਂ ਦੀ ਬੈਠਕ ਠੀਕ ਰਹੀ ਹੈ ਅਤੇ ਪਰਸੋਂ ਦੁਬਾਰਾ ਚਰਚਾ ਕੀਤੀ ਜਾਵੇਗੀ।”

ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਸੀ ਕਿ ਗੱਲਬਾਤ ਲਈ ਛੋਟਾ ਗਰੁੱਪ ਬਣੇ ਪਰ ਉਨ੍ਹਾਂ ਨੂੰ ਵੱਧ ਆਗੂਆਂ ਨਾਲ ਬੈਠਕ ਕਰਨ ਵਿਚ ਕੋਈ ਦਿੱਕਤ ਨਹੀਂ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਮਾਂ ਹੁਣ ਕਮੇਟੀ ਬਣਾਉਣ ਤੋਂ ਅੱਗੇ ਲੰਘ ਚੁੱਕਾ ਹੈ ਅਤੇ ਕਿਸਾਨ ਤੁਰੰਤ ਕਾਨੂੰਨ ਰੱਦ ਕਰੇ।

ਕ੍ਰਿਸ਼ੀ ਭਵਨ ’ਚ ਚੱਲ ਰਹੀ ਇੱਕ ਹੋਰ ਮੀਟਿੰਗ

ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਨੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਕਿਸਾਨਾਂ ਨਾਲ ਬੈਠਕ ਕਰ ਰਹੇ ਹਨ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਕਿਸਾਨ ਲੀਡਰ ਝੰਡਾ ਸਿੰਘ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਕਿਸਾਨ ਲੀਡਰ ਝੰਡਾ ਸਿੰਘ

‘ਠੰਡ ’ਚ ਵੀ ਸਾਡਾ ਸੰਘਰਸ਼ ਜਾਰੀ ਰਹੇਗਾ’

ਮੀਟਿੰਗ ਤੋਂ ਬਾਅਦ ਕਿਸਾਨ ਲੀਡਰ ਝੰਡਾ ਸਿੰਘ ਨੇ ਕਿਹਾ ਕਿ ਸਰਕਾਰ ਸਮੱਸਿਆ ਨੂੰ ਨਿਬੇੜਨਾ ਨਹੀਂ ਚਾਹੁੰਦੀ। ਸਰਕਾਰ ਨੇ ਕੋਈ ਹੱਲ ਨਹੀਂ ਕੱਢਿਆ।

ਉਨ੍ਹਾਂ ਸਾਫ਼ ਕਿਹਾ ਹੈ ਕਿ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਅਸੀਂ ਕੋਈ ਕਮੇਟੀ ਨਹੀਂ ਬਣਾਵਾਂਗੇ। ਕੇਂਦਰ ਨੇ ਖੇਤੀ ਕਾਨੂੰਨਾਂ ਲਈ ਕਮੇਟੀ ਬਨਾਉਣ ਦੀ ਪੇਸ਼ਕਸ਼ ਕੀਤੀ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੱਗਦਾ ਹੈ ਕਿ ਅਸੀਂ ਠੰਡ 'ਚ ਹੋਰ ਸੰਘਰਸ਼ ਨਹੀਂ ਕਰ ਪਾਵਾਂਗੇ। ਸਾਡਾ ਸੰਘਰਸ਼ ਜਾਰੀ ਰਹੇਗਾ।

ਵੀਡੀਓ ਕੈਪਸ਼ਨ, ਭੁਪਿੰਦਰ ਕੌਰ

ਦੂਜੇ ਪਾਸੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਪ੍ਰੇਮ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਸਟੈਂਡ ਤੋਂ ਥੋੜਾ ਪਿੱਛੇ ਹਟੀ ਹੈ।

ਉਨ੍ਹਾਂ ਕਿਹਾ, "3 ਦਸੰਬਰ ਨੂੰ ਹੋਣ ਵਾਲੀ ਅਗਲੀ ਬੈਠਕ ਵਿੱਚ ਅਸੀਂ ਸਰਕਾਰ ਨੂੰ ਯਕੀਨ ਦਵਾ ਦੇਵਾਂਗੇ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਵੀ ਕਿਸਾਨਾਂ ਦੇ ਪੱਖ 'ਚ ਨਹੀਂ ਹੈ। ਅਸੀਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾ ਕੇ ਹੀ ਜਾਵਾਂਗੇ।"

ਅਮਿਤ ਸ਼ਾਹ ਬੈਠਕ 'ਚ ਨਹੀਂ ਆਏ

36 ਕਿਸਾਨ ਆਗੂ ਕੇਂਦਰ ਨਾਲ ਗੱਲਬਾਤ ਕਰਨ ਪਹੁੰਚੇ ਜਦਕਿ ਸਰਕਾਰ ਵਲੋਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ, ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਬੈਠਕ ਵਿਚ ਹਾਜ਼ਰ ਸਨ।

ਭਾਵੇਂ ਕਿ ਫੋਨ ਉੱਤੇ ਸੱਦਾ ਗ੍ਰਹਿ ਮੰਤਰੀ ਨੇ ਦਿੱਤਾ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਰਾਜਨਾਥ ਸਿੰਘ ਬੈਠਕ ਦੀ ਅਗਵਾਈ ਕਰਨਗੇ। ਪਰ ਇਹ ਦੋਵੇਂ ਬੈਠਕ ਵਿਚ ਨਹੀਂ ਪਹੁੰਚੇ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਵਿਗਿਆਨ ਭਵਨ ’ਚ ਅੰਦਰ ਜਾਣ ਸਮੇਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸੀ ਕਿ ਗੱਲਬਾਤ ਪੂਰੀ ਮੰਨੀ ਗਈ ਤਾਂ ਹੀ ਗੱਲ ਬਣੇਗਾ। ਨਹੀਂ ਤਾਂ ਬੈਠਕ ਛੱਡ ਕੇ ਆ ਜਾਵਾਂਗੇ।

ਵੀਡੀਓ ਕੈਪਸ਼ਨ, Farmers Protest: ਹਰਿਆਣਾ ਦੇ CM ਦੇ ਪਿੰਡ ਦੇ ਕਿਸਾਨਾਂ ਦਾ ਪੰਜਾਬ ਦੇ ਕਿਸਾਨਾਂ ਨੂੰ ਸਮਰਥਨ

ਕਿਸਾਨਾਂ ਦੀਆਂ ਕੀ ਹਨ ਮੰਗਾਂ

ਗੱਲਬਾਤ ਲਈ ਜਾਣ ਤੋਂ ਪਹਿਲਾਂ ਕਿਸਾਨ ਆਗੂ ਜਗਮੋਹਨ ਸਿੰਘ ਨੇ ਬੀਬੀਸੀ ਪੰਜਾਬੀ ਦੇ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਤਿੰਨ ਨੁਕਾਤੀ ਡਿਮਾਂਡ ਚਾਰਟਰ ਹੈ।

ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਮਨ ਦੀ ਗੱਲ ਨਾ ਸੁਣੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ।

  • ਤਿੰਨੋਂ ਕਾਨੂੰਨ ਰੱਦ ਕੀਤੇ ਜਾਣ।
  • ਪ੍ਰਸਤਾਵਿਤ ਬਿਜਲੀ ਸੋਧ ਐਕਟ ਨੂੰ ਵਾਪਸ ਲਿਆ ਜਾਵੇ।
  • ਪਰਾਲੀ ਸਾੜਨ 'ਤੇ 1 ਕਰੋੜ ਦੇ ਜੁਰਮਾਨੇ ਅਤੇ 5 ਸਾਲ ਦੀ ਸਜ਼ਾ ਦੇ ਪ੍ਰਾਵਧਾਨ ਨੂੰ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ-

ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਕਾਨੂੰਨਾਂ ਵਿਚ ਸੋਧ ਨਹੀਂ ਰੱਦ ਕਰਨ ਦੀ ਮੰਗ ਕਰ ਰਹੇ ਹਨ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ, ਕੰਟਰੈਕਟ ਫਾਰਮਿੰਗ ਅਤੇ ਸਰਕਾਰੀ ਮੰਡ਼ੀਕਰਨ ਦੀਆਂ ਮਦਾ ਉੱਤੇ ਮੁੱਖ ਇਤਰਾਜ਼ ਹੈ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਤਿੰਨ ਕਿਸਾਨ ਬਿੱਲ ਰੱਦ ਕੀਤੇ ਜਾਣ ਤੋਂ ਬਿਨਾਂ ਵਿਚਲਾ ਰਸਤਾ ਕੋਈ ਨਹੀਂ। ਸੋਧ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਗੁੰਮਰਾਹ ਕਿਸਾਨ ਨਹੀਂ ਬਲਕਿ ਮੋਦੀ ਕਾਰਪੋਰਟ ਸੈਕਟਰ ਹੱਥੋਂ ਹੋਏ ਹਾਂ।

ਵੀਡੀਓ ਕੈਪਸ਼ਨ, ਟਿਕਰੀ ਬਾਰਡਰ ’ਤੇ ਪੰਜਾਬ ਤੇ ਹਰਿਆਣਾ ਦੀਆਂ ਦੋ ਕੁੜੀਆਂ ਬਣੀਆਂ ਦੋਸਤ

ਕੇਂਦਰ ਨੇ ਬਿਨਾਂ ਸ਼ਰਤ ਸਵਿਕਾਰ ਕੀਤਾ ਸੱਦਾ

ਕੇਂਦਰ ਸਰਾਕਰ ਵੱਲੋਂ ਅੱਜ ਗੱਲਬਾਤ ਦਾ ਸੱਦਾ ਕਿਸਾਨ ਜਥੇਬੰਦੀਆਂ ਨੇ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਰੀਆਂ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਆਉਣ ਦੀ ਪ੍ਰਵਾਨਗੀ ਦਿੱਤੀ ਹੈ।

ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਉਹ ਰਾਤ ਤੋਂ ਹੀ ਸਰਕਾਰ ਨਾਲ ਰਾਬਤਾ ਕਾਇਮ ਕਰ ਕੇ ਗੱਲਬਾਤ ਕਰ ਰਹੇ ਸੀ, ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਸੀ ਕਿ ਇਹ ਸਿਰਫ਼ ਪੰਜਾਬ ਦਾ ਮਸਲਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਇਕੱਲੇ ਪੰਜਾਬ ਦਾ ਹੀ ਨਹੀਂ ਹੁਣ ਸਾਰੇ ਗਲੋਬਲ ਦਾ ਮਸਲਾ ਬਣ ਗਿਆ ਹੈ। ਅਖ਼ੀਰ ਅਮਿਤ ਸ਼ਾਹ ਮੰਨ ਗਏ ਹਨ ਕਿਹਾ ਕਿ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਆ ਸਕਦੇ ਹੋ।

ਪੰਜਾਬ ਕਿਸਾਨ ਯੂਨੀਅਨ ਦੇ ਸਟੇਟ ਪ੍ਰਧਾਨ, ਰੁਲਦੂ ਸਿੰਘ ਮਾਨਸਾ ਨੇ ਕਿਹਾ, "ਮੈਂ ਸਰਕਾਰ ਵੱਲੋਂ ਰੱਖੀ ਗਈ 3 ਵਜੇ ਦੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਾਂ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਟਰੂਡੋ ਨੇ ਧਰਨੇ 'ਤੇ ਬੈਠੇ ਕਿਸਾਨਾਂ ਬਾਰੇ ਚਿੰਤਾ ਜ਼ਾਹਿਰ ਕੀਤੀ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗੁਰੂ ਨਾਨਕ ਦੇਵ 551ਵੇਂ ਗੁਰਪੁਰਬ ਮੌਕੇ ਇੱਕ ਆਨਲਾਈਨ ਸਮਾਗਮ ਦੌਰਾਨ ਭਾਰਤ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ ਲਈ ਚਿੰਤਾ ਜਤਾਈ ।

ਉਨ੍ਹਾਂ ਨੇ ਕਿਹਾ, "ਭਾਰਤ 'ਚ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਹਾਲਤ ਚਿੰਤਾਜਨਕ ਹੈ ਅਤੇ ਅਸੀਂ ਸਾਰੇ ਪਰਿਵਾਰਾਂ ਤੇ ਦੋਸਤਾਂ ਲਈ ਫਿਕਰਮੰਦ ਹਾਂ।"

ਜਸਟਿਨ ਟਰੂਡੋ

ਤਸਵੀਰ ਸਰੋਤ, RAVINDER SINGH ROBIN

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

"ਮੈਨੂੰ ਪਤਾ ਹੈ ਇਹ ਤੁਹਾਡੇ ਵਿੱਚੋਂ ਕਈਆਂ ਲਈ ਹਕੀਕਤ ਹੈ, ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰਾਂ ਦੀ ਰਾਖੀ ਲਈ ਰਹੇਗਾ।"

"ਅਸੀਂ ਗੱਲਬਾਤ ਦੇ ਰਾਹ ਨੂੰ ਅਹਿਮੀਅਤ ਦਿੰਦੇ ਹਾਂ ਅਤੇ ਇਸ ਲਈ ਅਸੀਂ ਕਈ ਤਰੀਕਿਆਂ ਨਾਲ ਭਾਰਤੀ ਅਧਿਕਾਰੀਆਂ ਨਾਲ ਸਿੱਧੇ ਇਸ ਮੁੱਦੇ ਨੂੰ ਚੁੱਕਿਆ ਹੈ।"

ਕਿਸਾਨ ਪ੍ਰਦਰਸ਼ਨ: ਹਰਿਆਣਾ ਦੇ ਵਿਧਾਇਕ ਨੇ ਖੱਟੜ ਸਰਕਾਰ 'ਚੋਂ ਵਾਪਸ ਲਿਆ ਸਮਰਥਨ

ਹਰਿਆਣਾ ਦੇ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ ਨੇ ਖੱਟੜ ਸਰਕਾਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵਿੱਚੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ।

ਉਨ੍ਹਾਂ ਨੇ ਕਿਹਾ, "ਕਿਸਾਨਾਂ ਉੱਤੇ ਹੋ ਰਹੇ ਅਤਿਆਚਾਰ ਦੇ ਵਿਰੋਧ ਵਿੱਚ ਮੈਂ ਆਪਣੀ ਸਮਰਥਨ ਸਰਕਾਰ ਕੋਲੋਂ ਵਾਪਸ ਲੈਂਦਾ ਹਾਂ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਪਹਿਲਾਂ ਕੀਤਾ ਸੀ ਇਨਕਾਰ

ਸੈਂਕੜੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ਉੱਤੇ ਡਟੇ ਹੋਏ ਹਨ, ਇਸ ਵਿਚਾਲੇ ਕੇਂਦਰ ਸਰਕਾਰ ਨੇ ਅੱਜ ਯਾਨਿ ਮੰਗਲਵਾਰ ਨੂੰ ਤੈਅ ਤਰੀਕ 3 ਦਸੰਬਰ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ।

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਯੂਨੀਅਨਾਂ ਨੂੰ ਗੱਲਬਾਤ ਲਈ ਅੱਜ ਦੁਪਹਿਰੇ ਤਿੰਨ ਵਜੇ ਸੱਦਿਆ ਹੈ।

ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਕਿਸਾਨ ਆਗੂ ਸੁਖਵਿੰਦਰ ਸਿੰਘ ਨੇ ਕਿਹਾ ਸਰਕਾਰ ਸਾਰੀਆਂ ਜਥੇਬੰਦੀਆਂ ਨੂੰ ਬੁਲਾਵੇ

ਪਰ ਕਿਸਾਨਾਂ ਨੇ ਇਹ ਕਹਿ ਇਸ ਸੱਦੇ ਨੂੰ ਰੱਦ ਕਰ ਦਿੱਤਾ ਹੈ ਕਿ ਸਰਕਾਰ ਪੂਰੇ ਦੇਸ਼ ਦੀਆਂ ਜਥੇਬੰਦੀਆਂ ਗੱਲਬਾਤ ਲਈ ਬੁਲਾਏ।

ਸਮਾਚਾਰ ਏਜੰਸੀ ਏਐੱਨਆਈ ਮੁਤਾਬਕ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਕਿਹਾ, "ਦੇਸ਼ ਵਿਚ 500 ਤੋਂ ਵੱਧ ਕਿਸਾਨ ਜਥੇਬੰਦੀਆਂ ਹਨ। ਸਰਕਾਰ ਨੇ ਸਿਰਫ਼ 32 ਨੂੰ ਹੀ ਬੁਲਾਇਆ ਹੈ।"

"ਬਾਕੀਆਂ ਨੂੰ ਸਰਕਾਰ ਨੇ ਨਹੀਂ ਬੁਲਾਇਆ, ਜਦੋਂ ਤੱਕ ਸਾਰੇ ਸੰਗਠਨਾਂ ਨੂੰ ਨਹੀਂ ਬੁਲਾਇਆ ਜਾਂਦਾ, ਅਸੀਂ ਗੱਲਬਾਤ ਲਈ ਨਹੀਂ ਜਾਵਾਂਗੇ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਕੇਂਦਰ ਨੇ ਅੱਜ ਗੱਲਬਾਤ ਕਰਨ ਲਈ ਦਿੱਤਾ ਸੀ ਸੱਦਾ

ਖੇਤੀ ਮੰਤਰਾਲੇ ਦੇ ਜਨਰਲ ਸਕੱਤਰ ਸੰਜੇ ਅਗਰਵਾਲ ਨੇ ਇੱਕ ਚਿੱਠੀ ਜਾਰੀ ਕਰ ਕੇ ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਭਾਰਤ ਸਰਕਾਰ ਦੇ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਦਿੱਲੀ ਦੇ ਵਿਗਿਆਨ ਭਵਨ ਵਿੱਚ ਬੁਲਾਇਆ ਸੀ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ
ਤਸਵੀਰ ਕੈਪਸ਼ਨ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ

ਖੇਤੀ ਮੰਤਰਾਲੇ ਨੇ ਕੁੱਲ 32 ਜਥੇਬੰਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਹੈ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਬੀਤੇ ਦਿਨ ਦਾ ਹਾਲ

  • ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਿੱਲੀ ਦੇ ਬਾਰਡਰ ਉੱਤੇ ਡਟੇ ਰਹੇ, ਕਿਸਾਨਾਂ ਨੇ ਸਰਕਾਰ ਦਾ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਪ੍ਰਵਾਨ ਕੀਤਾ ਹੈ
  • ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀ ਮੰਤਰੀ ਨਰਿੰਦਰ ਸਿੰਘ ਸਾਰਾ ਦਿਨ ਬੈਠਕਾਂ ਕਰਕੇ ਮਸਲੇ ਦਾ ਹੱਲ ਲੱਭਦੇ ਰਹੇ
  • ਵਾਰਾਣਸੀ ਵਿੱਚ ਨਰਿੰਦਰ ਮੋਦੀ ਨੇ ਕਿਹਾ ਖੇਤੀ ਕਾਨੂੰਨਾਂ ਖ਼ਿਲਾਫ਼ ਝੂਠ ਫੈਲਾਇਆ ਜਾ ਰਿਹਾ ਹੈ।
ਵੀਡੀਓ ਕੈਪਸ਼ਨ, ਪੀਐੱਮ ਮੋਦੀ ਨੇ ਕਿਹਾ ਖੇਤੀ ਕਾਨੂੰਨਾਂ ਉੱਤੇ ਝੂਠ ਫੈਲਾਇਆ ਜਾ ਰਿਹਾ, ਕੈਪਟਨ ਨੇ ਚੁੱਕੇ ਸਰਕਾਰ 'ਤੇ ਸਵਾਲ
  • ਕਿਸਾਨਾਂ ਨੇ ਕਿਹਾ ਕਿ ਸਰਕਾਰ ਜੋ ਕਿਸਾਨ ਸੰਘਰਸ਼ ਬਾਰੇ ਕੇਂਦਰ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਸੀ ਉਸ ਦਾ ਪਰਦਾਫਾਸ਼ ਹੋ ਗਿਆ ਹੈ।
  • ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਸੂਬੇ ਦੇ ਪੰਜੋਖੜਾ ਵਿੱਚ ਕਾਲੇ ਝੰਡੇ ਦਿਖਾਏ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ।
  • ਕਿਸਾਨਾਂ ਨੇ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਉਤਸਵ ਸੜ੍ਹਕਾਂ ਉੱਤੇ ਮਨਾਇਆ ਅਤੇ ਦੀਪਮਾਲਾ ਕੀਤੀ।
  • ਕਿਸਾਨਾਂ ਨੂੰ ਕੈਨੇਡਾ ਦੇ ਫੈਡਰਲ ਮੰਤਰੀ ਸੱਜਣ ਸਿੰਘ, ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ, ਪ੍ਰੀਤੀ ਗਿੱਲ ਸਣੇ ਹੋਰ ਕਈ ਮੁਲਕਾਂ ਦੇ ਪੰਜਾਬੀ ਮੂਲ ਦੇ ਸਿਆਸਦਾਨ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ।
  • ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਪਿੰਡਾਂ ਵਿੱਚ ਬੈਠਕਾਂ ਕੀਤੀਆਂ ਅਤੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ
  • ਪੰਜਾਬ ਵਿੱਚ ਵੀ ਕਿਸਾਨਾਂ ਦੀਆਂ ਰੈਲੀਆਂ ਅਤੇ ਮੁਜ਼ਾਹਰੇ ਉਵੇਂ ਹੀ ਜਾਰੀ ਹੈ ਜਿਵੇਂ ਦਿੱਲੀ ਕੂਚ ਤੋਂ ਪਹਿਲਾਂ ਚੱਲ ਰਹੇ ਸਨ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)