Farmers Protest: ਕਿਸਾਨਾਂ ਨਾਲ ਮੀਟਿੰਗ ਵਿੱਚ ਸਰਕਾਰ ਖੇਤੀ ਕਾਨੂੰਨਾਂ ਦੇ ਇਨ੍ਹਾਂ 5 ਬਿੰਦੂਆਂ ਦੀ ‘ਚਰਚਾ ਲਈ ਤਿਆਰ’

ਤਸਵੀਰ ਸਰੋਤ, FB/Harsimrat Badal
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਉਹ ਖੇਤੀ ਕਾਨੂੰਨਾਂ ਵਿੱਚ ਚਰਚਾ ਕਰਨ ਲਈ ਤਿਆਰ ਹੈ। ਉੱਧਰ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਖੇਤੀ ਕਾਨੂੰਨ ਨੂੰ ਰੱਦ ਕਰਨ ਤੋਂ ਘੱਟ ਲਈ ਤਿਆਰ ਨਹੀਂ ਹੈ।
ਕਿਸਾਨਾਂ ਤੇ ਸਰਕਾਰ ਵਿਚਾਲੇ ਅਗਲੀ ਮੀਟਿੰਗ 5 ਦਸੰਬਰ ਨੂੰ ਹੋਵੇਗੀ। ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਹੈ ਕਿ ਪ੍ਰਦਰਸ਼ਨਾਂ ਨੂੰ ਕਿਸੇ ਵੀ ਤਰੀਕੇ ਨਾਲ ਘੱਟ ਨਹੀਂ ਕੀਤਾ ਜਾਵੇਗਾ ਤੇ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਨਰਿੰਦਰ ਸਿੰਘ ਤੋਮਰ ਅਨੁਸਾਰ ਕੇਂਦਰ ਸਰਕਾਰ ਇਨ੍ਹਾਂ 5 ਬਿੰਦੂਆਂ 'ਤੇ ਵਿਚਾਰ ਕਰਨ ਬਾਰੇ ਸਹਿਮਤ ਹੋਈ ਹੈ।
- ਪ੍ਰਾਈਵੇਟ ਮੰਡੀਆਂ ਤੇ ਸਰਕਾਰੀ ਮੰਡੀਆਂ ਵਿੱਚ ਟੈਕਸ ਬਰਾਬਰ ਲੱਗਣੇ ਚਾਹੀਦੇ ਹਨ ਤਾਂ ਜੋ ਨਵੇਂ ਕਾਨੂੰਨ ਨਾਲ ਏਪੀਐੱਮਸੀ ਕਾਨੂੰਨ ਕਮਜ਼ੋਰ ਨਾ ਪਵੇ।
- ਰਜਿਸਟਰਡ ਟਰੇਡਰ ਹੀ ਖਰੀਦ ਕਰੇ ਨਾ ਕਿ ਕੋਈ ਕੇਵਲ ਪੈਨ ਕਾਰਡ ਨਾਲ ਹੀ ਟਰੇਡਿੰਗ ਕਰੇ।
- ਐੱਸੀਡੀਐੱਮ ਕੋਰਟ ਵੱਲੋਂ ਵਿਵਾਦ ਦਾ ਹੱਲ ਕਰਨ ਬਾਰੇ ਜੋ ਕਿਸਾਨਾਂ ਨੂੰ ਇਤਰਾਜ਼ ਹੈ ਉਸ ਬਾਰੇ ਵੀ ਸਰਕਾਰ ਚਰਚਾ ਕਰੇਗੀ
- ਐੱਮਐੱਸਪੀ ਦਾ ਵੀ ਯਕੀਨ ਦੇਣ ਲਈ ਵੀ ਸਰਕਾਰ ਪੂਰੇ ਤਰੀਕੇ ਨਾਲ ਤਿਆਰ ਹੈ।
- ਬਿਜਲੀ ਤੇ ਪਰਾਲੀ ਆਰਡੀਨੈਂਸ ਬਾਰੇ ਕਿਸਾਨ ਮੁੜ ਵਿਚਾਰ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ
ਪ੍ਰਕਾਸ਼ ਬਾਦਲ ਨੇ ਕੀਤਾ ਐਵਾਰਡ ਵਾਪਸੀ ਦਾ ਐਲਾਨ
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਖ਼ੇਤੀ ਕਾਨੂੰਨਾਂ ਅਤੇ ਸੰਘਰਸ਼ ਦੌਰਾਨ ਭਾਰਤ ਸਰਕਾਰ ਦੀ ਕਾਰਵਾਈ 'ਤੇ ਨਾਰਾਜ਼ਗੀ ਜਤਾਂਦਿਆਂ ਪਦਮ ਵਿਭੂਸ਼ਣ ਮੋੜਨ ਦਾ ਫੈਸਲਾ ਲਿਆ ਹੈ।
ਰਾਸ਼ਟਪਤੀ ਨੂੰ ਭੇਜੀ ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਕਿ ਜਦੋਂ ਤਿੰਨੋਂ ਖ਼ੇਤੀ ਆਰਡੀਨੈਂਸ ਲਿਆਏ ਗਏ ਸਨ ਤਾਂ ਸਾਨੂੰ ਕਿਹਾ ਗਿਆ ਸੀ ਇਨ੍ਹਾਂ ਨੂੰ ਕਾਨੂੰਨ ਬਨਾਉਣ ਤੋਂ ਪਹਿਲਾਂ ਕਿਸਾਨਾਂ ਦੇ ਹਰ ਤਰ੍ਹਾਂ ਦੇ ਸ਼ੱਕ ਕੱਢੇ ਜਾਣਗੇ।
ਉਨ੍ਹਾਂ ਕਿਹਾ, "ਮੈਂ ਵੀ ਲੋਕਾਂ ਨੂੰ ਕਿਹਾ ਸੀ ਕਿ ਸਰਕਾਰ ਦੇ ਕਹੇ 'ਤੇ ਵਿਸ਼ਵਾਸ ਕੀਤਾ ਜਾਵੇ। ਪਰ ਮੈਂ ਹੈਰਾਨ ਹਾਂ ਕਿ ਕਿਵੇਂ ਸਰਕਾਰ ਆਪਣੇ ਕਹੇ ਤੋਂ ਹੀ ਮੁਕਰ ਗਈ।"
ਇਸ ਦੇ ਨਾਲ ਹੀ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਆਪਣਾ ਪਦਮ ਭੂਸ਼ਣ ਮੋੜਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਨਾਲ ਫੋਨ 'ਤੇ ਕੀਤੀ ਹੈ।

ਤਸਵੀਰ ਸਰੋਤ, Ani
ਕਿਸਾਨਾਂ ਨੂੰ ਦੇਸ-ਵਿਰੋਧੀ ਐਲਾਨਣ ਵਾਲੇ ਖੁਦ ਦੇਸ-ਵਿਰੋਧੀ ਹਨ-ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ, ਕੀ ਭਾਜਪਾ ਅਤੇ ਕਿਸੇ ਨੂੰ ਹੱਕ ਹੈ ਕਿ ਕਿਸੇ ਨੂੰ ਵੀ ਦੇਸ਼-ਵਿਰੋਧੀ ਐਲਾਨਣ?
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉਨ੍ਹਾਂ ਨੇ ਕਿਹਾ, "ਇਨ੍ਹਾਂ ਲੋਕਾਂ (ਕਿਸਾਨ) ਨੇ ਆਪਣੀ ਪੂਰੀ ਜ਼ਿੰਦਗੀ ਦੇਸ਼ ਨੂੰ ਦੇ ਦਿੱਤੀ ਅਤੇ ਹੁਣ ਤੁਸੀਂ ਇਨ੍ਹਾਂ ਨੂੰ ਦੇਸ਼ ਵਿਰੋਧੀ ਦੱਸ ਰਹੇ ਹੋ। ਜਿਹੜੇ ਲੋਕ ਇਨ੍ਹਾਂ ਨੂੰ ਦੇਸ਼-ਵਿਰੋਧੀ ਦੱਸ ਰਹੇ ਹਨ, ਅਸਲ 'ਚ ਉਹ ਦੇਸ਼ ਵਿਰੋਧੀ ਹਨ।"
'ਬਾਹਰਲੇ ਸੂਬੇ ਦੀ ਫ਼ਸਲ ਵੇਚਣ ਵਾਲੇ ਨੂੰ ਜੇਲ੍ਹ ਭੇਜਾਂਗੇ'
ਸਮਾਚਾਰ ਏਜੰਸੀ ਮੁਤਾਬਕ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ, "ਮੈਂ ਤੈਅ ਕੀਤਾ ਹੈ ਕਿ ਜਿੰਨੀ ਪੈਦਾਵਾਰ ਕਿਸਾਨ ਦੀ ਇੱਥੇ ਹੋਵੇਗੀ, ਓਨੀਂ ਖਰੀਦ ਲਈ ਜਾਵੇਗੀ।"
"ਪਰ ਜੇਕਰ ਬਾਹਰ ਤੋਂ ਕੋਈ ਆਇਆ, ਨੇੜਲੇ ਸੂਬਿਆਂ ਤੋਂ ਕੋਈ ਵੇਚਣ ਜਾਂ ਵੇਚਣ ਦੀ ਕੋਸ਼ਿਸ਼ ਵੀ ਕੀਤੀ ਉਸ ਦਾ ਟਰੱਕ ਜ਼ਬਤ ਕਰਵਾ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕੈਪਟਨ ਅਮਰਿੰਦਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਬੈਠਕ ਖ਼ਤਮ ਹੋ ਗਈ ਹੈ।
ਬੈਠਕ ਤੋਂ ਬਾਅਦ ਉਨ੍ਹਾਂ ਕਿਹਾ, "ਗੱਲਬਾਤ ਕਿਸਾਨਾਂ ਅਤੇ ਕੇਂਦਰ ਦਰਮਿਆਨ ਚੱਲ ਰਹੀ ਹੈ, ਮੈਂ ਇਸ ਮੁੱਦੇ ਨੂੰ ਹੱਲ ਨਹੀਂ ਕਰ ਸਕਦਾ। ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਿਰੋਧ ਜਤਾਦਿਆਂ ਇਸ ਮੁੱਦੇ ਦਾ ਜਲਦੀ ਹੱਲ ਕਰਨ ਲਈ ਕਿਹਾ ਹੈ ਕਿਉਂਕਿ ਇਸ ਨਾਲ ਮੇਰੇ ਸੂਬੇ ਦੀ ਆਰਥਿਕਤਾ ਚਰਮਰਾ ਰਹੀ ਹੈ ਅਤੇ ਦੇਸ਼ ਦੀ ਸੁਰੱਖਿਆ 'ਤੇ ਖ਼ਤਰਾ ਪੈਦਾ ਹੁੰਦਾ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸ ਦੇ ਨਾਲ ਹੀ ਅੱਜ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੌਥੀ ਬੈਠਕ ਹੋਣ ਜਾ ਰਹੀ ਹੈ ਜਿਸ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਬੈਠਕ ਕਾਫ਼ੀ ਮਹਤਵਪੂਰਨ ਹੈ ਕਿਉਂਕਿ ਇਸ ਵਿੱਚ ਕਿਸੇ ਤਰ੍ਹਾਂ ਦੇ ਹੱਲ ਨਿਕਲਣ ਦੇ ਆਸਾਰ ਨਜ਼ਰ ਆ ਰਹੇ ਹਨ।
ਕਿਸਾਨ ਲੀਡਰ ਪਹੁੰਚੇ ਵਿਗਿਆਨ ਭਵਨ

ਤਸਵੀਰ ਸਰੋਤ, Ani
ਨਿਊਜ਼ ਏਜੰਸੀ ਏ.ਐੱਨ.ਆਈ. ਮੁਤਾਬਕ, ਲੋਕ ਸੰਘਰਸ਼ ਮੋਰਚੇ ਦੀ ਪ੍ਰਤਿਭਾ ਸ਼ਿੰਦੇ ਨੇ ਕਿਹਾ, "3 ਦਸੰਬਰ ਸਰਕਾਰ ਲਈ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਲੈਣ ਦਾ ਆਖਰੀ ਮੌਕਾ ਹੈ, ਨਹੀਂ ਤਾਂ ਇਹ ਅੰਦੋਲਨ ਵੱਡਾ ਹੋ ਜਾਵੇਗਾ ਅਤੇ ਸਰਕਾਰ ਡਿੱਗ ਪਏਗੀ।"
ਸਿੰਘੂ ਬਾਰਡਰ ਅਤੇ ਹੋਰ ਥਾਵਾਂ 'ਤੇ ਮੁਜ਼ਾਹਰਾਕਾਰੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਗੁਜਰਾਤ ਤੋਂ ਆਏ ਕਿਸਾਨਾਂ ਦੇ ਇੱਕ ਗਰੁੱਪ ਨੇ ਕਿਹਾ ਕਿ ਬਾਰ-ਬਾਰ ਕਿਹਾ ਦਾ ਰਿਹਾ ਹੈ ਕਿ ਇਹ ਸੰਘਰਸ਼ ਸਿਰਫ਼ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਹੈ, ਪਰ ਅਸਲ ਵਿੱਚ ਇਹ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਅਸੀਂ ਇਸ ਅੰਦੋਲਨ ਦਾ ਸਮਰਥਨ ਕਰਨ ਆਏ ਹਾਂ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਸ ਤਰ੍ਹਾਂ ਹੀ ਰਾਜਸਥਾਨ ਤੋਂ ਵੀ ਕਿਸਾਨ ਪਹੁੰਚੇ ਹਨ ਜੋ ਕਹਿ ਰਹੇ ਹਨ ਕਿ ਸੂਬੇ ਦੇ ਹੋਰ ਕਿਸਾਨ ਇੱਥੇ ਪਹੁੰਚਣ ਵਾਲੇ ਹਨ।
ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜੇਕਰ ਸਰਕਾਰ ਐਮਐਸਪੀ ਸੁਰੱਖਅਤ ਰੱਖਣ ਦਾ ਦਾਅਵਾ ਕਰ ਰਹੀ ਹੈ ਤਾਂ ਉਹ ਲਿਖਿਤ 'ਚ ਕਿਉਂ ਨਹੀਂ ਦੇ ਰਹੀ।

ਤਸਵੀਰ ਸਰੋਤ, Ani
ਕਿਸਾਨ ਟੀਵੀ ਨਹੀਂ ਵੇਖਦਾ, ਅਖ਼ਬਾਰ ਨਹੀਂ ਪੜ੍ਹਦਾ, ਜ਼ਿਆਦਾ ਅਪਡੇਟ ਨਹੀਂ ਰਹਿੰਦਾ ... - ਰਾਮਦੇਵ
ਮੋਦੀ ਸਰਕਾਰ ਦੇ ਸਮਰਥਨ 'ਚ ਉਤਰੇ ਬਾਬਾ ਰਾਮਦੇਵ ਨੇ ਕਿਹਾ ਕਿ ਐਮਐਸਪੀ ਕੋਈ ਵੀ ਸਰਕਾਰ ਕਦੇ ਖ਼ਤਮ ਕਰ ਪਾਏਗੀ।
ਉਨ੍ਹਾਂ ਕਿਹਾ, "ਕਿਸਾਨ ਤੱਕ ਗੱਲ ਪਹੁੰਚਾਉਣਾ ਇੱਕ ਲੰਮੀ ਕਸਰਤ ਹੋਵੇਗੀ। ਕਿਸਾਨ ਟੀਵੀ ਨਹੀਂ ਵੇਖਦਾ, ਅਖ਼ਬਾਰ ਨਹੀਂ ਪੜ੍ਹਦਾ, ਇਸ ਲਈ ਬਹੁਤ ਜ਼ਿਆਦਾ ਅਪਡੇਟ ਨਹੀਂ ਰਹਿੰਦਾ ਹੈ।"
ਉਨ੍ਹਾਂ ਅੱਗੇ ਕਿਹਾ, "ਮੋਦੀ ਜੀ ਕਿਸਾਨਾਂ ਦੇ ਖ਼ਿਲਾਫ਼ ਨੀਤੀ ਕਿਉਂ ਬਨਾਉਣਗੇ। ਉਨ੍ਹਾਂ ਨੇ ਕਿਹਾ ਮੋਦੀ ਨਾ ਕਿਸੇ ਐਮਐਨਸੀ ਦੇ ਗੁਲਾਮ ਹਨ ਅਤੇ ਨਾ ਹੀ ਕਿਸੇ ਕਾਰਪੋਰੇਟ ਦੇ। ਮੋਦੀ ਜੀ ਨੂੰ ਕਿਸਾਨਾਂ ਨਾਲ ਕੋਈ ਵੈਰ ਨਹੀਂ ਹੈ। ਜਿਹੜੇ ਇਨਸਾਨ ਦਾ ਨਾ ਘਰ-ਪਰਿਵਾਰ ਹੈ, ਜੋ ਇੱਕ ਤਰ੍ਹਾ ਨਾਲ ਫ਼ਕੀਰ ਆਦਮੀ ਹੈ। ਉਹ ਕਿਉਂ ਸਰਕਾਰ ਖ਼ਿਲਾਫ਼ ਨੀਤੀਆਂ ਬਣਾਏਗਾ।"
ਸਿੰਘੂ ਬਾਰਡਰ ’ਤੇ ਤੈਨਾਤ ਸੁਰੱਖਿਆ ਬਲ
ਸਿੰਘੂ ਬਾਰਡਰ ’ਤੇ ਅੱਜ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ। ਅੱਜ ਕਿਸਾਨ ਕੇਂਦਰ ਨਾਲ ਚੌਥੇ ਗੇੜ ਦੀ ਬੈਠਕ ਕਰਨਗੇ ਜਿਸ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਮੀਟਿੰਗ ਸਫ਼ਲ ਰਹੇਗੀ। “ਗੱਲਬਾਤ ਕਰਨ ਦਾ ਮਕਸਦ ਮੁੱਦੇ ਦਾ ਸਹੀ ਹੱਲ ਕੱਢਣਾ ਹੈ।”
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਆਂਧਰਾ ਪ੍ਰਦੇਸ਼ ਵਿੱਚ ਟੀਡੀਪੀ ਮੁਖੀ ਐਨ ਚੰਦਰਬਾਬੂ ਨਾਇਡੂ ਨੇ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਸਵੇਰੇ ਅਮਰਾਵਤੀ ਵਿੱਚ ਵਿਧਾਨ ਸਭਾ ਬਾਹਰ ਸੂਬਾ ਸਰਕਾਰ ਖਿਲਾਫ਼ ਇੱਕ ਰੋਸ ਮਾਰਚ ਦੀ ਅਗਵਾਈ ਕੀਤੀ।

ਤਸਵੀਰ ਸਰੋਤ, ani
ਗਾਜੀਪੁਰ-ਗਾਜ਼ੀਆਬਾਦ (ਦਿੱਲੀ-ਯੂ ਪੀ) ਸਰਹੱਦ 'ਤੇ ਕਿਸਾਨਾਂ ਦੇ ਇਕ ਸਮੂਹ ਨੇ 'ਹਵਨ' ਸ਼ੁਰੂ ਕੀਤਾ। ਇੱਥੇ ਕਿਸਾਨਾਂ ਦਾ ਇਕੱਠ ਵੀ ਵੱਧਦਾ ਜਾ ਰਿਹਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਕਿਸਾਨ ਕਿਹੜੇ ਮੁੱਦੇ ਚੁੱਕਣਗੇ
ਕਿਸਾਨ ਆਗੂਆਂ ਨੇ ਬੁੱਧਵਾਰ ਨੂੰ ਮੀਟਿੰਗ ਕਰ ਕੇ ਇਹ ਫੈਸਲੇ ਲਏ:-
- ਅਸੀਂ ਸਰਕਾਰ ਨੂੰ ਆਪਣੇ ਸਾਰੇ ਤੱਥ ਲਿੱਖ ਕੇ ਭੇਜਾਂਗੇ ਕਿ ਕਿਉਂ ਇਹ ਤਿੰਨੋਂ ਖ਼ੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ।
- ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨੇਗੀ ਤਾਂ ਸਾਡਾ ਅੰਦੋਲਨ ਜਾਰੀ ਰਹੇਗਾ।
- ਭੋਪਾਲ ਗੈਸ ਤ੍ਰਾਸਦੀ ਦੇ ਵਰ੍ਹੇਗੰਢ ਮੌਕੇ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟ ਜਗਤ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
- 5 ਦਸੰਬਰ ਨੂੰ ਪੂਰੇ ਦੇਸ ਵਿੱਚ ਸਰਕਾਰ ਖਿਲਾਫ ਪੁਤਲਾ ਫੂਕ ਮੁਜ਼ਾਹਰੇ ਕੀਤੇ ਜਾਣਗੇ ਤੇ 7 ਤਰੀਕੇ ਨੂੰ ਖਿਡਾਰੀਆਂ ਤੇ ਦੇਸ ਦੇ ਜਵਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਐਵਾਰਡ ਵਾਪਸ ਕੀਤੇ ਜਾਣਗੇ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post