ਸੁਮੇਧ ਸੈਣੀ: ਸਾਬਕਾ ਡੀਜੀਪੀ ਦੀ ਅੰਤਰਿਮ ਜ਼ਮਾਨਤ ਬਾਰੇ ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ

ਤਸਵੀਰ ਸਰੋਤ, Getty Images
ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਦਸੰਬਰ, 1991 ਯਾਨੀ ਕਰੀਬ ਤਿੰਨ ਦਹਾਕੇ ਪਹਿਲਾਂ ਦਾ ਇੱਕ ਮਾਮਲਾ ਪੰਜਾਬ ਵਿੱਚ ਸੁਰਖੀਆਂ ਵਿੱਚ ਰਿਹਾ ਹੈ। ਇਸ ਕੇਸ ਦੇ ਕੇਂਦਰ ਵਿੱਚ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ।
ਗੱਲ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਦੇ ਮਾਮਲੇ ਦੀ ਕਰ ਰਹੇ ਹਾਂ, ਜਿਸ ਨੂੰ ਲੈ ਕੇ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਹੁਣ ਜਾਰੀ ਹੈ।
ਸੈਣੀ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਰੱਦ ਕਰਦੇ ਆਏ ਹਨ।
ਇਹ ਵੀ ਪੜ੍ਹੋ
ਕੀ ਹੈ ਪੂਰਾ ਮਾਮਲਾ?
•ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ 'ਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਸੀ।
•ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ।
•ਚੰਡੀਗੜ੍ਹ ਪੁਲਿਸ ਦੀ ਹਿਰਾਸਤ 'ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।
•ਦਸੰਬਰ 1991 'ਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ 'ਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ।
•ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ 'ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।
•ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ।
•ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 'ਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।
•2008 'ਚ ਸੀਬੀਆਈ ਨੇ ਸੁਪਰੀਮ ਕੋਰਟ 'ਚ ਆਪਣਾ ਹਲਫ਼ਨਾਮਾ ਸੌਂਪਿਆ ।
•ਸੁਪਰੀਮ ਕੋਰਟ 'ਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ 'ਚ ਆਪਣਾ ਪੱਖ ਰਖਦਿਆਂ ਕਿਹਾ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਅੱਤਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ
•ਦਸੰਬਰ 2011 'ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮੰਜ਼ੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।
•ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
•ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਹੈ।

ਤਸਵੀਰ ਸਰੋਤ, Getty Images
ਕੌਣ ਸੀ ਬਲਵੰਤ ਸਿੰਘ ਮੁਲਤਾਨੀ?
•ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।
•ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।
•ਦਿ ਇੰਡੀਅਨ ਐਕਸਪ੍ਰੈੱਸ ਅਖ਼ਬਾਰ ਦੁਆਰਾ 19 ਸਤੰਬਰ 2007 ਨੂੰ ਲਿਖੀ ਇੱਕ ਰਿਪੋਰਟ ਦੇ ਅਨੁਸਾਰ, ਬਲਵੰਤ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ।
•31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।
•ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












