ਅਨਿਲ ਵਿਜ ਕੋਰੋਨਾ ਪੌਜ਼ੀਟਿਵ, ਕੋਵੈਕਸੀਨ ਬਣਾਉਣ ਵਾਲੀ ਕੰਪਨੀ ਨੇ ਇਹ ਸਫ਼ਾਈ ਦਿੱਤੀ

ਤਸਵੀਰ ਸਰੋਤ, Anil vij
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦਾ ਕੋਰੋਨਾ ਪੌਜ਼ੀਟਿਵ ਪਾਏ ਜਾਣਾ ਸੁਰਖੀਆਂ 'ਚ ਹੈ ਕਿਉਂਕਿ ਉਹ ਅਜਿਹੇ ਮੰਤਰੀ ਹਨ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।
ਅਨਿਲ ਵਿਜ ਇਸ ਵੇਲੇ ਅੰਬਾਲਾ ਦੇ ਸਿਵਿਲ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਹਨ ਉਨ੍ਹਾਂ ਨੂੰ ਵੀ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਵਿਜ ਨਵੰਬਰ ਵਿਚ ਕੋਰੋਨਾ ਵੈਕਸੀਨ ਦੇ ਤੀਜੇ ਟ੍ਰਾਇਲ ਵਿਚ ਸ਼ਾਮਲ ਹੋਣ ਵਾਲੇ ਪਹਿਲੇ ਵਲੰਟੀਅਰ ਸਨ।

ਤਸਵੀਰ ਸਰੋਤ, Anil vij
ਇਹ ਵੀ ਪੜ੍ਹੋ
ਭਾਰਤ ਬਾਇਓਟੈਕ - ਦੋਵਾਂ ਖੁਰਾਕਾਂ ਤੋਂ ਬਾਅਦ ਪ੍ਰਭਾਵਸ਼ਾਲੀ ਟੀਕਾ
ਭਾਰਤ ਬਾਇਓਟੈਕ ਨੇ ਇਕ ਬਿਆਨ ਜਾਰੀ ਕੀਤਾ ਕਿ ਕੋਵੈਕਸਿਨ ਦਾ 2-ਟਰਾਇਲ ਦਾ ਸ਼ਡਿਊਲ ਹੈ। ਦੋ ਡੋਜ਼ਾਂ 28 ਦਿਨਾਂ ਵਿੱਚ ਦਿੱਤੀਆਂ ਜਾਦੀਆਂ ਹਨ। ਦੂਜੀ ਡੋਜ਼ 14 ਦਿਨਾਂ ਬਾਅਦ ਦਿੱਤੀ ਜਾਂਦੀ ਹੈ। ਕੋਵੈਕਸਿਨ ਇਸ ਤਰੀਕੇ ਨਾਲ ਬਣਾਇਆ ਗਿਆ ਹੈ ਕਿ ਇਹ ਦੋ ਡੋਜ਼ਾਂ ਲੈਣ ਤੋਂ ਬਾਅਦ ਹੀ ਆਪਣਾ ਪ੍ਰਭਾਵ ਦਿਖਾਏਗਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਕੋਰੋਨਾ ਨਾਲ ਲੜਨ ਲਈ, ਭਾਰਤ ਬਾਇਓਟੈਕ ਨੇ ਕੋਵੈਕਸਿਨ ਬਣਾਇਆ ਹੈ, ਜੋ ਇਸ ਸਮੇਂ ਦੇਸ਼ ਵਿਚ ਅਜ਼ਮਾਇਸ਼ਾਂ ਅਧੀਨ ਹੈ। ਤੀਜਾ ਟ੍ਰਾਇਲ 20 ਨਵੰਬਰ ਨੂੰ ਸ਼ੁਰੂ ਹੋਇਆ ਸੀ। ਕੈਬਨਿਟ ਮੰਤਰੀ ਵਿਜ ਨੇ ਇਸ ਟ੍ਰਾਇਲ ਲਈ ਖ਼ੁਦ ਵਾਲੰਟਿਅਰ ਬਣਨ ਦੀ ਪੇਸ਼ਕਸ਼ ਕੀਤੀ ਸੀ।
ਉਨ੍ਹਾਂ ਨੂੰ ਕੋ-ਵੈਕਸੀਨ ਦੀ ਦੂਜੀ ਡੋਜ਼ 28 ਦਿਨਾਂ ਬਾਅਦ ਦਿੱਤੀ ਜਾਣੀ ਸੀ, ਪਰ ਉਹ ਪਹਿਲਾਂ ਹੀ ਕੋਰੋਨਾ ਸੰਕਰਮਿਤ ਪਾਏ ਗਏ ਹਨ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












