Farmers Protest: ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਦੇ ਭਾਰਤ ਬੰਦ ਬਾਰੇ ਕੀ ਰਣਨੀਤੀ ਐਲਾਨੀ

ਤਸਵੀਰ ਸਰੋਤ, BKU DAKONDA
ਕਿਸਾਨਾਂ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ 9 ਦਸੰਬਰ ਨੂੰ ਹੋਵੇਗੀ ਪਰ ਕਿਸਾਨਾਂ ਨੇ 8 ਦਸੰਬਰ ਨੂੰ ਆਪਣੇ ‘ਭਾਰਤ ਬੰਦ’ ਦੀ ਤਿਆਰੀ ਕੱਸ ਲਈ ਹੈ।
ਸ਼ਨੀਵਾਰ ਨੂੰ ਕਿਸਾਨ ਸੰਗਠਨਾਂ ਦੀ ਕੇਂਦਰ ਸਰਕਾਰ ਨਾਲ ਬੈਠਕ ਬੇਸਿੱਟਾ ਰਹਿਣ ਮਗਰੋਂ ਅੱਜ ਕਿਸਾਨ ਜਥੇਬੰਦੀਆਂ ਸਿੰਘੂ ਬਾਰਡਰ 'ਤੇ ਬੈਠਕ ਹੋਈ।
ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਦੀ ਪ੍ਰੈਸ ਕਾਨਫਰੰਸ ਦੀਆਂ ਖ਼ਾਸ ਗੱਲਾਂ-
- 8 ਦਸੰਬਰ ਨੂੰ ਸਾਰਾ ਦਿਨ 'ਸੰਪੂਰਨ ਬੰਦ' ਹੋਵੇਗਾ। ਦੁਪਹਿਰ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।
- ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਬੰਦ ਤੋਂ ਬਾਹਰ ਰਹਿਣਗੀਆਂ। ਵਿਆਹਾਂ ਨੂੰ ਵੀ ਛੂਟ ਦਿੱਤੀ ਗਈ ਹੈ।
- ਭਾਰਤ ਬੰਦ ਸੱਦੇ 'ਚ ਸਾਰੇ ਆਪਣੀ ਸ਼ਮੂਲਿਅਤ ਕਰਨ। ਆਪਣੇ ਝੰਡੇ ਛੱਡ ਕੇ ਕਿਸਾਨ ਬਣ ਕੇ ਸਾਰੇ ਇਸ ਅੰਦੋਲਨ 'ਚ ਸ਼ਾਮਲ ਹੋਣ।
- ਅਸੀਂ ਮੰਥਨ ਕੀਤਾ ਹੈ ਕਿ ਅੰਦੋਲਨ ਨੂੰ ਹੋਰ ਕਿਵੇਂ ਸਖ਼ਤ ਕਰਨਾ ਹੈ। ਔਰਤਾਂ, ਨੌਜਵਾਨਾਂ ਅਤੇ ਲੇਖਕਾਂ ਦੇ ਸੰਗਠਨਾਂ ਦਾ ਸਾਨੂੰ ਸਾਥ ਮਿਲ ਰਿਹਾ ਹੈ।
- ਤਿੰਨੋਂ ਕਾਨੂੰਨ ਰੱਦ ਕਰਨੇ ਹੀ ਪੈਣਗੇ, ਅਸੀਂ ਪਿੱਛੇ ਹੱਟਣ ਵਾਲੇ ਨਹੀਂ।
- ਕਿਸਾਨ ਜਥੇਬੰਦੀਆਂ ਨੇ ਬਿਲਕੁਲ ਵੀ ਆਪਣੇ ਫੈਸਲੇ 'ਚ ਕੋਈ ਤਬਦੀਲੀ ਨਹੀਂ ਲਿਆਂਦੀ।
- ਮੋਦੀ ਦੀ ਮਨ ਦੀ ਗੱਲ ਅਸੀਂ ਸੁਣ ਰਹੇ ਹਾਂ, ਉਹ ਸਾਡੀ ਵੀ ਸੁਣੇ।
- ਅਸੀਂ ਮੀਡੀਆ ਤੋਂ ਸਹੀ ਰਿਪੋਰਟਿੰਗ ਦੀ ਅਪੀਲ ਕਰਦੇ ਹਾਂ, ਇਸ ਅੰਦੋਲਨ ਨੂੰ ਬਦਨਾਮ ਨਾ ਕੀਤਾ ਜਾਵੇ।

ਜੇਕਰ ਹਜ਼ਾਰਾਂ ਕਿਸਾਨ ਮਾਰਚ ਕਰ ਰਹੇ ਹਨ ਤਾਂ ਕੁਝ ਨਾ ਕੁਝ ਗਲਤ ਹੈ - ਵਰਿੰਦਰ ਸ਼ਰਮਾ
ਯੂਕੇ ਵਿੱਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਉਹ ਭਾਰਤ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਵੇਖ ਕੇ ਕਾਫ਼ੀ ਦੁਖੀ ਹਨ ਕਿ ਕਿਵੇਂ ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਦਿੱਲੀ ਕੂਚ ਕਰਨਾ ਪਿਆ।
ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ, "ਪੰਜਾਬ ਦਾ ਪੁੱਤ ਹੋਣ ਕਰਕੇ ਮੈਂ ਜਾਣਦਾ ਹਾਂ ਕਿ ਕਿਵੇਂ ਕਿਸਾਨ ਖੇਤਾਂ 'ਚ ਸਾਰਾ-ਸਾਰਾ ਦਿਨ ਕੰਮ ਕਰਦੇ ਹਨ। ਉਹ ਇਸ ਬਾਰੇ ਸ਼ਿਕਾਇਤ ਵੀ ਨਹੀਂ ਕਰਦੇ ਅਤੇ ਕਰੋੜਾਂ ਲੋਕਾਂ ਦਾ ਢਿੱਡ ਭਰਦੇ ਹਨ। ਸਾਫ਼ ਹੈ ਕਿ ਜੇਕਰ ਹਜ਼ਾਰਾਂ ਕਿਸਾਨ ਮਾਰਚ ਕਰ ਰਹੇ ਹਨ ਤਾਂ ਕੁਝ ਨਾ ਕੁਝ ਗਲਤ ਹੈ।"
ਉਨ੍ਹਾਂ ਅੱਗੇ ਕਿਹਾ, "ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਪ੍ਰੰਸ਼ਸਾ ਕਰਦਾ ਹਾਂ ਜਿਨ੍ਹਾਂ ਨੇ ਗੱਲਬਾਤ ਲਈ ਕਦਮ ਅੱਗੇ ਵਧਾਇਆ। ਕਿਸਾਨ ਜਥੇਬੰਦੀਆਂ ਨੂੰ ਇਸ ਗੱਲ ਨੂੰ ਮੰਨਣਾ ਚਾਹੀਦਾ ਹੈ। ਇਸ ਮੁੱਦੇ ਦਾ ਸ਼ਾਂਤਮਈ ਹਲ ਲੱਭਣਾ ਸਭ ਦੀ ਜ਼ਿੰਮੇਵਾਰੀ ਹੈ।"
ਸੰਨੀ ਦਿਓਲ- 'ਇਹ ਮਾਮਲਾ ਕਿਸਾਨ ਅਤੇ ਸਰਕਾਰ ਦਾ ਹੈ, ਪਰ ਕੁਝ ਲੋਕ ਫਾਇਦਾ ਚੁੱਕਣਾ ਚਾਹੁੰਦੇ ਹਨ'
ਕਿਸਾਨ ਅੰਦੋਲਨ ਬਾਰੇ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਆਪਣੀ ਰਾਇ ਰੱਖੀ ਹੈ।
ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ, "ਮੇਰੀ ਪੂਰੀ ਦੁਨੀਆ ਨੂੰ ਬਿਨਤੀ ਹੈ ਕਿ ਇਹ ਕਿਸਾਨਾਂ ਅਤੇ ਸਾਰੀ ਸਰਕਾਰ ਦਾ ਮਾਮਲਾ ਹੈ। ਇਸ ਦੇ ਦਰਮਿਆਨ ਕੋਈ ਵੀ ਨਾ ਆਵੇ ਕਿਉਂਕਿ ਦੋਹੇਂ ਆਪਸ 'ਚ ਗੱਲਬਾਤ ਕਰਕੇ ਇਸ ਦਾ ਹੱਲ ਕੱਢਣਗੇ।"
ਉਨ੍ਹਾਂ ਅੱਗੇ ਕਿਹਾ, "ਮੈਂ ਜਾਣਦਾ ਹਾਂ ਕਿ ਕੁਝ ਲੋਕ ਇਸ ਦਾ ਫਾਇਦਾ ਚੁੱਕਣਾ ਚਾਹੁੰਦੇ ਹਨ ਅਤੇ ਉਹ ਲੋਕ ਅੜਚਨ ਪਾ ਰਹੇ ਹਨ। ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚ ਰਹੇ, ਉਨ੍ਹਾਂ ਦਾ ਆਪਣਾ ਹੀ ਖ਼ੁਦ ਦਾ ਕੋਈ ਨਿਜੀ ਹਿੱਤ ਹੋ ਸਕਦਾ ਹੈ।"
ਇਹ ਵੀ ਪੜ੍ਹੋ

ਤਸਵੀਰ ਸਰੋਤ, Twitter
ਆਪਣੇ ਸਾਥੀ ਰਹੇ ਦੀਪ ਸਿੱਧੂ ਬਾਰੇ ਵੀ ਸੰਨੀ ਦਿਓਲ ਬੋਲੇ ਹਨ।
ਉਨ੍ਹਾਂ ਕਿਹਾ, "ਦੀਪ ਸਿੱਧੂ, ਜੋ ਚੋਣਾਂ ਵੇਲੇ ਮੇਰੇ ਨਾਲ ਸੀ, ਲੰਮੇ ਸਮੇਂ ਤੋਂ ਮੇਰੇ ਨਾਲ ਨਹੀਂ ਹੈ। ਉਹ ਜੋ ਕੁਝ ਕਹਿ ਰਿਹਾ ਹੈ ਜਾਂ ਕਰ ਰਿਹਾ ਹੈ, ਉਹ ਖ਼ੁਦ ਆਪਣੀ ਇੱਛਾ ਅਨੁਸਾਰ ਕਰ ਰਿਹਾ ਹੈ, ਮੇਰਾ ਉਸ ਦੀ ਕਿਸੇ ਵੀ ਗਤੀਵਿਧੀ ਨਾਲ ਕੋਈ ਸੰਬੰਧ ਨਹੀਂ ਹੈ।"
ਉਨ੍ਹਾਂ ਕਿਹਾ, "ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾ ਕਿਸਾਨਾਂ ਦੇ ਨਾਲ ਰਹਾਂਗਾ। ਸਾਡੀ ਸਰਕਾਰ ਨੇ ਹਮੇਸ਼ਾ ਕਿਸਾਨਾਂ ਨੇ ਭਲੇ ਦੇ ਬਾਰੇ ਹੀ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਦੇ ਨਾਲ ਗੱਲਬਾਤ ਕਰਕੇ ਸਹੀ ਨਤੀਜਿਆਂ 'ਤੇ ਪਹੁੰਚੇਗੀ।"

ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਮੋੜਾਂਗਾ ਖੇਡ ਰਤਨ - ਵਿਜੇਂਦਰ ਸਿੰਘ

ਬਾਕਸਰ ਵਿਜੇਂਦਰ ਸਿੰਘ ਵੀ ਕਿਸਾਨਾਂ ਦੇ ਸਮਰਥਨ 'ਚ ਸਿੰਘੂ ਬਾਰਡਰ ਪੁੱਜੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਅਵਾਰਡ ਵਾਪਸ ਕਰ ਦੇਵਾਂਗਾਂ।
ਰਾਜੀਵ ਗਾਂਧੀ ਖੇਡ ਰਤਨ ਅਵਾਰਡ ਭਾਰਤ ਵਿੱਚ ਖੇਡਾਂ 'ਚ ਸਭ ਤੋਂ ਵੱਡਾ ਅਵਾਰਡ ਮੰਨਿਆ ਜਾਂਦਾ ਹੈ।
ਦੱਸ ਦੇਇਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਖਿਡਾਰੀ ਰਾਸ਼ਟਰਪਤੀ ਕੋਲ ਆਪਣਾ ਅਵਾਰਡ ਮੋੜਨ ਲਈ ਪਹੁੰਚੇ ਹਨ।
ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਵੀ ਕੀਤਾ 'ਭਾਰਤ ਬੰਦ' ਦਾ ਸਮਰਥਨ
8 ਦਸੰਬਰ ਨੂੰ ਕਿਸਾਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਸ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਇਸ ਭਾਰਤ ਬੰਦ ਨਾਲ ਜੁੜਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕਾਂਗਰਸ ਪਾਰਟੀ ਵੱਲੋਂ ਵੀ ਕਿਸਾਨਾਂ ਦੇ ਭਾਰਤ ਬੰਦ ਨੂੰ ਸਮਰਥਨ ਦੇਣ ਦੀ ਗੱਲ ਆਖੀ ਗਈ ਹੈ।
ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਹੈ ਕਿ-"ਕਾਂਗਰਸ ਪਾਰਟੀ ਨੇ ਕਿਸਾਨ ਸੰਗਠਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਫ਼ੈਸਲਾ ਲਿਆ ਹੈ। ਇਹ ਕਦਮ ਕਿਸਾਨਾਂ ਨੂੰ ਰਾਹੁਲ ਗਾਂਧੀ ਦੀ ਹਮਾਇਤ ਹੋਰ ਪੁਖ਼ਤਾ ਕਰਨ ਲਈ ਹੋਵੇਗਾ। ਅਸੀਂ ਯਕੀਨੀ ਬਣਾਵਾਂਗੇ ਕਿ ਮੁਜ਼ਾਹਰਾ ਸਫ਼ਲ ਹੋਵੇ।"
ਖ਼ਬਰ ਏਂਜਸੀ ਏਐੱਨਆਈ ਮੁਤਾਬਕ ਦਿੱਲੀ ਦੇ ਬੁਰਾੜੀ ਨਿਰੰਕਾਰੀ ਮੈਦਾਨ ਵਿੱਚ ਬੈਠੇ ਕਿਸਾਨਾਂ ਨੂੰ ਅੱਜ ਗਿਆਰਾਂ ਦਿਨ ਹੋ ਗਏ ਹਨ।
ਸ਼ਨਿੱਚਰਵਾਰ ਨੂੰ ਕਿਸਾਨਾਂ ਨੇ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਨੇ ਸਰਕਾਰ ਨੂੰ ਸਾਫ ਕਰ ਦਿੱਤਾ ਹੈ ਕਿ ਉਹ ਕਾਨੂੰਨਾਂ ਦੀ ਸੋਧ ਨਹੀਂ, ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਚਰਚਾ ਕਰਕੇ ਟਾਈਮ ਬਰਬਾਦ ਕਰ ਰਹੀ ਹੈ।

ਤਸਵੀਰ ਸਰੋਤ, ANI
ਉਨ੍ਹਾਂ ਕਿਹਾ, "ਅਸੀਂ 15 ਮਿੰਟ ਤੱਕ ਮੌਨ ਵੀ ਧਾਰ ਲਿਆ ਸੀ। ਅਸੀਂ ਪਰਚਿਆਂ 'ਤੇ Yes/No ਲਿਖ ਦਿੱਤਾ ਸੀ। ਅਸੀਂ ਦੱਸਣਾ ਚਾਹੁੰਦੇ ਹਾਂ ਕਿ ਸਾਨੂੰ ਕਾਨੂੰਨ ਰੱਦ ਹੋਣ ਤੋਂ ਘੱਟ ਕੁਝ ਨਹੀਂ ਚਾਹੀਦਾ ਹੈ।"
"ਸਾਨੂੰ ਵਕਤ ਦੇਣ ਵਿੱਚ ਕੋਈ ਦਿੱਕਤ ਨਹੀਂ ਹੈ ਪਰ ਸਾਨੂੰ ਕੇਵਲ ਕਾਨੂੰਨ ਰੱਦ ਕਰਨਾ ਹੀ ਪ੍ਰਵਾਨ ਹੈ।"
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦਿੱਲੀ ਦੇ ਟਿੱਕਰੀ ਬਾਰਡਰ ਉੱਪਰ ਵੀ ਕਿਸਾਨ ਡਟੇ ਹੋਏ ਹਨ ਅਤੇ ਸੁਰੱਖਿਆ ਦਸਤਿਆਂ ਦੀ ਵੀ ਤਾਇਨਾਤੀ ਬਰਕਰਾਰ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਬ੍ਰਿਟੇਨ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਦੇਸ਼ ਮੰਤਰੀ ਨੂੰ ਭਾਰਤ ਦੇ ਕਿਸਾਨਾਂ ਬਾਰੇ ਲਿਖੀ ਚਿੱਠੀ ਵਿੱਚ ਕੀ ਕਿਹਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਬ੍ਰਿਟੇਨ ਦੇ ਵੀ ਦੋ ਦਰਜਨ ਤੋਂ ਵਧੇਰੇ ਸੰਸਦ ਮੈਂਬਰਾਂ ਨੇ ਆਵਾਜ਼ ਚੁੱਕੀ ਹੈ।
ਸੰਸਦ ਮੈਂਬਰਾਂ ਵੱਲੋਂ ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਸੰਘਰਸ਼ ਦਾ ਮੁੱਦਾ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਚੁੱਕਣ ਦੀ ਅਪੀਲ ਕੀਤੀ ਗਈ ਹੈ। ਪੱਤਰ ਲਿਖਣ ਵਾਲਿਆਂ ਵਿੱਚ ਵੱਖੋ-ਵੱਖ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹਨ।
ਵਿਦੇਸ਼ ਮੰਤਰੀ ਡੌਮਿਨਿਕ ਰੌਬ ਨੂੰ ਲਿਖੀ ਇਸ ਚਿੱਠੀ ਉੱਪਰ ਸਮੇਤ ਭਾਰਤੀ ਮੂਲ ਦੇ - ਵੀਰੇਂਦਰ ਸ਼ਰਮਾ, ਸੀਮਾ ਮਲਹੋਤਰਾ ਤੋਂ ਇਲਾਵਾ ਸਾਬਕਾ ਲੇਬਰ ਆਗੂ ਜਰਮੀ ਕੋਰਬਿਨ ਵੀ ਸ਼ਾਮਲ ਹਨ। ਇਸ ਪੱਤਰ ਨੂੰ ਲੇਬਰ ਪਾਰਟੀ ਦੇ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਨੇ ਟਵਿੱਟਰ ਉੱਪਰ ਸਾਂਝਾ ਕੀਤਾ।
ਇਹ ਵੀ ਪੜ੍ਹੋ:

ਪੱਤਰ ਵਿੱਚ ਬ੍ਰਿਟਿਸ਼ ਵਿਦੇਸ਼ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਉਹ ਪੰਜਾਬ ਦੇ ਵਿਗੜਦੇ ਹਾਲਾਤ ਬਾਰੇ ਜਲਦੀ ਤੋਂ ਜਲਦੀ ਭਾਰਤੀ ਵਿਦੇਸ਼ ਮੰਤਰੀ ਨਾਲ ਗੱਲ ਕਰਨ।
ਵਿਦੇਸ਼ ਮੰਤਰੀ ਨੂੰ ਪੁੱਛਿਆ ਗਿਆ ਹੈ ਕਿ ਕੀ ਵਿਦੇਸ਼, ਕਾਮਵੈਲਥ ਐਂਡ ਡਿਵੈਲਪਮੈਂਟ ਆਫ਼ਿਸ ਨੂੰ ਇਸ ਵਿਸ਼ੇ ਵਿੱਚ ਭਾਰਤ ਵੱਲੋਂ ਕੋਈ ਚਿੱਠੀ ਮਿਲੀ ਹੈ।
ਚਿੱਠੀ ਵਿੱਚ ਲਿਖਿਆ ਗਿਆ ਹੈ,"ਇਹ ਇੱਕ ਸਾਂਝੀ ਚਿੱਠੀ ਹੈ ਜਿਸ ਵਿੱਚ ਤੁਹਾਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਤੁਸੀਂ ਭਾਰਤੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰੋ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੇ ਪ੍ਰਦਰਸ਼ਨਾਂ ਦਾ ਜਿਹੜਾ ਅਸਰ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਸਿੱਖਾਂ ਉੱਪਰ ਹੋ ਰਿਹਾ ਹੈ ਉਸ ਬਾਰੇ ਗੱਲ ਕਰੋ।"
ਬ੍ਰਿਟੇਨ ਵਿੱਚ ਰਹਿੰਦੇ ਸਿੱਖਾਂ ਅਤੇ ਪੰਜਾਬ ਨਾਲ ਜੁੜੇ ਲੋਕਾਂ ਲਈ ਇਹ ਬੜਾ ਅਹਿਮ ਮੁੱਦਾ ਹੈ। ਬ੍ਰਿਟੇਨ ਦੇ ਕਈ ਸਿੱਖ ਅਥੇ ਪੰਜਾਬੀ ਇਨ੍ਹਾਂ ਮੁੱਦਿਆਂ ਬਾਰੇ ਆਪਣੇ ਸਾਂਸਦਾਂ ਨਾਲ ਗੱਲ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਦੇ ਸਨੇਹੀ ਹਨ ਉਨ੍ਹਾਂ ਦੀ ਜੱਦੀ ਜ਼ਮੀਨਾਂ ਹਨ ਅਤੇ ਉਨ੍ਹਾਂ 'ਤੇ ਵਿਰੋਧ ਦਾ ਅਸਰ ਪੈ ਰਿਹਾ ਹੈ।"
ਐਫ਼ਸੀਡੀਓ ਨੇ ਹਾਲਾਂਕਿ ਇਸ ਪੱਤਰ ਦਾ ਹਾਲੇ ਜਵਾਬ ਨਹੀਂ ਦਿੱਤਾ ਹੈ ਅਤੇ ਨਾ ਹੀ ਇਸ ਬਾਰੇ ਕੋਈ ਅਧਿਕਾਰਿਤ ਬਿਆਨ ਜਾਰੀ ਕੀਤਾ ਹੈ।
ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਪਹੁੰਚੇ ਸਿੰਘੂ ਬਾਰਡਰ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਦਿੱਲੀ ਯੂਨੀਵਰਿਸਟੀ ਦੇ ਵਿਦਿਆਰਥੀ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਲਈ ਸਿੰਘੂ ਬਾਰਡਰ ਪਹੁੰਚੇ ਹਨ।
ਇੱਕ ਵਿਦਿਆਰਥੀ ਨੇ ਏਜੰਸੀ ਨੂੰ ਦੱਸਿਆਂ, “ਦਿਨੇ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਾਉਂਦੇ ਹਾਂ ਅਤੇ ਰਾਤ ਨੂੰ ਲੰਗਰ ਵਰਤਾਉਂਦੇ ਹਾਂ।” ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ “ਇਨ੍ਹਾਂ ਕਾਨੂੰਨਾਂ ਤੋਂ ਖ਼ੁਸ਼ ਨਹੀਂ ਹਨ ਤੇ ਅਸੀਂ ਉਨ੍ਹਾਂ ਦੀ ਹਮਾਇਤ ਕਰਦੇ ਹਾਂ।”
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post

















