ਕਿਸਾਨ ਸੰਘਰਸ਼: ਪ੍ਰਕਾਸ਼ ਸਿੰਘ ਬਾਦਲ ਨੇ ਲਿਖੀ ਪੀਐੱਮ ਮੋਦੀ ਨੂੰ ਚਿੱਠੀ, ਕਿਹਾ ‘ਕਿਸਾਨੀ ਸੰਘਰਸ਼ ਸਾਡੇ ਦੇਸ਼ ਲਈ ਸਭ ਤੋਂ ਵੱਡਾ ਸਬਕ ਹੈ’

ਤਸਵੀਰ ਸਰੋਤ, FB/HARSIMRAT
ਪੰਜਾਬ ਦੇ 5 ਵਾਰ ਮੁੱਖਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਚਿੰਤਤ ਹਨ।
ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਸਹੀ ਸਮੇਂ 'ਤੇ ਫੀਡਬੈਕ ਲੈ ਕੇ ਮੁੱਦੇ ਦਾ ਹੱਲ ਕੱਢਿਆ ਹੁੰਦਾ ਤਾਂ ਸਾਡੇ ਅੰਨਦਾਤਾ ਨੂੰ ਇਵੇਂ ਸੜਕਾਂ 'ਤੇ ਨਾ ਉਤਰਨਾ ਪੈਂਦਾ।
ਉਨ੍ਹਾਂ ਨੇ ਕਿਹਾ, "ਇਨ੍ਹੀਂ ਬਹੁਮਤ ਵਾਲੀ ਪਾਰਟੀ ਕਿਵੇਂ ਫੈਸਲਾ ਲੈਣ ਵਿੱਚ ਅਸਫ਼ਲ ਹੋ ਸਕਦੀ ਹੈ। ਅਜਿਹੀ ਸਰਕਾਰ ਨੂੰ ਕਿਸਾਨ ਲੀਡਰਾਂ ਅਤੇ ਅਕਾਲੀ ਦਲ ਵਰਗੀ ਕਿਸਾਨ ਹਿਮਾਇਤੀ ਪਾਰਟੀ ਨੂੰ ਵਿਸ਼ਵਾਸ ਵਿੱਚ ਲੈ ਕੇ ਅਜਿਹਾ ਕਾਨੂੰਨ ਪਾਰਿਤ ਕਰਨਾ ਚਾਹੀਦਾ ਸੀ।"
ਇਹ ਵੀ ਪੜ੍ਹੋ-
ਪ੍ਰਕਾਸ਼ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਜਦੋਂ ਪਤਾ ਲੱਗ ਰਿਹਾ ਸੀ ਕਿ ਖ਼ੇਤੀ ਆਰਡੀਨੈਂਸਾਂ ਨੂੰ ਉਨ੍ਹਾਂ ਦੀ ਹੀ ਭਾਈਵਾਲ ਪਾਰਟੀ ਅਕਾਲੀ ਦਲ ਮੰਨਣ ਤੋਂ ਇਨਕਾਰ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਆਲ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਸੀ।
ਉਨ੍ਹਾਂ ਨੇ ਕਿਹਾ, "ਕਿਸਾਨੀ ਸੰਘਰਸ਼ ਸਾਡੇ ਦੇਸ਼ ਲਈ ਸਭ ਤੋਂ ਵੱਡਾ ਸਬਕ ਹੈ। ਦੇਸ਼ ਦੇ ਅੰਨਦਾਤਾ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਪ੍ਰਗਟਾ ਰਹੇ ਹਨ। ਇੱਕੋਂ ਮੁੱਦੇ 'ਤੇ ਕਿਸਾਨਾਂ ਦਾ ਇਨ੍ਹਾਂ ਵੱਡਾ ਸੰਘਰਸ਼ ਸਾਡੇ ਦੇਸ਼ ਦੀ ਅੰਖਡਤਾ ਨੂੰ ਬਿਆਨ ਕਰ ਰਿਹਾ ਹੈ। ਇਸ ਤੋਂ ਸਿੱਖ ਮਿਲਦੀ ਹੈ ਕਿ ਸਾਨੂੰ ਦੇਸ਼ ਦੀ ਅਖੰਡਤਾ ਨੂੰ ਸਮਝਨ ਅਤੇ ਉਸ ਦਾ ਸਨਮਾਨ ਕਰਨ ਦੀ ਜ਼ਰੂਰਤ ਹੈ।"
ਉਨ੍ਹਾਂ ਨੇ ਐੱਮਐਸਪੀ ਦੀ ਗੱਲ ਨੂੰ ਦੁਹਰਾਦਿਆਂ ਕਿਹਾ ਕਿ ਇਸ ਮੁੱਦੇ ਨੂੰ ਲੋਕਤਾਂਤਰਿਕ ਤਰੀਕੇ ਨਾਲ ਜਲਦ ਤੋਂ ਜਲਦ ਨਜਿੱਠਣ ਦੀ ਲੋੜ ਹੈ।
ਹਰਿਆਣਾ ਦੇ 20 ਕਿਸਾਨਾਂ ਨੇ ਕੀਤੀ ਕੇਂਦਰੀ ਖ਼ੇਤੀ ਮੰਤਰੀ ਨਾਲ ਮੁਲਾਕਾਤ, ਦਿੱਤਾ ਸਮਰਥਨ

ਤਸਵੀਰ ਸਰੋਤ, Ani
ਹਰਿਆਣਾ ਦੇ 20 ਕਿਸਾਨਾਂ ਦੇ ਸਮੂਹ ਨੇ ਅੱਜ ਕੇਂਦਰੀ ਖ਼ੇਤੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਖ਼ੇਤੀ ਕਾਨੂੰਨਾਂ ਨੂੰ ਪੂਰਾ ਸਮਰਥਨ ਦਿੱਤਾ।
ਬੈਠਕ ਤੋਂ ਬਾਅਦ ਪ੍ਰੋਗਰੇਸਿਵ ਫਾਰਮਰ ਕਲੱਬ, ਸੋਨੀਪਤ ਦੇ ਪ੍ਰਧਾਨ ਕੰਵਲ ਸਿੰਘ ਚੌਹਾਨ ਨੇ ਕਿਹਾ, "ਜਿਹੜੇ ਕਿਸਾਨ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਨੂੰ ਭੜਕਾਇਆ ਗਿਆ ਹੈ। ਪ੍ਰਧਾਨਮੰਤਰੀ ਨੇ ਯਕੀਨੀ ਬਣਾਇਆ ਹੈ ਕਿ ਮੰਡੀ ਸਿਸਟਮ ਅਤੇ ਐਮਐਸਪੀ ਬਰਕਰਾਰ ਰਹੇਗੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
'ਭਾਰਤ ਬੰਦ' ਤੋਂ ਪਹਿਲਾਂ ਕਿਸਾਨ ਲੀਡਰਾਂ ਨੇ ਕੀ ਕਿਹਾ

ਤਸਵੀਰ ਸਰੋਤ, Ani
8 ਦਸੰਬਰ ਨੂੰ ਖ਼ੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। 9 ਦਸੰਬਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਅਗਲੀ ਬੈਠਕ ਹੋਵੇਗੀ।
- ਕੱਲ ਦੇ 'ਭਾਰਤ ਬੰਦ' ਨੂੰ ਹਰ ਪਾਸਿਓ ਕਾਫ਼ੀ ਸਮਰਥਨ ਮਿਲ ਰਿਹਾ ਹੈ।
- ਸਵੇਰ ਤੋਂ ਸ਼ਾਮ ਤੱਕ ਬੰਦ ਰਹੇਗਾ। ਚੱਕਾ ਜਾਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
- ਸ਼ਾਂਤਮਈ ਢੱਗ ਨਾਲ ਭਾਰਤ ਬੰਦ ਹੋਵੇਗਾ। ਕੋਈ ਵੀ ਕਿਸੇ ਨਾਲ ਜ਼ੋਰ-ਜ਼ਬਰਦਸਤੀ ਨਹੀਂ ਕਰੇਗਾ।
- ਅਸੀਂ ਪਾਰਟੀਆਂ ਦੇ ਸਮਰਥਨ ਲਈ ਧੰਨਵਾਦ ਕਰਦੇ ਹਾਂ, ਪਰ ਜਦੋਂ ਉਹ ਸੰਘਰਸ਼ ਦਾ ਹਿੱਸਾ ਬਨਣ ਤਾਂ ਪਾਰਟੀਆਂ ਦਾ ਝੰਡਾ ਨਾਲ ਨਾ ਲਿਆਉਣ।
- ਸਾਡਾ ਸੰਘਰਸ਼ ਪੰਜਾਬ ਤੱਕ ਸੀਮਿਤ ਨਹੀਂ ਹੈ, ਸਾਨੂੰ ਦੇਸ਼ਾਂ-ਵਿਦੇਸ਼ਾਂ ਤੋਂ ਸਮਰਥਨ ਮਿਲ ਰਿਹਾ ਹੈ।
- ਸਾਨੂੰ ਤਾਂ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਸਨੇ ਕਈ ਲੀਡਰਾਂ ਦਾ ਸਮਰਥਨ ਮਿਲ ਰਿਹਾ ਹੈ।
ਸੁਰਜੀਤ ਪਾਤਰ ਮੋੜਨਗੇ ਪਦਮ ਸ਼੍ਰੀ
ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਵੀ ਹੁਣ ਪਦਮ ਸ਼੍ਰੀ ਮੋੜਨ ਦਾ ਫੈਸਲਾ ਲਿਆ ਹੈ।
ਉਨ੍ਹਾਂ ਨੇ ਕਿਹਾ, "ਜਿਸ ਸੰਵੇਦਨ-ਹੀਣਤਾ ਅਤੇ ਬੇਕਦਰੀ ਨਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਸ਼ਾਂਤਮਈ ਅੰਦੋਲਨ ਨਾਲ ਸਲੂਕ ਕੀਤਾ ਹੈ। ਉਸ ਨੇ ਮੇਰੇ ਦਿਲ ਨੂੰ ਠੇਸ ਪਹੁੰਚਾਈ ਹੈ।”
ਉਨ੍ਹਾਂ ਅੱਗੇ ਕਿਹਾ, “ਵਾਰ-ਵਾਰ ਕਿਰਤੀਆਂ ਕਿਸਾਨਾਂ ਦੇ ਦੁੱਖ ਨੂੰ ਗੁਮਰਾਹ ਹੋਏ ਲੋਕਾਂ ਦੀ ਸਮਝ ਕਹਿ ਕੇ ਇਸ ਲਹਿਰ ਨੂੰ ਨਿਰਾਰਥਕ ਬਣਾਉਣ ਦੀ ਕੋਸ਼ਿਸ਼ ਕਿਸਾਨੀ ਦੀ, ਕਿਰਤ ਦੀ ਲੋਕ-ਭਾਵਨਾ ਦੀ ਤੌਹੀਨ ਹੈ।”
“ਆਹਤ ਮਨ ਨਾਲ ਮੈਂ ਆਪਣਾ ਪਦਮ ਸ਼੍ਰੀ ਸਨਮਾਨ ਮੋੜਨ ਦਾ ਐਲਾਨ ਕਰਦਾ ਹੈ।"
ਕਈ ਨਾਮੀ ਲੋਕਾਂ ਵਲੋਂ ਕਿਸਾਨੀ ਅੰਦੋਲਨ ਦੌਰਾਨ ਐਵਾਰਡ ਵਾਪਸੀ ਕਰਨ ਬਾਰੇ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ ਕਿ ਕੁਝ ਲੋਕ ਐਵਾਰਡ ਵਾਪਸੀ ਨੂੰ ਅਚਾਨਕ ਮਿਲੀ ਪ੍ਰਸਿੱਧੀ ਦਾ ਜ਼ਰੀਆ ਮੰਨਦੇ ਹਨ। ਐਵਾਰਡ ਲੈਣਾ ਤੇ ਵਾਪਸ ਕਰਨਾ ਉਨ੍ਹਾਂ ਦਾ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਦੋਹਰਾ ਰਵੱਈਆ ਆਪਣਾ ਰਹੀਆਂ ਹਨ।
ਅਸਲ ਵਿੱਚ 8 ਦਸੰਬਰ ਨੂੰ ਕਿਸਾਨਾਂ ਵੱਲੋਂ ਸੱਦੇ ਬੰਦ ਦਾ ਤਕਰੀਬਨ ਸਾਰੀਆਂ ਵਿਰੋਧੀ ਪਾਰਟੀਆਂ ਦੇ ਸਮਰਥਨ ਕੀਤਾ ਹੈ।
ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਦੇ ਮੈਨੀਫੈਸਟੋ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਤਾਂ ਪਹਿਲਾਂ ਹੀ ਮੰਡੀਆਂ ਨੂੰ ਖ਼ਤਮ ਕਰਨਾ ਦਾ ਇਰਾਦਾ ਰੱਖਦੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਯੂਪੀਏ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਰਹੇ ਤੇ ਐੱਨਸੀਪੀ ਦੇ ਆਗੂ ਸ਼ਰਦ ਪਵਾਰ 'ਤੇ ਵੀ ਨਿਸ਼ਾਨਾ ਲਗਾਇਆ।
ਉਨ੍ਹਾਂ ਕਿਹਾ ਕਿ ਸ਼ਰਦ ਪਵਾਰ ਤਾਂ ਭਾਜਪਾ ਤੋਂ ਵੀ ਅੱਗੇ ਜਾ ਕੇ ਇਹ ਕਹਿ ਚੁੱਕੇ ਸੀ ਕਿ ਬਿਨਾਂ ਨਿੱਜੀ ਕੰਪਨੀਆਂ ਦੇ ਇਸ ਖੇਤਰ ਵਿੱਚ ਆਏ ਸਰਕਾਰ ਵੱਲੋਂ ਮੌਜੂਦਾ ਭੂਮਿਕਾ ਬਰਕਰਾਰ ਨਹੀਂ ਰੱਖੀ ਜਾ ਸਕਦੀ ਹੈ।

ਤਸਵੀਰ ਸਰੋਤ, Ani
ਰਾਸ਼ਟਰਪਤੀ ਨੂੰ ਐਵਾਰਡ ਵਾਪਸ ਕਰਨ ਜਾ ਰਹੇ ਖਿਡਾਰੀਆਂ ਨੂੰ ਪੁਲਿਸ ਨੇ ਰੋਕਿਆ
ਨਵੇਂ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣਾ ਐਵਾਰਡ ਮੋੜਨ ਲਈ ਰਾਸ਼ਟਰਪਤੀ ਭਵਨ ਜਾ ਰਹੇ ਖਿਡਾਰੀਆਂ ਨੂੰ ਦਿੱਲੀ ਪੁਲਿਸ ਨੇ ਰਸਤੇ 'ਚ ਹੀ ਰੋਕ ਦਿੱਤਾ।
ਪਹਿਲਵਾਨ ਕਰਤਾਰ ਸਿੰਘ ਨੇ ਕਿਹਾ, "ਪੰਜਾਬ ਦੇ 30 ਖਿਡਾਰੀ ਅਤੇ ਕੁਝ ਹੋਰ ਖਿਡਾਰੀ ਆਪਣਾ ਐਵਾਰਡ ਵਾਪਸ ਕਰਨਾ ਚਾਹੁੰਦੇ ਹਨ। ਪਰ ਸਾਨੂੰ ਅੱਗੇ ਜਾਣ ਨਹੀਂ ਦਿੱਤੇ ਜਾ ਰਿਹਾ।"
ਇਹ ਸਾਰੇ ਖਿਡਾਰੀ ਖ਼ੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
ਕੇਜਰੀਵਾਲ ਗਏ ਸਿੰਘੂ ਬਾਰਡਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ਸਿੰਘੁ ਬਾਰਡਰ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੇ ਕਿਸਾਨਾਂ ਨਾਲ ਆਪਣੀ ਤੇ ਆਪਣੀ ਪਾਰਟੀ ਦੀ ਹਮਾਇਤ ਪ੍ਰਗਟ ਕੀਤੀ।
ਉਨ੍ਹਾਂ ਨੇ ਕਿਹਾ, "ਅਸੀਂ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਮੁੱਦੇ ਅਤੇ ਮੰਗਾਂ ਜਾਇਜ਼ ਹਨ। ਮੇਰੀ ਪਾਰਟੀ ਅਤੇ ਮੈਂ ਉਨ੍ਹਾਂ ਨਾਲ ਸ਼ੁਰੂ ਤੋਂ ਹੀ ਹਾਂ।"
"ਪ੍ਰਦਰਸ਼ਨ ਦੀ ਸ਼ੁਰੂਆਤ ਤੋਂ ਹੀ ਦਿੱਲੀ ਪੁਲਿਸ ਨੇ 9 ਸਟੇਡੀਅਮਾਂ ਨੂੰ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਰੱਖੀ ਸੀ ਅਤੇ ਮੈਨੂੰ ਦਬਾਅ ਪਾਇਆ ਗਿਆ ਪਰ ਮੈਂ ਮਨਜ਼ੂਰੀ ਨਹੀਂ ਦਿੱਤੀ।"
ਭਾਰਤ ਬੰਦ ਵੇਲੇ ਕਿਸਾਨਾਂ ਵੱਲੋਂ ਕਿੰਨਾਂ ਨੂੰ ਮਿਲੇਗੀ ਰਿਆਇਤ
ਕਿਸਾਨਾਂ ਅਤੇ ਸਰਕਾਰ ਦਰਮਿਆਨ ਸ਼ਨੀਨਾਰ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਗ ਅਗਲੀ ਬੈਠਕ 9 ਦਸੰਬਰ ਨੂੰ ਹੋਵੇਗੀ ਪਰ ਇਸੇ ਵਿਚਾਲੇ ਕਿਸਾਨਾਂ ਨੇ 8 ਦਸੰਬਰ ਨੂੰ ਆਪਣੇ 'ਭਾਰਤ ਬੰਦ' ਦੀ ਤਿਆਰੀ ਕੱਸ ਲਈ ਹੈ।
- 8 ਦਸੰਬਰ ਨੂੰ ਸਾਰਾ ਦਿਨ 'ਸੰਪੂਰਨ ਬੰਦ' ਹੋਵੇਗਾ। ਦੁਪਹਿਰ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।
- ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਬੰਦ ਤੋਂ ਬਾਹਰ ਰਹਿਣਗੀਆਂ। ਵਿਆਹਾਂ ਨੂੰ ਵੀ ਛੂਟ ਦਿੱਤੀ ਗਈ ਹੈ।
- ਭਾਰਤ ਬੰਦ ਸੱਦੇ 'ਚ ਸਾਰੇ ਆਪਣੀ ਸ਼ਮੂਲੀਅਤ ਕਰਨ। ਆਪਣੇ ਝੰਡੇ ਛੱਡ ਕੇ ਕਿਸਾਨ ਬਣ ਕੇ ਸਾਰੇ ਇਸ ਅੰਦੋਲਨ 'ਚ ਸ਼ਾਮਲ ਹੋਣ।
- ਅਸੀਂ ਮੰਥਨ ਕੀਤਾ ਹੈ ਕਿ ਅੰਦੋਲਨ ਨੂੰ ਹੋਰ ਕਿਵੇਂ ਸਖ਼ਤ ਕਰਨਾ ਹੈ। ਔਰਤਾਂ, ਨੌਜਵਾਨਾਂ ਅਤੇ ਲੇਖਕਾਂ ਦੇ ਸੰਗਠਨਾਂ ਦਾ ਸਾਨੂੰ ਸਾਥ ਮਿਲ ਰਿਹਾ ਹੈ।

ਤਸਵੀਰ ਸਰੋਤ, ANI
ਜੰਤਰ-ਮੰਤਰ ’ਤੇ ਕਾਂਗਰਸੀ ਸਾਂਸਦਾਂ ਦਾ ਪ੍ਰਦਰਸ਼ਨ
ਕਾਂਗਰਸ ਦੇ ਸੰਸਦ ਮੈਂਬਰ, ਕਿਸਾਨਾਂ ਦੇ ਮੁੱਦੇ 'ਤੇ ਚਰਚਾ ਕਰਨ ਲਈ ਸਰਦ ਰੁੱਤ ਇਜਲਾਸ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਉੱਤੇ ਪ੍ਰਦਰਸ਼ਨ ਕਰ ਰਹੇ ਹਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਮੁਤਾਬਕ, "ਇਜਲਾਸ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਕਿਸਾਨ ਵਿਰੋਧ ਕਾਨੂੰਨਾਂ ਤੇ ਮੁੜ ਚਰਚਾ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਸਰਕਾਰ ਇਜਲਾਸ ਟਾਲ ਰਹੀ ਹੈ। ਇਹ ਲੋਕਤੰਤਰ ਦੇ ਖ਼ਿਲਾਫ਼ ਹੈ।"
ਮੋਗਾ: ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਘਿਰਾਓ
ਮੋਗਾ 'ਚ ਦਿੱਲੀ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਹੰਸ ਰਾਜ ਹੰਸ ਸਥਾਨਕ ਸ਼ਹੀਦੀ ਪਾਰਕ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਲਈ ਪਹੁੰਚੇ ਸਨ ।

ਬੀਬੀਸੀ ਪੰਜਾਬੀ ਦੇ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਜਿਵੇਂ ਹੀ ਕਿਸਾਨ ਜਥੇਬੰਦੀਆਂ ਨੂੰ ਇਸ ਬਾਰੇ ਪਤਾ ਲਗਾ ਤਾਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸ਼ਹੀਦੀ ਪਾਰਕ ਦਾ ਘਿਰਾਓ ਕਰਨ ਲਈ ਉੱਥੇ ਪਹੁੰਚ ਗਈ ਤੇ ਪਾਰਕ 'ਚ ਜਾਣ ਵਾਲੇ ਦੋਵੇਂ ਰਸਤੇ ਘੇਰਦਿਆਂ ਧਰਨਾ ਲਗਾ ਦਿੱਤਾ।
ਕਿਸਾਨ ਜਥੇਬੰਦੀਆਂ ਵੱਲੋਂ ਜੰਮ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਨਾਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਜਦੋਂ ਕਿਸਾਨਾਂ ਨੇ ਹੰਸ ਰਾਜ ਹੰਸ ਦਾ ਘਿਰਾਓ ਕੀਤਾ ਤਾਂ ਹੰਸ ਰਾਜ ਹੰਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਨ।
ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਕਿਸਾਨਾਂ ਦਾ ਕਹਿਣਾ ਹੈ ਕੇ ਹੰਸ ਰਾਜ ਹੰਸ ਜੇਕਰ ਸੱਚਮੁੱਚ ਹੀ ਕਿਸਾਨਾਂ ਨਾਲ ਹਨ ਤਾਂ ਭਾਜਪਾ ਨਾਲ ਨਾਤਾ ਤੋੜਨ ਤੇ ਆਪਣੀ ਸਮੁੱਚੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਨਾਲ ਧਰਨੇ ਚ ਸ਼ਾਮਲ ਹੋਣ।
ਹਰਿਆਣਾ: ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਬਿਜੇਂਦਰ ਦਾ ਬਾਇਕਾਟ
ਹਰਿਆਣਾ ਦੇ ਜੀਂਦ ਵਿੱਚ ਡਿਪਟੀ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਭਾਜਪਾ ਸੰਸਦ ਮੈਂਬਰ ਬਿਜੇਂਦਰ ਸਿੰਘ ਦਾ ਸਮਾਜਿਕ ਬਾਈਕਾਟ ਕੀਤਾ ਗਿਆ ਹੈ।
ਜੀਂਦ ਦੇ ਬਾਂਗਰ ਇਲਾਕੇ ਦੀਆਂ ਦਰਜਨਾਂ ਖਾਪਾਂ, ਤਪਾਂ ਅਤੇ ਇਲਾਕਿਆਂ ਦੀ ਹੋਈ ਮਹਾਪੰਚਾਇਤ ਵਿੱਚ ਇਹ ਫ਼ੈਸਲਾ ਲਿਆ ਗਿਆ।

ਤਸਵੀਰ ਸਰੋਤ, COURTESY CHAUTALA FAMILY
ਬੀਬੀਸੀ ਸਹਿਯੋਗੀ ਸਤ ਸਿੰਘ ਅਨੁਸਾਰ ਹਰਿਆਣਾ ਦੇ ਉਚਾਣਾ ਵਿੱਚ ਇਨ੍ਹਾਂ ਖ਼ਿਲਾਫ਼ ਪਾਬੰਦੀ ਲਗਾਈ ਗਈ ਹੈ।
ਫ਼ੈਸਲੇ ਵਿੱਚ ਕਿਹਾ ਗਿਆ ਕਿ ਜੇਕਰ ਇਲਾਕੇ ਵਿੱਚ ਵੜ੍ਹੇ ਤਾਂ ਦਿਖਾਏ ਜਾਣਗੇ ਕਾਲੇ ਝੰਡੇ, ਕੋਈ ਵੀ ਗੱਲਬਾਤ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਇਲਾਕੇ ਤੋਂ ਬਾਹਰ ਕੱਢ ਦਿੱਤਾ ਜਾਵੇਗਾ।
ਦੁਸ਼ਯੰਤ ਚੌਟਾਲਾ ਉਚਾਣਾ ਹਲਕੇ ਤੋਂ ਹੀ ਚੋਣਾਂ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ।
ਸਾਬਕਾ ਕੇਂਦਰੀ ਮੰਤਰੀ ਵਿਰੇਂਦਰ ਸਿੰਘ ਦੇ ਬੇਟੇ ਬਿਜੇਂਦਰ ਸਿੰਘ ਦਾ ਸੰਸਦੀ ਇਲਾਕੇ ਹਿਸਾਰ ਵੀ ਇਸ ਇਲਾਕੇ ਨਾਲ ਜੁੜੇ ਹਨ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
11 ਸਿਆਸੀ ਦਲਾਂ ਨੇ ਕਿਸਾਨਾਂ ਦੇ 'ਭਾਰਤ ਬੰਦ' ਦੇ ਸਮਰਥਨ ਦਾ ਕੀਤਾ ਐਲਾਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡੀਐੱਮਕੇ ਚੀਫ ਐੱਮ ਦੇ ਸਟਾਲਿਨ, ਐਨਸੀਪੀ ਮੁਖੀ ਸ਼ਰਦ ਪਵਾਰ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਲੈਫਟ ਫਰੰਟ ਦੇ ਸੀਤਾਰਾਮ ਯੇਚੁਰੀ ਅਤੇ ਡੀ ਰਾਜਾ ਸਣੇ ਭਾਰਤ ਦੇ 11 ਵੱਡੇ ਆਗੂਆਂ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ।
ਦਿੱਲੀ ਦੀ ਸੀਮਾ 'ਤੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗਲਵਾਰ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

ਤਸਵੀਰ ਸਰੋਤ, ANI
ਇੱਕ ਸੰਯੁਕਤ ਬਿਆਨ ਜਾਰੀ ਕਰਦਿਆਂ ਹੋਇਆ, ਭਾਰਤ ਦੀ 11 ਸਿਆਸੀ ਪਾਰਟੀਆਂ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ 'ਗ਼ੈਰ-ਲੋਕਤਾਂਤਰਿਕ ਤਰੀਕੇ ਨਾਲ' ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕੀਤਾ, ਜਿਨ੍ਹਾਂ 'ਤੇ ਕੋਈ ਚਰਚਾ ਨਹੀਂ ਕੀਤੀ ਗਈ।
ਬਸਪਾ ਕਰੇਗੀ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਹੈ ਕਿ ਖੇਤੀ ਨਾਲ ਸਬੰਧਿਤ ਤਿੰਨ ਨਵੇਂ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਪੂਰੇ ਦੇਸ਼ ਵਿੱਚ ਕਿਸਾਨ ਅੰਦੋਲਨ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਹੈ, "ਕਿਸਾਨਾਂ ਦੀਆਂ ਜਥੇਬੰਦੀਆਂ ਨੇ ਮਿਤੀ 8 ਦਸੰਬਰ ਨੂੰ "ਭਾਰਤ ਬੰਦ" ਦਾ ਜੋ ਐਲਾਨ ਕੀਤਾ ਹੈ, ਬਸਪਾ ਉਨ੍ਹਾਂ ਦਾ ਸਮਰਥਨ ਕਰਦੀ ਹੈ। ਇਸ ਦੇ ਨਾਲ ਹੀ ਕੇਂਦਰ ਤੋਂ ਕਿਸਾਨਾਂ ਦੀ ਮੰਗਾਂ ਨੂੰ ਮੰਨਣ ਦੀ ਵੀ ਮੁੜ ਅਪੀਲ ਕੀਤੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2



















