ਅਕਾਲੀ ਦਲ ਦੇ ਵਫ਼ਦ ਨੇ ਸ਼ਿਵ ਸੈਨਾ ਮੁਖੀ ਉੱਧਵ ਠਾਕਰੇ ਨਾਲ ਕਿਸ ਮਕਸਦ ਨਾਲ ਮੁਲਾਕਾਤ ਕੀਤੀ-ਪ੍ਰੈੱਸ ਰਿਵੀਊ

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਖ਼ਿਲਾਫ਼ ਕੌਮੀ ਗਠਜੋੜ ਸਥਾਪਿਤ ਕਰਨ ਦੀਆਂ ਕੋਸ਼ਿਸ਼ਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਮਹਾਰਾਸ਼ਟਰਾ ਦੇ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਵਫ਼ਦ ਦੀ ਅਗਵਾਈ ਕੀਤੀ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਿਵ ਸੈਨਾ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਭਾਜਪਾ ਸਰਕਾਰ ਵੱਲੋਂ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਚੰਦੂਮਾਜਰਾ ਨੇ ਟੀਐੱਮਸੀ ਆਗੂ ਤੇ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵੀ ਮੁਲਾਕਾਤ ਕੀਤੀ ਸੀ।

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਸ਼ਟਰੀ ਗਠਜੋੜ ਬਣਾਉਣ ਲਈ ਹਾਮੀ ਭਰਨ ਤੋਂ ਇਲਾਵਾ ਠਾਕਰੇ ਨੇ ਨਾਂਦੇੜ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪੁਰਾਣੀ ਪ੍ਰਕਿਰਿਆ ਬਹਾਲ ਕਰਨ ਉੱਤੇ ਸਹਿਮਤੀ ਵੀ ਜ਼ਾਹਿਰ ਕੀਤੀ ਹੈ।

ਇਹ ਵੀ ਪੜ੍ਹੋ-

ਉਨ੍ਹਾਂ ਨੇ ਹਾਮੀ ਭਰੀ ਹੈ ਕਿ ਪ੍ਰਬੰਧਕਾਂ ਵਿੱਚ ਪੂਰੇ ਦੇਸ਼ ਦੇ ਸਿੱਖਾਂ ਦੀ ਸ਼ਮੂਲੀਅਤ ਹੋਣੀ ਚਾਹੀਦੀ ਹੈ। ਮੌਜੂਦਾ ਪ੍ਰਕਿਰਿਆ ਵਿੱਚ ਸਿਰਫ਼ ਮਹਾਰਾਸ਼ਟਰਾ ਦੇ ਸਿੱਖ ਹੀ ਪ੍ਰਬੰਧਨ ਵਿੱਚ ਸ਼ਾਮਿਲ ਹਨ।

ਚੰਦੂਮਾਜਰਾ ਨੇ ਦੱਸਿਆ ਕਿ ਇਹ ਠਾਕਰੇ ਨੇ ਸਹਿਮਤੀ ਜਤਾਈ ਹੈ ਕਿ ਇਹ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧੀ ਵੀ ਇਸ ਦਾ ਹਿੱਸਾ ਹੋਣ।

ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ 'ਅਧਿਕਾਰਤ' ਬਣੇਗੀ ਸੂਚੀ

ਜੱਲਿਆਂਵਾਲਾ ਬਾਗ਼ ਕਤਲੇਆਮ ਦੇ 100 ਤੋਂ ਵੀ ਵੱਧ ਸਾਲ ਬੀਤਣ ਤੋਂ ਬਾਅਦ ਪੰਜਾਬ ਸਰਕਾਰ ਇਸ ਕਤਲੇਆਮ ਦੀ 'ਅਧਿਕਾਰਤ' ਸੂਚੀ ਬਣਾਉਣ ਜਾ ਰਹੀ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ, ਲੋਕ ਸੰਪਰਕ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਨੈਸ਼ਨਲ ਮੈਮੋਰੀਅਲ ਟਰੱਸਟ ਦੀ ਮਦਦ ਨਾਲ ਸ਼ਹੀਦਾਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਹ ਮਾਮਲਾ ਹਾਲ ਹੀ ਵਿੱਚ ਸਾਬਕਾ ਰਾਜ ਸਭਾ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਰੱਖਿਆ ਗਿਆ ਸੀ।

ਜਨਵਰੀ-ਫਰਵਰੀ ਵਿੱਚ ਸ਼ੂਰੂ ਹੋ ਸਕਦੀ ਹੈ ਸੀਏਏ ਦੀ ਪ੍ਰਕਿਰਿਆ- ਭਾਜਪਾ

ਭਾਜਪਾ ਦੇ ਆਗੂਆਂ ਮੁਤਾਬਕ ਚੜ੍ਹਦੇ ਸਾਲ ਜਨਵਰੀ-ਫਰਵਰੀ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਭਾਜਪਾ ਆਗੂ ਕੈਲਾਸ਼ ਵਿਜੈਵਰਗੀਆਂ ਅਤੇ ਮੁਕੁਲ ਰਾਏ ਇਹ ਦਾਅਵਾ ਕੀਤਾ ਹੈ।

ਬੰਗਾਲ ਦੇ ਪਾਰਟੀ ਨਿਗਰਾਨ ਵਿਜੇਵਰਗੀਆਂ ਨੇ ਕਿਹਾ, "ਜਨਵਰੀ ਤੋਂ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਸਰਕਾਰ ਵੱਲੋਂ ਸ਼ੁਰੂ ਕੀਤਾ ਜਾਵੇਗੀ। ਉਹ ਲੋਕ ਧਾਰਮਿਕ ਸ਼ੋਸ਼ਣ ਦਾ ਸਾਹਮਣਾ ਕਰਨ ਤੋਂ ਬਾਅਦ ਬੰਗਲਾਦੇਸ਼, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਤੋਂ ਆਏ ਹਨ।"

"ਉਨ੍ਹਾਂ ਨੇ ਸਾਡੇ ਦੇਸ਼ ਵਿੱਚ ਸ਼ਰਨ ਮੰਗੀ ਹੈ। ਭਾਜਪਾ ਸਰਕਾਰ ਅਜਿਹੇ ਸਾਰੇ ਲੋਕਾਂ ਨੂੰ ਨਾਗਰਿਕਤਾ ਪ੍ਰਦਾਨ ਕਰੇਗੀ।"

ਸੀਰਮ ਇੰਸਟੀਚਿਊਟ ਨੇ ਐਮਰਜੈਂਸੀ ਲਈ ਆਕਸਫੋਰਡ ਵੈਕਸੀਨ ਲਈ ਮੰਗੀ ਮਨਜ਼ੂਰੀ

ਦਿ ਟ੍ਰਿਬਿਊਨ ਦੀ ਨੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਛਾਪੀ ਹੈ ਕਿ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਐਤਵਾਰ ਨੂੰ ਦੇਸ਼ ਵਿੱਚ ਐਮਰਜੈਂਸੀ ਲਈ ਵਰਤੋਂ ਲਈ ਡਰੱਗਸ ਕੰਟ੍ਰੋਲਰ ਜਨਰਲ ਆਫ ਇੰਡੀਆ (DCGI) ਨੂੰ ਬੇਨਤੀ ਕੀਤੀ ਹੈ।

ਸੀਰਮ ਵੱਲੋਂ ਆਕਸਫੋਰਡ ਅਤੇ ਐਸਟਰਾਜ਼ੈਨੇਕਾ ਦੇ ਨਾਲ ਮਿਲ ਕੇ ਤਿਆਰ ਕੀਤਾ ਗਿਆ ਟੀਕਾ ਪਹਿਲਾ ਅਜਿਹਾ ਟੀਕਾ ਹੈ ਜਿਸ ਦੀ ਭਾਰਤ ਵਿੱਚ ਐਮਰਜੈਂਸੀ ਲਈ ਮਨਜ਼ੂਰੀ ਮੰਗੀ ਜਾ ਰਹੀ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)