Farmers Protest: ਸਿੰਘੂ ਬਾਰਡਰ ’ਤੇ ਅੰਦੋਲਨ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦਾ ਐਲਾਨ, ‘14 ਦਸੰਬਰ ਨੂੰ ਰੱਖਾਂਗੇ ਭੁੱਖ ਹੜਤਾਲ’

ਗੁਰਨਾਮ ਸਿੰਘ ਚੜੂਨੀ

ਤਸਵੀਰ ਸਰੋਤ, Ani

ਕਿਸਾਨਾਂ ਨੇ ਕਿਹਾ ਹੈ ਕਿ 14 ਦਸੰਬਰ ਨੂੰ ਸਾਰੇ ਕਿਸਾਨ ਆਗੂ ਸਿੰਘੂ ਬਾਰਡਰ ਦੀ ਸਟੇਜ 'ਤੇ ਭੁੱਖ ਹੜਤਾਲ 'ਤੇ ਬੈਠਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਤਰੀਕੇ ਨਾਲ ਅੱਗੇ ਵੀ ਸੰਘਰਸ਼ ਜਾਰੀ ਰੱਖਣਾ ਚਾਹੁੰਦੇ ਹਨ।

ਕਿਸਾਨਾਂ ਦੀਆਂ 32 ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਹੈ ਕਿ ਪੰਜਾਬ-ਹਰਿਆਣਾ ਤੋਂ ਚੱਲੇ ਹੋਰ ਕਿਸਾਨਾਂ ਨੂੰ ਸਰਕਾਰ ਵੱਲੋਂ ਬੈਰੀਕੇਡਿੰਗ ਲਗਾ ਕੇ ਰੋਕਿਆ ਹੈ ਜਾ ਰਿਹਾ ਹੈ।

ਪ੍ਰੈੱਸ ਕਾਨਫਰੰਸ ਵਿੱਚ ਗੁਰਨਾਮ ਸਿੰਘ ਚੜੂਨੀ ਨੇ ਕਿਹਾ, "ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਧਰਨੇ ਵਿੱਚ ਸ਼ਾਮਿਲ ਹੋਣ ਆ ਰਹੇ ਕਿਸਾਨਾਂ ਨੂੰ ਨਾ ਰੋਕੇ। ਇਸ ਨਾਲ ਪਿੱਛੇ ਦੀਆਂ ਸੜਕਾਂ ਵੀ ਜਾਮ ਹੋ ਜਾਣਗੀਆਂ।"

ਇਹ ਵੀ ਪੜ੍ਹੋ:-

ਗੁਰਨਾਮ ਸਿੰਘ ਚੜੂਨੀ ਕਰਨਗੇ ਭੁੱਖ-ਹੜਤਾਲ

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਜੇ 19 ਤਰੀਕ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਉਸ ਦਿਨ ਤੋਂ ਭੁੱਖ ਹੜਤਾਲ 'ਤੇ ਬੈਠਣਗੇ। 19 ਤਰੀਕ ਨੂੰ ਹੀ ਸਿੱਖਾਂ ਦੇ ਨੌਵੇਂ ਗੁਰੂ, ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਹੈ।

ਗੁਰਨਾਮ ਸਿੰਘ ਚੜੂਨੀ

ਤਸਵੀਰ ਸਰੋਤ, Ani

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਤੇ ਕੁਝ ਹੋਰ ਲੋਕਾਂ ਦਾ ਨਿੱਜੀ ਫੈਸਲਾ ਹੈ। ਪੂਰੀ ਪ੍ਰੈੱਸ ਕਾਨਫਰੰਸ ਲਈ ਤੁਸੀਂ ਇੱਥੇ ਕਲਿੱਕ ਕਰੋ।

ਉਗਰਾਹਾਂ ਜਥੇਬੰਦੀ ਬਾਰੇ ਕੀ ਕਿਹਾ

ਕਿਸਾਨ ਦੀਆਂ 32 ਜਥੇਬੰਦੀਆਂ ਨੂੰ ਜਦੋਂ ਬੇਕੇਯੂ ਉਗਰਾਹਾਂ ਦੀ ਸਟੇਜ ਤੋਂ ਗ਼ੈਰ-ਕਿਸਾਨੀ ਮੁੱਦਿਆਂ ਬਾਰੇ ਗੱਲਾਂ ਹੋਣ 'ਤੇ ਪੁੱਛਿਆ ਤਾਂ ਉਨ੍ਹਾਂ ਕਿਹਾ, "ਬੇਕੇਯੂ ਉਗਰਾਹਾਂ ਦੀ ਸਟੇਜ ਤੋਂ ਹੋਈਆਂ ਗੱਲਾਂ ਬਾਰੇ ਉਹ ਜ਼ਿੰਮੇਵਾਰ ਹਨ। ਉਹ ਸਾਡੇ ਨਾਲ ਤਿੰਨ ਕਾਨੂੰਨ ਰੱਦ ਹੋਣ ਤੇ ਐੱਮਸਪੀ ਦੇ ਮੁੱਦੇ ਬਾਰੇ ਨਾਲ ਹਨ, ਬਾਕੀ ਉਨ੍ਹਾਂ ਦਾ ਪ੍ਰੋਗਰਾਮ ਸਾਡੇ ਨਾਲ ਮੇਲ ਨਹੀਂ ਖਾਂਦਾ ਹੈ।"

ਹਰਿਆਣਾ-ਰਾਜਸਥਾਨ ਬਾਰਡਰ ਮੁੜ ਖੁੱਲ੍ਹਿਆ

ਹਰਿਆਣਾ-ਰਾਜਸਥਾਨ ਬਾਰਡਰ

ਜੈਪੁਰ ਤੋਂ ਹਰਿਆਣਾ ਆਉਣ ਵਾਲੇ ਟਰੈਫਿਕ ਨੂੰ ਕੁਝ ਦੇਰ ਲਈ ਰੋਕਣ ਮਗਰੋਂ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੈਂਕੜੇ ਕਿਸਾਨ ਹਰਿਆਣਾ-ਰਾਜਸਥਾਨ ਬਾਰਡਰ 'ਤੇ ਸ਼ਾਹਜਹਾਂਪੁਰ ਵਾਲੇ ਪਾਸੇ ਇਕੱਠਾ ਹੋ ਗਏ ਸਨ। ਉਸ ਵੇਲੇ ਰਾਹ ਨੂੰ ਬੰਦ ਕਰ ਦਿੱਤਾ ਗਿਆ ਸੀ।

ਪਰ ਹੁਣ ਟਰੈਫਿਕ ਮੁੜ ਬਹਾਲ ਕਰ ਦਿੱਤਾ ਗਿਆ ਹੈ।

ਨਰਿੰਦਰ ਤੋਮਰ ਨੂੰ ਮਿਲਿਆ ਹਰਿਆਣਾ ਦੇ ਕਿਸਾਨਾਂ ਦਾ ਵਫ਼ਦ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਉਨ੍ਹਾਂ ਨਾਲ ਹਰਿਆਣਾ ਦੇ ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ ਹੈ ਤੇ ਮੈਮੋਰੈਂਡਮ ਰਾਹੀਂ ਤਿੰਨੋ ਖੇਤੀ ਕਾਨੂੰਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਨਰਿੰਦਰ ਸਿੰਘ ਤੋਮਰ ਅਨੁਸਾਰ ਕਿਸਾਨਾਂ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਆਖਿਰ ਖੇਤੀ ਕਾਨੂੰਨਾਂ ਨਾਲ ਉਨ੍ਹਾਂ ਨੂੰ ਕੀ ਫਾਇਦਾ ਹੋ ਰਿਹਾ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉਮੀਦ ਹੈ 24-48 ਘੰਟਿਆਂ ਵਿਚਾਲੇ ਹੱਲ ਨਿਕਲੇਗਾ-ਦੁਸ਼ਯੰਤ ਚੌਟਾਲਾ

ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਗੱਲਬਾਤ ਕਰ ਰਹੀ ਹੈ, ਉਸ ਨਾਲ ਨਜ਼ਰ ਆ ਰਿਹਾ ਹੈ ਕਿ ਸਰਕਾਰ ਵੀ ਹੱਲ ਚਾਹੁੰਦੀ ਹੈ।

ਉਨ੍ਹਾਂ ਕਿਹਾ, "ਮੈਨੂੰ ਉਮੀਦ ਹੈ ਕਿ 24 ਤੋਂ 48 ਘੰਟਿਆਂ ਅੰਦਰ ਸਰਕਾਰ ਵਿਚਾਲੇ ਆਖ਼ਰੀ ਦੌਰ ਦੀ ਗੱਲਬਾਤ ਹੋਵੇਗੀ ਤੇ ਨਤੀਜਾ ਨਿਕਲੇਗਾ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਕੇਂਦਰ ਸਰਕਾਰ ਅੰਦੋਲਨ ਨੂੰ ਬਦਨਾਮ ਕਰ ਰਹੀ ਹੈ-ਸੁਖਬੀਰ ਬਾਦਲ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਖਾਲਿਸਤਾਨੀਆਂ ਤੇ ਸਿਆਸੀ ਪਾਰਟੀਆਂ ਦਾ ਅੰਦੋਲਨ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜੋ ਵੀ ਕੇਂਦਰ ਸਰਕਾਰ ਨਾਲ ਸਹਿਮਤ ਨਹੀਂ ਹੁੰਦਾ ਹੈ ਉਹ ਉਸ ਨੂੰ ਦੇਸਦ੍ਰੋਹੀ ਐਲਾਨ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਮੰਤਰੀਆਂ ਨੂੰ ਜਨਤਕ ਤੌਰ 'ਤੇ ਮਾਫੀ ਮੰਗਣੀ ਚਾਹੀਦੀ ਹੈ।

ਵੀਡੀਓ ਕੈਪਸ਼ਨ, ਕਿਸਾਨਾਂ ਦੇ ਸੰਘਰਸ਼ ਨੂੰ ਕੇਂਦਰ ਸਰਕਾਰ ਬਦਨਾਮ ਕਰ ਰਹੀ ਹੈ - ਸੁਖਬੀਰ ਸਿੰਘ ਬਾਦਲ

ਕਈ ਟੋਲ ਪਲਾਜ਼ਾ ਕੀਤੇ ਫ੍ਰੀ

ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਅੱਜ ਕਈ ਥਾਵਾਂ 'ਤੇ ਟੋਲ ਪਲਾਜ਼ਾ ਪਰਚੀ ਮੁਕਤ ਕਰ ਦਿੱਤੇ ਗਏ ਹਨ।

ਕਿਸਾਨ ਅੰਦੋਲਨ ਹੁਣ ਦੋ ਹਫ਼ਤਿਆਂ ਤੋਂ ਜ਼ਿਆਦਾ ਚੱਲ ਗਿਆ ਹੈ ਅਤੇ ਦਿੱਲੀ ਬਾਰਡਰ 'ਤੇ ਡਟੇ ਲੱਖਾਂ ਕਿਸਾਨ ਇਸ ਮੰਗ ਉੱਤੇ ਅੜ੍ਹੇ ਹੋਏ ਹਨ ਕਿ ਕੁਝ ਮਹੀਨਿਆਂ ਪਹਿਲਾਂ ਲਾਗੂ ਹੋਏ ਨਵੇਂ ਖੇਤੀ ਕਾਨੂੰਨ ਵਾਪਸ ਲਏ ਜਾਣ।

ਕਿਸਾਨ ਅੰਦੋਲਨ

ਤਸਵੀਰ ਸਰੋਤ, Parbhu Dyal/BBC

ਤਸਵੀਰ ਕੈਪਸ਼ਨ, ਹਰਿਆਣਾ ਵਿੱਚ ਕਈ ਥਾਵਾਂ 'ਤੇ ਕਿਸਾਨ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਹਨ

ਦੂਜੇ ਪਾਸੇ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਇਛੁੱਕ ਦਿਖੀ ਹੈ ਪਰ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਪੂਰੀ ਤਰ੍ਹਾਂ ਬਦਲਣ ਦੀ ਗੱਲ ਕੀਤੇ ਬਿਨਾਂ। ਕਿਸਾਨ ਜਥੇਬੰਦੀਆਂ ਨੇ ਨੌਂ ਦਸੰਬਰ ਨੂੰ ਕੇਂਦਰ ਵੱਲੋਂ ਭੇਜੀਆਂ ਸੋਧ ਦੀਆਂ ਤਜਵੀਜ਼ਾਂ ਰੱਦ ਕਰ ਕੇ ਅੱਜ ਦੀ ਕਾਰਵਾਈ ਦਾ ਐਲਾਨ ਕੀਤਾ ਸੀ।

ਸਵਰਾਜ ਪਾਰਟੀ ਦੇ ਕਨਵੀਨਰ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਜੈਪੁਰ ਹਾਈਵੇ ਤੇ ਕਿਸਾਨਾਂ ਦਾ ਦਿੱਲੀ ਮਾਰਚ ਅੱਜ ਨਹੀਂ ਹੋਵੇਗਾ। ਇਹ ਮਾਰਚ ਹੁਣ 13 ਦਸੰਬਰ ਨੂੰ ਹੋਵੇਗਾ।

ਰਾਜਸਥਾਨ ਤੇ ਹਰਿਆਣਾ ਦੇ ਕਿਸਾਨ ਕੋਟਪੁਤਲੀ ਤੇ ਬਹਿਰੋੜ ਵਿੱਚ ਇੱਕਠੇ ਹੋਣਗੇ।

ਵੀਡੀਓ ਕੈਪਸ਼ਨ, ਕਿਸਾਨਾਂ ਲਈ ਮਸਾਜ ਦੀਆਂ ਮਸ਼ੀਨਾਂ ਆਈਆਂ

ਇਸ ਲਈ ਵੱਖ-ਵੱਖ ਥਾਵਾਂ ਤੋਂ ਕਿਸਾਨ ਦਿੱਲੀ ਵੱਲ ਵੱਧ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨੀ ਵਧਾਉਣਗੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਦੇਸ਼ ਵਿੱਚ ਕੋਲਡ ਸਟੋਰ ਦੀਆਂ ਸੁਵਿਧਾਵਾਂ ਦਾ ਵਿਸਥਾਰ ਹੋਵੇਗਾ ਅਤੇ ਖੇਤੀ ਖੇਤਰ ਵਿੱਚ ਨਿਵੇਸ਼ ਵਧੇਗਾ।

ਦਿੱਲੀ ਨਾਲ ਲਗਦੇ ਹਰਿਆਣਾ ਦੇ ਦੋ ਸਰਹੱਦੀ ਸ਼ਹਿਰਾਂ ਗੁੜਗਾਉਂ ਅਤੇ ਫ਼ਰੀਦਾਬਾਦ ਵਿੱਚ ਕ੍ਰਮਵਾਰ ਵਿੱਚ ਦੋ ਹਜ਼ਾਰ ਪੁਲਿਸ ਵਾਲੇ ਅਤੇ 35,00 ਪੁਲਿਸ ਬਲ ਤੈਨਾਅਤ ਹਨ।

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ: ਭਾਰਤ ਵਿੱਚ ਕਈ ਥਾਵਾਂ ਉੱਤੇ ਟੋਲ 'ਤੇ ਬੈਠੇ ਕਿਸਾਨ

ਸ਼ੰਭੂ ਟੋਲ ਪਲਾਜ਼ਾ

ਸ਼ੰਭੂ ਬਾਰਡਰ ਟੋਲ ਪਲਾਜ਼ਾ ਨੂੰ ਕਿਸਾਨਾਂ ਵੱਲੋਂ ਸਵੇਰੇ ਬਾਰਾਂ ਵਜੇ ਹੀ 'ਫਰੀ' ਕਰ ਦਿੱਤਾ ਗਿਆ ਸੀ। ਲੋਕ ਬਿਨਾਂ ਟੋਲ ਦਿੱਤਿਆਂ ਇੱਥੋਂ ਲੰਘ ਰਹੇ ਹਨ। ਟੋਲ ਦੇ ਇੰਚਾਰਜ ਰਵੀ ਤਿਵਾੜੀ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਟੋਲ ਕਦੋਂ ਤੱਕ ਫਰੀ ਰਹੇਗਾ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਹਦਾਇਤ ਨਹੀਂ ਮਿਲੀ ਹੈ ਪਰ ਕਿਸਾਨ ਕਹਿ ਰਹੇ ਸਨ ਕਿ ਅੱਜ 12 ਵਜੇ ਮੱਧ ਰਾਤਰੀ ਤੱਕ ਫਰੀ ਰਹੇਗਾ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਆਗਰਾ ਵਿੱਚ ਸਥਿਤੀ

ਆਗਰਾ ਵਿੱਚ ਪੰਜ ਵੱਡੇ ਟੋਲ ਪਲਾਜ਼ੇ ਹਨ। ਆਗਰਾ ਦੇ ਏਐੱਸਪੀ (ਪੱਛਮ) ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ ਕਿ ਇਨ੍ਹਾਂ ਵਿੱਚੋਂ ਕਿਸੇ ਉੱਪਰ ਵੀ ਕਿਸਾਨਾਂ ਦੇ ਰੋਕੇ ਜਾਣ ਦੀ ਸੂਚਨਾ ਨਹੀਂ ਹੈ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਦਿੱਲੀ ਵਧਦੇ ਹਰਿਆਣੇ ਦੇ ਕਿਸਾਨਾਂ ਦਾ ਕਾਫ਼ਲਾ ਕੁਰਕਸ਼ੇਤਰ ਤੋਂ ਗੁਜ਼ਰਦਾ ਹੋਇਆ

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

  • 14 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਮੁਜ਼ਾਹਰੇ ਕਰਨਗੀਆਂ ਤੇ ਮੈਮੋਰੈਂਡਮ ਦੇਣਗੀਆਂ।

ਜੇ ਮੁਜਾਹਰਿਆਂ ਵਿੱਚ ਦੇਸ਼ ਵਿਰੋਧੀ ਤੱਤ ਹਨ ਤਾਂ ਏਜੰਸੀਆਂ ਫੜਨ

ਕਿਸਾਨਾਂ ਦੇ ਰੋਸ ਮੁਜ਼ਾਹਰਿਆਂ ਵਿੱਚ ਭਾਰਤ ਵਿਰੋਧੀ ਤੱਤਾਂ ਦੇ ਸ਼ਾਮਲ ਹੋਣ ਦੇ ਇਲਜ਼ਾਣ ਬਾਰੇ ਭਾਰਤੀ ਕਿਸਨਾ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਕਿਹਾ," ਕੇਂਦਰੀ ਖੂਫ਼ੀਆ ਏਜੰਸੀਆਂ ਨੂੰ ਉਨ੍ਹਾਂ ਨੂੰ ਫੜਨਾ ਚਾਹੀਦਾ ਹੈ। ਜੇ ਪਾਬੰਦੀਸ਼ੁਦਾ ਸੰਗਠਨ ਦੇ ਲੋਕ ਸਾਡੇ ਵਿੱਚ ਘੁੰਮ ਰਹੇ ਹਨ ਤਚਾਂ ਉਨ੍ਹਾਂ ਨੂੰ ਜ਼ੇਲ੍ਹ ਭੇਜਣਾ ਚਾਹੀਦਾ ਹੈ। ਸਾਨੂੰ ਇੱਥੇ ਕੋਈ ਅਜਿਹਾ ਵਿਅਕਤੀ ਨਹੀਂ ਮਲਿਆ। ਜੇ ਸਾਨੂੰ ਮਿਲਦਾ ਹੈ ਤਾਂ ਅਸੀਂ ਉਨ੍ਹਾਂ ਨੂੰ ਇੱਥੋਂ ਬਾਹਰ ਭੇਜ ਦੇਵਾਂਗੇ।"

ਵੀਰਵਾਰ ਦਾ ਮੁੱਖ ਘਟਨਾਕ੍ਰਮ

  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟਵੀਟ ਰਾਹੀਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਮੰਤਰੀਆਂ ( ਤੋਮਰ ਅਤੇ ਪਿਊਸ਼ ਗੋਇਲ) ਦੀ ਗੱਲ ਸੁਣਨ ਅਤੇ ਮੰਤਰੀਆਂ ਦੀ ਪ੍ਰੈੱਸ ਕਾਨਫ਼ਰੰਸ ਵੀ ਸਾਂਝੀ ਕੀਤੀ।
  • ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਕੇ ਕਿਹਾ ਕਿ ਕਿਸਾਨ ਚਾਹੁੰਦਾ ਹੈ ਕਿ ਸਾਰੇ ਦੇਸ਼ ਦੇ ਕਿਸਾਨਾਂ ਦੀ ਕਮਾਈ ਪੰਜਾਬ ਦੇ ਕਿਸਾਨ ਜਿੰਨੀ ਹੋ ਜਾਵੇ। ਮੋਦੀ ਸਰਕਾਰ ਚਾਹੁੰਦੀ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀ ਕਮਾਈ ਬਿਹਾਰ ਦੇ ਕਿਸਾਨ ਜਿੰਨੀ ਹੋ ਜਾਵੇ।
  • ਵੀਰਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਨਾ ਲਏ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਲਗਦਾ ਹੈ ਸਰਕਾਰ ਨੇ ਦੇਸ਼ ਦੇ ਅੰਨਦਾਤਾ ਨਾਲ ਲੜਾਈ ਲੜਨ ਦਾ ਫ਼ੈਸਲਾ ਕਰ ਲਿਆ ਹੈ।
  • ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮਸਲੇ ਦੇ ਹੱਲ ਲਈ ਸਰਕਾਰ ਤੇ ਕਿਸਾਨ ਦੋਵਾਂ ਨੂੰ ਆਪਣੇ ਸਟੈਂਡ ਤੋਂ ਪਿੱਛੇ ਹਟਣਾ ਪਵੇਗਾ। ਸਰਕਾਰ ਕਾਨੂੰਨ ਵਾਪਸ ਲਵੇ ਅਤੇ ਕਿਸਾਨ ਆਪਣੇ ਘਰਾਂ ਨੂੰ ਜਾਣ।
  • ਖੁਰਾਕ ਅਤੇ ਗਾਹਕ ਮਾਮਲਿਆਂ ਦੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਖ਼ਦਸ਼ੇ ਸੁਲਝਾਉਣ ਲਈ ਤਿਆਰ ਹੈ ਪਰ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਫ਼ਾਇਦੇ ਲਈ ਹਨ।
  • ਭਾਰਤੀ ਕਿਸਾਨ ਯੂਨੀਅਨ ਭਾਨੂੰ (ਬੀਕੇਯੂਬੀ) ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ। ਯੂਨੀਅਨ ਨੇ ਅਦਾਲਤ ਤੋਂ ਕਾਨੂੰਨਾਂ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਨਾਲ ਸੰਬੰਧਿਤ ਬਕਾਇਆ ਪਟੀਸ਼ਨਾਂ ਵਿੱਚ ਇੱਕ ਧਿਰ ਵਿੱਚੋਂ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ।
  • ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਚੀਫ਼ ਜਸਟਿਸ ਬੋਬੜੇ ਦੀ ਅਗਵਾਈ ਵਾਲਾ ਬੈਂਚ ਕਰ ਰਿਹਾ ਹੈ।
  • ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਿਸਾਨ ਜਥੇਬੰਦੀਆਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਤੇ ਆਪਣੀ ਸਟੇਜ ਵਰਤਣ ਨਹੀਂ ਦੇਣੀ ਚਾਹੀਦੀ।
  • ਅੰਮ੍ਰਿਤਸਰ ਤੋਂ ਵੀ ਕਿਸਾਨਾਂ ਦਾ ਇੱਕ ਵੱਡਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰ ਕੇ ਦਿੱਲੀ ਲਈ ਰਵਾਨਾ ਹੋਇਆ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)