ਕਿਸਾਨ ਅੰਦੋਲਨ: ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰ, 'ਇੱਕ ਸਾਡੇ ਪੁੱਤ ਮਰ ਰਹੇ ਨੇ ਤੇ ਉੱਤੋਂ ਬਿਲ ਲਿਆ ਰਹੇ ਨੇ ਵੀ ਜ਼ਮੀਨਾਂ ਖੋਹਣੀਆਂ ਨੇ' - 5 ਅਹਿਮ ਖ਼ਬਰਾਂ

ਦਿੱਲੀ ਦੇ ਟਿੱਕਰੀ ਬਾਰਡਰ ਉੱਪਰ ਕਿਸਾਨ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਡਟੇ ਹੋਏ ਹਨ।

ਪੰਜਾਬ ਤੋਂ ਕਈ ਕਿਸਾਨ ਪਰਿਵਾਰ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ਦੇ ਕਿਸੇ ਨਾ ਕਿਸੇ ਪਰਿਵਾਰਕ ਜੀਅ ਨੇ ਖ਼ੁਦਕੁਸ਼ੀ ਕਰ ਲਈ ਸੀ, ਇੱਥੇ ਪਹੁੰਚੇ ਹੋਏ ਹਨ।

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਇਨ੍ਹਾਂ ਵਿੱਚੋਂ ਕੁਝ ਕਿਸਾਨ ਪਰਿਵਾਰਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ, 'ਇੱਕ ਸਾਡੇ ਪੁੱਤ ਮਰ ਰਹੇ ਨੇ ਤੇ ਉੱਤੋਂ ਬਿਲ ਲਿਆ ਰਹੇ ਨੇ ਵੀ ਜ਼ਮੀਨਾਂ ਖੋਹਣੀਆਂ ਨੇ।'

ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਕਿਸਾਨ ਅੰਦੋਲਨ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ

ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਅਤੇ ਗੁਆਂਢੀ ਸੂਬਿਆਂ ਦੀ ਸੀਮਾਂ 'ਤੇ 26 ਨਵੰਬਰ ਤੋਂ ਹੀ ਕਿਸਾਨ ਧਰਨੇ 'ਤੇ ਬੈਠੇ ਹਨ।

ਉਨ੍ਹਾਂ ਦੇ ਪ੍ਰਦਰਸ਼ਨ 'ਤੇ ਇਤਰਾਜ਼ ਜਤਾਉਂਦਿਆਂ ਹੋਇਆ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਕਿਸਾਨਾਂ ਨੂੰ ਤਤਕਾਲ ਹਟਾਉਣ ਦੀ ਮੰਗ ਕੀਤੀ ਗਈ ਹੈ।

ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਦਿੱਲੀ ਦੀ ਸੀਮਾ 'ਤੇ ਵਿਰੋਧ ਕਰਨ ਲਈ ਡਟੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਹੋਈ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਇਸ ਮਾਮਲੇ ਉੱਤੇ ਅਗਲੀ ਸੁਣਵਾਈ ਵੀਰਾਵਰ ਨੂੰ ਹੋਵੇਗੀ।

ਸੁਣਵਾਈ ਵਿੱਚ ਕੀ ਕੁਝ ਹੋਇਆ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਮੌਜੂਦਾ ਕਿਸਾਨੀ ਸੰਘਰਸ਼ ਦੀਆਂ ਖਾਸ ਘਟਨਾਵਾਂ ਅਤੇ ਉਹਨਾਂ ਦੀ ਅਹਿਮੀਅਤ

"ਇਹ ਪਹਿਲੀ ਵਾਰ ਹੈ ਕਿ ਮੋਦੀ ਸਰਕਾਰ ਕਿਸੇ ਧਿਰ ਨਾਲ ਗੱਲਬਾਤ ਕਰਕੇ ਆਪਣੇ ਵੱਡੇ ਫੈਸਲੇ 'ਤੇ ਨਜ਼ਰਸਾਨੀ ਲਈ ਤਿਆਰ ਹੈ"

ਪੰਜਾਬ ਤੋਂ ਉੱਠੇ ਕਿਸਾਨੀ ਸੰਘਰਸ਼ ਦੀ ਅਵਾਜ਼ ਦੁਨੀਆਂ ਤੱਕ ਪਹੁੰਚ ਗਈ ਹੈ।

ਪੰਜਾਬ ਅੰਦਰਲੇ ਟੋਲ ਪਲਾਜਿਆਂ 'ਤੇ ਵੀ ਕਿਸਾਨਾਂ ਨੇ ਧਰਨੇ ਲਗਾ ਕੇ ਟੋਲ ਲੈਣਾ ਬੰਦ ਕਰਾ ਦਿੱਤਾ।

ਇਸ ਅੰਦੋਲਨ ਦੌਰਾਨ ਹੋਈਆਂ ਅਹਿਮ ਘਟਨਾਵਾਂ 'ਤੇ ਝਾਤ ਮਾਰਦੇ ਹਾਂ ਜਿਨ੍ਹਾਂ ਦੀ ਮਹੱਤਤਾ ਬਾਰੇ ਅਸੀਂ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ

ਸਿੰਘੂ ਬਾਰਡਰ 'ਤੇ ਸਿੱਖ ਪ੍ਰਚਾਰਕ ਰਾਮ ਸਿੰਘ ਸਿੰਘੜਾ ਦੀ ਮੌਤ

ਬੁੱਧਵਾਰ ਸ਼ਾਮ ਨੂੰ ਸਿੰਘੂ ਬਾਰਡਰ 'ਤੇ 65 ਸਾਲਾ ਸਿੱਖ ਪ੍ਰਚਾਰਕ ਰਾਮ ਸਿੰਘ ਸਿੰਘੜਾ ਦੀ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰਨ ਨਾਲ ਮੌਤ ਹੋ ਗਈ ਹੈ।

ਉਹ ਹਰਿਆਣਾ ਦੇ ਜ਼ਿਲ੍ਹੇ ਕਰਨਾਲ ਦੇ ਇੱਕ ਪਿੰਡ ਸਿੰਘੜਾ ਨਾਲ ਸਬੰਧ ਰੱਖਦੇ ਸਨ।

ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੂੰ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮੀਡੀਆ ਰਾਹੀਂ ਹੀ ਮਿਲੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ 'ਤੇ ਦੁਖ਼ ਜਤਾਇਆ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਬਲਬੀਰ ਸਿੰਘ ਰਾਜੇਵਾਲ ਨਾਲ ਖ਼ਾਸ ਗੱਲਬਾਤ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਜੇ ਖੇਤੀ ਕਾਰਪੋਰੇਟ ਸੈਕਟਰ ਤੋਂ ਵੱਧ ਰੁਜ਼ਗਾਰ ਦਿੰਦੀ ਹੈ ਤਾਂ ਸਰਕਾਰ ਖੇਤੀ ਵਾਸਤੇ ਪੈਸਾ ਲਗਾਉਣ ਨੂੰ ਤਿਆਰ ਕਿਉਂ ਨਹੀਂ ਹੁੰਦੀ ਹੈ।

ਬੀਬੀਸੀ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਜਾਣਨਾ ਚਾਹਿਆ ਕਿ ਕੇਂਦਰ ਸਰਕਾਰ ਦੀ ਕਾਨੂੰਨਾਂ ਵਿੱਚ ਸੋਧ ਕਰਨ ਦੀ ਪੇਸ਼ਕਸ਼ ਮਗਰੋਂ ਵੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ 'ਤੇ ਕਿਉਂ ਅੜੇ ਹੋਏ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)