ਕਿਸਾਨ ਅੰਦੋਲਨ: ਕੇਜਰੀਵਾਲ ਨੇ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਦੀ ਕਾਪੀ ਪਾੜ ਕੇ ਕੀ ਕਿਹਾ - 5 ਅਹਿਮ ਖ਼ਬਰਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਕਾਪੀ ਪਾੜ ਦਿੱਤੀ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉਨ੍ਹਾਂ ਨੇ ਕਿਹਾ, "ਕੋਰੋਨਾ ਕਾਲ ਵਿੱਚ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀ ਕੀ ਕਾਹਲੀ ਸੀ?"

"ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਰਾਜ ਸਭਾ 'ਚ 3 ਕਾਨੂੰਨ ਬਿਨਾਂ ਵੋਟਿੰਗ ਦੇ ਪਾਸ ਕਰ ਦਿੱਤੇ ਗਏ। ਮੈਂ ਇੱਥੇ 3 ਖੇਤੀ ਕਾਨੂੰਨ ਫਾੜਦਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਅੰਗਰੇਜ਼ਾਂ ਨਾਲੋਂ ਵੱਧ ਬੁਰੇ ਨਾ ਬਣਨ।"

ਉਨ੍ਹਾਂ ਨੇ ਕਿਹਾ, "ਮੈਂ ਕੇਂਦਰ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਉਨ੍ਹਾਂ ਤੱਕ ਪਹੁੰਚਾਉਣ ਲਈ ਹੋਰ ਕਿੰਨੀ ਕੁਰਬਾਨੀ ਦੇਣੀ ਹੋਵੇਗੀ।"

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਬਾਬਾ ਰਾਮ ਸਿੰਘ ਦੀ ਕਥਿਤ ਖੁਦਕੁਸ਼ੀ ਬਾਰੇ ਕੀ ਕਹਿ ਰਹੇ ਹਨ ਉਨ੍ਹਾਂ ਦੇ ਸਹਿਯੋਗੀ

ਬੁੱਧਵਾਰ ਸ਼ਾਮ ਨੂੰ ਸਿੰਘੂ ਬਾਰਡਰ 'ਤੇ 65 ਸਾਲਾ ਸਿੱਖ ਪ੍ਰਚਾਰਕ ਰਾਮ ਸਿੰਘ ਸਿੰਘੜਾ ਦੀ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰਨ ਨਾਲ ਮੌਤ ਹੋ ਗਈ ਸੀ। ਉਹ ਹਰਿਆਣਾ ਦੇ ਜ਼ਿਲ੍ਹੇ ਕਰਨਾਲ ਦੇ ਇੱਕ ਪਿੰਡ ਸਿੰਘੜਾ ਨਾਲ ਸਬੰਧ ਰੱਖਦੇ ਸਨ।

ਬੀਬੀਸੀ ਸਹਿਯੋਗੀ ਸਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਤ ਰਾਮ ਸਿੰਘ ਦੀ ਮ੍ਰਿਤਕ ਦੇਹ ਪਿੰਡ ਦੇ ਗੁਰਦੁਆਰਾ ਨਾਨਕ ਸਰ ਠਾਠ ਵਿੱਚ ਸੰਗਤ ਦੇ ਦਰਸ਼ਨਾਂ ਲਈ ਰੱਖੀ ਗਈ ਹੈ।

ਉਨ੍ਹਾਂ ਦਾ ਸਸਕਾਰ ਸ਼ੁੱਕਰਵਾਰ ਨੂੰ ਦੁਪਹਿਰ ਵੇਲੇ ਕੀਤਾ ਜਾਵੇਗਾ, ਜਿਸ ਲਈ ਉੱਥੇ ਇੱਕ ਥੜ੍ਹਾ ਬਣਾਇਆ ਜਾ ਰਿਹਾ ਹੈ। ਉਸ ਥੜ੍ਹੇ 'ਤੇ ਹੀ ਸੰਤ ਰਾਮ ਸਿੰਘ ਦਾ ਸਸਕਾਰ ਕੀਤਾ ਜਾਵੇਗਾ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:-

ਯੋਗੀ ਸਰਕਾਰ ਦੇ 50 ਲੱਖ ਦੇ ਭਰਨ ਦੇ ਫੁਰਮਾਣ ਤੇ ਕਿਸਾਨਾਂ ਦਾ ਜਵਾਬ

ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀਆਂ ਸ਼ਿਕਾਇਤਾਂ ਦੇ ਦਰਮਿਆਨ ਉੱਤਰ ਪ੍ਰਦੇਸ਼ ਦੇ ਸਾਂਭਲ ਜ਼ਿਲ੍ਹੇ ਵਿੱਚ, ਕੁਝ ਕਿਸਾਨ ਨੇਤਾਵਾਂ ਨੂੰ 'ਸ਼ਾਂਤੀ ਭੰਗ' ਕਰਨ ਦੇ ਡਰ ਕਾਰਨ 50 ਲੱਖ ਰੁਪਏ ਦੇ ਬਾਂਡ ਭਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ।

ਹਾਲਾਂਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਾਂਡ ਦੀ ਰਕਮ ਨੂੰ ਘਟਾ ਕੇ 50 ਹਜ਼ਾਰ ਕਰ ਦਿੱਤਾ ਗਿਆ ਹੈ, ਪਰ ਜਿਨ੍ਹਾਂ ਨੇਤਾਵਾਂ ਨੂੰ ਇਹ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਨੇ ਇਸ ਤੋਂ ਇਨਕਾਰ ਕੀਤਾ ਹੈ।

ਕੁਝ ਕਿਸਾਨ ਨੇਤਾਵਾਂ ਨੂੰ ਘੱਟ ਰਕਮ ਦੇ ਬਾਂਡ ਭਰਨ ਲਈ ਵੀ ਨੋਟਿਸ ਜਾਰੀ ਕੀਤੇ ਗਏ ਹਨ। ਹਾਲਾਂਕਿ, ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਨੋਟਿਸ ਦਾ ਜਵਾਬ ਨਹੀਂ ਦੇਣਗੇ ਅਤੇ ਨਾ ਹੀ ਉਹ ਬਾਂਡ ਨੂੰ ਭਰਨਗੇ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਬੱਚੇ ਨੂੰ 7000 ਰੁਪਏ ਵਿੱਚ ਵੇਚਣ ਵਾਲੀ ਇੱਕ ਮਜ਼ਦੂਰ ਮਾਂ

ਪਿਛਲੇ ਮਹੀਨੇ ਬੀਬੀਸੀ ਅਫ਼ਰੀਕਾ ਆਈ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ ਬੱਚਿਆਂ ਦੀ ਖ਼ਰੀਦ ਅਤੇ ਵਿਕਰੀ ਦੇ ਗ਼ੈਰ ਕਾਨੂੰਨੀ ਬਾਜ਼ਾਰ ਦਾ ਪਰਦਾਫ਼ਾਸ਼ ਕੀਤਾ ਹੈ।

ਇਸ ਖ਼ਬਰ ਦੇ ਸਾਹਮਣੇ ਆਉਣ ਦੇ ਬਾਅਦ ਪੁਲਿਸ ਨੇ ਤਸਕਰੀ ਦੇ ਇਲਜ਼ਾਮਾਂ ਤਹਿਤ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪਰ ਅਜਿਹੀ ਗ਼ੈਰ ਕਾਨੂੰਨੀ ਖ਼ਰੀਦ ਅਤੇ ਵਿਕਰੀ ਵਿੱਚ ਤਸਕਰਾਂ ਤੋਂ ਇਲਾਵਾ ਦੂਸਰੇ ਪਾਸੇ ਮਾਵਾਂ ਹਨ, ਉਨ੍ਹਾਂ ਦੀ ਸਥਿਤੀ ਕੀ ਹੈ? ਅਜਿਹੀ ਕੀ ਵਜ੍ਹਾ ਹੈ ਕਿ ਇੱਕ ਮਾਂ ਆਪਣੇ ਬੱਚੇ ਨੂੰ ਮਹਿਜ਼ 70 ਪੌਂਡਾਂ ਵਿੱਚ ਵੇਚਣ ਨੂੰ ਤਿਆਰ ਹੋ ਜਾਂਦੀ ਹੈ?

ਪੂਰੀ ਦਾਸਤਾਨ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਪਾਕਿਸਤਾਨ ਵਿੱਚ ਕਿਸਾਨਾਂ ਦੇ ਕੀ ਹਨ ਮੁੱਦੇ

ਆਪਣੇ ਗੁਆਂਢੀ ਮੁਲਕ ਭਾਰਤ ਵਾਂਗ ਪਾਕਿਸਤਾਨ ਵਿੱਚ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਦੀ ਰਾਹ 'ਤੇ ਹਨ...ਕੁਝ ਕਿਸਾਨ ਪਿਛਲੇ ਮਹੀਨੇ ਵਿਰੋਧ ਪ੍ਰਦਰਸ਼ਨ ਕਰਨ ਲਈ ਲਾਹੌਰ ਵਿੱਚ ਇਕੱਠੇ ਹੋਏ।

ਪੁਲਿਸ ਕਾਰਵਾਈ ਦੌਰਾਨ ਕਥਿਤ ਤੌਰ 'ਤੇ ਜ਼ਖਮੀ ਹੋਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਅਤੇ ਇਹ ਵਿਰੋਧ ਪ੍ਰਦਰਸ਼ਨ ਰੁਕ ਗਿਆ।

ਮਾਹਰ ਪਾਕਿਸਤਾਨ ਦੇ ਖੇਤੀਬਾੜੀ ਸੈਕਟਰ ਨੂੰ ਇੱਕ ਅਜ਼ਾਦ ਮਾਰਕੀਟ ਦੇ ਅਧੀਨ ਕੰਮ ਕਰਨ ਵਾਲਾ ਨਹੀਂ ਮੰਨਦੇ। ਕਿਉਂਕਿ ਬਹੁਤੇ ਖੇਤੀ ਉਤਪਾਦਾਂ ਦੀਆਂ ਕੀਮਤਾਂ ਵੱਡੇ ਅਦਾਰਿਆਂ ਦੁਆਰਾ ਨਿਰਧਾਰਤ ਕੀਤੀਆਂ ਜਾਂਦੀਆਂ ਹਨ।

ਇਸ ਸਾਲ ਦੇ ਸ਼ੁਰੂ ਵਿੱਚ ਪਾਕਿਸਤਾਨ ਨੂੰ ਕਣਕ ਅਤੇ ਖੰਡ ਦੇ ਵੱਡੇ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਮਾੜੇ ਪ੍ਰਬੰਧਾਂ ਨੂੰ ਲੈਕੇ ਸਰਕਾਰ ਦੀ ਸਖ਼ਤ ਅਲੋਚਨਾ ਵੀ ਹੋਈ। ਕਣਕ ਅਤੇ ਗੰਨੇ ਲਈ ਸਮਰਥਨ ਮੁੱਲ ਘੱਟ ਨਿਰਧਾਰਤ ਕਰਨ ਲਈ ਵੀ ਸਰਕਾਰ ਦੀ ਨਿੰਦਾ ਹੋ ਰਹੀ ਹੈ।

ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)