Farmers Protest: ਖੇਤੀ ਕਾਨੂੰਨਾਂ ਦੇ ਹਮਾਇਤ ਵਿੱਚ ਸੰਮੇਲਨ ਕਰਨ ਆਏ ਬੀਜੇਪੀ ਵਰਕਰਾਂ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ - ਅਹਿਮ ਖ਼ਬਰਾਂ

ਹਰਿਆਣਾ

ਤਸਵੀਰ ਸਰੋਤ, Sat singh/bbc

ਖੇਤੀ ਕਾਨੂੰਨਾਂ ਦੀ ਹਮਾਇਤ 'ਚ ਅਤੇ ਐੱਸਵਾਈਐੱਲ ਨੂੰ ਲੈ ਕੇ ਸਮਾਗਮ ਕਰ ਰਹੇ ਭਾਜਪਾ ਵਰਕਰਾਂ ਖ਼ਿਲਾਫ਼ ਹਰਿਆਣਾ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵੱਲੋਂ ਕਾਲੇ ਝੰਡੇ ਵਿਖਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ ਮਗਰੋਂ ਪਾਰਟੀ ਲੀਡਰਾਂ ਅਤੇ ਵਰਕਰਾਂ ਨੂੰ ਸੰਮੇਲਨ ਨੂੰ ਵਿਚਾਲੇ ਹੀ ਛੱਡਣਾ ਪਿਆ।

ਬੀਬੀਸੀ ਸਹਿਯੋਗੀ ਸਤ ਸਿੰਘ ਮੁਤਾਬਕ, ਫਤਿਹਾਬਾਦ ਦੇ ਪਿੰਡ ’ਚ ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਕਾਲੇ ਝੰਡੇ ਵਿਖਾਉਂਦਿਆਂ ਖੂਬ ਨਾਅਰੇਬਾਜ਼ੀ ਕੀਤੀ।

ਚਰਖੀ ਦਾਦਰੀ ਦੇ ਰੋਜ਼ ਗਾਰਡਨ ਸਣੇ ਹਰਿਆਣਾ ਵਿੱਚ ਹੋਰ ਵੀ ਕਈ ਥਾਵਾਂ ’ਤੇ ਭਾਜਪਾ ਲੀਡਰ ਪਹੁੰਚੇ ਹੋਏ ਸਨ ਜਿਨ੍ਹਾਂ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ:

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਦਾ ਸਾਥ ਦਿੰਦੇ BJP ਵਰਕਰਾਂ ਨੂੰ ਕਿਸਾਨਾਂ ਦਾ ਘੇਰਾ

ਬੀਬੀਸੀ ਸਹਿਯੋਗੀ ਪ੍ਰਭੂ ਦਿਆਲ ਮੁਤਾਬਕ ਸਿਰਸਾ ਦੇ ਕੋਟੂ ਪਿੰਡ ’ਚ ਭਾਜਪਾ ਵਰਕਰਾਂ ਦਾ ਵਿਰੋਧ ਕਰਨ ਪੁੱਜੇ ਕਿਸਾਨ ਆਗੂ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਬੀਜੇਪੀ ਕਾਰਕੂੰਨ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਕੋਟੂ ਇਲਾਕੇ 'ਚ ਪ੍ਰੋਗਰਾਮ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ ਗਏ। ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਛੱਡ ਕੇ ਜਾਣਾ ਪਿਆ।

ਡਾ. ਕਿਸਾਨ ਹੈਪੀ ਨੇ ਕਿਹਾ, "ਬੀਜੇਪੀ ਪਾਰਟੀ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰੋਪਗੈਂਡਾ ਚਲਾ ਰਹੀ ਹੈ। ਕਿਸਾਨਾਂ ਨੂੰ ਇੱਕਠੇ ਕਰਕੇ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ ਸਾਨੂੰ ਇਸ ਪ੍ਰੋਗਰਾਮ ਬਾਰੇ ਪਤਾ ਲੱਗਿਆ, ਅਸੀਂ ਇਕੱਠੇ ਹੋਕੇ ਇਨ੍ਹਾਂ ਦਾ ਪੁਰਜ਼ੋਰ ਵਿਰੋਧ ਕੀਤਾ। ਅਸੀਂ ਚੇਤਾਵਨੀ ਦਿੰਦੇ ਹਾਂ ਕਿ ਬੀਜੇਪੀ ਜਦੋਂ ਵੀ ਕੋਈ ਸਮਾਗਮ ਕਰੇਗੀ, ਅਸੀਂ ਉਸ ਦਾ ਵਿਰੋਧ ਕਰਾਂਗੇ।"

ਕਿਸਾਨ ਆਗੂ ਡਾ. ਭਵਨੇਸ਼ ਮਹਿਤਾ ਵੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨ ਦੇ ਡੈਥ ਵਾਰੰਟ ਹਨ। ਉਨ੍ਹਾਂ ਕਿਹਾ, "ਬੀਜੇਪੀ ਕਾਰਕੂੰਨ ਸਾਜਿਸ਼ ਦੇ ਤਹਿਤ ਸਾਡੇ ਧਰਨਿਆਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"

ਕਿਸਾਨ ਅੰਦੋਲਨ ਬਾਰੇ ਤੋਮਰ ਨੇ ਕਿਹਾ 'ਨਵੇਂ ਸਾਲ ਤੋਂ ਪਹਿਲਾਂ ਕਿਸਾਨ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ'

ਨਰਿੰਦਰ ਸਿੰਘ ਤੋਮਰ

ਤਸਵੀਰ ਸਰੋਤ, Getty Images

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹੱਲ ਕੱਢ ਲਿਆ ਜਾਵੇਗਾ।

ਇਸ ਪੰਨੇ ਰਾਹੀਂ ਅਸੀਂ ਕਿਸਾਨ ਅੰਦੋਲਨ ਨਾਲ ਜੁੜੀਆਂ ਸ਼ਨੀਵਾਰ ਦੀਆਂ ਸਾਰੀਆਂ ਅਪਡੇਟ ਤੁਹਾਡੇ ਤੱਕ ਪਹੁੰਚਾਵਾਂਗੇ।

ਖ਼ਬਰ ਏਜੰਸੀ ਪੀਟੀਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਸ ਸੰਕਟ ਨੂੰ ਖ਼ਤਮ ਕਰਨ ਲਈ ਕਿਸਾਨਾਂ ਦੇ ਵੱਖ-ਵੱਖ ਸਮੂਹਾਂ ਨਾਲ ਗੈਰ-ਰਸਮੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ,"ਅਸੀਂ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਗੱਲ ਕਰ ਰਹੇ ਹਾਂ। ਸਾਡੀ ਕੋਸ਼ਿਸ਼ ਉਨ੍ਹਾਂ ਨਾਲ ਗੱਲਬਾਤ ਰਾਹੀਂ ਕਿਸੇ ਨਤੀਜੇ 'ਤੇ ਪਹੁੰਚਣ ਦੀ ਹੈ। ਅਸੀਂ ਗੱਲਬਾਤ ਲਈ ਤਿਆਰ ਹਾਂ। ਮੈਨੂੰ ਕੋਈ ਰਾਹ ਨਿਕਲਣ ਦੀ ਉਮੀਦ ਹੈ।"

ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਭਾਈਚਾਰੇ ਦੀਆਂ ਅਸਲੀ ਚਿੰਤਾਵਾਂ ਦੂਰ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਮੇਂ ਰਸਮੀ ਗੱਲਬਾਤ ਲਈ ਤਿਆਰ ਹੈ। ਪਰ ਉਨ੍ਹਾਂ ਲੋਕਾਂ ਨਾਲ ਗੱਲਬਾਤ ਦਾ ਕੋਈ ਮਤਲਬ ਨਹੀਂ ਜੋ ਦੂਜਿਆਂ ਦੇ ਮੋਢਿਆਂ ਤੋਂ ਬੰਦੂਕ ਚਲਾ ਰਹੇ ਹਨ।

ਉਨ੍ਹਾਂ ਨੇ ਵਿਰੋਧੀਆਂ ਨੂੰ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਸੁਧਾਰ ਪ੍ਰਕਿਰਿਆ ਬਾਰੇ ਆਪਣਾ ਰੁਖ ਬਦਲਣ ਅਤੇ ਮੁੱਦੇ ਦਾ ਸਿਆਸੀਕਰਣ ਕਰਨ ਦਾ ਇਲਜ਼ਾਮ ਲਾਇਆ।

ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਤਣਾਅ ਦੀ ਸਥਿਤੀ ਜਿਊਂ ਦੀ ਤਿਉਂ ਬਣੀ ਹੋਈ ਹੈ।

ਕਿਸਾਨਾਂ ਨੂੰ ਦਿੱਲੀ ਦੇ ਵੱਖੋ-ਵੱਖ ਬਾਰਡਰਾ ਉੱਪਰ ਬੈਠਿਆਂ 23 ਦਿਨ ਹੋ ਗਏ ਹਨ।

ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਤਾਂ ਹੀ ਹੋ ਸਕਦੀ ਹੈ ਜਦੋਂ ਤਿੰਨੇਂ ਖੇਤੀ ਕਾਨੰਨ ਰੱਦ ਕਰਨ ਦੀ ਗੱਲ ਹੋਵੇ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਇੱਕ ਅੱਠ ਪੰਨਿਆਂ ਦੀ ਖੁੱਲ੍ਹੀ ਚਿੱਠੀ ਲਿਖੀ ਸੀ ਅਤੇ ਕਾਨੂੰਨਾਂ ਦੇ ਫਾਇਦੇ ਦਸਦਿਆਂ ਗੁੰਮਰਾਹ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਬਾਰੇ ਕਿਹਾ ਸੀ।

ਕਿਸਾਨ ਅੰਦੋਲਨ

ਤਸਵੀਰ ਸਰੋਤ, Getty Images

ਕੀ ਸੁਪਰੀਮ ਕੋਰਟ ਦੀ ਬਣਾਈ ਕਮੇਟੀ ਅੱਗੇ ਗੱਲਬਾਤ ਕਰੇਗੀ ਅਤੇ ਹੱਲ ਤਲਾਸ਼ੇਗੀ ਜਾਂ ਸਰਕਾਰ ਕੋਈ ਹੱਲ ਕੱਢੇਗੀ, ਇਸ ਬਾਰੇ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨ ਆਗੂਆਂ ਨਾਲ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਰੱਖ ਰਹੀ ਹੈ ਅਤੇ ਉਹ ਇਸ ਸਬੰਧ ਵਿੱਚ ਅਦਾਲਤੀ ਹੁਕਮਾਂ ਦੀ ਉਡੀਕ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਕਿਸਾਨਾਂ ਦੇ ਲਾਹੇ ਲਈ ਬਣਾਏ ਗਏ ਖੇਤੀ ਕਾਨੂੰਨ ਰੱਦ ਕਰਨ ਉੱਪਰ ਜ਼ੋਰ ਨਹੀਂ ਦੇਣਾ ਚਾਹੀਦਾ। ਜੇ ਉਹ ਕਾਨੂੰਨ ਦੀ ਇੱਕ-ਇੱਕ ਤਜਵੀਜ਼ ਉੱਪਰ ਆਪਣਾ ਇਤਰਾਜ਼ ਸਮਝਾਉਣ ਵਿੱਚ ਸਫ਼ਲ ਹੁੰਦੇ ਹਨ ਤਾਂ ਅਸੀਂ ਕਾਨੂੰਨ ਵਿੱਚ ਬਦਲਾਅ ਕਰਨ ਉੱਪਰ ਵਿਚਾਰ ਕਰ ਸਕਦੇ ਹਾਂ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਤਿਆਰ ਹੈ ਪਰ ਜੇ ਉਹ ਖ਼ਾਸ ਮੁਸ਼ਕਲ ਨਹੀਂ ਦੱਸਣਗੇ ਤਾਂ ਸਰਕਾਰ ਹੱਲ ਕਿਵੇਂ ਕਰੇਗੀ।

ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਗੱਲ ਕਰਨ ਤੋਂ ਮਨ੍ਹਾਂ ਨਹੀਂ ਕੀਤਾ- ਰਾਕੇਸ਼ ਟਿਕੈਟ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ,"ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ, ਅਸੀਂ ਸਰਕਾਰ ਨਾਲ ਗੱਲ ਕਰਨ ਤੋਂ ਕਦੋਂ ਮਨਾਂ ਕਰ ਰਹੇ ਹਾਂ।

''ਫੂਡ ਸਪਲਾਈ ਚੇਨ ਨੂੰ ਕਿਸਾਨਾਂ ਨੇ ਬੰਦ ਨਹੀਂ ਕੀਤਾ ਹੈ ਅਤੇ ਨਾ ਸਾਡੀ ਬੰਦ ਕਰਨ ਦੀ ਯੋਜਨਾ ਹੈ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉੱਥੇ ਹੀ ਦਿੱਲੀ ਦੀਆਂ ਸਰਹੱਦਾਂ ਉੱਪਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਡਟੇ ਬੈਠੇ ਕਿਸਾਨ ਰੋਜ਼ਾਨਾ ਦੀਆਂ ਲੋੜਾਂ ਦੀ ਪੂਰਤੀ ਲਈ ਵੱਖੋ-ਵੱਖ ਤਰੀਕੇ ਅਪਣਾ ਰਹੇ ਹਨ। ਦਿੱਲੀ-ਯੂਪੀ ਬਾਰਡਰ ਉੱਪਰ ਮੌਜੂਦ ਮੁਜ਼ਾਹਰਾਕਾਰੀ ਸੋਲਰ ਪੈਨਲ ਨਾਲ ਫ਼ੋਨ ਅਤੇ ਟਰੈਕਟਰ ਦੀ ਬੈਟਰੀ ਚਾਰਜ ਕਰ ਰਹੇ ਹਨ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਇੱਕ ਕਿਸਾਨ ਅੰਮ੍ਰਿਤ ਸਿੰਘ ਨੇ ਦੱਸਿਆ," ਸੋਲਰ ਪਲੇਟ ਲੈ ਕੇ ਆਏ ਹਾਂ ਕਿ ਜੇ ਫ਼ੋਨ ਦੀ ਬੈਟਰੀ ਡਾਊਨ ਹੋ ਜਾਵੇਗੀ ਤਾਂ ਘਰੇ ਗੱਲ ਨਹੀਂ ਹੋ ਸਕੇਗੀ, ਸਰਕਾਰ ਕੀ ਸਹੂਲਤ ਦੇਵੇਗੀ, ਉਹ ਸਾਡੀ ਮੰਗ ਤਾਂ ਮੰਨ ਨਹੀਂ ਰਹੀ।"

ਵੀਡੀਓ ਕੈਪਸ਼ਨ, 'ਖੇਤੀ ਕਾਨੂੰਨ ਗ਼ੈਰ-ਸੰਵਿਧਾਨਕ, ਕੀਤਾ ਸਵਾਲ- ਸਰਕਾਰ ਖੇਤੀਬਾੜੀ ਸੈਕਟਰ ਦੇ ਪੱਖ ’ਚ ਕਿਉਂ ਨਹੀਂ?'

ਸ਼ੁੱਕਰਵਾਰ ਦਾ ਵੱਡਾ ਘਟਨਾਕ੍ਰਮ

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)