ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਲਈ ਸੱਦਿਆ, ਕਿਹਾ, ‘ਕਿਸਾਨ ਤੈਅ ਕਰਨ ਤਾਰੀਖ’

ਤਸਵੀਰ ਸਰੋਤ, Reuters
ਇਸ ਪੰਨੇ ਰਾਹੀਂ ਅਸੀਂ ਕਿਸਾਨ ਅੰਦੋਲਨ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਤੁਹਾਡੇ ਤੱਕ ਪਹੁੰਚਾਵਾਂਗੇ। ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਅਗਲੀ ਗੱਲਬਾਤ ਕਰਨ ਲਈ ਸੱਦਾ ਭੇਜਿਆ ਹੈ।
ਕਿਸਾਨ ਅੰਦੋਲਨ ਦੇ 25ਵੇਂ ਦਿਨ ਕਿਸਾਨ ਜਥੇਬੰਦੀਆਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਕਿਸਾਨਾਂ ਨੇ ਅੱਜ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਦੇਸ ਭਰ ਵਿਚ ਸ਼ਰਧਾਜ਼ਲੀ ਭੇਟ ਕੀਤੀ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਗੁਰੁਦੁਆਰਾ ਰਕਾਬ ਗੰਜ ਪਹੁੰਚ ਕੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਜ਼ਲੀ ਭੇਟ ਕੀਤੀ।
ਰਕਾਬਗੰਜ ਗੁਰਦੁਆਰਾ ਉਹ ਅਸਥਾਨ ਹੈ , ਜਿੱਥੇ ਗੁਰੂ ਤੇਗ ਬਹਾਦਰ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ:
ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਭੇਜਿਆ
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਸੱਦਿਆ ਹੈ। ਖ਼ਬਰ ਏਜੰਸੀ ਪੀਟੀਆਈ ਅਨੁਸਾਰ ਕੇਂਦਰ ਸਰਕਾਰ ਨੇ ਇਸ ਵਾਰ ਦੀ ਗੱਲਬਾਤ ਦੀ ਤਾਰੀਖ ਵੀ ਕਿਸਾਨਾਂ ਨੂੰ ਤੈਅ ਕਰਨ ਵਾਸਤੇ ਕਿਹਾ ਹੈ।
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਕਿਸਾਨ ਏਕਤਾ ਮੋਰਚਾ ਨੇ ਵੀ ਕੇਂਦਰ ਸਰਕਾਰ ਤੋਂ ਮਿਲੇ ਸੱਦੇ ਦੀ ਤਸਦੀਕ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕਿਸਾਨ ਜਥੇਬੰਦੀਆਂ ਦੀ ਅਗਲੀ ਰਣਨੀਤੀ ਕੀ
ਕਿਸਾਨ ਜਥੇਬੰਦੀਆਂ ਨੇ ਆਪਣੀ ਅਗਲੀ ਰਣਨੀਤੀ ਉਲੀਕ ਦਿੱਤੀ ਹੈ। ਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਇਸ ਸਬੰਧੀ ਚਾਰ ਐਲਾਨਾਂ ਬਾਰੇ ਦੱਸਿਆ।
- ਹਰ ਧਰਨੇ ਵਾਲੀ ਥਾਂ 'ਤੇ 11 ਕਿਸਾਨ ਲੜੀਵਾਰ ਭੁੱਖ-ਹੜਤਾਲ 'ਤੇ ਬੈਠਣਗੇ।
- ਆਮ ਲੋਕ ਕਿਸਾਨ ਦਿਵਸ ਮੌਕੇ 23 ਦਸੰਬਰ ਨੂੰ ਪੂਰੇ ਦੇਸ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਅੰਨਦਾਤਾ ਜੋ ਦਿੱਲੀ ਦੇ ਆਲੇ-ਦੁਆਲੇ ਬੈਠੇ ਹਨ, ਉਨ੍ਹਾਂ ਲਈ ਇੱਕ ਦਿਨ ਦਾ ਖਾਣਾ ਛੱਡਣ।
- 25-26-27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ਾ ਮੁਫ਼ਤ ਕਰ ਦਿੱਤੇ ਜਾਣਗੇ। 26-27 ਨੂੰ ਭਾਰਤ ਦੇ ਨਾਲ-ਨਾਲ ਵਿਦੇਸ਼ ਰਹਿੰਦੇ ਭਾਰਤੀਆਂ ਨੂੰ ਸੱਦਾ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਵੱਡੇ ਪ੍ਰੋਗਰਾਮ ਕਰਨ।
- 26-27 ਦਸੰਬਰ ਨੂੰ ਭਾਜਪਾ ਦੇ ਗਠਜੋੜ ਆਗੂਆਂ ਨੂੰ ਮਿਲਾਂਗੇ ਤੇ ਕਹਾਂਗੇ ਕਿ ਕਿਸਾਨਾਂ ਨੂੰ ਸਮਰਥਨ ਕਰਨ ਜਾਂ ਫਿਰ ਕਿਸਾਨ, ਜਨਤਾ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਗੋਲਬੰਦ ਕਰਨਗੇ।
- 27 ਦਸੰਬਰ ਨੂੰ ਮਨ ਦੀ ਬਾਤ ਨੂੰ ਨਾ ਸੁਣਨ ਤੇ ਥਾਲੀ ਵਜਾਉਣ। ਦੇਸ ਭਰ ਵਿੱਚ ਥਾਲੀ ਵਜਾ ਕੇ ਅਣਸੁਣਾ ਕੀਤਾ ਜਾਵੇ।
ਕਿਸਾਨ ਏਕਤਾ ਮੋਰਚਾ ਦਾ ਫੇਸਬੁੱਕ ਪੇਜ ਮੁੜ ਬਹਾਲ ਹੋਇਆ
ਕਿਸਾਨ ਏਕਤਾ ਮੋਰਚਾ ਦਾ ਫੇਸਬੁੱਕ ਪੇਜ ਹੁਣ ਮੁੜ ਬਹਾਲ ਹੋ ਗਿਆ ਹੈ। ਅੱਜ ਸ਼ਾਮ ਨੂੰ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਹੁਣ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੇਜ ਮੁੜ ਬਹਾਲ ਹੋ ਗਿਆ ਹੈ।
ਕਿਸਾਨ ਏਕਤਾ ਮੋਰਚਾ ਦੇ ਮੀਡੀਆ ਟੀਮ ਦੇ ਮੈਂਬਰ ਬਲਵਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਸੀ।
ਕਿਸਾਨ ਏਕਤਾ ਮੋਰਚਾ ਨੇ ਆਪਣੇ ਟਵਿੱਟਰ ਹੈਂਡਲ ਤੋਂ ਆਪਣੇ ਫੇਸਬੁੱਕ ਪੇਜ ਦੀ ਫੋਟੋ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਦੇ ਫੇਸਬੁੱਕ ਪੇਜ ਦਾ ਸਕਰੀਨ ਸ਼ੌਟ ਜੋੜਿਆ ਗਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉਸ ਵੇਲੇ ਕਿਸਾਨ ਏਕਤਾ ਮੋਰਚਾ ਵੱਲੋਂ ਆਪਣੇ ਟਵਿੱਟਰ ’ਤੇ ਨਾਲ ਹੀ ਲਿਖਿਆ ਗਿਆ ਸੀ ਕਿ ਫੇਸਬੁੱਕ ਪੇਜ ਖਿਲਾਫ਼ ਐਕਸ਼ਨ ਲੈਣ ਨਾਲ ਭਾਰਤੀ ਸਰਕਾਰ ਲੋਕਾਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਹੁਣ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੇਜ ਮੁੜ ਬਹਾਲ ਹੋ ਗਿਆ ਹੈ।
ਪੰਜਾਬ ਦੀ ਆੜਤ ਐਸੋਸੀਏਸ਼ਨ ਦਾ ਮੰਡੀਆਂ ਦੇ ਬੰਦ ਦਾ ਸੱਦਾ
ਪੰਜਾਬ ਦੀ ਆੜਤ ਐਸੋਸੀਏਸ਼ਨ ਨੇ 22 ਦਸੰਬਰ ਤੋਂ 27 ਦਸੰਬਰ ਤੱਕ ਅਨਾਜ ਮੰਡੀਆਂ ਵਿੱਚ ਕੰਮਕਾਜ ਠੱਪ ਕਰਨ ਦਾ ਐਲਾਨ ਕੀਤਾ ਹੈ।
ਆੜਤੀਆਂ ਨੇ ਇਹ ਫੈਸਲਾ ਇਨਕਮ ਟੈਕਸ ਮਹਿਕਮੇ ਵੱਲੋਂ ਕਥਿਤ ਤੌਰ 'ਤੇ ਕੁਝ ਆੜਤੀਆਂ 'ਤੇ ਮਾਰੇ ਗਏ ਛਾਪਿਆਂ ਦੇ ਰੋਸ ਵਿੱਚ ਲਿਆ ਹੈ।
ਪੰਜਾਬ ਫੈਡੇਰਾਸ਼ਨ ਓਫ ਆੜਤੀਆ ਐਸੋਸੀਅਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਬੀਬੀਸੀ ਪੰਜਾਬੀ ਦੇ ਸਹਿਯੋਗੀ ਗੁਰਪ੍ਰੀਤ ਚਾਵਲਾ ਨੂੰ ਦੱਸਿਆ ਕਿ ਉਹ ਕਿਸਾਨਾਂ ਦੇ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਹਨ।
ਉਨ੍ਹਾਂ ਕਿਹਾ, "ਮੰਡੀਆਂ ਵਿੱਚ ਅਜੇ ਕਾਫੀ ਨਰਮੇ ਦੀ ਫਸਲ ਪਈ ਹੈ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਦੀ ਉਹ ਫਸਲ ਸੋਮਵਾਰ ਨੂੰ ਵਿਕ ਜਾਵੇ ਤੇ ਉਸ ਤੋਂ ਬਾਅਦ ਅਸੀਂ ਧਰਨਾ ਸ਼ੁਰੂ ਕਰੀਏ।"
"ਖੇਤੀ ਕਾਨੂੰਨਾਂ ਵਿੱਚ ਪ੍ਰਾਈਵੇਟ ਮੰਡੀਆਂ ਆਉਣ ਮਗਰੋਂ ਸਭ ਤੋਂ ਪਹਿਲੀ ਮਾਰ ਤਾਂ ਆੜਤੀਆਂ ਨੂੰ ਪਵੇਗੀ ਇਸ ਲਈ ਪੰਜਾਬ ਦੇ ਆੜਤੀਏ ਕਿਸਾਨਾਂ ਦੇ ਨਾਲ ਹਨ।"
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨ ਅੰਦੋਲਨ ਦੌਰਾਨ ਇਨਕਮ ਟੈਕਸ ਦੇ ਕਥਿਤ ਛਾਪਿਆਂ 'ਤੇ ਸਵਾਲ ਚੁੱਕੇ ਸੀ।
ਐੱਸਵਾਈਐੱਲ ਦੇ ਸਬੰਧ ਵਿੱਚ ਖੱਟਰ ਵਲੋਂ ਰੈਲੀ
ਮਹਿੰਦਰਗੜ੍ਹ ਦੇ ਨਾਰਨੌਲ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਐੱਸਵਾਈਐੱਲ ਦੇ ਸਬੰਧ ਵਿੱਚ ਜਲ ਅਧਿਕਾਰ ਰੈਲੀ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਐੱਸਵਾਈਐੱਲ, ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਵਲੋਂ ਦਿੱਤੇ ਗਏ ਭਰੋਸੇ ਬਾਰੇ ਗੱਲਬਾਤ ਕੀਤੀ।

ਤਸਵੀਰ ਸਰੋਤ, Manohar Lal/Twitter
ਉਨ੍ਹਾਂ ਕਿਹਾ, "ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਨਲ ਰਾਹੀਂ ਪਾਣੀ ਪਹੁੰਚਾਉਣ ਦਾ ਕੰਮ ਕਰਾਂਗੇ। ਐੱਸਵਾਈਐੱਲ ਦਾ ਫੈਸਲਾ ਜਲਦੀ ਹੋਵੇ ਤਾਂ ਚੰਗੀ ਗੱਲ ਹੈ ਪਰ ਜੇ ਕਿਸੇ ਕਾਰਨ ਦੇਰ ਵੀ ਹੁੰਦੀ ਹੈ ਤਾਂ ਸਾਡੇ ਕੋਲ ਜੋ ਪਾਣੀ ਹੈ, ਉਸ ਨੂੰ ਇੱਥੇ ਪਹੁੰਚਾਉਣ ਦੀ ਸਾਡੀ ਜ਼ਿੰਮੇਵਾਰੀ ਹੈ।"
"ਸਾਡਾ ਵਾਅਦਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁਗੁਣੀ ਕਰਾਂਗੇ। ਉਸ ਵਿੱਚ ਕਈ ਪੜਾਅ ਸਨ। ਇੱਕ-ਇੱਕ ਕਰਕੇ ਅੱਗੇ ਵੱਧ ਰਹੇ ਸੀ। ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸਿਆਸਤ ਤੋਂ ਪ੍ਰੇਰਿਤ ਲੋਕ ਵਿਰੋਧ ਕਰ ਰਹੇ ਹਨ।"
ਕਿਸਾਨਾਂ ਵਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ
ਦਿੱਲੀ ਦੇ ਬੁਰਾੜੀ ਵਿੱਚ ਸਥਿਤ ਨਿਰੰਕਾਰੀ ਸਮਾਗਮ ਗਰਾਊਂਡ ਵਿਖੇ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਮੌਕੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਤਸਵੀਰ ਸਰੋਤ, ANI
ਇਸ ਦੌਰਾਨ ਇੱਕ ਕਿਸਾਨ ਨੇ ਕਿਹਾ, "ਦੇਸ ਭਰ ਦੇ ਕਿਸਾਨ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ ਜਿਨ੍ਹਾਂ ਦਾ ਇਸ ਅੰਦੋਲਨ ਦੌਰਾਨ ਦੇਹਾਂਤ ਹੋ ਗਿਆ ਸੀ।"

ਤਸਵੀਰ ਸਰੋਤ, ANI
ਉੱਥੇ ਹੀ ਦਿੱਲੀ-ਯੂਪੀ ਬਾਰਡਰ 'ਤੇ ਗਾਜ਼ੀਪੁਰ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।
ਰਾਘਵ ਚੱਢਾ ਨੂੰ ਮਿਲੀ ਪੰਜਾਬ ਵਿੱਚ ਨਵੀਂ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਜਿੰਦਰ ਨਗਰ ਤੋਂ ਵਿਧਾਇਕ ਰਾਘਵ ਚੱਢਾ ਨੂੰ ਪੰਜਾਬ ਇਕਾਈ ਦਾ ਸਹਿ-ਪ੍ਰਭਾਰੀ ਬਣਾ ਦਿੱਤਾ ਹੈ।
ਇਸ ਵੇਲੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ 'ਆਪ' ਦੀ ਪੰਜਾਬ ਇਕਾਈ ਦੇ ਇੰਚਾਰਜ ਹਨ।

ਤਸਵੀਰ ਸਰੋਤ, Arvind Kejriwal/Twitter
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਟੀਮ ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੱਤੀ।
ਪੀਐੱਮ ਮੋਦੀ ਨੇ ਰਕਾਬਗੰਜ ਟੇਕਿਆ ਮੱਥਾ
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪ੍ਰਧਾਨ ਮੰਤਰੀ ਦਾ ਗੁਰਦੁਆਰਾ ਰਕਾਬਗੰਜ ਆਉਣ ਦਾ ਕੋਈ ਤੈਅ ਪ੍ਰੋਗਰਾਮ ਨਹੀਂ ਸੀ, ਪਰ ਉਹ ਐਤਵਾਰ ਨੂੰ ਸਵੇਰੇ ਹੀ ਅਚਾਨਕ ਪਹੁੰਚ ਗਏ।
ਇਸ ਮੌਕੇ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕੀਤਾ ਅਤੇ ਇਸ ਮੌਕੇ ਗੁਰੂ ਸਾਹਿਬ ਦੀ ਤਾਬਿਆ ਬੈਠੇ ਗ੍ਰੰਥੀ ਹਰਦਿਆਲ ਸਿੰਘ ਨੇ ਹੀ ਉਨ੍ਹਾਂ ਨੂੰ ਸਿਰੌਪਾਓ ਦਿੱਤਾ।
ਬਾਅਦ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਹਰਦਿਆਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਰੀਬ ਸਾਢੇ ਅੱਠ ਵਜੇ ਆਏ, ਇਹ ਇੱਕ ਅਚੰਬਾ ਸੀ ਕਿਉਂ ਕਿ ਇਸ ਬਾਰੇ ਕੋਈ ਜਾਣਕਾਰੀ ਪਹਿਲਾਂ ਨਹੀਂ ਸੀ।

ਤਸਵੀਰ ਸਰੋਤ, ANI
ਮੱਥਾ ਟੇਕਣ ਤੋਂ ਬਾਅਦ ਹਰਦਿਆਲ ਸਿੰਘ ਨੇ ਪੰਜ ਕੂ ਮਿੰਟ ਲਈ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦਾ ਇਤਿਹਾਸ ਦੱਸਿਆ ਅਤੇ ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆਕੇ ਖੁਸ਼ੀ ਮਹਿਸੂਸ ਹੋਈ ਹੈ।
ਸਿੰਘੂ ਬਾਰਡਰ ਉੱਤੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਗੁਰੂ ਕ੍ਰਿਪਾ ਕਰਨ ਅਤੇ ਪ੍ਰਧਾਨ ਮੰਤਰੀ ਨੂੰ ਕਾਨੂੰਨ ਰੱਦ ਕਰਨ ਲਈ ਸੁਮੱਤ ਬਖਸ਼ਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੰਝ ਹੀ ਸਾਡੇ ਮੰਚ ਉੱਤੇ ਆਕੇ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦੇਣ ਤਾਂ ਸਾਰਾ ਮਸਲਾ ਹੀ ਹੱਲ ਹੋ ਜਾਵੇਗਾ।
ਮੋਦੀ ਤੇ ਤੋਮਰ ਨੂੰ ਕਿਸਾਨਾਂ ਦੀ ਚਿੱਠੀ
ਸ਼ਨਿੱਚਰਵਾਰ ਨੂੰ ਕਿਸਾਨ ਸੰਗਠਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਦੇ ਨਾਂਅ ਖੁੱਲ੍ਹੀ ਚਿੱਠੀ ਲਿਖੀ ਅਤੇ ਕਿਹਾ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਵਿਰੋਧੀ ਪਾਰਟੀਆਂ ਨੂੰ ਆਪਣਾ ਪੱਖ ਬਦਲਣ ਲਈ ਮਜ਼ਬੂਰ ਕਰ ਦਿੱਤਾ ਹੈ ਨਾ ਕਿ ਉਨ੍ਹਾਂ ਕਰਕੇ ਕਿਸਾਨ ਅੰਦੋਲਨ ਤੇਜ਼ ਹੋਇਆ ਹੈ।
ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਸਰਕਾਰ ਅੰਦੋਲਨ ਬਾਰੇ ਕੂੜ ਪ੍ਰਚਾਰ ਕਰ ਰਹੀ ਹੈ।
ਐਤਵਾਰ ਨੂੰ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ ਵਿੱਚ ਸ਼ਰਧਾਂਜਲੀ ਦਿਵਸ ਮਨਾ ਰਹੇ ਹਨ। ਕਿਸਾਨ ਸੰਗਠਨਾਂ ਦੀ ਯੋਜਨਾ ਹੈ ਕਿ ਇਸ ਦਿਨ ਉਹ ਘੱਟੋ-ਘੱਟ ਇੱਕ ਲੱਖ ਪਿੰਡਾਂ ਵਿੱਚ ਲੋਕਾਂ ਤੱਕ ਪਹੁੰਚ ਕਾਇਮ ਕਰਨ ਪਹੁੰਚਣ।
ਕਿਸਾਨ ਸੰਗਠਨਾਂ ਨਾਲ ਕਈ ਦੌਰਾਂ ਦੀ ਗੱਲਬਾਤ ਤੋਂ ਬਾਅਦ ਕਿਸਾਨਾਂ ਦਾ ਮੁੱਦਾ ਸੁਲਝਾਉਣ ਲਈ ਕਈ ਕਿਸਾਨ ਸੰਗਠਨਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੀ ਹੈ।
ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਖੇਤੀ ਕਾਨੂੰਨਾਂ ਤੋਂ ਵੱਡੀਆਂ ਕੰਪਨੀਆਂ ਨੂੰ ਲਾਹਾ ਪਹੁੰਚੇਗਾ ਨਾ ਕਿ ਕਿਸਾਨਾਂ ਨੂੰ।
ਦੋ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੇ ਨਾਂ ਇੱਕ ਖੁੱਲ੍ਹੀ ਚਿੱਠੀ ਲਿਖੀ ਸੀ। ਕਿਸਾਨ ਸੰਗਠਨਾਂ ਨੇ ਉਪਰੋਕਤ ਚਿੱਠੀ ਦਾ ਨੁਕਤਾ ਦਰ ਨੁਕਤਾ ਉੱਤਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post
















