ਕੋਰੋਨਾਵਾਇਰਸ : ਬ੍ਰਿਟੇਨ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਹੁਣ RT-PCR ਟੈਸਟ ਕਰਵਾਉਣਾ ਜ਼ਰੂਰੀ

ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ

ਤਸਵੀਰ ਸਰੋਤ, Ani

ਬ੍ਰਿਟੇਨ ਵਿਚ ਕੋਰੋਨਾਵਾਇਰਸ ਦਾ ਨਵਾਂ ਸਟ੍ਰੇਨ ਜਾਂ ਕਿਸਮ ਮਿਲਣ ਤੋਂ ਬਾਅਦ ਭਾਰਤ ਨੇ ਯੂਕੇ ਤੋਂ ਸਾਰੀਆਂ ਉਡਾਣਾਂ ਨੂੰ 31 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਨਾਲ ਹੀ ਦੱਸਾਂਗੇ ਕਿ ਸੀਨੀਅਰ ਕਾਂਗਰਸੀ ਨੇਤਾ ਮੋਤੀਲਾਲ ਵੋਰਾ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਇਹ ਵੀ ਪੜ੍ਹੋ

ਯੂਕੇ ਤੋਂ ਆਉਂਦੇ ਯਾਤਰੀਆਂ ਲਈ ਹਰਦੀਪ ਪੁਰੀ ਦਾ ਐਲਾਨ

ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ 22 ਦਸੰਬਰ ਰਾਤ ਤੱਕ ਜੋ ਯਾਤਰੀ ਯੂਕੇ ਤੋਂ ਆਉਂਦੇ ਹਨ ਉਨ੍ਹਾਂ ਨੂੰ ਆਰਟੀਪੀਸੀਆਰ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।

ਹਰਦੀਪ ਪੁਰੀ ਨੇ ਨਾਲ ਇਹ ਵੀ ਕਿਹਾ ਕਿ ਜੇ ਕਿਸੇ ਹੋਰ ਦੇਸ ਵਿੱਚ ਵੀ ਕੋਰੋਨਾਵਾਇਰਸ ਦੇ ਨਵੇਂ ਰੂਪ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

1. ਬ੍ਰਿਟੇਨ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ 31 ਦਸੰਬਰ ਤੱਕ ਰੱਦ

ਬ੍ਰਿਟੇਨ ਵਿਚ ਕੋਰੋਨਾਵਾਇਰਸ ਦਾ ਨਵਾਂ ਸਟ੍ਰੇਨ ਜਾਂ ਕਿਸਮ ਮਿਲਣ ਤੋਂ ਬਾਅਦ, ਪੂਰੀ ਦੁਨੀਆਂ ਵਿਚ ਕੋਵਿਡ -19 ਨੂੰ ਲੈ ਕੇ ਚਿੰਤਾ ਵਧ ਗਈ ਹੈ।

ਬ੍ਰਿਟੇਨ ਤੋਂ ਕਈ ਦੇਸ਼ਾਂ ਦੀ ਯਾਤਰਾ 'ਤੇ ਪਾਬੰਦੀ ਲਗਾਉਣ ਤੋਂ ਬਾਅਦ, ਭਾਰਤ ਨੇ ਇਸ ਦਿਸ਼ਾ ਵਿਚ ਇਕ ਕਦਮ ਅੱਗੇ ਵਧਾਇਆ ਹੈ। ਸੋਮਵਾਰ ਨੂੰ ਸਿਵਿਲ ਹਵਾਬਾਜ਼ੀ ਮੰਤਰਾਲੇ ਨੇ ਐਲਾਨ ਕੀਤਾ ਕਿ ਭਾਰਤ ਨੇ ਯੂਕੇ ਤੋਂ ਸਾਰੀਆਂ ਉਡਾਣਾਂ ਨੂੰ 31 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਮਿਲੀ ਜਾਣਕਾਰੀ ਅਨੁਸਾਰ ਭਾਰਤ ਨੇ 31 ਦਸੰਬਰ ਨੂੰ ਰਾਤ 12 ਵਜੇ ਤੱਕ ਬ੍ਰਿਟੇਨ ਤੋਂ ਭਾਰਤ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਭਾਰਤ ਤੋਂ ਬ੍ਰਿਟੇਨ ਜਾਣ ਵਾਲੀਆਂ ਸਾਰੀਆਂ ਉਡਾਣਾਂ ਵੀ 31 ਦਸੰਬਰ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ 22 ਦਸੰਬਰ ਦੀ ਰਾਤ ਤੋਂ ਲਾਗੂ ਹੋਵੇਗਾ।

ਭਾਰਤੀਆਂ ਨੂੰ ਡਰ ਸੀ ਕਿ ਦੋਵੇਂ ਦੇਸਾਂ ਵਿਚਾਲੇ ਹਵਾਈ ਜਹਾਜ਼ਾਂ ਦੀ ਆਵਾਜਾਈ ਤੇ ਯਾਤਰੀਆਂ ਦੇ ਆਉਣ-ਜਾਣ ਦੀ ਸਹੂਲਤ ਕਾਰਨ ਵਾਇਰਸ ਦਾ ਨਵਾਂ ਰੂਪ ਭਾਰਤ ਪਹੁੰਚ ਸਕਦਾ ਹੈ।

ਇਹ ਚਿੰਤਾ ਇਸ ਲਈ ਵੀ ਸੀ ਕਿਉਂਕਿ ਇਸ ਸਾਲ ਜਨਵਰੀ ਵਿੱਚ ਭਾਰਤ ਵਿੱਚ ਤੇਜ਼ੀ ਨਾਲ ਕੋਰੋਨਾ ਫੈਲਣ ਪਿੱਛੇ ਵਿਦੇਸ਼ ਤੋਂ ਆਏ ਲੋਕਾਂ ਨੂੰ ਜ਼ਿੰਮੇਵਾਰ ਮੰਨਿਆ ਗਿਆ ਸੀ।

ਦਿੱਲੀ, ਉੱਤਰ ਪ੍ਰਦੇਸ਼, ਕੇਰਲ, ਰਾਜਸਥਾਨ ਸਣੇ ਕਈ ਸੂਬਿਆਂ ਵਿੱਚ ਕੋਰੋਨਾ ਦੇ ਸ਼ੁਰੂਆਤੀ ਮਰੀਜ਼ ਵਿਦੇਸ਼ ਤੋਂ ਯਾਤਰਾ ਕਰਕੇ ਪਰਤੇ ਲੋਕ ਸਨ।

ਉਸ ਵੇਲੇ ਕਈ ਜਾਣਕਾਰਾਂ ਨੇ ਇਲਜ਼ਾਮ ਲਗਾਇਆ ਕਿ ਵਿਦੇਸ਼ ਤੋਂ ਪਰਤਣ ਵਾਲਿਆਂ 'ਤੇ ਭਾਰਤ ਸਰਕਾਰ ਨੇ ਪਾਬੰਦੀ ਦੇਰ ਨਾਲ ਲਗਾਈ ਸੀ।

ਦਿੱਲੀ, ਰਾਜਸਥਾਨ ਦੇ ਮੁੱਖ ਮੰਤਰੀਆਂ ਨੇ ਸੋਮਵਾਰ ਨੂੰ ਇਸ ਬਾਰੇ ਵਿੱਚ ਆਪਣੇ ਟਵਿੱਟਰ 'ਤੇ ਚਿੰਤਾ ਜ਼ਾਹਿਰ ਕੀਤੀ। ਮਹਾਰਾਸ਼ਟਰ ਵੱਲੋਂ ਵੀ ਇਸੇ ਕਿਸਮ ਦੀ ਪ੍ਰਕਿਰਿਆ ਆਈ।

2. ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਵੋਰਾ ਦਾ ਦਿਹਾਂਤ

ਮੋਤੀਲਾਲ ਵੋਰਾ

ਤਸਵੀਰ ਸਰੋਤ, Ani

ਤਸਵੀਰ ਕੈਪਸ਼ਨ, ਮੋਤੀਲਾਲ ਵੋਰਾ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ

ਸੀਨੀਅਰ ਕਾਂਗਰਸੀ ਨੇਤਾ ਮੋਤੀਲਾਲ ਵੋਰਾ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।

ਉਨ੍ਹਾਂ ਦਾ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)