ਕਿਸਾਨਾਂ ਵੱਲੋਂ ਟੋਲ ਪਲਾਜਿਆਂ, Jio ਟਾਵਰ ਅਤੇ ਹੁਣ Silo plant ਬੰਦ ਕਰਵਾਉਣ ਦੀ ਤਿਆਰੀ

ਵੀਡੀਓ ਕੈਪਸ਼ਨ, ਕਿਸਾਨਾਂ ਵੱਲੋਂ ਟੋਲ ਪਲਾਜਿਆਂ, Jio ਟਾਵਰ ਅਤੇ ਹੁਣ Silo plant ਬੰਦ ਕਰਵਾਉਣ ਦੀ ਤਿਆਰੀ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ...ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਅਤੇ ਰਿਲਾਇੰਸ ਪੈਟਰੋਲ ਪੰਪਾਂ ਬਾਹਰ ਧਰਨੇ ਲਗਾਏ ਗਏ ਹਨ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਸਮਾਨ ਦਾ ਬਾਈਕਾਟ ਕਰਨ ਦਾ ਵੀ ਸੱਦਾ ਦਿੱਤਾ ਗਿਆ ਹੈ।

ਜੀਓ ਦੇ ਸਿਮ ਪੋਰਟ ਅਤੇ ਟਾਵਰ ਬੰਦ ਕਰਵਾਉਣ ਲਈ ਕਈ ਥਾਵਾਂ ਤੇ ਮੁਹਿੰਮ ਵਿੱਢੀਆਂ ਗਈਆਂ ਹਨ.. ਤੇ ਹੁਣ ਕਿਸਾਨਾਂ ਵੱਲੋਂ ਗੁਰਦਾਸਪੁਰ ਦੇ ਸਾਇਲੋ ਪਲਾਂਟ ਨੂੰ ਬੰਦ ਕਰਵਾਉਣ ਲਈ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਕੰਪਨੀ ਦੇ ਵਰਕਰਾਂ ਨੂੰ ਪ੍ਰਾਜੈਕਟ ਦਾ ਕੰਮ ਕਰਕੇ ਵਾਪਿਸ ਪਰਤਣਾ ਪਿਆ।

ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)