ਕਿਸਾਨ ਅੰਦੋਲਨ: ਸੱਤਵੀਂ ਮੀਟਿੰਗ ਮਗਰੋਂ ਕਿਸਾਨਾਂ ਤੇ ਸਰਕਾਰ ਨੇ ਮੀਟਿੰਗ ਬਾਰੇ ਕੀ-ਕੀ ਦੱਸਿਆ

ਤਸਵੀਰ ਸਰੋਤ, Ani
ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਸਬੰਧੀ ਹਰ ਅਪਡੇਟ ਅਸੀਂ ਤੁਹਾਨੂੰ ਇਸ ਪੰਨੇ ਰਾਹੀਂ ਦੇ ਰਹੇ ਹਾਂ।
ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਹਰ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ ਤੇ ਕਿਸਾਨ ਵੀ ਤਿੰਨੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਗੱਲ ’ਤੇ ਅੜ੍ਹੇ ਹੋਏ ਹਨ।
ਅਗਲੀ ਮੀਟਿੰਗ ਹੁਣ 8 ਜਨਵਰੀ ਨੂੰ ਦੁਪਹਿਰੇ 2 ਵਜੇ ਹੋਵੇਗੀ।
ਇਹ ਵੀ ਪੜ੍ਹੋ
ਬੈਠਕ ਤੋਂ ਬਾਹਰ ਆ ਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਸਿਰਫ਼ ਗੱਲਬਾਤ ਕਰ ਕੇ ਦਿਖਾਉਣਾ ਚਾਹੁੰਦੀ ਹੈ ਪਰ ਕਰ ਨਹੀਂ ਰਹੀ ਅਤੇ ਸਰਕਾਰ ਨੇ "ਨਲਾਇਕੀ ਨਾਲ" ਸਮਾਂ ਬਰਬਾਦ ਕੀਤਾ ਹੈ।
ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਅਗਲੀ ਬੈਠਕ ਦਾ ਏਜੰਡਾ ਇਹੀ ਰਹੇਗਾ ਕਿ ਕਾਨੂੰਨ ਕਿਵੇਂ ਵਾਪਸ ਲਏ ਜਾਣਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਿੱਥੇ ਸਰਕਾਰ ਪਹਿਲਾਂ ਜਿੱਥੇ ਖੜ੍ਹੀ ਸੀ ਉੱਥੇ ਹੀ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲੱਕ ਬੰਨ੍ਹ ਲੈਣਾ ਚਾਹੀਦਾ ਹੈ ਕਿ ਲੰਬੇ ਸੰਘਰਸ਼ ਵਿੱਚੋਂ ਕੁਝ ਨਿਕਲੇਗਾ।
‘ਸਰਕਾਰ ਜਾਣ ਗਈ ਕਿ ਕਿਸਾਨ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਲਈ ਨਹੀਂ ਮੰਨਣਗੇ’
ਸੀਨੀਅਰ ਕਿਸਾਨ ਆਗੂ ਡਾ.ਦਰਸ਼ਨਪਾਲ ਨੇ ਕਿਹਾ, “ਸਰਕਾਰ ਇਹ ਹੁਣ ਸਮਝ ਗਈ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਲਈ ਨਹੀਂ ਮੰਨਣਗੇ। ਕੇਂਦਰੀ ਮੰਤਰੀ ਨੇ ਸਾਨੂੰ ਪੁੱਛਿਆ, ਕੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਲਈ ਨਹੀਂ ਮੰਨੋਗੇ ਤਾਂ ਅਸੀਂ ਕਿਹਾ ਬਿਲਕੁਲ ਸਾਨੂੰ ਕਾਨੂੰਨ ਰੱਦ ਹੀ ਚਾਹੀਦੇ ਹਨ।”
“ਫਿਰ ਕੇਂਦਰੀ ਮੰਤਰੀ ਨੇ ਕਿਹਾ ਕਿ ਠੀਕ ਹੈ, ਅਗਲੀ ਮੀਟਿੰਗ ਲਈ 8 ਜਨਵਰੀ ਦਾ ਦਿਨ ਤੈਅ ਕਰ ਲਓ।”
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੀ ਕਿਹਾ?
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ, “ਮੀਟਿੰਗ ਵਿੱਚ ਮਾਹੌਲ ਚੰਗਾ ਰਿਹਾ। ਸਾਡੀ ਕੋਸ਼ਿਸ਼ ਸੀ ਕਿ ਕਾਨੂੰਨਾਂ ਦੀਆਂ ਮਦਾਂ ’ਤੇ ਚਰਚਾ ਹੋਵੇ ਪਰ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਏ ਸਨ ਇਸ ਲਈ ਗੱਲ ਅੱਗੇ ਨਹੀਂ ਵੱਧ ਸਕੀ ਹੈ। ਕਿਸਾਨ ਆਗੂਆਂ ਨਾਲ ਸਲਾਹ ਕਰਕੇ ਹੀ 8 ਜਨਵਰੀ ਨੂੰ ਅਗਲੀ ਮੀਟਿੰਗ ਦੀ ਤਰੀਖ ਤੈਅ ਕੀਤੀ ਹੈ।
ਜਦੋਂ ਨਰਿੰਦਰ ਤੋਮਰ ਨੂੰ ਪੁੱਛਿਆ ਗਿਆ ਕਿ ਕਿਸਾਨਾਂ ਨੂੰ ਵੀ ਗੱਲ ਸਿਰੇ ਚਾੜ੍ਹਨ ਲਈ ਦੋ ਕਦਮ ਪਿੱਛੇ ਹਟਣਾ ਚਾਹੀਦਾ ਹੈ ਤਾਂ ਨਰਿੰਦਰ ਸਿੰਘ ਤੋਮਰ ਨੇ ਕਿਹਾ, “ਬਿਲਕੁੱਲ ਤਾੜੀ ਦੋਹਾਂ ਹੱਥਾਂ ਦੇ ਨਾਲ ਵਜਦੀ ਹੈ।”
ਕੇਂਦਰੀ ਮੰਤਰੀ ਸੋਮਪ੍ਰਕਾਸ਼ ਨਾਲ ਕਿਸਾਨਾਂ ਦੀ ਗੱਲਬਾਤ ਦੀਆਂ ਤਸਵੀਰਾਂ
ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋ ਰਹੀਆਂ ਮੀਟਿੰਗਾਂ ਦੇ ਦੌਰ ਵਿੱਚ ਸੋਮ ਪ੍ਰਕਾਸ਼ ਹਮੇਸ਼ਾ ਸ਼ਾਮਿਲ ਰਹੇ ਹਨ। ਮੌਜੂਦਾ ਵਕਤ ਵਿੱਚ ਜਾਰੀ ਮੀਟਿੰਗ ਵਿੱਚੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਕਿਸਾਨਾਂ ਦੀ ਵੱਖ ਤੋਂ ਹੋ ਰਹੀ ਗੱਲਬਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਤਸਵੀਰ ਸਰੋਤ, Ani

ਤਸਵੀਰ ਸਰੋਤ, Ani
ਕਿਸਾਨਾਂ ਨੇ ਇਸ ਵਾਰ ਵੀ ਰੀਤ ਉਹੀ ਅਪਣਾਈ
ਕਿਸਾਨਾਂ ਨੇ ਮੀਟਿੰਗ ਵਿਚਾਲੇ ਅਪਣਾ ਲਿਆਂਦਾ ਖਾਣਾ ਖਾਧਾ। ਮੀਟਿੰਗਾਂ ਵਿੱਚ ਕਿਸਾਨ ਆਪਣਾ ਖਾਣਾ ਆਪ ਹੀ ਲਿਆ ਰਹੇ ਹਨ। ਪਿਛਲੀ ਮੀਟਿੰਗ ਦੌਰਾਨ ਤਾਂ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਨੇ ਵੀ ਕਿਸਾਨਾਂ ਦੇ ਨਾਲ ਖਾਣਾ ਖਾਧਾ ਸੀ।

ਤਸਵੀਰ ਸਰੋਤ, Ani
ਵਿਗਿਆਨ ਭਵਨ ਪਹੁੰਚੇ ਕਿਸਾਨਾਂ ਲਈ ਬੀਬੀਸੀ ਪੱਤਰਕਾਰ ਖੁਸ਼ਹਾਲ ਲਾਲੀ ਨੇ ਗੱਲਬਾਤ ਕੀਤੀ।
ਬੈਠਕ ਤੋਂ ਪਹਿਲਾਂ ਕਿਸਾਨਾਂ ਨੇ ਕੀ ਉਮੀਦਾਂ ਜਤਾਈਆਂ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਬੈਠਕ ਤੋਂ ਪਹਿਲਾਂ ਮਰਹੂਮ ਕਿਸਾਨਾਂ ਲਈ ਦੋ ਮਿੰਟ ਦਾ ਮੌਨ
ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪਿਊਸ਼ ਗੋਇਲ ਅਤੇ ਸੋਮ ਪ੍ਰਕਾਸ਼ ਅਤੇ ਹੋਰ ਸਰਕਾਰੀ ਅਧਿਕਾਰੀਆਂ ਅਤੇ ਕਿਸਾਨ ਆਗੂਆਂ ਨੇ ਬੈਠਕ ਤੋਂ ਪਹਿਲਾਂ ਕਿਸਾਨ ਅੰਦਲੋਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

ਤਸਵੀਰ ਸਰੋਤ, Ani
ਕਿਸਾਨਾਂ 'ਤੇ ਹਰਿਆਣਾ ਪੁਲਿਸ ਦੀ ਕਾਰਵਾਈ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬੜੇ ਨੂੰ ਭੇਜੇ ਗਏ ਪੰਜਾਬ ਦੇ ਵਿਦਿਆਰਥੀਆਂ ਦੀ ਇੱਕ ਚਿੱਠੀ ਨੂੰ ਪਟੀਸ਼ਨ ਵਜੋਂ ਅਦਾਲਤ ਨੇ ਸਵੀਕਾਰ ਕਰ ਲਿਆ ਹੈ।

ਤਸਵੀਰ ਸਰੋਤ, Getty Images
ਵਿਦਿਆਰਥੀਆਂ ਨੇ ਪੱਤਰ ਲਿਖ ਕੇ ਦਿੱਲੀ ਆਉਣਾ ਚਾਹ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਦੀ ਬਲ ਦੀ ਵਰਤੋਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਅਥਰੂ ਗੈਸ ਦੇ ਗੋਲੇ ਛੱਡੇ ਗਏ।
ਵਿਦਿਆਰਥੀਆਂ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਥਿਤ ਰਾਜਨੀਤਿਕ ਬਦਲਾਖੋਰੀ ਕਾਰਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਨੂੰ ਹਰਿਆਣਾ ਅਤੇ ਦਿੱਲੀ ਪੁਲੀਸ ਵਲੋਂ ਵਾਪਸ ਲਿਆ ਜਾਵੇ।
ਇਹ ਪੱਤਰ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਹਿਊਮਨ ਸਟਡੀਜ਼ ਵਿਚ ਮਨੁੱਖੀ ਅਧਿਕਾਰਾਂ ਦੇ ਮੌਜੂਦਾ ਅਤੇ ਸਾਬਕਾ ਵਿਦਿਆਰਥੀਆਂ ਦੁਆਰਾ ਲਿਖਿਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਨਜ਼ਰਬੰਦ ਕਰਨ ਦੇ ਮਾਮਲੇ ਨੂੰ ਵੀ ਵੇਖਿਆ ਜਾਵੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪੰਜਾਬ- ਹਰਿਆਣਾ ਹਾਈ ਕੋਰਟ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਬੇਅਦਬੀ ਦੇ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਕੇਸ ਡਾਇਰੀਆਂ ਅਤੇ ਦਸਤਾਵੇਜ਼ ਇੱਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਪੁਲਿਸ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਹੁਕਮਾਂ ਨੂੰ ਉਨ੍ਹਾਂ ਦੀ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਦੱਸਿਆ ਹੈ।

ਤਸਵੀਰ ਸਰੋਤ, NARINDER NANU/AFP/GETTY IMAGES
ਉਨ੍ਹਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੀਬੀਆਈ ਅਦਾਲਤ ਦੀ ਗੱਲ ਸੁਣੇ ਅਤੇ ਕੇਸ ਮੁੜ ਪੰਜਾਬ ਪੁਲਿਸ ਦੇ ਸਪੁਰਦ ਕਰ ਦੇਵੇ ਤਾਂ ਜੋ ਮੁਲਜ਼ਮਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕੇ।
ਸੁਪਰੀਮ ਕੋਰਟ ਨੇ ਇਹ ਹੁਕਮ 2015 ਦੇ ਬੇਅਦਬੀ ਮਾਮਲੇ ਵਿੱਚ ਇੱਕ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸੰਨੀ ਦੀ ਪਟੀਸ਼ਨ ਉੱਪਰ ਸੁਣਵਾਈ ਦੌਰਾਨ ਜਾਰੀ ਕੀਤੇ।
ਪਟੀਸ਼ਨਰ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਇਹ ਕਹਿੰਦਿਆਂ ਚੁਣੌਤੀ ਦਿੱਤੀ ਸੀ ਕਿ ਜਦੋਂ ਕੇਂਦਰੀ ਏਜੰਸੀ ਜਾਂਚ ਕਰ ਰਹੀ ਹੈ ਤਾਂ ਪੰਜਾਬ ਪੁਲਿਸ ਇਸ ਦੀ ਜਾਂਚ ਕਿਵੇਂ ਕਰ ਸਕਦੀ ਹੈ।
ਰਿਲਾਇੰਸ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ
ਰਿਲਾਇੰਸ ਇੰਡਸਟਰੀਜ਼ ਲਿਮਟਿਡ (ਰਿਲਾਇੰਸ) ਨੇ ਆਪਣੀ ਸਹਾਇਕ ਕੰਪਨੀ ਰਿਲਾਇੰਸ ਜੀਓ ਇਨਫੋਕਾਮ ਲਿਮਟਿਡ (ਆਰਜੇਆਈਐਲ) ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ।
ਇਸ ਪਟੀਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਕਿਸਾਨੀ ਸੰਘਰਸ਼ ਦੌਰਾਨ ਗ਼ੈਰਕਾਨੂੰਨੀ ਹਿੰਸਕ ਘਟਨਾਵਾਂ 'ਤੇ ਰੋਕ ਲਗਾਉਣ ਲਈ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।

ਤਸਵੀਰ ਸਰੋਤ, Getty Images
ਪਟੀਸ਼ਨ ਵਿੱਚ ਲਿਖਿਆ ਗਿਆ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਤੋੜ-ਫੋੜ ਦੀਆਂ ਗੈਰਕਾਨੂੰਨੀ ਕਾਰਵਾਈਆਂ ਨਾਲ ਕੰਪਨੀ ਦੇ ਹਜ਼ਾਰਾਂ ਕਰਮਚਾਰੀਆਂ ਦੀ ਜਾਨ ਖ਼ਤਰੇ ਵਿੱਚ ਹੈ।''
"ਦੋਵਾਂ ਸੂਬਿਆਂ (ਪੰਜਾਬ ਅਤੇ ਹਰਿਆਣਾ) ਵਿੱਚ ਇਸ ਦੀਆਂ ਸਹਾਇਕ ਕੰਪਨੀਆਂ ਦੁਆਰਾ ਚਲਾਏ ਜਾ ਰਹੇ ਮਹੱਤਵਪੂਰਨ ਸੰਚਾਰ ਬੁਨਿਆਦੀ ਢਾਂਚੇ, ਵਿਕਰੀ ਅਤੇ ਸਰਵਿਸ ਆਉਟਲੈੱਟ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਕੰਮ ਵਿੱਚ ਰੁਕਾਵਟ ਪਾਈ ਗਈ ਹੈ।"
''ਸ਼ਰਾਰਤੀ ਅਨਸਰਾਂ ਨੂੰ ਸਾਡੇ ਕਾਰੋਬਾਰੀ ਵਿਰੋਧੀਆਂ ਵਲੋਂ ਭੜਕਾਇਆ ਜਾ ਰਿਹਾ ਹੈ। ਦਿੱਲੀ ਬਾਰਡਰਾਂ 'ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਫਾਇਦਾ ਚੁੱਕਦਿਆਂ, ਇਨ੍ਹਾਂ ਸਵਾਰਥੀ ਹਿੱਤਾਂ ਨੇ ਰਿਲਾਇੰਸ ਖ਼ਿਲਾਫ਼ ਇੱਕ ਲਗਾਤਾਰ, ਖ਼ਤਰਨਾਕ ਅਤੇ ਪ੍ਰੇਰਿਤ ਬਦਨਾਮੀ ਮੁਹਿੰਮ ਚਲਾਈ ਹੈ, ਜਿਸਦੀ ਸੱਚਾਈ ਦਾ ਬਿਲਕੁਲ ਅਧਾਰ ਨਹੀਂ ਹੈ।''
ਬਿਆਨ 'ਚ ਕਿਹਾ ਗਿਆ, "ਰਿਲਾਇੰਸ ਦਾ ਦੇਸ਼ ਦੇ ਵਿਵਾਦਿਤ ਤਿੰਨ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਕਿਸੇ ਵੀ ਤਰ੍ਹਾਂ ਉਨ੍ਹਾਂ ਨੂੰ ਸਾਨੂੰ ਕੋਈ ਫਾਇਦਾ ਨਹੀਂ ਹੋਇਆ। ਰਿਲਾਇੰਸ ਦੇ ਨਾਮ ਨੂੰ ਇਨ੍ਹਾਂ ਕਾਨੂੰਨਾਂ ਨਾਲ ਜੋੜਨ ਦਾ ਇੱਕ ਮਾੜਾ ਮਕਸਦ ਸਾਡੇ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣਾ ਅਤੇ ਸਾਡੀ ਸਾਖ ਨੂੰ ਨੁਕਸਾਨ ਪਹੁੰਚਾਉਣਾ ਹੈ।"

ਤਸਵੀਰ ਸਰੋਤ, Raman gill
ਖੇਤੀਬਾੜੀ ਮੰਤਰੀ ਨੇ ਅਗਲੇ ਗੇੜ ਦੀ ਗੱਲਬਾਤ ਤੋਂ ਪਹਿਲਾਂ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੇ ਗੇੜ ਦੀ ਮੁਲਾਕਾਤ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਇਸ ਮੀਟਿੰਗ ਵਿੱਚ ਅੱਗੇ ਦੀ ਰਣਨੀਤੀ 'ਤੇ ਵਿਚਾਰ-ਵਟਾਂਦਰੇ ਕੀਤਾ।
ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਨਰਿੰਦਰ ਸਿੰਘ ਤੋਮਰ ਨੇ ਰਾਜਨਾਥ ਸਿੰਘ ਨਾਲ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ ਕਿ ਕਿਸ ਕਿਸਾਨੀ ਨਾਲ ਗੱਲਬਾਤ ਵਿਚਾਲੇ ਵਿਚਕਾਰਲਾ ਰਸਤਾ ਕੀ ਹੋ ਸਕਦਾ ਹੈ ਅਤੇ ਕਿਹੜੇ ਬਦਲਾਂ' ਤੇ ਚਰਚਾ ਕੀਤੀ ਜਾ ਸਕਦੀ ਹੈ।
ਰਾਜਨਾਥ ਸਿੰਘ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਖੇਤੀਬਾੜੀ ਮੰਤਰੀ ਸਨ ਅਤੇ ਮੰਨਿਆ ਜਾਂਦਾ ਹੈ ਕਿ ਉਹ ਹੁਣ ਇਸ ਗੱਲਬਾਤ ਦੇ ਪਿੱਛੇ ਰਣਨੀਤੀ ਮੁੱਖ ਤੌਰ ਤੇ ਸੰਭਾਲ ਰਹੇ ਹਨ।

ਤਸਵੀਰ ਸਰੋਤ, Getty Images
ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਕਰੀਬ 40 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਾ ਦੇ ਰਹੇ ਹਨ।
ਕਿਸਾਨ ਜਥੇਬੰਦੀਆਂ ਨੇ ਵੀ ਉਮੀਦ ਜਤਾਈ ਹੈ ਕਿ 4 ਜਨਵਰੀ ਨੂੰ ਹੋਣ ਵਾਲੀ ਬੈਠਕ ਅਹਿਮ ਸਾਬਤ ਹੋ ਸਕਦੀ ਹੈ।
ਇਹ ਵੀ ਪੜ੍ਹੋ

ਤਸਵੀਰ ਸਰੋਤ, Twitter/dharmendra
'ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ' - ਧਰਮਿੰਦਰ
ਬਾਲੀਵੁੱਡ ਦੇ ਦਿੱਗਜ ਅਦਾਕਾਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਦੇ ਪਿਤਾ ਧਰਮਿੰਦਰ ਦਿਓਲ ਨੇ ਕਿਸਾਨਾਂ ਦੀ ਹਿਮਾਇਤ 'ਚ ਟਵੀਟ ਕਰਦਿਆਂ ਲਿਖਿਆ ਕਿ 'ਮੇਰੇ ਕਿਸਾਨ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ'।
ਉਨ੍ਹਾਂ ਕਿਹਾ, 'ਜੀ ਜਾਨ ਨਾਲ ਅਰਦਾਸ ਕਰਦਾ ਹਾਂ। ਹਰ ਰੂਹ ਨੂੰ ਸੁਕੂਨ ਮਿਲ ਜਾਵੇਗਾ'।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਪਹਿਲੀ ਵਾਰ ਨਹੀਂ ਹੈ ਕਿ ਧਰਮਿੰਦਰ ਕਿਸਾਨ ਮਸਲੇ ਉੱਪਰ ਬੋਲੇ ਹੋਣ। ਦਸੰਬਰ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਮਸਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ ਸੀ।
ਉਨ੍ਹਾਂ ਨੇ ਟਵੀਟ ਕੀਤਾ ਸੀ,"ਮੈਂ ਆਪਣੇ ਕਿਸਾਨ ਭਰਾਵਾਂ ਦਾ ਦੁੱਖ ਦੇ ਦੇਖ ਕੇ ਬਹੁਤ ਦੁਖੀ ਹਾਂ। ਸਰਕਾਰ ਨੂੰ ਛੇਤੀ ਕੁਝ ਕਰਨਾ ਚਾਹੀਦਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਜ਼ਿਕਰਯੋਗ ਹੈ ਕਿ ਧਰਮਿੰਦਰ ਦੇ ਪੁੱਤਰ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ ਅਤੇ ਉਹ ਕਾਨੂੰਨਾਂ ਦੇ ਹੱਕ ਵਿੱਚ ਬੋਲਦੇ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇ ਹਲਕੇ ਦੇ ਲੋਕਾਂ ਵਿੱਚ ਨਾਰਾਜ਼ਗੀ ਪਾਈ ਗਈ ਹੈ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2















