ਸੁਖਬੀਰ ਬਾਦਲ ਨੇ ਕਿਹਾ, 'ਜੇ ਕਾਨੂੰਨ ਵਾਪਸ ਵੀ ਹੋ ਜਾਣ ਤਾਂ ਵੀ ਭਾਜਪਾ ਨਾਲ ਕੋਈ ਗਠਜੋੜ ਨਹੀਂ ਹੋਵੇਗਾ' - ਪ੍ਰੈੱਸ ਰਿਵੀਊ

ਸੁਖਬੀਰ ਬਾਦਲ

ਤਸਵੀਰ ਸਰੋਤ, NARINDER NANU/GETTY IMAGES

ਤਸਵੀਰ ਕੈਪਸ਼ਨ, ਸੁਖਬੀਰ ਬਾਦਲ ਨੇ ਕਿਹਾ ਭਾਜਪਾ ਨਾਲ ਨਹੀਂ ਹੋਵੇਗਾ ਕੋਈ ਗਠਜੋੜ

ਕਰੀਬ ਇੱਕ ਦਹਾਕੇ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਉਨ੍ਹਾਂ ਦੇ ਜੀਓਂਦੇ-ਜੀਅ ਨਹੀਂ ਤੁੱਟੇਗਾ ਅਤੇ ਹੁਣ ਉਨ੍ਹਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਨਾਲ ਭਵਿੱਖ ਵਿੱਚ ਗਠਜੋੜ ਨਹੀਂ ਹੋਵੇਗਾ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸੁਖਬੀਰ ਬਾਦਲ ਨੇ ਕਿਹਾ, "ਜੇਕਰ ਵਿਵਾਦਿਤ ਖੇਤੀ ਕਾਨੂੰਨ ਵਾਪਸ ਵੀ ਲੈ ਲਵੇ ਤਾਂ ਵੀ ਭਗਵਾ ਪਾਰਟੀ ਨਾਲ ਕੋਈ ਰਿਸ਼ਤਾ ਨਹੀਂ ਹੋਵਗਾ।"

ਸੁਖਬੀਰ ਬਾਦਲ ਨੇ ਬਹਾਦੁਰਗੜ੍ਹ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਿਹਾ, "ਮੌਜੂਦਾ ਹਾਲਾਤ ਪ੍ਰਧਾਨ ਮੰਤਰੀ ਦੇ ਹੰਕਾਰ ਕਾਰਨ ਪੈਦਾ ਹੋਏ ਹਨ। ਕਿਸੇ ਵੀ ਹਾਲਾਤ ਵਿੱਚ ਅਕਾਲੀ ਦਲ ਕੇਂਦਰ ਜਾਂ ਸੂਬੇ ਵਿੱਚ ਭਾਜਪਾ ਦਾ ਹਿੱਸਾ ਨਹੀਂ ਬਣੇਗਾ।"

"ਭਾਜਪਾ ਨੇ ਸਾਨੂੰ ਅਤੇ ਪੰਜਾਬ ਨੂੰ ਪਿੱਛੇ ਕਰ ਦਿੱਤਾ ਹੈ ਅਤੇ ਖੇਤੀ ਕਾਨੂੰਨ ਵਾਪਸ ਲੈਣ 'ਤੇ ਵੀ ਅਸੀਂ ਕਦੇ ਪਿੱਛੇ ਮੁੜ ਕੇ ਨਹੀਂ ਦੇਖਾਂਗੇ। ਸਰਕਾਰ ਦੇ ਰਵੱਈਆ ਕਾਰਨ ਹੀ ਕਿਸਾਨੀ ਅੰਦੋਲਨ ਹੋਰ ਮਜ਼ਬੂਤ ਹੋਇਆ ਹੈ।"

ਬੇਅਦਬੀ ਕਾਂਡ: ਅਦਾਲਤ ਵੱਲੋਂ ਸੀਬੀਆਈ ਨੂੰ ਕੇਸ ਪੰਜਾਬ ਪੁਲਿਸ ਨੂੰ ਸੌਂਪਣ ਦੀ ਹਦਾਇਤ

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਹਦਾਇਤ ਦਿੱਤੀ ਹੈ ਕਿ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਕੇਸ ਡਾਈਰੀਆਂ ਅਤੇ ਦਸਤਾਵੇਜ਼ ਇੱਕ ਮਹੀਨੇ ਅੰਦਰ ਪੰਜਾਬ ਪੁਲਿਸ ਨੂੰ ਸੌਂਪ ਦਿੱਤੇ ਜਾਣ।

ਸਿੱਖ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਇਨ੍ਹਾਂ ਕੇਸਾਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਫ਼ੈਸਲਾ ਵਾਪਸ ਲਿਆ ਸੀ

ਅਦਾਲਤ ਵੱਲੋਂ ਇਹ ਹਦਾਇਤਾਂ ਬੇਅਦਬੀ ਘਟਨਾਵਾਂ ਦੇ ਮੁਲਜ਼ਮ ਸੁਖਜਿੰਦ ਸਿੰਘ ਦੀ ਅਰਜ਼ੀ 'ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਾਂਚ ਅੱਗੇ ਨਾ ਵਧਣ ਕਾਰਨ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਇਨ੍ਹਾਂ ਕੇਸਾਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਫ਼ੈਸਲਾ ਵਾਪਸ ਲਿਆ ਸੀ।

ਹਿਮਾਚਲ ਸਣੇ 4 ਸੂਬਿਆਂ ਵਿੱਚ ਬਰਡ ਫਲੂ ਦੀ ਪੁਸ਼ਟੀ

ਹਿਮਾਚਲ ਪ੍ਰਦੇਸ਼ ਸੋਮਵਾਰ ਨੂੰ ਚੌਥਾ ਸੂਬਾ ਬਣ ਗਿਆ ਹੈ ਜਿੱਥੇ ਬਰਡ ਫਲੂ ਦੇ ਕੇਸ ਰਿਪੋਰਟ ਕੀਤੇ ਗਏ ਹਨ। ਇਸ ਤੋਂ ਪਹਿਲਾਂ ਰਾਜਸਥਾਨ, ਕੇਰਲਾ ਅਤੇ ਮੱਧ ਪ੍ਰਦੇਸ਼ ਵਿੱਚ ਕੇਸ ਮਿਲ ਚੁੱਕੇ ਹਨ।

ਪੌਲਟਰੀ ਕਿਸਾਨ ਤੇ ਕਾਰੋਬਾਰੀ

ਤਸਵੀਰ ਸਰੋਤ, Gurpreet chawla/bbc

ਤਸਵੀਰ ਕੈਪਸ਼ਨ, ਕੇਰਲ ਵਿੱਚ ਮੁਰਗੀਆਂ ਸਣੇ ਕਈ ਹੋਰ ਘਰੇਲੂ ਪੰਛੀਆਂ ਨੂੰ ਫੜ੍ਹਨ ਦੇ ਆਦੇਸ਼

ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਸੋਮਵਾਰ ਨੂੰ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ 170 ਤੋਂ ਵੱਧ ਨਵੇਂ ਪੰਛੀਆਂ ਦੀਆਂ ਮੌਤਾਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਪਿਛਲੇ ਦਿਨਾਂ ਵਿੱਚ ਇਨ੍ਹਾਂ ਮੌਤਾਂ ਦਾ ਅੰਕੜਾ 425 ਤੋਂ ਵੱਧ ਹੋ ਗਿਆ ਹੈ।

ਸੂਬਾ ਪਸ਼ੂ ਪਾਲਣ ਵਿਭਾਗ ਦੀ ਖ਼ਬਰ ਮੁਤਾਬਕ, "ਸਿਰਫ਼ ਝਾਲਾਵਰ ਜ਼ਿਲ੍ਹੇ ਵਿੱਚ ਵੀ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।"

ਇਸ ਤੋਂ ਇਲਾਵਾ ਕੇਰਲ ਵਿੱਚ ਇੰਫਲੂਐਂਜ਼ਾ ਦੇ ਫੈਲਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਬਤਖ਼ਾਂ, ਮੁਰਗੀਆਂ ਅਤੇ ਹੋਰ ਘਰੇਲੂ ਪੰਛੀਆਂ ਨੂੰ ਫੜ੍ਹਨ ਦੇ ਆਦੇਸ਼ ਦਿੱਤੇ ਹਨ।

ਵਿਸਟਾ ਪ੍ਰੋਜੈਕਟ ਸਬੰਧੀ ਸੁਪਰੀਮ ਕੋਰਟ ਦਾ ਅੱਜ ਆਵੇਗਾ ਫ਼ੈਸਲਾ

ਦਿ ਹਿੰਦੁ ਦੀ ਖ਼ਬਰ ਮੁਤਾਬਕ ਸੈਂਟਰਲ ਵਿਸਟਾ ਪ੍ਰੋਜੈਕਟ ਯਾਨਿ ਪਾਰਲੀਮੈਂਟ ਦੀ ਨਵੀਂ ਇਮਾਰਤ ਦੇ ਵਿਰੋਧ ਵਿੱਚ ਪਾਈਆਂ ਕਈ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਫ਼ੈਸਲਾ ਸੁਣਾ ਸਕਦੀ ਹੈ।

ਜਸਟਿਸ ਏਐੱਮ ਖਾਨਵਿਲਕਰ ਨੇ ਨਵੰਬਰ ਵਿੱਚ ਕਿਹਾ ਸੀ ਕਿ ਅਦਾਲਤ ਜਾਂਚ ਕਰੇਗੀ ਕਿ ਕੀ ਪ੍ਰੋਜੈਕਟ ਵਿੱਚ ਜ਼ਮੀਨ ਵਰਤੋਂ ਅਤੇ ਵਾਤਾਵਰਨ ਸਬੰਧੀ ਨਿਯਮਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ, ਜੋ ਸੰਸਦ ਅਤੇ ਕੇਂਦਰ ਸਕੱਤਰੇਤ ਵਿਚਾਲੇ ਹੈ।

ਹਾਲਾਂਕਿ, 7 ਦਸੰਬਰ ਨੂੰ ਸੁਪਰੀਮ ਕੋਰਟ ਨੇ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਣ ਦੇਣ ਦੀ ਇਜਾਜ਼ਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)