ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਹਸਪਤਾਲ ’ਚ ਲੱਗੀ ਅੱਗ, 10 ਨਵਜੰਮੇ ਬੱਚਿਆਂ ਦੀ ਮੌਤ

ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਦੇ ਸਰਕਾਰੀ ਜ਼ਿਲ੍ਹਾ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ।

ਅੱਗ ਸ਼ਨੀਵਾਰ ਸਵੇਰੇ ਦੋ ਵਜੇ ਸਿੱਕ ਨਿਊਬੌਰਨ ਕੇਅਰ ਯੂਨੀਟ ਵਿੱਚ ਲੱਗੀ ਸੀ। ਸੱਤ ਬੱਚਿਆਂ ਨੂੰ ਸਰੁੱਖਿਅਤ ਬਾਹਰ ਕੱਢ ਲਿਆ ਗਿਆ ਹੈ।

ਭੰਡਾਰਾ ਮੁੰਬਈ ਤੋਂ 900 ਕਿਲੋਮੀਟਰ ਦੂਰ ਹੈ।

ਦੱਸਿਆ ਜਾ ਰਿਹਾ ਹੈ ਕਿ ਨਵਜੰਮੇ ਬੱਚਿਆਂ ਦੀ ਮੌਤ ਇਮਾਰਤ ਵਿੱਚ ਧੂੰਆਂ ਭਰਨ ਕਰਕੇ ਦਮ ਘੁਟਣ ਕਾਰਨ ਹੋਈ ਹੈ।

ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਿਆ ਹੈ।

ਇਹ ਵੀ ਪੜ੍ਹੋ:

ਡਿਊਟੀ 'ਤੇ ਮੌਜੂਦ ਨਰਸ ਨੇ ਜਦੋਂ ਧੂਂਏ ਨੂੰ ਉਠਦਾ ਵੇਖਿਆ ਤਾਂ ਉਸ ਨੇ ਫੌਰਨ ਹਸਪਤਾਲ ਪ੍ਰਸ਼ਾਸਨ ਨੂੰ ਅਲਰਟ ਕੀਤਾ।

ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਤੇ ਹਸਪਤਾਲ ਪ੍ਰਸ਼ਾਸਨ ਨਾਲ ਬਚਾਅ ਕਾਰਜ ਸ਼ੁਰੂ ਕੀਤਾ।

ਹਸਪਤਾਲ ਦੇ ਸਿਵਿਲ ਸਰਜਨ ਪ੍ਰਮੋਦ ਖਾਨਡਟੇ ਨੇ ਦੱਸਿਆ, "ਹਸਪਤਾਲ ਪ੍ਰਸ਼ਾਸਨ ਨੇ 7 ਬੱਚਿਆਂ ਨੂੰ ਬਚਾ ਲਿਆ ਹੈ ਜਦਕਿ 10 ਬੱਚਿਆਂ ਦੀ ਮੌਤ ਦੀ ਮੰਦਭਾਗੀ ਘਟਨਾ ਵਾਪਰੀ ਹੈ।"

ਭੰਡਾਰਾ ਦੇ ਐੱਸਪੀ ਵਸੰਤ ਜਾਧਵ ਨੇ ਦੱਸਿਆ, "ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅੱਗ ਕਿਵੇਂ ਲ਼ੱਗੀ।"

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁਖ ਪ੍ਰਗਟ ਕੀਤਾ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਵੱਲੋਂ ਵੀ ਭੰਡਾਰਾ ਜ਼ਿਲ੍ਹੇ ਦੇ ਹਸਪਤਾਲ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਉੱਧਵ ਠਾਕਰੇ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)