ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਉਂ ਕਿਹਾ 'ਕਿਸਾਨ ਅੰਦੋਲਨ ਸ਼ਾਹੀਨ ਬਾਗ ਦਾ ਦੂਜਾ ਐਡੀਸ਼ਨ'

ਤਸਵੀਰ ਸਰੋਤ, Tikshan sud/twitter
ਭਾਜਪਾ ਆਗੂ ਤੀਕਸ਼ਣ ਸੂਦ ਨੇ ਬੀਬੀਸੀ ਪੰਜਾਬੀ ਨੂੰ ਦਿੱਤੇ ਇੰਟਰਵਿਊ ਵਿੱਚ ਕਿਸਾਨ ਅੰਦੋਲਨ ਉੱਤੇ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ, "ਸਰਕਾਰ ਖੇਡ ਵਿੱਚ ਲੱਗੀ ਹੋਈ ਹੈ। ਇਹ ਖੇਡ ਪੰਜਾਬ ਨੂੰ ਪੁਰਾਣੇ ਸਮੇਂ ਵਿੱਚ ਲੈ ਕੇ ਜਾ ਸਕਦਾ ਹੈ। ਮੈਂ ਚੀਜ਼ਾਂ ਰਿਕਾਰਡ ਵਿੱਚ ਲੈ ਕੇ ਆਉਂਦੀਆਂ ਹਨ।"
ਉਨ੍ਹਾਂ ਕਿਹਾ ਪੰਜਾਬ ਵਿੱਚ ਆਉਂਦੀਆਂ ਲੋਕਲ ਬਾਡੀਜ਼ ਚੋਣਾਂ ਦੇ ਮੱਦੇ ਨਜ਼ਰ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਸੀਮਤ ਕਰਨ ਲਈ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਜਦਕਿ ਹਰਿਆਣਾ ਵਿੱਚ ਜਿੱਥੇ ਕਿ ਭਾਜਪਾ ਦੀ ਆਪਣੀ ਸਰਕਾਰ ਹੈ ਉੱਥੇ ਭਾਜਪਾ ਆਗੂਆਂ ਦੇ ਹੁੰਦੇ ਵਿਰੋਧ ਬਾਰੇ ਉਨ੍ਹਾਂ ਨੇ ਕਿਹਾ,"ਕਿਸਾਨ ਅੰਦੋਲਨ ਅਸਲ ਵਿੱਚ ਹੁਣ ਸ਼ਾਹੀਨ ਬਾਗ਼ ਦਾ ਦੂਜਾ ਐਡੀਸ਼ਨ ਬਣ ਗਿਆ ਹੈ, ਉੱਥੇ ਮੁਸਲਿਮ ਭਾਈਚਾਰੇ ਨੂੰ ਮੂਹਰੇ ਰੱਖ ਕੇ ਸਭ ਚਲਾਇਆ ਗਿਆ ਤੇ ਇੱਥੇ ਕਿਸਾਨੀ ਨੂੰ ਮੂਹਰੇ ਰੱਖੇ ਕੇ, ਜੋ ਕਿ ਦੇਸ਼ ਲਈ ਨੁਕਸਾਨਦੇਹ ਹੈ।"
ਇੰਟਰਵਿਊ ਦੇਖਣ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਬਾਰੇ ਅਫਵਾਹਾਂ ਦਾ ਕਿਸਾਨ ਆਗੂਆਂ ਦੇ ਜਵਾਬ

ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਦੇ ਗਣਤੰਤਰ ਦਿਵਸ (26 ਜਨਵਰੀ) ਮੌਕੇ ਦਿੱਲੀ ਵਿੱਚ ਕਿਸਾਨ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਬੈਠਕ ਕਰਕੇ ਸ਼ਨੀਵਾਰ ਨੂੰ ਕਿਸਾਨ ਟਰੈਕਟਰ ਮਾਰਚ ਦੇ ਰੂਟ ਅਤੇ ਸਰੂਪ ਦੀ ਰੂਪ ਰੇਖਾ ਤਿਆਰ ਕਰ ਰਹੀਆਂ ਹਨ।
ਕਿਸਾਨਾਂ ਵੱਲੋਂ ਸਿਰਫ਼ ਪਰੇਡ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਦੇ ਸਰੂਪ ਅਤੇ ਰੂਟ ਬਾਰੇ ਕੁਝ ਸਾਫ਼ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨਾਲ 15 ਜਨਵਰੀ ਨਾਲ ਹੋਣ ਵਾਲੀ ਬੈਠਕ ਤੋਂ ਬਾਅਦ ਹੀ ਇਸ ਬਾਰੇ ਕੋਈ ਸਪੱਸ਼ਟ ਐਲਾਨ ਕੀਤਾ ਜਾਵੇਗਾ।
ਜਿੱਥੇ ਇੱਕ ਪਾਸੇ ਇਸ ਸੰਭਾਵੀ ਪਰੇਡ ਲਈ ਕਿਸਾਨਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕਈ ਕਿਸਮ ਦੀਆਂ ਧਾਰਨਾਵਾਂ ਅਤੇ ਅਫ਼ਵਾਹਾਂ ਜ਼ੋਰ ਫੜ ਰਹੀਆਂ ਹਨ।
ਟਰੈਕਟਰ ਪਰੇਡ ਬਾਰੇ ਇਸ ਖ਼ਬਰ ਵਿੱਚ ਵੱਖੋ-ਵੱਖ ਕਿਸਾਨ ਆਗੂਆਂ ਦੇ ਵਿਚਾਰ/ਜਵਾਬ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
NIA ਨੇ ਕਿਸ-ਕਿਸ ਨੂੰ ਭੇਜੇ ਨੋਟਿਸ, ਸਿਰਸਾ ਨੇ ਨੋਟਿਸ ਉੱਤੇ ਚੁੱਕੇ ਕਿਹੜੇ ਸਵਾਲ
ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿੱਚੋਂ ਇੱਕ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਸਿਰਸਾ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਫਿਲਮ ਅਦਾਕਾਰ ਦੀਪ ਸਿੱਧੂ ਦਾ ਨਾਂ ਵੀ ਨੋਟਿਸ ਜਾਰੀ ਕਰਨ ਵਾਲੇ ਵਿਅਕਤੀਆਂ 'ਚ ਸ਼ਾਮਲ ਹੈ।
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨੂੰ ਦੱਸਿਆ ਕਿ ਜਿਹੜੇ ਵਿਅਕਤੀਆਂ ਨੂੰ ਨੋਟਿਸ ਮਿਲ ਰਹੇ ਹਨ, ਉਹ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਦਾ ਹਿੱਸਾ ਹਨ ਜਾਂ ਇਸ ਦੇ ਸਮਰਥਕ ਹਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਪੈਰਾ ਓਲੰਪੀਅਨ ਦੀ ਮੌਤ: 'ਜਿਉਂਦੇ ਦੀ ਸਾਰ ਲਈ ਹੁੰਦੀ ਤਾਂ ਸ਼ਾਇਦ ਉਹ ਬੱਚ ਜਾਂਦਾ'

ਤਸਵੀਰ ਸਰੋਤ, GURMINDER SINGH GREWAL/BBC
ਪੈਰਾ ਓਲੰਪੀਅਨ ਰਾਜਵੀਰ ਸਿੰਘ ਦੀ ਵੀਰਵਾਰ ਨੂੰ ਬਿਮਾਰੀ ਦੇ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬ ਦੇ ਖੇਡ ਵਿਭਾਗ ਨੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਰਾਜਵੀਰ ਸਿੰਘ ਨੇ ਸਾਲ 2015 ਵਿੱਚ ਅਮਰੀਕਾ ਵਿੱਚ ਹੋਈਆਂ ਵਿਸ਼ੇਸ਼ ਓਲੰਪਿਕ ਖੇਡਾਂ ਦੇ ਸਾਈਕਲਿੰਗ ਈਵੈਂਟ ਵਿੱਚ ਦੋ ਗੋਲਡ ਮੈਡਲ ਜਿੱਤੇ ਸਨ ਅਤੇ ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਤਤਕਾਲੀ ਮੁੱਖ ਮੰਤਰੀ ਨੇ 30 ਲੱਖ ਰੁਪਏ ( 15 -15 ਲੱਖ ਇੱਕ ਮੈਡਲ ) ਦੇਣ ਦਾ ਵਾਅਦਾ ਸੀ।
ਪਰ ਸਰਕਾਰਾਂ ਦੀ ਬੇਰੁਖ਼ੀ ਕਾਰਨ ਇਹ ਵਾਅਦਾ ਵਫ਼ਾ ਨਹੀਂ ਹੋਇਆ ਅਤੇ ਬਿਮਾਰੀ ਕਾਰਨ ਮਹਿਜ਼ 21 ਸਾਲ ਦੀ ਉਮਰ ਵਿੱਚ ਰਾਜਵੀਰ ਜ਼ਿੰਦਗੀ ਤੋਂ ਹਾਰ ਗਿਆ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕਿਵੇਂ ਰਿਹਾ ਕੋਰੋਨਾਵਾਇਰਸ ਟੀਕਾਕਰਨ ਮੁਹਿੰਮ ਦਾ ਉਦਘਾਟਨੀ ਦਿਨ

ਤਸਵੀਰ ਸਰੋਤ, ANI
ਕੋਰੋਨਾਵਾਇਰਸ ਖ਼ਿਲਾਫ਼ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਇਸ ਦੇ ਨਾਲ ਹੀ ਕੋਰੋਨਾਵਾਇਰਸ ਖ਼ਿਲਾਫ਼ ਦੁਨੀਆਂ ਦੇ ਸਭ ਤੋਂ ਵੱਡੇ ਟੀਕਾਰਨ ਮੁਹਿੰਮ ਦੀ ਸ਼ੁਰੂਆਤ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਗਿਆਨੀਆਂ ਦੇ ਯਕੀਨ ਤੋਂ ਬਾਅਦ ਹੀ ਕੋਰੋਨਾਵਾਇਰਸ ਵੈਕਸੀਨ ਨੂੰ ਐਮਰਜੈਂਸੀ ਇਸਤੇਮਾਲ ਦੀ ਇਜਾਜ਼ਤ ਮਿਲੀ ਹੈ।
ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ।
ਪੂਰੀ ਖ਼ਬਰ ਪੜ੍ਹਨ ਲਈ ਅਤੇ ਟੀਕਾ ਲਗਵਾਉਣ ਵਾਲੇ ਡਾਕਟਰਾਂ ਦੀ ਪ੍ਰਤੀਕਿਰਿਆ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












