ਕਿਸਾਨ ਅੰਦੋਲਨ: ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਟਲੀ, ਹੁਣ ਕੱਲ ਹੋਵੇਗੀ ਮੀਟਿੰਗ

ਤਸਵੀਰ ਸਰੋਤ, Ani
ਕਿਸਾਨ ਅੰਦੋਲਨ ਨਾਲ ਜੁੜੀ ਹਰ ਅਪਡੇਟ ਅਸੀਂ ਤੁਹਾਨੂੰ ਇਸ ਪੰਨੇ ਰਾਹੀਂ ਪਹੁੰਚਾਉਂਦੇ ਰਹਾਂਗੇ।
ਕੇਂਦਰ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨਾਲ 10ਵੇਂ ਗੇੜ ਦੀ ਗੱਲਬਾਤ ਟਾਲ ਦਿੱਤੀ ਹੈ ਜੋ ਕਿ ਅੱਜ ਯਾਨਿ 19 ਜਨਵਰੀ ਨੂੰ ਹੋਣ ਵਾਲੀ ਸੀ। ਹੁਣ ਇਹ ਬੈਠਕ 20 ਜਨਵਰੀ ਨੂੰ ਹੋਵੇਗੀ।
ਖੇਤੀਬਾੜੀ ਮੰਤਰਾਲੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ
ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 9 ਗੇੜਾਂ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਜੋ ਬੇਸਿੱਟਾਂ ਰਹੀਆਂ ਹਨ।

ਤਸਵੀਰ ਸਰੋਤ, Ani
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਵੱਲੋਂ ਸੱਦੀ ਗਈ ਸਮੁੱਚੀ ਸਿਆਸੀ ਪਾਰਟੀਆਂ ਦੀ ਬੈਠਕ ਦੀਆਂ ਆ ਰਹੀਆਂ ਖ਼ਬਰਾਂ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟੀਕਰਨ ਦਿੱਤਾ ਹੈ।
ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ, "ਗੁਰਨਾਮ ਸਿੰਘ ਚਢੂਨੀ ਵੱਲੋਂ ਸੱਦੀ ਗਈ ਬੈਠਕ ਦੇ ਬਾਬਤ ਸੰਯੂਕਤ ਮੋਰਚਾ ਦੀ 7 ਮੈਂਬਰੀ ਕਮੇਟੀ ਦੇ 6 ਮੈਂਬਰਾਂ ਨੇ ਚਢੂਨੀ ਨਾਲ ਗੱਲਬਾਤ ਕੀਤੀ।''
ਉਨ੍ਹਾਂ ਦੱਸਿਆ, ''ਕੱਲ ਦੀ ਬੈਠਕ ਉਨ੍ਹਾਂ ਨੇ ਨਿੱਜੀ ਹੈਸਿਅਤ ਨਾਲ ਬੁਲਾਈ ਸੀ। ਇਸ ਦਾ ਸੰਯੂਕਤ ਮੋਰਚਾ ਨਾਲ ਸੰਬੰਧ ਨਹੀਂ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਕਿਸਾਨੀ ਸੰਘਰਸ਼ ਦੌਰਾਨ ਉਹ ਕਿਸੀ ਰਾਜਨੀਤਿਕ ਬੈਠਕ 'ਚ ਨਹੀਂ ਜਾਣਗੇ। ਉਹ ਕਿਸਾਨਾਂ ਨਾਲ ਹਨ।"
ਉਨ੍ਹਾਂ ਕਿਹਾ ਕਿ ਕਮੇਟੀ ਨੇ ਸਪਸ਼ਟੀਕਰਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਵਿਵਾਦ ਨੂੰ ਇੱਥੇ ਹੀ ਸਮਾਪਤ ਕੀਤਾ ਜਾਵੇ। ਕੋਈ ਵੀ ਸੰਗਠਨ ਕਿਸਾਨਾਂ ਦੇ ਸੰਘਰਸ਼ 'ਚ ਸਮਰਥਨ ਦੇਣ ਨੂੰ ਸੁਤੰਤਰ ਹੈ, ਪਰ ਅੰਦੋਲਨ ਕਿਸੀ ਵੀ ਪਾਰਟੀ ਨਾਲ ਨਹੀਂ ਜੁੜੇਗਾ।
ਨਾਲ ਹੀ ਉਨ੍ਹਾਂ ਦੱਸਿਆ ਕਿ ਕੱਲ ਦੀ ਮੀਟਿੰਗ 'ਚ ਹਮੇਸ਼ਾ ਦੀ ਤਰ੍ਹਾਂ ਗੁਰਨਾਮ ਸਿੰਘ ਚਢੂਨੀ ਵੀ ਨਾਲ ਹੀ ਜਾਣਗੇ।
ਬੀਜੇਪੀ ਸਾਡੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ - ਕੈਪਟਨ ਅਮਰਿੰਦਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ, “ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਲੀਡਰਾਂ ਅਤੇ ਸਮਰਥਕਾਂ ਨੂੰ NIA ਵੱਲੋਂ ਭੇਜੇ ਗਏ ਨੋਟਿਸਾਂ ਦੀ ਮੈਂ ਨਿਖੇਦੀ ਕਰਦਾ ਹਾਂ। ਕੀ ਸਾਡੇ ਕਿਸਾਨ ਤੁਹਾਨੂੰ ਵੱਖਵਾਦੀ ਜਾਂ ਅੱਤਵਾਦੀ ਲੱਗਦੇ ਹਨ?”
ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਬੀਜੇਪੀ ਸਾਡੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਔਰਤਾਂ ਨੇ ਭਾਜਪਾ ਆਗੂਆਂ ਦੇ ਪਿੰਡਾਂ ’ਚ ਕੀਤੀਆਂ ਰੈਲੀਆਂ

ਤਸਵੀਰ ਸਰੋਤ, Surinder maan/bbc
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੋਮਵਾਰ ਨੂੰ ਵੱਡੀ ਗਿਣਤੀ 'ਚ ਔਰਤਾਂ ਵੱਲੋਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਦੇ ਪਿੰਡ ਧਨੌਲਾ ਤੇ ਕਟਹਿੜਾ ਵਿਖੇ ਰੈਲੀਆਂ ਕੀਤੀਆਂ ਗਈਆਂ। ਇਹ ਰੋਸ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ 'ਚ ਕੀਤਾ ਗਿਆ।
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮਹਿਲਾ ਕਿਸਾਨ ਦਿਵਸ ਮੌਕੇ ਰੈਲੀਆਂ ਦੀ ਸ਼ੁਰੂਆਤ ਅੰਦੋਲਨ ਦੌਰਾਨ ਜਾਨ ਗਵਾ ਚੁੱਕੇ 75 ਤੋਂ ਵੱਧ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਪੇਸ਼ ਕਰਨ ਨਾਲ ਕੀਤੀ ਗਈ।

ਤਸਵੀਰ ਸਰੋਤ, Surinder maan/bbc
ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਤੇ ਸੁਰਜੀਤ ਕੁਮਾਰ ਜਿਆਣੀ ਵੱਲੋਂ ਕਿਸਾਨ ਸੰਘਰਸ਼ 'ਤੇ ਦਿੱਤੇ ਬਿਆਨਾਂ ਦੀ ਸਖ਼ਤ ਅਲੋਚਨਾ ਕਰਦਿਆਂ ਇਹਨਾਂ ਆਗੂਆਂ ਨੂੰ ਲਗਾਤਾਰ ਜਨਤਕ ਰੋਹ ਦਾ ਨਿਸ਼ਾਨਾ ਬਣਾਈ ਰੱਖਣ ਦਾ ਵੀ ਐਲਾਨ ਕੀਤਾ।
ਔਰਤਾਂ ਨੇ ਕੌਮੀ ਜਾਂਚ ਏਜੰਸੀ ਵੱਲੋਂ ਕਿਸਾਨ ਆਗੂਆਂ ਅਤੇ ਸਮਰਥਕਾਂ ਨੂੰ ਨੋਟਿਸ ਜਾਰੀ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਨੇ 19 ਜਨਵਰੀ ਨੂੰ ਦਿੱਲੀ ਸਮੇਤ ਪੰਜਾਬ ਭਰ ਵਿੱਚ ਇਨ੍ਹਾਂ ਸੰਸਥਾਵਾਂ 'ਕੌਮਾਂਤਰੀ ਮੁਦਰਾ ਫੰਡ ' ਅਤੇ ' ਸੰਸਾਰ ਵਪਾਰ ਸੰਸਥਾ 'ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ।

ਤਸਵੀਰ ਸਰੋਤ, Surinder maan/bbc
ਗੁਰਨਾਮ ਸਿੰਘ ਚਢੂਨੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਬਣਾਈ ਕਮੇਟੀ
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਵੱਲੋਂ ਸੱਦੀ ਗਈ ਸਮੁੱਚੀ ਸਿਆਸੀ ਪਾਰਟੀਆਂ ਦੀ ਬੈਠਕ ਦੀਆਂ ਆ ਰਹੀਆਂ ਖ਼ਬਰਾਂ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟੀਕਰਨ ਦਿੱਤਾ ਹੈ।

ਤਸਵੀਰ ਸਰੋਤ, ANI
ਸਯੁੰਕਤ ਕਿਸਾਨ ਮੋਰਚੇ ਵੱਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਕਿ ਚਢੂਨੀ ਵੱਲੋਂ ਸੱਦੀ "ਸਮੁੱਚੀ ਸਿਆਸੀ ਪਾਰਟੀਆਂ ਦੀ ਬੈਠਕ" ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ।
ਸਯੁੰਕਤ ਕਿਸਾਨ ਮੋਰਚਾ ਨੇ ਸਿਆਸੀ ਪਾਰਟੀਆਂ ਨਾਲ ਚਢੂਨੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਨੋਟਿਸ ਲਿਆ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਸਬੰਧੀ ਬੀਤੇ ਦਿਨੀਂ ਹੋਏ ਮੋਰਚੇ ਦੀ ਬੈਠਕ ਵਿੱਚ ਵਿਚਾਰ ਤੋਂ ਬਾਅਦ ਇੱਕ ਕਮੇਟੀ ਬਣਾਈ ਗਈ ਜੋ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ 3 ਦਿਨਾਂ ਵਿੱਚ ਸੌਂਪੇਂਗੀ।
ਇਲਜ਼ਾਮ ਹੈ ਕਿ ਗੁਰਨਾਮ ਸਿੰਘ ਚਢੂਨੀ ਨੇ ਕੱਲ ਸਿਆਸੀ ਪਾਰਟੀਆਂ ਨਾਲ ਦਿੱਲੀ ਵਿੱਚ ਇੱਕ ਸੰਮੇਲਨ ਕੀਤਾ ਸੀ। ਇਸ ਦੌਰਾਨ ਭਾਜਪਾ ਨੂੰ ਛੱਡ ਕੇ ਬਾਕੀ ਪਾਰਟੀ ਦੇ ਆਗੂਆਂ ਨੇ ਹਿੱਸਾ ਲਿਆ ਸੀ।
ਸੰਯੁਕਤ ਕਿਸਾਨ ਮੋਰਚਾ ਨੂੰ ਉਨ੍ਹਾਂ ਦੀ ਇਸ ਗੱਲ ਉੱਤੇ ਇਤਰਾਜ਼ ਹੈ।
ਟਰੈਕਟਰ ਪਰੇਡ ਨੂੰ ਲੈ ਕੇ ਹੁਣ 20 ਜਨਵਰੀ ਨੂੰ ਹੋਵੇਗੀ ਸੁਣਵਾਈ
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੀ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ ਹੈ। ਕੋਰਟ ਨੇ ਕਿਹਾ ਕਿ ਉਹ 20 ਜਨਵਰੀ ਯਾਨਿ ਕਿ ਪਰਸੋਂ ਇਸ ਮਾਮਲੇ 'ਤੇ ਸੁਣਵਾਈ ਕਰੇਗਾ। ਕੋਰਟ ਨੇ ਕਿਹਾ ਹੈ ਕਿ ਇਹ ਮਾਮਲਾ ਕਾਨੂੰਨ ਪ੍ਰਬੰਧ ਨਾਲ ਜੁੜਿਆ ਹੋਇਆ ਹੈ ਅਤੇ ਦਿੱਲੀ ਪੁਲਿਸ ਇਸ ਨੂੰ ਵੇਖੇ।
ਇਹ ਵੀ ਪੜ੍ਹੋ:-
ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਰੋਕਣ ਲਈ ਅਰਜ਼ੀ ਦਾਖ਼ਲ ਕੀਤੀ ਗਈ ਸੀ।

ਤਸਵੀਰ ਸਰੋਤ, Getty Images
ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਦੇ ਬੈਂਚ ਨੇ 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਬਾਬਤ ਸੁਣਵਾਈ ਕੀਤੀ।ਬੈਂਚ ਦੀ ਅਗਵਾਈ ਚੀਫ਼ ਜਸਟਿਸ ਆਫ਼ ਇੰਡੀਆ ਸ਼ਰਧ ਅਰਵਿੰਦ ਬੋਬੜੇ ਕਰ ਰਹੇ ਸਨ।
ਦਿੱਲੀ ਪੁਲਿਸ ਵੱਲੋਂ ਗਣਤੰਤਰ ਦਿਹਾੜੇ ਹੋਣ ਵਾਲੇ ਟਰੈਕਟਰ ਮਾਰਚ ਨੂੰ ਰੋਕਣ ਬਾਰੇ ਪਾਈ ਅਰਜ਼ੀ ਉੱਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਜੋ ਕਿਹਾ-
- 'ਦਿੱਲੀ ਵਿੱਚ ਕਿਸ ਨੂੰ ਦਾਖ਼ਲ ਹੋਣ ਦੇਣਾ ਚਾਹੀਦਾ ਹੈ ਜਾਂ ਕਿਸ ਨੂੰ ਨਹੀਂ, ਇਹ ਪੁਲਿਸ ਦੀ ਜ਼ਿੰਮੇਵਾਰੀ ਹੈ'
- 'ਜੇ ਅਥਾਰਟੀ (ਦਿੱਲੀ ਪੁਲਿਸ) ਇਸ ਤੋਂ ਇਨਕਾਰੀ ਹੁੰਦੀ ਹੈ ਤਾਂ ਅਦਾਲਤ ਇਸ ਮਸਲੇ ਬਾਰੇ ਕਾਰਵਾਈ ਕਰੇਗੀ'
- ਚੀਫ਼ ਜਸਟਿਸ ਨੇ ਕਿਹਾ, 'ਫ਼ਿਲਹਾਲ ਅਸੀਂ ਇਸ ਬਾਰੇ ਕੁਝ ਨਹੀਂ ਕਰ ਸਕਦੇ'-'ਇਸ ਮਸਲੇ 'ਤੇ ਸੁਣਵਾਈ ਬੁੱਧਵਾਰ (20 ਜਨਵਰੀ) ਨੂੰ ਹੋਵੇਗੀ
ਸੁਖਬੀਰ ਬਾਦਲ ਨੇ ਕੇਂਦਰ ਸਰਕਾਰ 'ਤੇ ਮੁੜ ਚੁੱਕੇ ਸਵਾਲ
ਭਾਜਪਾ ਦੀ ਭਾਈਵਾਲ ਪਾਰਟੀ ਰਹਿ ਚੁੱਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਜਾਂਚ ਏਜੰਸੀ NIA ਵੱਲੋਂ ਕਿਸਾਨ ਅੰਦੋਲਨ ਨਾਲ ਜੁੜੇ ਆਗੂਆਂ ਤੇ ਸਮਰਥਕਾਂ ਨੂੰ ਦਿੱਤੇ ਗਏ ਸੰਮਨ ਦਾ ਵਿਰੋਧ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਉੱਤੇ ਜਾਂਚ ਏਜੰਸੀਆਂ ਦੀ ਵਰਤੋਂ ਲੋਕਾਂ ਨੂੰ ਡਰਾਉਣ ਦੇ ਲਈ ਕਰਨ ਦਾ ਇਲਜ਼ਾਮ ਲਗਾਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੇ ਟਵੀਟ ਕੀਤਾ ਤੇ ਲਿਖਿਆ, ''ਕਿਸਾਨ ਆਗੂਆਂ ਅਤੇ ਅੰਦੋਲਨ ਸਮਰਥਕਾਂ ਨੂੰ ਐੱਨਆਈਏ ਅਤੇ ਈਡੀ ਦੀ ਪੁੱਛਗਿੱਛ ਰਾਹੀਂ ਡਰਾਉਣ-ਧਮਕਾਉਣ ਦੀ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕਰਦਾ ਹਾਂ, ਇਹ ਰਾਸ਼ਟਰ-ਵਿਰੋਧੀ ਨਹੀਂ ਹੈ।''
''ਇਹ ਸਾਫ਼ ਹੈ ਕਿ ਭਾਰਤ ਸਰਕਾਰ ਕਿਸਾਨਾਂ ਨੂੰ ਥਕਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।''
ਦਾਖ਼ਲ ਕੀਤੀ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਖ਼ੂਫ਼ੀਆ ਏਜੰਸੀ ਦੀ ਸੂਚਨਾ ਹੈ ਕਿ 26 ਜਨਵਰੀ ਮੌਕੇ ਕੁਝ ਸੰਗਠਨ ਟਰੈਕਟਰ ਰੈਲੀ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਅਜਿਹੇ 'ਚ ਉਨ੍ਹਾਂ ਨੂੰ ਰਾਜਧਾਨੀ ਵਿੱਚ ਆਉਣ ਤੋਂ ਰੋਕਣ ਲਈ ਹੁਕਮ ਸੁਣਾਇਆ ਜਾਵੇ।
26 ਜਨਵਰੀ ਦੀ ਟਰੈਕਟਰ ਪਰੇਡ ਲਈ ਕਿਸਾਨ ਆਗੂਆਂ ਦਾ ਏਜੰਡਾ
ਕਿਸਾਨ ਟਰੈਕਟਰ ਪਰੇਡ ਬਾਰੇ ਸੰਯੁਕਤ ਮੋਰਚੇ ਦੇ ਆਗੂਆਂ ਨੇ ਬੈਠਕ ਕੀਤੀ ਅਤੇ ਇਸ ਦੀ ਰਣਨੀਤੀ ਦਾ ਐਲਾਨ ਕੀਤਾ। ਪਰੇਡ ਦਿੱਲੀ ਦੇ ਅੰਦਰ ਜਾ ਕੇ ਕੀਤੀ ਜਾਵੇਗੀ ਅਤੇ ਦਿੱਲੀ ਦੀ ਰਿੰਗ ਰੋਡ ਉੱਤੇ 50 ਕਿਲੋਮੀਟਰ ਦੀ ਪ੍ਰਕਿਰਿਆ ਕਰਕੇ ਕੀਤੀ ਜਾਵੇਗੀ।

ਤਸਵੀਰ ਸਰੋਤ, ANI
- ਇਹ ਪਰੇਡ ਪੂਰੀ ਤਰ੍ਹਾਂ ਸਾਂਤਮਈ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਹਥਿਆਰ ਵਰਤਣ ਤੇ ਭੜਕਾਊ ਭਾਸ਼ਣ ਦੀ ਮਨਾਹੀ ਹੋਵੇਗੀ
- ਗਣਤੰਤਰ ਦਿਵਸ ਦੀ ਪਰੇਡ ਉੱਤੇ ਕਿਸੇ ਤਰ੍ਹਾਂ ਦੀ ਗੜਬੜ ਨਹੀਂ ਕੀਤੀ ਜਾਵੇਗੀ
- ਕਿਸੇ ਰਾਸ਼ਟਰੀ ਨਿਸ਼ਾਨ ਜਾਂ ਇਮਾਰਤ ਉੱਤੇ ਕਬਜ਼ਾ ਜਾਂ ਉਸ ਦੀ ਹੇਠੀ ਨਹੀਂ ਕੀਤੀ ਜਾਵੇਗੀ
- ਹਰ ਟਰੈਕਟਰ ਉੱਤੇ ਤਿਰੰਗਾ ਅਤੇ ਕਿਸਾਨ ਯੂਨੀਅਨ ਦੇ ਝੰਡੇ ਲਾਏ ਜਾਣਗੇ, ਪਰ ਕਿਸੇ ਪਾਰਟੀ ਦਾ ਝੰਡਾ ਨਹੀਂ ਹੋਵੇਗਾ
- ਸੁਪਰੀਮ ਕੋਰਟ ਦੇ ਕਿਸਾਨ ਪਰੇਡ ਉੱਤੇ ਫੈਸਲੇ ਦਾ ਰੀਵਿਊ ਕਰਾਂਗੇ, ਪਰ ਜੇ ਰੋਕਿਆ ਵੀ ਜਾਂਦਾ ਹੈ ਤਾਂ ਇਹ ਪਰੇਡ ਹਰ ਹੀਲੇ ਹੋਵੇਗੀ
- 24-25-26 ਜਨਵਰੀ ਲਈ ਵਿਦੇਸ਼ਾਂ 'ਚ ਕਾਲ ਦਿੱਤਾ ਜਾਵੇਗਾ ਕਿ ਬਾਹਰ ਬੈਠੇ ਲੋਕ ਇਸ ਤਰ੍ਹਾਂ ਆਪਣਾ ਗਣਤੰਤਰ ਦਿਵਸ ਮਨਾਉਣ
ਟਰੈਕਟਰ ਪਰੇਡ ਬਾਰੇ ਹੋਰ ਕਿਹੜੇ ਐਲਾਨ ਹੋਏ, ਤਫ਼ਸੀਲ ਵਿੱਚ ਇੱਥੇ ਪੜ੍ਹੋ
ਹੇਮਾ ਮਾਲਿਨੀ ਨੂੰ ਕਿਸਾਨਾਂ ਦੀ ਆਫ਼ਰ, ''ਸਾਨੂੰ ਤੁਸੀਂ ਸਮਝਾ ਜਾਓ''
ਲੰਘੇ ਦਿਨੀਂ ਭਾਜਪਾ ਆਗੂ ਅਤੇ ਅਦਾਕਾਰਾ ਹੇਮਾ ਮਾਲਿਨੀ ਵੱਲੋਂ ਖੇਤੀ ਕਾਨੂੰਨਾਂ ਬਾਬਤ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੀ ਸਮਝ ਨਹੀਂ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਹੁਣ ਹੇਮਾ ਮਾਲਿਨੀ ਨੂੰ ਜਵਾਬ ਦਿੰਦਿਆਂ ਕਿਸਾਨਾਂ ਦਾ ਕਹਿਣਾ ਹੈ ਕਿ ਹੇਮਾ ਮਾਲਿਨੀ ਪੰਜਾਬ ਆ ਕੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਨੂੰ ਸਮਝਾਉਣ।
ਇਸ ਸਬੰਧੀ ਕਿਸਾਨਾਂ ਨੇ ਹੇਮਾ ਮਾਲਿਨੀ ਨੂੰ ਹਵਾਈ ਟਿਕਟ ਦੇ ਨਾਲ-ਨਾਲ ਪੰਜ ਤਾਰਾ ਹੋਟਲ ਵਿੱਚ ਰਿਹਾਇਸ਼ ਦੇਣ ਦੀ ਪੇਸ਼ਕਸ਼ ਵੀ ਕੀਤੀ ਹੈ।
ਦਰਅਸਲ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਤੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਦੇ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਉੱਤੇ ਇੱਕ ਪੱਤਰ ਭੇਜਿਆ ਹੈ।
ਇਸ ਪੱਤਰ ਵਿੱਚ ਹਵਾਈ ਟਿਕਟ ਤੇ ਪੰਜ ਤਾਰਾ ਹੋਟਲ ਦੀ ਆਫ਼ਰ ਦੇ ਕੇ ਪੰਜਾਬ ਆ ਕੇ ਕਿਸਾਨਾਂ ਨੂੰ ਸਮਝਾਉਣ ਦੀ ਗੱਲ ਕਹੀ ਗਈ ਹੈ।
ਇਹ ਖ਼ਬਰਾਂ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













