'ਤਾਂਡਵ' ਵੈੱਬ ਸੀਰੀਜ਼ ਬਾਰੇ ਕੀ ਹੈ ਵਿਵਾਦ ਜਿਸ ਕਾਰਨ ਡਾਇਰੈਕਟਰ ਨੂੰ ਮੰਗਣੀ ਪਈ ਮਾਫ਼ੀ

ਤਸਵੀਰ ਸਰੋਤ, FB/PrimeVideoIN
ਅਮੇਜ਼ਨ ਪ੍ਰਾਈਮ ਵੀਡੀਓ ਉੱਤੇ 15 ਜਨਵਰੀ ਨੂੰ ਰਿਲੀਜ਼ ਹੋਈ ਵੈੱਬ ਸੀਰੀਜ਼ 'ਤਾਂਡਵ' ਦੀ ਰਿਲੀਜ਼ ਤੋਂ ਬਾਅਦ ਹੀ ਵਿਵਾਦ ਸ਼ੁਰੂ ਹੋ ਗਿਆ ਹੈ। ਕਈ ਸੰਗਠਨ ਅਤੇ ਭਾਜਪਾ ਆਗੂ ਇਸ ਉੱਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਹਨ।
ਇਸ ਸਿਰੀਜ਼ ਨੂੰ ਲੈ ਕੇ ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਐਫ਼ਆਈਆਰ ਦਰਜ ਕਰਵਾਈ ਗਈ ਹੈ।
ਐਫ਼ਆਈਆਰ ਵਿੱਚ ਕਿਹਾ ਗਿਆ ਹੈ ਕਿ ਇਸ ਸੀਰੀਜ਼ ਵਿੱਚ ਹਿੰਦੂ ਦੇਵੀ-ਦੇਵਤਿਆਂ ਦੀ ਬੇਇੱਜ਼ਤੀ ਕੀਤੀ ਗਈ ਹੈ ਅਤੇ ਜਾਤ ਦੇ ਆਧਾਰ ਉੱਤੇ ਭੇਦਭਾਵ ਨਾਲ ਭਰੀ ਟਿੱਪਣੀ ਕੀਤੀ ਗਈ ਹੈ।
ਇਸ ਤੋਂ ਬਾਅਦ ਤਾਂਡਵ ਦੀ ਟੀਮ ਨੇ ਮਾਫੀ ਮੰਗੀ। ਡਾਇਰੈਕਟਰ ਅਲੀ ਅੱਬਾਸ ਜ਼ਫ਼ਰ ਨੇ ਬਕਾਇਦਾ ਇੱਕ ਨੋਟ ਜਾਰੀ ਕਰਦਿਆਂ ਟਵੀਟ ਕੀਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਸ ਵਿੱਚ ਲਿਖਿਆ ਗਿਆ ਹੈ, ''ਤਾਂਡਵ ਦੀ ਟੀਮ ਦਰਸ਼ਕਾਂ ਦੇ ਪ੍ਰਤੀਕਰਮ ਦੇਖ ਰਹੀ ਹੈ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਸਾਨੂੰ ਪਟੀਸ਼ਨਾਂ ਤੇ ਸ਼ਿਕਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਜੇ ਅਸੀਂ ਕਿਸੇ ਨੂੰ ਠੇਸ ਪਹੁੰਚਾਈ ਹੈ ਤਾਂ ਮਾਫ਼ੀ ਮੰਗਦੇ ਹਾਂ।''
ਇਹ ਵੀ ਪੜ੍ਹੋ:
ਇਹ ਐਫ਼ਆਈਆਰ ਅਮਰਨਾਥ ਯਾਦਵ ਨਾਮ ਦੇ ਸਬ-ਇੰਸਪੈਕਟਰ ਨੇ ਦਰਜ ਕਰਵਾਈ ਹੈ ਜੋ ਖ਼ੁਦ ਹਜ਼ਰਤਗੰਜ ਥਾਣੇ ਵਿੱਚ ਤਾਇਨਾਤ ਹਨ।
ਲਖਨਊ ਵਿੱਚ ਮੌਜੂਦ ਬੀਬੀਸੀ ਸਹਿਯੋਗੀ ਸਮੀਰਾਤਮਜ ਮਿਸ਼ਰ ਨੇ ਦੱਸਿਆ ਕਿ ਅਮੇਜ਼ਨ ਪ੍ਰਾਈਨ ਵੀਡੀਓ ਦੀ ਓਰੀਜਿਨਲ ਕੰਟੈਟ ਹੈੱਡ ਅਪਰਣਾ ਪੁਰੋਹਿਤ, ਵੈੱਬ ਸੀਰੀਜ਼ ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫ਼ਰ, ਨਿਰਮਾਤਾ ਹਿਮਾਂਸ਼ੂ ਕ੍ਰਿਸ਼ਣ ਮਹਿਰਾ, ਲੇਖਕ ਗੌਰਵ ਸੋਲੰਕੀ ਸਣੇ ਇੱਕ ਹੋਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ।

ਤਸਵੀਰ ਸਰੋਤ, Samirtmaj Mishra/BBC
ਐੱਫ਼ਆਈਆਰ ਵਿੱਚ ਸੀਰੀਜ਼ ਵਿੱਚ ਕੁਝ ਦ੍ਰਿਸ਼ਾਂ ਅਤੇ ਡਾਇਲੌਗਾਂ ਨੂੰ ਲੈਕੇ ਇਤਰਾਜ਼ ਜਤਾਉਂਦੇ ਹੋਏ ਕਿਹਾ ਗਿਆ ਹੈ, ''ਵੈੱਬ ਸੀਰੀਜ਼ ਦੇ ਪਹਿਲੇ ਐਪੀਸੋਡ ਦੇ 17ਵੇਂ ਮਿੰਟ ਵਿੱਚ ਹਿੰਦੂ ਦੇਵੀ-ਦੇਵਤਿਆਂ ਨੂੰ ਗਲਤ ਢੰਗ ਨਾਲ ਰੂਪ ਧਾਰ ਕੇ ਧਰਮ ਨਾਲ ਜੋੜ ਕੇ ਮਰਿਆਦਾ ਤੋਂ ਬਾਹਰ ਬੋਲਦੇ ਦਿਖਾਇਆ ਗਿਆ ਹੈ। ਇਹ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲਾ ਹੈ।"
"ਇਸੇ ਤਰ੍ਹਾਂ ਪਹਿਲੇ ਐਪੀਸੋਡ ਦੇ 22ਵੇਂ ਮਿੰਟ ਵਿੱਚ ਜਾਤ ਦੇ ਤੌਰ 'ਤੇ ਭੜਕਾਉਣ ਨਾਲੇ ਸੰਵਾਦ ਦਾ ਇਸਤੇਮਾਲ ਕੀਤਾ ਗਿਆ ਹੈ। ਪੂਰੀ ਵੈੱਬ ਸੀਰੀਜ਼ 'ਚ ਪ੍ਰਧਾਨ ਮੰਤਰੀ ਦੇ ਮਾਣਮੱਤੇ ਅਹੁਦੇ ਨੂੰ ਗ੍ਰਹਿਣ ਕਰਨ ਵਾਲੇ ਵਿਅਕਤੀ ਦਾ ਚਿਤਰਨ ਗ਼ਲਤ ਤਰੀਕੇ ਨਾਲ ਕੀਤਾ ਗਿਆ ਹੈ ਅਤੇ ਜਾਤੀਆਂ ਨੂੰ ਛੋਟਾ-ਵੱਡਾ ਦਿਖਾਇਆ ਗਿਆ ਅਤੇ ਔਰਤਾਂ ਦੀ ਬੇਇੱਜ਼ਤੀ ਵਾਲੇ ਦ੍ਰਿਸ਼ ਹਨ।''
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
''ਨਾਲ ਹੀ ਹੇਠਲੀ ਪੱਧਰ ਦੀ ਭਾਸ਼ਾ ਵਰਤੀ ਗਈ ਹੈ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ ਅਤੇ ਠੇਸ ਪਹੁੰਚਾਉਂਦੀ ਹੈ। ਅਜਿਹੇ ਹੀ ਸੰਵਾਦ ਹੋਰ ਵੀ ਐਪੀਸੋਡ ਵਿੱਚ ਮੌਜੂਦ ਹਨ।''
FIR ਵਿੱਚ ਇਹ ਵੀ ਇਲਜ਼ਾਮ ਲਗਾਏ ਗਏ ਹਨ ਕਿ ਸੀਰੀਜ਼ ਦੀ ਮੰਸ਼ਾ ਇੱਕ ਭਾਈਚਾਰੇ ਵਿਸ਼ੇਸ਼ ਦੀ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਨਫ਼ਰਤ ਫ਼ੈਲਾਉਣ ਦੀ ਹੈ।
9 ਐਪੀਸੋਡ ਵਾਲੀ ਇਸ ਸੀਰੀਜ਼ ਦੇ ਰਿਲੀਜ਼ ਹੋਣ ਦੇ ਦੋ ਦਿਨਾਂ ਬਾਅਦ ਹੀ ਇਸ ਨੂੰ ਲੈ ਕੇ ਵਿਰੋਧ ਦੀਆਂ ਆਵਾਜ਼ਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆ ਰਹੀਆਂ ਹਨ। ਵਿਰੋਧ ਕਰ ਰਹੇ ਲੋਕਾਂ ਵਿੱਚ ਸੱਤਾ ਉੱਤੇ ਕਾਬਜ਼ ਪਾਰਟੀ ਭਾਜਪਾ ਦੇ ਲੋਕ ਸ਼ਾਮਿਲ ਹਨ।
ਤਾਂਡਵ ਦੀ ਟੀਮ ਨੇ ਮੰਗੀ ਮਾਫੀ
ਇੱਕ ਬਿਆਨ ਵਿੱਚ ਤਾਂਡਵ ਦੀ ਟੀਮ ਨੇ ਕਿਹਾ ਕਿ ਜੇ ਇਸ ਸਰੀਜ਼ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮਾਫੀ ਮੰਗਦੇ ਹਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਸੀਰੀਜ਼ ਕਾਲਪਨਿਕ ਹੈ ਤੇ ਉਨ੍ਹਾਂ ਦੀ ਕਿਸੇ ਜਾਤੀ, ਭਾਈਚਾਰੇ ਜਾਂ ਧਰਮ ਨੂੰ ਦੁੱਖ ਪਹੁੰਚਾਉਣ ਦੀ ਮੰਸ਼ਾ ਨਹੀਂ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਸੀਰੀਜ਼ ਬਾਰੇ ਕਿਸ ਨੇ ਕੀ ਕਿਹਾ
ਭਾਜਪਾ ਆਗੂ ਕਪਿਲ ਮਿਸ਼ਰਾ ਨੇ ਇੱਕ ਲੀਗਲ ਨੋਟਿਸ ਭੇਜ ਕੇ ਅਮੇਜ਼ਨ ਇੰਡੀਆ ਨੂੰ ਇਸ ਵੈੱਬ ਸੀਰੀਜ਼ ਨੂੰ ਹਟਾਉਣ ਲਈ ਕਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਕਪਿਲ ਮਿਸ਼ਰਾ ਨੇ ਇਹ ਵੀ ਦਾਅਵਾ ਕੀਤਾ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵੱਲੋਂ ਅਮੇਜ਼ਨ ਪ੍ਰਾਈਮ ਨੂੰ ਤਾਂਡਵ ਸੀਰੀਜ਼ ਬਾਬਤ ਨੋਟਿਸ ਵੀ ਭੇਜਿਆ ਗਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮੰਤਰਾਲੇ ਨੇ ਤੁਰੰਤ ਇਸ ਉੱਤੇ ਜਵਾਬ ਮੰਗਿਆ ਹੈ।
ਦੂਰਦਰਸ਼ਨ ਨੇ ਵੀ ਟਵੀਟ ਰਾਹੀਂ ਕਿਹਾ ਹੈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇਸ ਵੈੱਬ ਸੀਰੀਜ਼ ਨੂੰ ਲੈ ਕੇ ਅਮੇਜ਼ਨ ਪ੍ਰਾਈਮ ਨੂੰ ਸਫ਼ਾਈ ਦੇਣ ਨੂੰ ਕਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4

End of X post, 5
ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਸਰਕਾਰ 'ਚ ਮੀਡੀਆ ਸਲਾਹਕਾਰ ਸ਼ਲਭ ਮਣੀ ਤ੍ਰਿਪਾਠੀ ਨੇ ਟਵੀਟ ਕੀਤਾ, ''ਜਨ ਭਾਵਨਾਵਾਂ ਦੇ ਨਾਲ ਖਿਲਵਾੜ ਬਰਦਾਸ਼ਤ ਨਹੀਂ, ਘਟੀਆ ਵੈੱਬ ਸੀਰੀਜ਼ ਹੇਠਾਂ ਨਫ਼ਰਤ ਫ਼ੈਲਾਉਣ ਵਾਲੀ ਵੈੱਬ ਸੀਰੀਜ਼ ਦੀ ਪੂਰੀ ਟੀਮ ਖ਼ਿਲਾਫ਼ ਯੋਗੀ ਜੀ ਦੇ ਉੱਤਰ ਪ੍ਰਦੇਸ਼ ਵਿੱਚ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ, ਜਲਦੀ ਹੀ ਗ੍ਰਿਫ਼ਤਾਰੀ ਦੀ ਤਿਆਰੀ।''
ਤਾਂਡਵ ਇੱਕ ਸਿਆਸੀ ਡਰਾਮਾ ਹੈ ਜਿਸ ਵਿੱਚ ਕਾਲਜ ਰਾਜਨੀਤੀ ਤੋਂ ਲੈ ਕੇ ਦੇਸ਼ ਦੀ ਰਾਜਨੀਤੀ ਤੱਕ, ਸੱਤਾ ਹਾਸਿਲ ਕਰਨ ਦੀ ਜੱਦੋ ਜਹਿਦ ਦਿਖਾਈ ਗਈ ਹੈ। ਇਸ ਵਿੱਚ ਸੈਫ਼ ਅਲੀ ਖ਼ਾਨ, ਡਿੰਪਲ ਕਪਾਡੀਆ, ਸੁਨੀਲ ਗਰੋਵਰ ਅਤੇ ਜ਼ੀਸ਼ਾਨ ਆਯੂਬ ਮੁੱਖ ਭੂਮਿਕਾਵਾਂ ਵਿੱਚ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਆਪਸੀ ਭਾਈਚਾਰੇ ਦਾ ਵਾਤਾਵਰਣ ਖ਼ਰਾਬ ਨਾ ਹੋਵੇ ਇਸ ਲਈ ਸੀਰੀਜ਼ ਵਿੱਚ ਜੋ ਵੀ ਇਤਰਾਜ਼ਯੋਗ ਦ੍ਰਿਸ਼ ਹਨ, ਉਨ੍ਹਾਂ ਨੂੰ ਹਟਾ ਦੇਣਾ ਸਹੀ ਹੋਵੇਗਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਇਹ ਖ਼ਬਰਾਂ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2