ਕਿਸਾਨ ਅੰਦੋਲਨ ਲਈ ਪੰਜਾਬ ਦੀਆਂ ਪੰਚਾਇਤਾਂ ਆਈਆਂ ਇਸ ਤਰ੍ਹਾਂ ਅੱਗੇ - ਪ੍ਰ੍ਰ੍ਰੈੱਸ ਰਿਵਿਊ

ਕਿਸਾਨ

ਤਸਵੀਰ ਸਰੋਤ, kisanektamorcha/FB

ਦਿੱਲੀ ਬਾਰਡਰਾਂ ਉੱਪਰ ਮੁਜ਼ਾਹਰਾਕਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਪੰਜਾਬ ਦੀਆਂ ਕਈ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਪਿੰਡ ਦੇ ਹਰ ਪਰਿਵਾਰ ਵਿੱਚੋਂ ਇੱਕ ਜੀਅ ਦਾ ਧਰਨੇ ਵਿੱਚ ਸ਼ਾਮਲ ਹੋਣਾ ਲਾਜ਼ਮੀ ਕਰਨ ਦਾ ਰਾਹ ਫੜਿਆ ਹੈ।

ਪਾਲਣਾ ਨਾ ਕਰਨ ਵਾਲੇ ਨੂੰ 1500 ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਜੁਰਮਾਨਾ ਤਾਰਨੋਂ ਵੀ ਮਨ੍ਹਾਂ ਕੀਤੇ ਜਾਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਬਾਈਕਾਟ ਕੀਤਾ ਜਾਵੇਗਾ।

ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਪਿੰਡ ਵਿੱਚੋਂ ਜਾਣ ਵਾਲਾ ਹਰ ਵਿਅਕਤੀ ਘੱਟੋ-ਘੱਟ ਇੱਕ ਹਫ਼ਤਾ ਉੱਥੇ ਰਹੇਗਾ। ਬਠਿੰਡਾ ਜ਼ਿਲ੍ਹੇ ਦੀ ਵਿਰਕ ਖ਼ੁਰਦ ਵੱਲੋਂ ਵੀ ਅਜਿਹਾ ਹੀ ਮਤਾ ਪਾਸ ਕੀਤਾ ਗਿਆ ਹੈ।

ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇ ਧਰਨੇ ਵਿੱਚ ਜਾਣ ਵਾਲੇ ਵਿਅਕਤੀ ਦੇ ਵਾਹਨ ਵਿੱਚ ਕੋਈ ਖ਼ਰਾਬੀ ਆਉਂਦੀ ਹੈ ਤਾਂ ਉਸ ਦੀ ਮੁਰੰਮਤ ਦਾ ਖ਼ਰਚਾ ਪਿੰਡ ਦੀ ਪਚਾਇਤ ਵੱਲੋਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ:

ਗ੍ਰਿਫ਼ਤਾਰ ਕੀਤੇ ਲੋਕਾਂ ਦੇ ਪਰਿਵਾਰ ਟਿਕਰੀ ਪਹੁੰਚੇ

ਕਿਸਾਨ

ਤਸਵੀਰ ਸਰੋਤ, kisanektamorcha/FB

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਛੱਬੀ ਜਨਵਰੀ ਦੀ ਦਿੱਲੀ ਹਿੰਸਾ ਦੇ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਨੂੰ ਫੜਿਆ ਗਿਆ ਹੈ ਉਨ੍ਹਾਂ ਵਿੱਚੋਂ ਅੱਠ ਬਠਿੰਡਾ ਜ਼ਿਲ੍ਹੇ ਦੇ ਬੰਗੀ ਨਿਹਾਲ ਸਿੰਘ ਵਾਲਾ ਦੇ ਵਸਨੀਕ ਹਨ।

ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਸ਼ੁੱਕਰਵਾਰ ਨੂੰ ਪਿੰਡ ਤੋਂ 18 ਮੈਂਬਰੀ ਇੱਕ ਜਥਾ ਟਿਕਰੀ ਬਾਰਡਰ ਧਰਨੇ ਵਿੱਚ ਪਹੁੰਚਿਆ। ਇਸ ਜੱਥੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਿਕ ਮੈਂਬਰ ਵੀ ਹਨ।

ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਐੱਫ਼ਾਈਆਰਾਂ ਵਾਪਸ ਨਹੀਂ ਲਈਆਂ ਜਾਂਦੀਆਂ ਉਹ ਇੱਥੋਂ ਨਹੀਂ ਜਾਣਗੇ।

ਫੜੇ ਗਏ ਸਾਰੇ ਵਿਅਕਤੀ ਨਵੇਂ ਸਨ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੱਦੇ 'ਤੇ ਦਿੱਲੀ ਪਹੁੰਚੇ ਸਨ। ਯੂਨੀਅਨ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਤੋਂ ਬਾਅਦ ਪਿੰਡ ਵਾਲਿਆਂ ਨੇ ਕਿਹਾ ਕਿ ਉਹ ਇਨਸਾਫ਼ ਲਈ ਲੜਨ ਦੇ ਯੂਨੀਅਨ ਦੇ ਫ਼ੈਸਲੇ ਨਾਲ ਸਹਿਮਤ ਹਨ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

'ਨੈਕਸਸ ਮਿਲਿਆ ਤਾਂ ਅਰਨਬ ਦਾ ਕਸੂਰ ਤੈਅ ਹੋਵੇਗਾ'

ਅਰਨਬ ਗੋਸਵਾਮੀ

ਤਸਵੀਰ ਸਰੋਤ, Getty Images

ਮੁੰਬਈ ਪੁਲਿਸ ਨੇ ਮਹਾਰਾਸ਼ਟਰ ਹਾਈ ਕੋਰਟ ਨੂੰ ਦਿੱਤੇ ਇੱਕ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਟੀਆਰਪੀ ਘਪਲੇ ਦੀ ਜਾਂਚ ਅਹਿਮ ਪੜਾਅ 'ਤੇ ਹੈ ਅਤੇ ਜੇ ਕੋਈ ਨੈਕਸਸ ਮਿਲਦਾ ਹੈ ਤਾਂ ਅਰਨਬ ਗੋਸਵਾਮੀ ਦਾ ਕਸੂਰ ਤੈਅ ਕੀਤਾ ਜਾਵੇਗਾ।

ਦਿ ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਬ੍ਰਾਡਕਾਸਟ ਆਡੀਅੰਸ ਰਿਸਰਚ ਕਾਊਂਸਲ ਨੇ ਅਰਨਬ ਦੇ ਸੰਬਧ ਵਿੱਚ ਸ਼ੱਕੀ ਗਤੀਵਿਧੀ ਦੀ ਪੁਸ਼ਟੀ ਕੀਤੀ ਹੈ। ਮੁਢਲੀ ਜਾਂਚ ਤੋਂ ਬੀਏਆਰਸੀ ਦੇ ਅਧਿਕਾਰੀਆਂ ਦੀ ਰੇਟਿੰਗ ਨਾਲ ਛੇੜਛਾੜ ਕਰਨ ਲਈ ਹੋਰ ਲੋਕਾਂ ਨਾਲ ਮਿਲੀ ਭੁਗਤ ਦੇ ਸੰਕੇਤ ਮਿਲੇ ਹਨ।

ਹਾਈ ਕੋਰਟ ਵਿੱਚ ਅਰਨਬ ਨੇ ਆਪਣਾ ਕੇਸ ਸੀਬੀਆਈ ਨੂੰ ਨਾ ਸੌਂਪੇ ਜਾਣ ਲਈ ਪਟੀਸ਼ਨ ਦਾਇਰ ਕੀਤੀ ਹੋਈ ਹੈ। ਪੁਲਿਸ ਨੇ ਇਹ ਪਟੀਸ਼ਨ ਇਸ ਅਧਾਰ 'ਤੇ ਖ਼ਾਰਜ ਕਰਨ ਦੀ ਮੰਗ ਕੀਤੀ ਕਿ ਹਾਲੇ ਤਾਂ ਇਨ੍ਹਾਂ ਨੂੰ ਮੁਲਜ਼ਮ ਵੀ ਨਹੀਂ ਬਣਾਇਆ ਗਿਆ ਹੈ।

ਪਹਿਲੀ ਫ਼ਰਵਰੀ ਤੋਂ ਖੁੱਲ੍ਹਣਗੇ ਪ੍ਰੀ-ਪਰਾਈਮਰੀ ਸਕੂਲ

ਸਕੂਲ

ਤਸਵੀਰ ਸਰੋਤ, SUKHCHARN PREET/BBC

ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਨੇ ਕਿਹਾ ਹੈ ਕਿ ਸਾਰੇ ਸਰਕਾਰੀ ਅਤੇ ਨਿੱਜੀ ਪ੍ਰੀ-ਪਰਾਈਮਰੀ ਸਕੂਲ ਪਹਿਲੀ ਫ਼ਰਵਰੀ ਤੋਂ ਖੋਲ੍ਹ ਦਿੱਤੇ ਜਾਣਗੇ।

ਦਿ ਹਿੰਦੂ ਦੀ ਖ਼ਬਰ ਮੁਤਾਬਕ ਸਕੂਲ ਸਵੇਰੇ 10 ਵਜੇ ਤੋਂ ਤਿੰਨ ਵਜੇ ਤੱਕ ਖੁੱਲ੍ਹਿਆ ਕਰਨਗੇ। ਉਨ੍ਹਾਂ ਨੇ ਸਕੂਲਾਂ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ ਤੋਂ ਸੁਰੱਖਿਆ ਲਈ ਸਾਰੇ ਉਪਾਅ ਯਕੀਨੀ ਬਣਾਉਣ।

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)