ਕਿਸਾਨ ਅੰਦੋਲਨ : 26 ਜਨਵਰੀ ਤੋਂ 100 ਤੋਂ ਵੱਧ ਕਿਸਾਨ ਲਾਪਤਾ , ਸੰਯੁਕਤ ਮੋਰਚੇ ਨੇ ਮਦਦ ਲਈ ਬਣਾਈ ਟੀਮ - ਅਹਿਮ ਖ਼ਬਰਾਂ

ਇਸ ਪੇਜ ਰਾਹੀਂ ਕਿਸਾਨ ਅੰਦੋਲਨ ਅੰਦੋਲਨ ਦਾ ਅੱਜ ਦਾ ਪ੍ਰਮੁੱਖ ਘਟਨਾਕ੍ਰਮ ਤੁਹਾਡੇ ਸਾਹਮਣੇ ਰੱਖ ਰਹੇ ਹਾਂ। ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਅਤੇ ਬਾਗਪਤ ਵਿਚ ਕਿਸਾਨਾਂ ਦੀ ਮਹਾਪੰਚਾਇਤ ਅੱਜ ਦੇ ਅਹਿਮ ਘਟਨਾਕ੍ਰਮ ਹਨ।
ਕਿਸਾਨਾਂ ਖਿਲਾਫ਼ ਕੁਝ ਲੋਕਾਂ ਵਲੋਂ ਅਦੰਲੋਨ ਕਰਨ ਅਤੇ ਪੁਲਿਸ ਦੇ ਸਖ਼ਤੀ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੋਂ ਬਿਨਾਂ ਘਰ ਪਰਤਣ ਦਾ ਐਲਾਨ ਵਾਰ ਵਾਰ ਦੁਹਰਾ ਰਹੇ ਹਨ।
100 ਤੋਂ ਵੱਧ ਕਿਸਾਨ ਲਾਪਤਾ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗਣਤੰਤਰ ਦਿਵਸ ਦੀ ਪਰੇਡ ਦੇ ਬਾਅਦ ਸੌ ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਬਾਰੇ ਚਿੰਤਾ ਜਤਾਈ ਹੈ। ਲਾਪਤਾ ਲੋਕਾਂ ਦੇ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਸ ਲਈ ਇਕ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਪ੍ਰੇਮ ਸਿੰਘ ਭੰਗੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਲ ਹਨ।
ਲਾਪਤਾ ਵਿਅਕਤੀ ਬਾਰੇ ਕੋਈ ਜਾਣਕਾਰੀ 8198022033 'ਤੇ ਲਾਪਤਾ ਵਿਅਕਤੀ ਦਾ ਪੂਰਾ ਨਾਮ, ਪੂਰਾ ਪਤਾ, ਫੋਨ ਨੰਬਰ ਅਤੇ ਘਰ ਦਾ ਕੋਈ ਹੋਰ ਸੰਪਰਕ ਅਤੇ ਲਾਪਤਾ ਹੋਣ ਦੀ ਤਰੀਕ, ਸਾਂਝਾ ਕੀਤੀ ਜਾਵੇ। ਐਤਵਾਰ ਨੂੰ ਪੰਜਾਬ ਦੀ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਵਿੱਚ ਬੂਟਾ ਸਿੰਘ ਬੁਰਜਗਿਲ ਨੇ ਪ੍ਰਧਾਨਗੀ ਕੀਤੀ ਗਈ ਜਿਸ ਵਿਚ ਉਕਤ ਫੈਸਲੇ ਕੀਤੇ ਗਏ। ਸਿੰਘੂ ਮੋਰਚੇ ਉੱਤੇ ਪ੍ਰੈਸ ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਮਨਦੀਪ ਪੂਨੀਆਂ ਅਤੇ ਹੋਰ ਪੱਤਰਕਾਰਾਂ ਦੀ ਗ੍ਰਿਫਤਾਰੀਆਂ ਦੀ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਝੂਠੇ ਅਤੇ ਮਨਘੜਤ ਦੋਸ਼ਾਂ ਦੀ ਆੜ ਵਿੱਚ ਅਸਲ ਸਾਜ਼ਿਸ਼ ਨੂੰ ਦੱਬਣ ਦੀ ਕੋਸ਼ਿਸ਼ ਅਤੇ ਕਿਸਾਨਾਂ ਵਿੱਚ ਡਰ ਪੈਦਾ ਕਰਨ ਵਾਲੀ ਕੋਸ਼ਿਸ਼ਾਂ ਦਾ ਜਥੇਬੰਦ ਹੋ ਕੇ ਤਾਕਤ ਨਾਲ ਕਿਸਾਨ ਸਾਹਮਣਾ ਕਰ ਰਹੇ ਹਨ।
ਸਰਕਾਰੀ ਹਮਲਿਆਂ ਦੀ ਨਿਖੇਧੀ
ਸੰਯੁਕਤ ਮੋਰਚੇ ਨੇ ਧਰਨਿਆਂ ਦੇ ਆਸ ਪਾਸ ਇੰਟਰਨੈਟ ਸੇਵਾਵਾਂ ਬੰਦ ਕਰਕੇ ਅੰਦੋਲਨ ਤੇ ਹਮਲੇ ਦੀ ਵੀ ਨਿੰਦਾ ਕੀਤੀ। ਸਰਕਾਰ ਨਹੀਂ ਚਾਹੁੰਦੀ ਕਿ ਅਸਲ ਤੱਥ ਆਮ ਜਨਤਾ ਤੱਕ ਪਹੁੰਚੇ, ਨਾ ਹੀ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਦੁਨੀਆਂ ਤੱਕ ਪਹੁੰਚੇ।
ਸਰਕਾਰ ਕਿਸਾਨਾਂ ਦੇ ਚਾਰ ਚੁਫੇਰੇ ਝੂਠ ਫੈਲਾਣਾ ਚਾਹ ਰਹੀ ਹੈ। ਸਰਕਾਰ ਵੱਖ-ਵੱਖ ਥਾਵਾਂ 'ਤੇ ਕਿਸਾਨ ਯੂਨੀਅਨ ਦੇ ਸੰਪੂਰਨ ਕਾਰਜ ਤੋਂ ਬਹੁਤ ਡਰ ਚੁਕੀ ਹੈ ਅਤੇ ਉਨ੍ਹਾਂ ਦੇ ਸੰਚਾਰ ਸਾਧਨਾਂ ਤੇ ਰੋਕ ਲਾ ਰਹੀ ਹੈ ਜੋ ਕਿ ਗੈਰ ਕਾਨੂੰਨੀ ਹੈ।ਮੋਰਚੇ ਦੇ ਆਗੂਆਂ ਨੇ ਸਿੰਘੁ ਮੋਰਚੇ ਅਤੇ ਹੋਰ ਧਰਨੇ ਵਾਲੇ ਥਾਵਾਂ ਤੇ ਆਮ ਲੋਕਾਂ ਅਤੇ ਮੀਡੀਆ ਕਰਮੀਆਂ ਨੂੰ ਰੋਕਣ ਲਈ ਪੁਲਿਸ ਦੀਆਂ ਕਾਰਵਾਈਆਂ ਦਾ ਵਿਰੋਧ ਕਰਦੇ ਹਾਂ। ਲੰਗਰ ਅਤੇ ਪਾਣੀ ਜਿਹੀ ਬੂਨਿਆਦੀ ਸਪਲਾਈ ਵੀ ਬੰਦ ਕੀਤੀ ਜਾ ਰਹੀ ਹੈ। ਸਰਕਾਰ ਦੇ ਇਹਨਾਂ ਸਾਰਿਆਂ ਹਮਲਿਆਂ ਦੀ ਅਸੀਂ ਨਿਖੇਧੀ ਕਰਦੇ ਹਾਂ।ਪੁਲਿਸ ਅਤੇ ਸਰਕਾਰ ਦੁਆਰਾ ਹਿੰਸਾ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕਿਸਾਨ ਅਜੇ ਵੀ ਤਿੰਨ ਖੇਤੀ ਕਾਨੂੰਨਾਂ ਅਤੇ ਐਮਐਸਪੀ 'ਤੇ ਦੀ ਮੰਗ ਕਰ ਰਹੇ ਹਨ। ਅਸੀਂ ਸਾਰੇ ਜਾਗਰੂਕ ਨਾਗਰਿਕਾਂ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਦਿੱਲੀ ਮੋਰਚਾ ਸੁਰੱਖਿਅਤ ਅਤੇ ਸ਼ਾਂਤਮਈ ਹੈ।
21 ਸਾਲਾਂ ਦੀ ਸ਼ਾਇਰਾ ਦੀ ਮੌਤ ਬੜੇ ਹੀ ਦੁਖ ਨਾਲ ਸਾਂਝਾ ਕੀਤਾ ਜਾ ਰਿਹਾ ਹੈ ਕਿ ਮਹਾਰਾਸ਼ਟਰ ਦੀ 21 ਸਾਲਾਂ ਦੀ ਸ਼ਾਇਰਾ ਪੰਵਾਰ, ਜੋ ਸ਼ਾਹਜਹਾਂ ਪੁਰ ਮੋਰਚੇ ਵਿੱਚ ਸ਼ਾਮਲ ਸਨ, ਸ਼ਹੀਦ ਹੋ ਗਈ। ਉਹਨਾਂ ਦੀ ਕੁਰਬਾਨੀ ਹਮੇਸ਼ਾ ਯਾਦ ਰੱਖੀਂ ਜਾਵੇਗੀ।ਕੱਲ ਸਦਭਾਵਨਾ ਦਿਵਸ ਤੇ ਦੇਸ਼ ਭਰ ਵਿੱਚ ਅਤੇ ਮੱਧ ਪ੍ਰਦੇਸ਼ ਵਿੱਚ ਰੀਵਾ, ਮੰਦਸੌਰ, ਇੰਦੌਰ, ਗਵਾਲੀਅਰ, ਝੱਗੂਆ ਅਤੇ ਹੋਰ ਸਥਾਨਾਂ 'ਤੇ ਸਮੂਹਿਕ ਤੌਰ' ਲੋਕਾਂ ਦਾ ਸਾਥ ਮਿਲਾ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਖੋਜਾਰਥੀਆਂ ਨੇ ਵਰਤ ਰੱਖ ਕੇ ਕਿਸਾਨਾਂ ਦਾ ਸਮਰਥਨ ਕੀਤਾ। ਰਾਜਸਥਾਨ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਹਜਾਜਪੁਰ ਮੋਰਚੇ ਪਹੁੰਚ ਰਹੇ ਹਨ ਅਤੇ ਮੋਰਚਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ. ਕਿਸਾਨਾਂ ਦੇ ਜੱਥੇ ਸਿੰਘੁ ਅਤੇ ਟਿਕਰੀ ਧਰਨਿਆਂ ਤੇ ਵੀ ਪਹੁੰਚ ਰਹੇ ਹਨ, ਗਾਜੀਪੁਰ ਧਰਨਾ ਵੀ ਵੀ ਦਿਨੋਂ ਦਿਨ ਮਜਬੂਤ ਹੋ ਰਿਹਾ ਹੈ।
ਯੂਪੀ ਵਿਚ ਫੈਲਿਆ ਕਿਸਾਨ ਅੰਦੋਲਨ
27 ਜਨਵਰੀ ਦਾ ਰਾਤ ਨੂੰ ਬਾਗਪਤ ਦੇ ਜਿਸ ਥਾਂ ਤੋਂ ਪੁਲਿਸ ਨੇ ਕਿਸਾਨਾਂ ਨੂੰ ਜ਼ਬਰੀ ਭਜਾਇਆ ਸੀ, ਉਸ ਥਾਂ ਉੱਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਐਤਵਾਰ ਨੂੰ ਮਹਾਪੰਚਾਇਤ ਕੀਤੀ।
ਦੇਸ਼ ਖਾਪ ਦੀ ਅਗਵਾਈ ਵਿਚ ਹਜਾਰਾਂ ਲੋਕਾਂ ਦੇ ਇਕੱਠ ਨੇ ਸਾਂਤਮਈ ਧਰਨਾ ਦੇ ਰਹੇ ਕਿਸਾਨਾਂ ਉੱਤੇ ਪੁਲਿਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
ਪੁਲਿਸ ਕਾਰਵਾਈ ਤੋਂ ਬਾਅਦ ਕਿਸਾਨਾਂ ਦੇ ਧਰਨੇ ਗਾਜੀਪੁਰ ਦੇ ਨਾਲ ਨਾਲ ਬਾਗਪਤ, ਸ਼ਾਮਲੀ ਅਤੇ ਮਥੁਰਾ ਵਿਚ ਵੀ ਸ਼ੁਰੂ ਹੋ ਗਏ ਹਨ।
ਕਿਸਾਨਾਂ ਦੇ ਕਹਿਣਾ ਹੈ ਕਿ ਉਹ ਤਿੰਨ ਕਾਨੂੰਨ ਰੱਦ ਕਰਵਾਏ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਏ ਬਿਨਾਂ ਵਾਪਸ ਨਹੀਂ ਜਾਣਗੇ।

ਯੂਪੀ ਤੇ ਹਰਿਆਣਾ ਵਿਚ ਖਾਪ ਪੰਚਾਇਤਾਂ ਦੀ ਲਾਮਬੰਦੀ
ਬੁੱਧਵਾਰ ਰਾਤ ਨੂੰ ਪੁਲਿਸ ਨੇ 19 ਦਸੰਬਰ ਤੋਂ ਸੜਕ ਉੱਤੇ ਮੋਰਚਾ ਲਾਈ ਬੈਠੇ ਕਿਸਾਨਾਂ ਉੱਤੇ ਕਥਿਤ ਤੌਰ ਉੱਤੇ ਲਾਠੀਚਾਰਜ ਕੀਤਾ ਸੀ।
ਪਰ ਅੱਜ ਤਹਿਸੀਲ ਕੰਪਲੈਕਸ ਵਿਚ ਹਜਾਰਾਂ ਲੋਕ ਇਕੱਠੇ ਹੋ ਗਏ, ਇਹ ਲੋਕ ਬਾਗਪਤ ਜਿਲ੍ਹੇ ਦੇ 267 ਪਿੰਡਾਂ ਦੇ ਹਨ। ਕਿਸਾਨ ਆਗੂ ਨੇ ਦੱਸਿਆ ਕਿ ਮਹਾਪੰਚਾਇਤ ਉਦੋਂ ਹੀ ਬੁਲਾਈ ਜਾਂਦੀ ਹੈ, ਜਦੋਂ ਬਹੁਤ ਹੀ ਗੰਭੀਰ ਮਸਲਾ ਖੜਾ ਹੋ ਜਾਵੇ।
ਰਕੇਸ਼ ਟਿਕੈਤ ਉੱਤੇ ਐੱਫਆਈਆਰ ਹੋਣ ਤੋਂ ਬਾਅਦ ਦਜੋਂ ਲੋਕਾਂ ਨੇ ਉਨ੍ਹਾਂ ਦੇ ਅੱਖਾਂ ਵਿਚ ਟੀਵੀ ਉੱਤੇ ਹੰਝੂ ਦੇਖੇ ਤਾਂ ਇਹ ਯੂਪੀ ਲੋਕ ਲਾਮਬੰਦੀ ਤੇਜ ਹੋ ਗਈ ਅਤੇ ਇਹ ਉਦੋਂ ਤੋਂ ਤੀਜੀ ਮਹਾਪੰਚਾਇਤ ਹੈ। ਟਿਕੈਟ ਦੇ ਹੰਝੂਆਂ ਨੇ ਕਿਸਾਨ ਅੰਦੋਲਨ ਵਿਚ ਨਵੀਂ ਜਾਨ ਫੂਕ ਦਿੱਤੀ ਅਤੇ ਹਰਿਆਣਾ ਤੇ ਪੱਛਮੀ ਯੂਪੀ ਦੀਆਂ ਖਾਪਾਂ ਇੱਕਜੁਟ ਹੋ ਗਈਆਂ।
ਇਸ ਮਹਾ ਪੰਚਾਇਤ ਵਿਚ ਕਈ ਸਿਆਸੀ ਆਗੂ ਵੀ ਪਹੁੰਚੇ ਹੋਏ ਸਨ, ਇਸ ਨੂੰ ਸਰਬ ਖਾਪ ਮਹਾਪੰਚਾਇਤ ਦਾ ਨਾਂ ਦਿੱਤਾ ਗਿਆ ਸੀ। ਇਹ ਜਾਟ ਆਗੂ ਅਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤ ਜੇਅੰਤ ਦਾ ਗੜ੍ਹ ਸਮਝਿਆ ਜਾਂਦਾ ਹੈ ਅਤੇ ਉਹ ਵੀ ਇੱਥੇ ਹਾਜ਼ਰ ਸੀ।
ਪੱਛਮੀ ਯੂਪੀ ਵਿਚ ਜਾਟਾਂ ਦੀ ਅਬਾਦੀ 17 ਫੀਸਦ ਹੈ ਅਤੇ ਇਹ ਮਹਾਪੰਚਾਇਤ ਉਨ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਵੀ ਸੀ।
26 ਜਨਵਰੀ ਨੂੰ ਲਾਲ ਕਿਲੇ 'ਤੇ ਤਿਰੰਗੇ ਦੇ ਅਪਮਾਨ ਤੋਂ ਦੇਸ਼ ਦੁਖੀ- ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਵਿੱਚ 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦਾ ਜ਼ਿਕਰ ਕਰਦੇ ਹੋਏ ਕਿਹਾ,"ਦਿੱਲੀ ਵਿੱਚ 26 ਜਨਵਰੀ ਨੂੰ ਤਿਰੰਗੇ ਦਾ ਅਪਮਾਨ ਦੇਖ ਕੇ ਦੇਸ਼ ਦੁਖੀ ਹੋਇਆ। ਅਸੀਂ ਆਉਣ ਵਾਲੇ ਸਮੇਂ ਨੂੰ ਉਮੀਦ ਨਾਲ ਭਰਨਾ ਹੈ।"
"ਅਸੀਂ ਪਿਛਲੇ ਸਾਲ ਵਾਂਗ ਧੀਰਜ ਦਿਖਾਉਣਾ ਹੈ। ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ। ਕੋਰੋਨਾ ਦੇ ਖ਼ਿਲਾਫ਼ ਲੜਾਈ ਵਿੱਚ ਸਾਡੀ ਸਰਾਹਨਾ ਹੋਈ। ਉਸੇ ਤਰ੍ਹਾਂ ਸਾਡੇ ਵੈਕਸੀਨੇਸ਼ਨ ਦੀ ਵੀ ਸਿਫ਼ਤ ਹੋ ਰਹੀ ਹੈ। ਹੁਣ ਤੱਕ ਤੀਹ ਲੱਖ ਲੋਕਾਂ ਦਾ ਟੀਕਾਰਰਨ ਹੋ ਗਿਆ ਹੈ। ਜੋ ਅਮਰੀਕਾ ਅਤੇ ਆਸਟਰੇਲੀਆ ਤੋਂ ਵੀ ਘੱਟ ਸਮੇਂ ਵਿੱਚ ਕੀਤਾ ਗਿਆ ਹੈ।"
'ਸਰਕਾਰ ਕਿਸਾਨਾਂ ਨੂੰ ਮਜਬੂਰੀ ਦੱਸੇ ਕਿ ਖੇਤੀ ਕਾਨੂੰਨ ਰੱਦ ਕਿਉਂ ਨਹੀਂ ਕੀਤੇ ਜਾ ਸਕਦੇ'
ਪੀਟੀਆਈ ਦੀ ਖ਼ਬਰ ਮੁਤਾਬਕ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਕਿਸਾਨਾਂ ਨੂੰ ਦੱਸੇ ਕਿ ਆਖ਼ਰ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਉਹ ਵਾਪਸ ਕਿਉਂ ਨਹੀਂ ਲੈ ਸਕਦੀ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਸਰਕਾਰ ਦਾ ਸਿਰ ਦੁਨੀਆਂ ਦੇ ਸਾਹਮਣੇ ਝੁਕਣ ਨਹੀਂ ਦੇਵਾਂਗੇ।

ਤਸਵੀਰ ਸਰੋਤ, ANI
ਟਰੈਕਟਰ ਪਰੇਡ ਤੋਂ ਬਾਅਦ ਇੱਕ ਵਾਰ ਮੁੜ ਤੇਜ਼ ਹੁੰਦੇ ਜਾ ਰਹੇ ਕਿਸਾਨ ਅੰਦੋਲਨ ਵਿਚਾਲੇ ਕਿਸਾਨ ਆਗੂ ਨੇ ਕਿਹਾ,"ਸਰਕਾਰ ਦੀ ਅਜਿਹੀ ਕੀ ਮਜਬੂਰੀ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਤੇ ਅੜੀ ਹੋਈ ਹੈ?"
ਉਨ੍ਹਾਂ ਨੇ ਕਿਹਾ,"ਸਰਕਾਰ ਨਾਲ ਸਾਡੀ ਵਿਚਾਰਧਾਰਕ ਲੜਾਈ ਹੈ ਅਤੇ ਇਹ ਡਾਂਗਾਂ-ਸੋਟੀਆਂ, ਬੰਦੂਕਾਂ ਨਾਲ ਨਹੀਂ ਲੜੀ ਜਾ ਸਕਦੀ ਅਤੇ ਨਾ ਹੀ ਇਨ੍ਹਾਂ ਨਾਲ ਇਸ ਨੂੰ ਦੱਬਿਆ ਜਾ ਸਕਦਾ ਹੈ। ਕਿਸਾਨ ਤਾਂ ਹੀ ਘਰ ਪਰਤਣਗੇ ਜਦੋਂ ਨਵੇਂ ਕਾਨੂੰਨ ਵਾਪਸ ਲੈ ਲਏ ਜਾਣਗੇ।"
ਇਹ ਵੀ ਪੜ੍ਹੋ:
ਦਰਅਸਲ 26 ਜਨਵਰੀ ਨੂੰ ਟਰੈਕਟਰ ਪਰੇਡ ਤੋਂ ਬਾਅਦ ਦਿੱਲੀ ਦੇ ਆਈਟੀਓ ਅਤੇ ਲਾਲ ਕਿਲੇ ਤੇ ਹੋਈ ਹਿੰਸਾ ਤੋਂ ਬਾਅਦ ਕਈ ਕਿਸਾਨ ਦਿੱਲੀ ਦੇ ਬਾਰਡਰਾਂ ਉੱਪਰ ਜਾਰੀ ਧਰਨਿਆਂ ਵਿੱਚੋ ਵਾਪਸ ਘਰਾਂ ਨੂੰ ਜਾਣ ਲੱਗੇ ਸਨ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਵਾਪਸ ਜਾਣ ਵਾਲੇ ਲੋਕ ਉਹ ਸਨ ਜੋ ਖ਼ਾਸ ਤੌਰ 'ਤੇ ਪਰੇਡ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਲਈ ਹੀ ਆਏ ਸਨ ਅਤੇ ਉਨ੍ਹਾਂ ਨੇ ਵਾਪਸ ਜਾਣਾ ਹੀ ਸੀ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦੀ ਗਿਣਤੀ ਬੇਹੱਦ ਘੱਟ ਹੋ ਚੁੱਕੀ ਸੀ ਪਰ ਵੀਰਵਾਰ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਭਾਵੁਕ ਹੋ ਗਏ ਅਤੇ ਹੰਝੂ ਵਹਿ ਨਿਕਲੇ।
ਟਿਕੈਤ ਦੀ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਮੁੜ ਵੱਡੀ ਗਿਣਤੀ ਵਿੱਚ ਗਾਜ਼ੀਪੁਰ ਬਾਰਡਰ ਵੱਲ ਵਾਪਸ ਵਹੀਰਾਂ ਘੱਤ ਦਿੱਤੀਆਂ ਅਤੇ ਹਜੂਮ ਮੁੜ ਇਕੱਠਾ ਹੋਣ ਲੱਗਿਆ। ਲੋਕ ਪੱਛਮੀ ਯੂਪੀ, ਹਰਿਆਣਾ ਤੋਂ ਧਰਨੇ ਵਾਲੀ ਥਾਂ 'ਤੇ ਪਹੁੰਚਣ ਲੱਗੇ।
ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰਾਂ ਉੱਪਰ ਸਥਿਤੀ

ਤਸਵੀਰ ਸਰੋਤ, ANI
ਖ਼ਬਰ ਏਜੰਸੀ ਏਐੱਨਆਈ ਮੁਤਾਬਕ 26 ਜਨਵਰੀ ਦੀ ਹਿੰਸਾ ਦੇ ਸਬੰਧ ਵਿੱਚ ਦਿੱਲੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ 84 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ 38 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਕਿਸਾਨਾਂ ਦੇ ਧਰਨੇ ਵਾਲੀਆਂ ਥਾਵਾਂ ਸਿੰਘੂ, ਗਜ਼ੀਪੁਰ ਅਤੇ ਟਿਕਰੀ ਬਾਰਡਰ ਅਤੇ ਨਾਲ ਲਗਦੇ ਇਲਾਕਿਆਂ ਉੱਪਰ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਸਿੰਘੂ ਬਾਰਡਰ ਉੱਪਰ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਵਿੱਚ ਵੀ ਵਾਧਾ ਦੇਖਿਆ ਗਿਆ ਹੈ।
ਜਦੋਂ ਸਰਕਾਰ ਅੰਦੋਲਨ ਦਾ ਦਮਨ ਕਰਦੀ ਹੈ ਤਾਂ ਉਹ ਹੋਰ ਤਕੜਾ ਹੁੰਦਾ ਹੈ-ਤਨ ਢੇਸੀ

ਤਸਵੀਰ ਸਰੋਤ, Tan Dhesi/FB
ਯੂਕੇ ਵਿੱਚ ਸਿੱਖ ਪਾਰੀਲੀਮੈਂਟੇਰੀਅਨ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦਾ ਕੇਂਦਰ ਬਣੇ ਦਿੱਲੀ ਦੇ ਬਾਰਡਰਾਂ 'ਤੇ ਪ੍ਰਸ਼ਾਸਨ ਵੱਲੋਂ ਪਾਣੀ, ਬਿਜਲੀ ਅਤੇ ਇੰਟਰਨੈੱਟ ਬੰਦ ਕੀਤੇ ਜਾਣ ਦਾ ਨੋਟਿਸ ਲਿਆ ਹੈ।
ਉਨ੍ਹਾਂ ਨੇ ਗਣਤੰਤਰ ਦਿਵਸ ਮੌਕੇ ਜ਼ਖਮੀ ਹੋਏ ਨੌਜਵਾਨਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ,"ਹਿੰਸਾ ਸਹਿਣ ਨਹੀਂ ਕੀਤੀ ਜਾ ਸਕਦੀ ਪਰ ਜਦੋਂ ਤਾਕਤ ਵਿੱਚ ਬੈਠੇ ਲੋਕ ਸ਼ਾਂਤਮਈ ਮੁਜ਼ਾਹਰਾਕਾਰੀਆਂ ਦਾ ਦਮਨ ਕਰਦੇ ਹਨ ਤਾਂ ਇਹ ਸਿਰਫ਼ ਉਨ੍ਹਾਂ ਦੀ ਲਹਿਰ ਨੂੰ ਹੋਰ ਤਕੜਿਆਂ ਹੀ ਕਰਦਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਆਪਣੇ ਇੱਕ ਹੋਰ ਟਵੀਟ ਵਿੱਚ ਢੇਸੀ ਨੇ ਕਿਹਾ ਕਿ ਝੂਠੀਆਂ ਖ਼ਬਰਾਂ ਨਾਲ ਨਜਿੱਠਣਾ ਅਹਿਮ ਹੈ ਜੋ ਨਫ਼ਰਤ ਅਤੇ ਫੁੱਟ ਨੂੰ ਵਧਾ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੰਘੂ ਬਾਰਡਰ 'ਤੇ ਫੜੇ ਗਏ ਰਣਜੀਤ ਸਿੰਘ ਬਾਰੇ ਹਿੰਦੀ ਵਿੱਚ ਇੱਕ ਟਵੀਟ , ਜਿਸ ਵਿੱਚ ਘਟਨਾ ਦਾ ਵੇਰਵਾ ਦਿੱਤਾ ਗਿਆ ਸੀ, ਰੀਟਵੀਟ ਕੀਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਢੇਸੀ ਯੂਕੇ ਦੀ ਪਾਰਲੀਮੈਂਟ ਵਿੱਚ ਵੀ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਨੇ ਬ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਵੀ 100 ਹੋਰ ਪਾਰਲੀਮੈਂਟ ਮੈਂਬਰਾਂ ਦੀ ਇੱਕ ਚਿੱਠੀ ਪਹੁੰਚਾਈ ਕਿ ਉਹ ਭਾਰਤੀ ਪ੍ਰਧਾਨ ਮੰਤਰੀ ਮੋਦੀ ਨਾਲ ਅੰਦੋਲਨ ਦੇ ਜਲਦੀ ਹੱਲ ਬਾਰੇ ਮਸਲਾ ਚੁੱਕਣ।
‘ਖੇਤੀ ਕਾਨੂੰਨਾਂ 'ਤੇ ਡੇਢ ਸਾਲ ਤੱਕ ਰੋਕ ਲਾਉਣ ਆਫਰ ਅਜੇ ਵੀ ਬਰਕਰਾਰ’

ਤਸਵੀਰ ਸਰੋਤ, NARENDRA MODI/YT
ਸ਼ਨਿੱਚਰਵਾਰ ਨੂੰ ਹੋਈ ਸਰਬ ਦਲੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਜੋ ਪ੍ਰਸਤਾਵ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਸੰਗਠਨਾਂ ਦੇ ਸਾਹਮਣੇ ਰੱਖਿਆ ਹੈ, ਉਸ 'ਤੇ ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ।"
ਜੇਕਰ ਤੁਸੀਂ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਉਹ ਫੋਨ ਕਾਲ 'ਤੇ ਉਪਲਬਧ ਹਨ। ਜੋ ਕਿਸਾਨਾਂ ਦੇ ਸਾਹਮਣੇ ਪ੍ਰਸਤਾਵ ਰੱਖਿਆ ਗਿਆ ਸੀ, ਉਹ ਹੁਣ ਵੀ ਇੱਕ ਬਿਹਤਰ ਪ੍ਰਸਤਾਵ ਹੈ। ਜੋ ਸਾਡੇ ਖੇਤੀ ਮੰਤਰੀ ਨੇ ਪ੍ਰਸਤਾਵ ਦਿੱਤਾ ਸੀ ਉਸ 'ਤੇ ਗੱਲਬਾਤ ਲਈ ਹੁਣ ਵੀ ਸਰਕਾਰ ਤਿਆਰ ਹੈ।"
ਸਰਬ ਦਲੀ ਬੈਠਕ ਤੋਂ ਬਾਅਦ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਵੀ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨਾਂ ਨਾਲ ਸਿਰਫ਼ ਇੱਕ ਫੋਨ ਕਾਲ ਦੀ ਦੂਰੀ 'ਤੇ ਹਨ। ਕਿਸਾਨ ਨੇਤਾਵਾਂ ਨੂੰ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਜੋ ਪ੍ਰਸਤਾਵ ਤੁਹਾਡੇ ਸਾਹਮਣੇ ਪੇਸ਼ ਕੀਤਾ ਹੈ, ਜਦੋਂ ਤੁਸੀਂ ਮਨ ਬਣਾ ਲਓਗੇ ਅਤੇ ਸਿੱਟੇ 'ਤੇ ਪਹੁੰਚ ਜਾਓਗੇ ਤਾਂ ਤੋਮਰ ਸਾਬ੍ਹ ਇੱਕ ਫੋਨ ਕਾਲ ਦੀ ਦੂਰੀ 'ਤੇ ਹਨ।
ਸ਼ਨਿੱਚਰਵਾਰ ਦਾ ਪ੍ਰਮੁੱਖ ਘਟਨਾਕ੍ਰਮ
- ਪੁਲਿਸ ਗੋਲੀਬਾਰੀ ਵਿੱਚ ਇੱਕ ਮੁਜ਼ਾਹਰਾਕਾਰੀ ਦੀ ਮੌਤ ਦੀ ਗੁੰਮਰਾਹਕੁਨ ਅਤੇ ਗ਼ਲਤ ਜਾਣਕਾਰੀ ਫੈਲਾਉਣ ਕਰਕੇ ਦਿ ਕਾਰਵਾਂ ਮੈਗਜ਼ੀਨ 'ਤੇ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ।
- ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਹੁੰਚ ਰਹੇ ਕਿਸਾਨਾਂ ਨੂੰ ਅਪੀਲ ਹੈ ਕਿ ਇਸ ਅੰਦੋਲਨ ਨੂੰ ਸ਼ਾਂਤਮਈ ਰੱਖਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਜਿਸ ਦਿਨ ਹਿੰਸਾ ਹੋ ਗਈ ਉਸ ਦਿਨ ਮੋਦੀ ਦੀ ਜਿੱਤ ਹੋ ਜਾਵੇਗੀ।
- ਸਿੰਘੂ ਬਾਰਡਰ ਉੱਪਰ ਹੋਈ ਸ਼ੁੱਕਰਵਾਰ ਦੀ ਹਿੰਸਾ ਦੇ ਸੰਬੰਧ ਵਿੱਚ 44 ਵਿਅਕਤੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ।
- ਸ਼ਨਿੱਚਰਵਾਰ ਦਾ ਪ੍ਰਮੁੱਖ ਘਟਨਾਕ੍ਰਮ ਵਿਸਥਾਰ ਵਿੱਚ ਪੜ੍ਹਨ ਲਈ ਇੱਥੇ ਆਓ
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
















