You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ: 26 ਜਨਵਰੀ ਦੀ ਘਟਨਾ ਤੋਂ ਬਾਅਦ 'ਲਾਪਤਾ ਕਿਸਾਨਾਂ' ਦੀ ਭਾਲ ਲਈ ਬਣੀ ਇਹ ਰਣਨੀਤੀ- 5 ਅਹਿਮ ਖ਼ਬਰਾਂ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਗਣਤੰਤਰ ਦਿਵਸ ਦੀ ਪਰੇਡ ਤੋਂ ਬਾਅਦ ਸੌ ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਬਾਰੇ ਚਿੰਤਾ ਜਤਾਈ ਹੈ। ਲਾਪਤਾ ਲੋਕਾਂ ਦੇ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਲਈ ਇੱਕ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਪ੍ਰੇਮ ਸਿੰਘ ਭੰਗੂ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਅਵਤਾਰ ਸਿੰਘ, ਕਿਰਨਜੀਤ ਸਿੰਘ ਸੇਖੋਂ ਅਤੇ ਬਲਜੀਤ ਸਿੰਘ ਸ਼ਾਮਲ ਹਨ।
ਇਸ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲਾਪਤਾ ਵਿਅਕਤੀ ਬਾਰੇ ਕੋਈ ਜਾਣਕਾਰੀ 8198022033 'ਤੇ ਦਿੱਤੀ ਜਾ ਸਕਦੀ ਹੈ।
ਲਾਪਤਾ ਵਿਅਕਤੀ ਦਾ ਪੂਰਾ ਨਾਮ, ਪੂਰਾ ਪਤਾ, ਫੋਨ ਨੰਬਰ ਅਤੇ ਘਰ ਦਾ ਕੋਈ ਹੋਰ ਸੰਪਰਕ ਅਤੇ ਲਾਪਤਾ ਹੋਣ ਦੀ ਤਰੀਕ ਸਾਂਝੀ ਕਰਨ ਲਈ ਕਿਹਾ ਗਿਆ ਹੈ। ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।
ਇਹ ਖ਼ਬਰਾਂ ਵੀ ਪੜ੍ਹੋ:
ਕੀ ਸਿਰਫ਼ ਕੋਰੋਨਾ ਹੀ ਕਮਜ਼ੋਰ ਆਰਥਿਕਤਾ ਦੀ ਵਜ੍ਹਾ ਹੈ, ਜਾਣੋ ਅਰਥਚਾਰਾ ਲੀਹ 'ਤੇ ਕਿਵੇਂ ਆ ਸਕਦਾ
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਅੱਜ ਲੋਕ ਸਭਾ ਵਿੱਚ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਉਹ ਬਜਟ ਅਜਿਹੇ ਸਮੇਂ ਪੇਸ਼ ਕਰਨ ਜਾ ਰਹੇ ਹਨ ਜਦੋਂ ਜੀਡੀਪੀ ਇਤਿਹਾਸਿਕ ਗਿਰਾਵਟ 'ਤੇ ਚਲ ਰਹੀ ਹੈ।
ਇਸ ਸਾਲ ਅਰਥਵਿਵਸਥਾ ਵਿੱਚ ਕਰੀਬ ਅੱਠ ਫ਼ੀਸਦ ਗਿਰਾਵਟ ਹੋਣ ਦਾ ਖਦਸ਼ਾ ਹੈ ਪਰ ਅਗਲੇ ਸਾਲ ਇਸ ਵਿੱਚ 11 ਫ਼ੀਸਦ ਤੇਜ਼ੀ ਦੀ ਸੰਭਾਵਨਾ ਹੈ।
ਕੋਰੋਨਾ ਮਹਾਂਮਾਰੀ ਨੇ ਭਾਰਤ ਸਣੇ ਪੂਰੀ ਦੁਨੀਆਂ ਦੀ ਅਰਥਵਿਵਸਥਾ ਲਈ ਚੁਣੌਤੀ ਬਣ ਗਈ ਹੈ। ਵਰਲਡ ਬੈਂਕ ਦੀ ਇੱਕ ਰਿਪੋਰਟ ਮੁਤਾਬਕ ਉੱਭਰਦੀਆਂ ਅਰਥਵਿਵਸਥਾਵਾਂ 'ਤੇ ਕੋਰੋਨਾ ਮਹਾਂਮਾਰੀ ਨੇ ਸਭ ਤੋਂ ਅਸਰ ਪਾਇਆ ਹੈ ਅਤੇ ਭਾਰਤ ਉਨ੍ਹਾਂ ਵਿੱਚ ਦੂਜੇ ਨੰਬਰ 'ਤੇ ਹੈ।
ਆਕਸਫ਼ੋਰਡ ਦੇ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਕੋਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਜਿਸ ਅਰਥਵਿਵਸਥਾ 'ਤੇ ਹੋਇਆ ਹੈ ਉਹ ਭਾਰਤ ਹੀ ਹੈ।
ਫ਼ਿਲਹਾਲ, ਬਹਿਸ ਇਸ ਗੱਲ 'ਤੇ ਨਹੀਂ ਹੈ ਕਿ ਕੋਰੋਨਾ ਮਹਾਂਮਾਰੀ ਨਾਲ ਜਿੰਨਾਂ ਅਰਥਵਿਵਸਥਾਵਾਂ 'ਤੇ ਮਾਰ ਪਈ ਹੈ, ਉਨ੍ਹਾਂ ਵਿੱਚ ਭਾਰਤ ਪਹਿਲੇ ਨੰਬਰ 'ਤੇ ਹੈ ਜਾਂ ਦੂਜੇ ਨੰਬਰ 'ਤੇ। ਪਰ ਇਹ ਸਵਾਲ ਵਾਜਬ ਹੈ ਕਿ ਸਾਡੀ ਅਰਥਵਿਵਸਥਾ ਦੀ ਇਹ ਬੁਰੀ ਹਾਲਤ ਆਖ਼ਿਰ ਹੋਈ ਕਿਵੇਂ?
ਅਰਥਵਿਵਸਥਾ ਇੱਥੋਂ ਤੱਕ ਪਹੁੰਚੀ ਕਿਵੇਂ?। ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।
'ਮੇਰੇ ਤੋਂ ਕੋਰੇ ਕਾਗਜ਼ 'ਤੇ ਦਸਤਖ਼ਤ ਕਰਵਾਏ'
ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਜੋ ਕਿ ਅਪਰਾਧ ਸਾਬਤ ਹੋਏ ਬਿਨਾਂ ਹੀ ਤਿੰਨ ਸਾਲਾਂ ਤੋਂ ਭਾਰਤੀ ਜੇਲ੍ਹ 'ਚ ਬੰਦ ਹੈ, ਨੇ ਬੀਬੀਸੀ ਨੂੰ ਦੱਸਿਆ ਕਿ ਉਸ ਤੋਂ ਕੋਰੇ ਹਲਫ਼ੀਆਂ ਬਿਆਨ ਵਾਲੇ ਕਾਗਜ਼ ਉੱਤੇ ਹਸਤਾਖ਼ਰ ਕਰਵਾਉਣ ਲਈ ਤਸ਼ੱਦਦ ਢਾਹੇ ਗਏ।
ਡੰਬਰਟਨ ਵਾਸੀ ਜਗਤਾਰ ਸਿੰਘ ਜੌਹਲ ਨੂੰ ਭਾਰਤ ਦੇ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਉਨ੍ਹਾਂ 'ਤੇ ਸੱਜੇਪੱਖੀ ਹਿੰਦੂ ਆਗੂਆਂ ਦੇ ਕਤਲ ਦੀ ਸਾਜਿਸ਼ ਘੜਨ ਦਾ ਇਲਜ਼ਾਮ ਹੈ।
ਅਦਾਲਤੀ ਦਸਤਾਵੇਜ਼ ਵਿੱਚ ਇਲਜ਼ਾਮ ਹੈ ਕਿ ਉਨ੍ਹਾਂ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਪੈਸਿਆਂ ਦੀ ਮਦਦ ਕੀਤੀ ਅਤੇ ਮੰਨਿਆ ਕਿ ਉਹ 'ਦਹਿਸ਼ਤਗਰਦੀ ਗਿਹੋਰ' ਦੇ ਮੈਂਬਰ ਸਨ।
ਜੌਹਲ ਨੇ ਆਪਣੇ ਵਕੀਲ ਜ਼ਰੀਏ ਬੀਬੀਸੀ ਨੂੰ ਦੱਸਿਆ ਉਨ੍ਹਾਂ ਨੂੰ 'ਝੂਠਾ ਫ਼ਸਾਇਆ ਜਾ ਰਿਹਾ ਹੈ।' ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।
ਕਿਸਾਨ ਅੰਦੋਲਨ ਦੀ ਰਿਪੋਰਟਿੰਗ ਕਰ ਰਹੇ ਪੱਤਰਕਾਰ ਦੀ ਗ੍ਰਿਫ਼ਤਾਰੀ
ਮਨਦੀਪ ਪੂਨੀਆ ਅਤੇ ਧਰਮਿੰਦਰ ਸਿੰਘ, ਸਿੰਘੂ ਬਾਰਡਰ ਉੱਤੇ ਦਿੱਲੀ ਪੁਲਿਸ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਸਖ਼ਤੀ ਕਰਨ ਦੇ ਵੀਡੀਓ ਬਣਾ ਰਹੇ ਸਨ।
ਦੋਵਾਂ ਨੂੰ ਪੁਲਿਸ ਨੇ ਸ਼ਨੀਵਾਰ 30 ਜਨਵਰੀ ਦੀ ਸ਼ਾਮ ਕਰੀਬ 7 ਵਜੇ ਫੜ ਲਿਆ। ਮੌਕੇ ਉੱਤੇ ਮੌਜੂਦ ਲੋਕਾਂ ਨੇ ਪੁਲਿਸ ਵੱਲੋਂ ਮਨਦੀਪ ਪੂਨੀਆ ਨੂੰ ਜ਼ੋਰ ਜ਼ਬਰਦਸਤੀ ਨਾਲ ਫੜੇ ਹੋਏ ਦਾ ਵੀਡੀਓ ਵੀ ਸ਼ੂਟ ਕੀਤਾ।
ਮਨਦੀਪ ਦੀ ਪਤਨੀ ਲੀਲਾ ਸ਼੍ਰੀ ਨੇ ਦੱਸਿਆ ਕਿ ਪਹਿਲਾਂ ਤਾਂ 6-7 ਘੰਟੇ ਮਨਦੀਪ ਦਾ ਪਤਾ ਨਹੀਂ ਸੀ ਕਿ ਕਿਸ ਪੁਲਿਸ ਸਟੇਸ਼ਨ ਵਿੱਚ ਹੈ ਅਤੇ ਫਿਰ ਰਾਤ ਨੂੰ ਕਰੀਬ 10 ਵਜੇ ਅਲੀਪੁਰ ਪੁਲਿਸ ਸਟੇਸ਼ਨ ਤੋਂ ਫੋਨ ਆਇਆ ਕਿ ਤੁਸੀਂ ਆ ਕੇ ਕੱਪੜੇ ਦੇ ਕੇ ਜਾ ਸਕਦੇ ਹੋ।
ਮਨਦੀਪ ਨੂੰ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕਰੀਬ 12 ਘੰਟੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ, ਪੁਲਿਸ ਨੇ 31 ਜਨਵਰੀ 2021 ਨੂੰ ਮਨਦੀਪ ਪੂਨੀਆ ਦੇ ਨਾਮ 'ਤੇ ਇੱਕ ਐੱਫਆਈਆਰ ਦਰਜ ਕੀਤੀ ਹੈ।
ਇਸ 'ਚ 186/353/332/341 IPC ਦੇ ਅਧੀਨ ਧਾਰਾਵਾਂ ਲਗਾਕੇ ਮੁਕਦੱਮਾ ਲਗਾਇਆ ਗਿਆ ਹੈ।
ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।
ਰੂਸ 'ਚ ਵਿਰੋਧੀ ਧਿਰ ਆਗੂ ਨਵਾਲਨੀ ਦੇ ਹੱਕ 'ਚ ਸੜਕਾਂ 'ਤੇ ਲੋਕ
ਰੂਸ ਵਿੱਚ 500 ਤੋਂ ਵੀ ਵੱਧ ਲੋਕਾਂ ਨੂੰ ਜੇਲ੍ਹ ਵਿੱਚ ਬੰਦ ਵਿਰੋਧੀ ਧਿਰ ਦੇ ਆਗੂ ਐਲੇਕਸੀ ਨਵਾਲਨੀ ਦੇ ਹੱਕ 'ਚ ਰੈਲੀਆਂ ਕਰਨ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਮੌਸਕੋ ਵਿੱਚ ਪੁਲਿਸ ਨੇ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਸਿਟੀ ਸੈਂਟਰ ਵਿੱਚ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਹੈ। ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਸਿਟੀ ਸੈਂਟਰ ਵਿਖੇ ਲਗਭਗ 100 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਨਰਵ ਏਜੰਟ ਜ਼ਹਿਰ ਦਿੱਤੇ ਜਾਣ ਤੋਂ ਬਾਅਦ ਠੀਕ ਹੋ ਕੇ ਨਵਾਲਨੀ ਨੂੰ ਰੂਸ ਪਹੁੰਚਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।
ਨਵਾਲਨੀ ਉੱਤੇ ਉਨ੍ਹਾਂ ਨੂੰ ਦਿੱਤੀ ਗਈ ਸਜ਼ਾ ਨੂੰ ਨਾ ਭੁਗਤਣ ਦਾ ਇਲਜ਼ਾਮ ਹੈ।
ਵਿਰੋਧੀ ਧਿਰ ਦੇ ਆਗੂ ਨਵਾਲਨੀ ਹਾਲ ਹੀ 'ਚ ਬਰਲਿਨ ਤੋਂ ਪਰਤੇ ਹਨ, ਜਿੱਥੇ ਉਨ੍ਹਾਂ ਠੀਕ ਹੋਣ ਲਈ ਕੁਝ ਮਹੀਨੇ ਗੁਜ਼ਾਰੇ ਸਨ। ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।
ਇਹ ਖ਼ਬਰਾਂ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ: