ਕਿਸਾਨਾਂ ਦੇ ਹੱਕ ਵਿੱਚ ਬੋਲਣ ਵਾਲੀ ਰਿਹਾਨਾ ਨੂੰ ਕੰਗਨਾ ਨੇ ਕੀ ਜਵਾਬ ਦਿੱਤਾ - 5 ਅਹਿਮ ਖ਼ਬਰਾਂ

ਕੌਮਾਂਤਰੀ ਪੋਪ ਸਟਾਰ ਰਿਹਾਨਾ ਨੇ ਮੰਗਲਵਾਰ ਨੂੰ ਕਿਸਾਨ ਅੰਦੋਲਨ ਨੂੰ ਆਪਣੀ ਹਮਾਇਤ ਦਿੱਤੀ। ਉਨ੍ਹਾਂ ਨੇ ਦਿੱਲੀ ਬਾਰਡਰਾਂ 'ਤੇ ਇੰਟਰਨੈੱਟ ਬੰਦ ਹੋਣ ਦੀ ਇੱਕ ਖ਼ਬਰ ਨੂੰ ਟਵੀਟ ਕਰਦਿਆਂ ਲਿਖਿਆ, "ਅਸੀਂ ਕਿਉਂ ਇਸ ਬਾਰੇ ਗੱਲ ਨਹੀਂ ਕਰ ਰਹੇ ਹਾਂ?"

ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੇ ਇਸ ਬਾਰੇ ਤਿੱਖਾ ਟਵੀਟ ਕੀਤਾ ਅਤੇ ਕਿਹਾ ਕਿ ਅਸੀਂ ਇਸ ਬਾਰੇ ਗੱਲ ਇਸ ਲਈ ਨਹੀਂ ਕਰ ਰਹੇ ਕਿਉਂਕਿ ਉਹ ਕਿਸਾਨ ਨਹੀਂ ਅੱਤਵਾਦੀ ਹਨ ਜੋ ਭਾਰਤ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਨੇਡਾ ਵਿੱਚ ਐੱਮਪੀ ਜਗਮੀਤ ਸਿੰਘ ਨੇ ਰਿਹਾਨਾ ਦਾ ਇਹ ਅਵਾਜ਼ ਚੁੱਕਣ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਵੀ ਕਈ ਉੱਘੀਆਂ ਹਸਤੀਆਂ ਜਿਵੇਂ ਗਰੇਟਾ ਥਨਬਰਗ ਨੇ ਕਿਸਾਨ ਅੰਦੋਲਨ ਬਾਰੇ ਅਤੇ ਰਿਹਾਨਾ ਦੇ ਪੱਖ ਤੇ ਵਿਰੋਧ ਵਿੱਚ ਟਵੀਟ ਕੀਤੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਕਿਸਾਨਾਂ ਨੂੰ ਕੇਜਰੀਵਾਲ ਨੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਬਾਰੇ ਕੀ ਭਰੋਸੇ ਦਿੱਤੇ

ਕਿਸਾਨ ਸੰਯੁਕਤ ਮੋਰਚਾ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਰੋਸਾ ਦਿਵਾਇਆ ਹੈ ਕਿ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਸੰਯੁਕਤ ਮੋਰਚਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ 115 ਲੋਕਾਂ ਦੇ ਜੇਲ੍ਹ ਵਿੱਚ ਬੰਦ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਸੁਖਬੀਰ ਬਾਦਲ ਦੀ ਗੱਡੀ ਉੱਤੇ ਹਮਲਾ ’ਤੇ ਪੱਥਰਾਅ

ਜਲਾਲਾਬਾਦ ਸਥਾਨਕ ਚੋਣਾਂ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪਰਚੇ ਦਾਖ਼ਲ ਕਰਵਾਉਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਉਪਰ ਪਥਰਾਅ ਕੀਤੇ ਜਾਣ ਦੀ ਖ਼ਬਰ ਹੈ।

ਇਹ ਘਟਨਾ ਬਾਅਦ ਦੁਪਹਿਰ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਪੈਂਦੇ ਕਸਬਾ ਜਲਾਲਾਬਾਦ ਵਿਚ ਉਸ ਵੇਲੇ ਵਾਪਰੀ ਜਦੋਂ ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਅਕਾਲੀ ਦਲ ਅਤੇ ਕਾਂਗਰਸ ਦੇ ਸਮਰਥਕ ਆਪਸ ਵਿਚ ਭਿੜ ਗਏ।

ਇਸ ਮੌਕੇ ਹੋਈ ਪੱਥਰਬਾਜ਼ੀ ਵਿੱਚ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ ਜਦਕਿ ਪੁਲਿਸ ਪ੍ਰਸ਼ਾਸਨ ਨੇ ਦਖ਼ਲਅੰਦਾਜ਼ੀ ਕਰਦੇ ਹੋਏ ਦੋਵਾਂ ਧਿਰਾਂ ਨੂੰ ਖਦੇੜ ਦਿੱਤਾ ਜਿਸ ਕਾਰਨ ਹੋਰ ਵੱਡਾ ਟਕਰਾਅ ਹੋਣ ਤੋਂ ਟਲ ਗਿਆ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਸ ਬੱਚੀ ਨੂੰ ਕਿਹੜੀ ਬਿਮਾਰੀ ਹੈ ਜਿਸ ਲਈ 16 ਕਰੋੜ ਰੁਪਏ ਦੇ ਟੀਕੇ ਦੀ ਲੋੜ ਹੈ

ਪਿਛਲੇ ਕੁਝ ਦਿਨਾਂ ਤੋਂ ਤੀਰਾ ਦਾ ਮੁੰਬਈ ਦੇ ਐੱਸਆਰਸੀਸੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਦੋਂ ਉਸ ਦੇ ਮਾਂ-ਬਾਪ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਦੋ ਟੁੱਕ ਜਵਾਬ ਦੇ ਦਿੱਤਾ।

ਤੀਰਾ ਦੇ ਪਿਤਾ ਨੇ ਬੀਬੀਸੀ ਨੂੰ ਦੱਸਿਆ, "ਜਨਮ ਵੇਲੇ ਉਸ ਦੀ ਆਵਾਜ਼ ਬਹੁਤ ਤੇਜ਼ ਸੀ ਅਤੇ ਆਮ ਬੱਚਿਆਂ ਦੇ ਮੁਕਾਬਲੇ ਥੋੜੀ ਲੰਬੀ ਵੀ ਸੀ। ਤੀਰ ਵਾਂਗ ਲੰਬੀ, ਇਸੇ ਲਈ ਇਸ ਦਾ ਨਾਮ ਤੀਰਾ ਰੱਖਿਆ।"

ਤੀਰਾ ਦੇ ਸਰੀਰ ਵਿੱਚ ਪ੍ਰੋਟੀਨ ਬਣਾਉਣ ਵਾਲਾ ਜੀਨ ਨਹੀਂ ਹੈ ਜਿਸ ਕਾਰਨ ਉਸ ਦੇ ਸਰੀਰ ਦੀਆਂ ਨਾੜਾਂ ਨਿਰਜੀਵ ਹੋਣ ਲੱਗੀਆਂ ਸਨ। ਦਿਮਾਗ ਦੀਆਂ ਮਾਸਪੇਸ਼ੀਆਂ ਵੀ ਘੱਟ ਗਤੀਸ਼ੀਲ ਹੋ ਰਹੀਆਂ ਸਨ ਅਤੇ ਨਿਰਜੀਵ ਹੁੰਦੀਆਂ ਜਾ ਰਹੀਆਂ ਸਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੀ ਲਾਲ ਕਿਲ੍ਹੇ 'ਤੇ ਕਦੇ ਭਗਵਾ ਝੰਡਾ ਵੀ ਝੁੱਲਿਆ

26 ਜਨਵਰੀ 2021 ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਸਿੱਖਾਂ ਦਾ ਧਾਰਮਿਕ ਝੰਡਾ "ਨਿਸ਼ਾਨ ਸਾਹਿਬ" ਵੀ ਲਾਇਆ ਗਿਆ।

ਇਲ ਤੋਂ ਬਾਅਦ ਦੇਸ ਭਰ 'ਚ ਇਸ ਦੀ ਅਲੋਚਨਾ ਹੋ ਰਹੀ ਹੈ।

ਲੋਕ ਅਲੋਚਨਾ ਤਾਂ ਕਰ ਹੀ ਰਹੇ ਹਨ ਪਰ ਸੋਸ਼ਲ ਮੀਡੀਆ 'ਤੇ ਇੱਕ ਸਵਾਲ ਇਹ ਵੀ ਪੁੱਛਿਆ ਜਾ ਰਿਹਾ ਹੈ ਕਿ ਕੀ ਲਾਲ ਕਿਲ੍ਹੇ 'ਤੇ ਕਦੇ ਭਗਵਾ ਝੰਡਾ ਲਹਿਰਾਇਆ ਗਿਆ ਹੈ? ਕੀ ਮਰਾਠਿਆਂ ਨੇ ਲਾਲ ਕਿਲ੍ਹੇ 'ਤੇ ਆਪਣਾ ਭਗਵਾ ਝੰਡਾ ਲਹਿਰਾਇਆ?

ਬੀਬੀਸੀ ਮਰਾਠੀ ਪੱਤਰਕਾਰ ਤੁਸ਼ਾਰ ਕੁਲਕਰਨੀ ਦੀ ਇਸ ਬਾਰੇ ਪੜਤਾਲ ਪੂਰੀ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)