ਕਿਸਾਨ ਅੰਦੋਲਨ: ਰਿਹਾਨਾ ਦੇ ਕਿਸਾਨ ਅੰਦੋਲਨ ਬਾਰੇ ਟਵੀਟ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਨੇ ਦਿੱਤਾ ਜਵਾਬ

ਅਕਸ਼ੇ ਕੁਮਾਰ

ਤਸਵੀਰ ਸਰੋਤ, Getty Images

ਖੇਤੀ ਕਾਨੂੰਨਾਂ ਖਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਕਈ ਕੌਮਾਂਤਰੀ ਪੱਧਰ ਦੀਆਂ ਸ਼ਖਸੀਅਤਾਂ ਟਵੀਟ ਕਰ ਰਹੀਆਂ ਹਨ ਤਾਂ ਕਈ ਬਾਲੀਵੁੱਡ ਅਦਾਕਾਰ ਹਨ ਜੋ ਇਨ੍ਹਾਂ ਵਿਦੇਸ਼ੀ ਟਵੀਟਜ਼ ਦਾ ਜਵਾਬ ਦੇ ਰਹੇ ਹਨ।

ਦਿੱਲੀ ਦੇ ਬਾਰਡਰਾਂ ਉੱਪਰ ਪੁਲਿਸ ਵੱਲੋਂ ਕਿਲੇਬੰਦੀ ਵਰਗੀ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਈ ਦਿਨਾਂ ਤੋਂ ਇੰਟਰਨੈਟ ਵੀ ਬੰਦ ਕਰ ਦਿੱਤਾ ਗਿਆ ਹੈ। ਗਾਇਕ ਰਿਹਾਨਾ ਵੱਲੋਂ ਟਵੀਟ ਕੀਤੇ ਜਾਣ ਤੋਂ ਬਾਅਦ ਮਸਲੇ ਦੀ ਕੌਮਾਂਤਰੀ ਪੱਧਰ ਉੱਪਰ ਚਰਚਾ ਨੇ ਜ਼ੋਰ ਫੜਿਆ ਹੈ।

ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਕਿਸਾਨ ਅੰਦੋਲਨ ਬਾਰੇ ਟਵੀਟ ਕਰਕੇ ਕਿਹਾ, "ਕਿਸਾਨ ਸਾਡੇ ਦੇਸ ਦਾ ਬਹੁਤ ਅਹਿਮ ਹਿੱਸਾ ਹਨ। ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲੇ ਸਪਸ਼ਟ ਹਨ। ਮਤਭੇਦ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਵੱਲ ਧਿਆਨ ਦੇਣ ਦੀ ਬਜਾਏ, ਇੱਕ ਸ਼ਾਂਤੀਪੂਰਨ ਮਤੇ ਦਾ ਸਮਰਥਨ ਕਰੀਏ।"

ਅਕਸ਼ੇ ਕੁਮਾਰ

ਤਸਵੀਰ ਸਰੋਤ, Akshay Kumar/Twitter

ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕੀਤੇ ਬਿਨਾ ਨੇ ਕਿਹਾ ਕਿ ਝੂਠੇ ਪ੍ਰੋਪੇਗੰਡਾ ਵਿੱਚ ਨਾ ਫਸੋ।

ਉਨ੍ਹਾਂ ਟਵੀਟ ਕੀਤਾ, "ਭਾਰਤ ਜਾਂ ਭਾਰਤੀ ਨੀਤੀਆਂ ਖਿਲਾਫ਼ ਕਿਸੇ ਵੀ ਝੂਠੇ ਪ੍ਰਾਪੇਗੇਂਡਾ ਵਿੱਚ ਨਾ ਫਸੋ। ਇਸ ਵੇਲੇ ਇੱਕਜੁੱਟ ਰਹਿਣਾ ਜ਼ਰੂਰੀ ਹੈ।"

ਅਜੇ ਦੇਵਗਨ

ਤਸਵੀਰ ਸਰੋਤ, Ajay Devgn/Twitter

ਇਹ ਵੀ ਪੜ੍ਹੋ:

ਮੀਨਾ ਹੈਰਿਸ ਨੇ ਕੀ ਕਿਹਾ

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਇੱਕ ਲੇਖਕ ਅਤੇ ਵਕੀਲ ਹਨ। ਉਹ ਵੀ ਭਾਰਤ ਦੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਪਰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀਆਂ ਮੰਗਾਂ ਲੈ ਕੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਟਵੀਟ ਕਰਨ ਵਾਲਿਆਂ ਵਿੱਚ ਸ਼ਾਮਲ ਹੋ ਗਏ ਹਨ।

ਮੀਨਾ ਹੈਰਿਸ ਨੇ ਇਸ ਸਬੰਧ ਵਿੱਚ ਕਈ ਟਵੀਟ ਕੀਤੇ। ਉਨ੍ਹਾਂ ਨੇ ਲਿਖਿਆ, "ਇਹ ਮੌਕਾ ਮੇਲ ਨਹੀਂ ਹੈ ਕਿ ਦੁਨੀਆਂ ਦੇ ਸਭ ਤੋਂ ਪੁਰਾਣੇ ਲੋਕਤੰਤਰ ਉੱਪਰ ਹਮਲੇ ਨੂੰ ਮਹੀਨਾ ਵੀ ਨਹੀਂ ਹੋਇਆ ਕਿ ਦੁਨੀਆਂ ਦੇ ਸਭ ਤੋਂ ਵੱਧ ਵਸੋਂ ਵਾਲੇ ਲੋਕਤੰਤਰ ਉੱਪਰ ਹਮਲਾ ਹੋ ਰਿਹਾ ਹੈ। ਇਹ ਜੁੜਿਆ ਹੋਇਆ ਹੈ। ਸਾਨੂੰ ਸਾਰਿਆਂ ਨੂੰ ਭਾਰਤ ਵਿੱਚ ਇੰਟਰਨੈੱਟ ਬੰਦ ਕੀਤੇ ਜਾਣ ਤੋਂ ਅਤੇ ਅਰਧਸੈਨਿਕ ਹਿੰਸਾ ਤੋਂ ਗੁੱਸਾ ਆਉਣਾ ਚਾਹੀਦਾ ਹੈ।"

ਕਿਸਾਨ ਅੰਦੋਲਨ

ਤਸਵੀਰ ਸਰੋਤ, Meena Harris/Instagram

"(ਇਸ ਬਾਰੇ) ਸਾਨੂੰ ਉਨਾਂ ਹੀ ਗੁੱਸਾ ਆਉਣਾ ਚਾਹੀਦਾ ਹੈ ਜਿੰਨਾ ਸਾਨੂੰ ਕੈਪਿਟਲ ਹਿੱਲ ਵਿੱਚ ਹਿੰਸਾ ਦੌਰਾਨ ਆਇਆ ਸੀ। ਫਾਸ਼ੀਵਾਦ ਕਿਤੇ ਵੀ ਹੋਵੇ ਉਹ ਲੋਕਤੰਤਰ ਨੂੰ ਧਮਕਾਉਂਦਾ ਹੈ। ਟਰੰਪ ਭਾਵੇਂ ਦਫ਼ਤਰ ਛੱਡ ਗਏ ਹੋਣ ਪਰ ਆਲੇ-ਦੁਆਲੇ ਦੇਖੋ ਲਹਿਰ ਚੜ੍ਹ ਰਹੀ ਹੈ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਸ ਤੋਂ ਪਹਿਲਾ ਪੌਪ ਸਟਾਰ ਰਿਹਾਨਾ ਨੇ ਇਸ ਮਾਮਲੇ ਬਾਰੇ ਟਵੀਟ ਕੀਤਾ ਸੀ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਵਾਤਾਵਰਨ ਕਾਰਕੁਨ ਗ੍ਰੇਟਾ ਥਰਨਬਰਗ ਨੇ ਵੀ ਟਵੀਟ ਕਰਕੇ ਕਿਹਾ ਕਿ ਅਸੀਂ ਭਾਰਤ ਵਿੱਚ ਕਿਸਾਨ ਅੰਦੋਲਨ ਦੇ ਨਾਲ ਇਕਜੁਟਤਾ ਦਿਖਾਉਣ ਲਈ ਖੜ੍ਹੇ ਹਾਂ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਪੋਰਨ ਸਟਾਰ ਰਹਿ ਚੁੱਕੀ ਮੀਆ ਖਲੀਫਾ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ। ਉਨ੍ਹਾਂ ਨੇ ਕਿਹਾ, "ਮਨੁੱਖੀ ਹੱਕਾਂ ਦੀ ਕੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਨੇ ਦਿੱਲੀ ਦੇ ਆਲੇ-ਦੁਆਲੇ ਇੰਟਰਨੈਟ ਬੰਦ ਕਰ ਦਿੱਤਾ।"

ਭਾਰਤ ਦੀ ਬਾਲ ਵਾਤਾਵਰਣ ਕਾਰਕੁਨ ਲਿਸੀਪ੍ਰਿਆ ਕਨਗਜ਼ੁਮ ਨੇ ਲਿਖਿਆ, "ਪਿਆਰੇ ਦੋਸਤੋ, ਸਾਡੇ ਲੱਖਾਂ ਗ਼ਰੀਬ ਕਿਸਾਨ ਜੋ ਇਸ ਠੰਢੇ ਮੌਸਮ ਵਿੱਚ ਸੜਕਾਂ 'ਤੇ ਸੌਂ ਰਹੇ ਹਨ ਤੁਹਾਡੇ ਤੋਂ ਕੁਝ ਨਹੀਂ ਮੰਗਦੇ। ਤੁਹਾਡਾ ਪਿਆਰ ਅਤੇ ਹਮਾਇਤ ਦਾ ਇੱਕ ਟਵੀਟ ਉਨ੍ਹਾਂ ਲਈ ਬਹੁਤ ਮਾਅਨੇ ਰਖਦਾ ਹੈ।"

ਉਨ੍ਹਾਂ ਨੇ ਇਸ ਮਸਲੇ ਉੱਪਰ ਚੁੱਪੀ ਵਰਤਣ ਲਈ ਭਾਰਤੀ ਹਸਤੀਆਂ ਦੀ ਆਲੋਚਨਾ ਵੀ ਕੀਤੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਗਰੇਟਾ ਥਨਬਰਗ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਅੰਦਲੋਨ ਨੂੰ ਹਮਾਇਤ ਦੇਣ। ਉਨ੍ਹਾਂ ਨੇ ਲਿਖਿਆ ਕਿ ਇਹ ਆਪਣੇ ਹੱਕਾਂ ਲਈ ਦੁਨੀਆਂ ਦਾ ਸਭ ਤੋਂ ਵੱਡਾ ਅੰਦੋਲਨ ਹੈ। ਉਹ ਪਹਿਲਾਂ ਤੋਂ ਹੀ ਵਾਤਵਰਣੀ ਸੰਕਟ ਦੇ ਸਤਾਏ ਹੋਏ ਹਨ।"

ਇਸ ਦੇ ਨਾਲ ਹੀ ਉਨ੍ਹਾਂ ਨੇ ਯੂਰਪੀਅਨ ਪਾਰਲੀਮੈਂਟ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਰੱਦ ਕਰਨ ਬਾਰੇ ਆਪਣੀ ਹਮਾਇਤ ਦਿੱਤੀ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇੰਗਲੈਂਡ ਦੀ ਇੱਕ ਸਾਂਸਦ ਕਲਾਊਡੀਆ ਨੇ ਲਿਖਿਆ, "ਭਾਰਤੀ ਕਿਸਾਨਾਂ ਨਾਲ ਇਕਜੁਟਤਾ। ਧੰਨਵਾਦ ਰਿਹਾਨਾ। ਜਿੱਥੇ ਸਿਆਸੀ ਲੀਡਰਸ਼ਿਪ ਨਹੀਂ ਦਿਖ ਰਹੀ, ਦੂਜਿਆਂ ਦੇ ਅੱਗੇ ਆਉਣ ਲਈ ਧੰਨਵਾਦੀ ਹਾਂ। "

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਹਾਲਾਂਕਿ ਕੁਝ ਲੋਕ ਵਿਦੇਸ਼ੀ ਹਸਤੀਆਂ ਵੱਲੋਂ ਮੁਜ਼ਾਹਰਾਕਾਰੀ ਕਿਸਾਨਾਂ ਦੇ ਹੱਕ ਵਿੱਚ ਟਵਿੱਟਰ ਉੱਪਰ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਭਾਰਤ ਦੇ ਅੰਦਰੂਨੀ ਮਸਲਿਆਂ ਵਿੱਚ ਦਖ਼ਲ ਦੇਣਾ ਮੰਨ ਰਹੇ ਹਨ।

ਅਦਾਕਾਰ ਕੰਗਨਾ ਰਨੌਤ ਨੇ ਰਿਹਾਨਾ ਦੇ ਟਵੀਟ 'ਤੇ ਜਵਾਬ ਦਿੰਦਿਆਂ ਲਿਖਿਆ ਕਿ ਕੋਈ ਇਸ ਬਾਰੇ ਗੱਲ ਨਹੀਂ ਕਰ ਰਿਹਾ ਕਿਉਂਕਿ ਉਹ ਕਿਸਾਨ ਨਹੀਂ ਬਲਕਿ ਅੱਤਵਾਦੀ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਲਿਸੀਪ੍ਰਿਆ ਕੰਗਜ਼ੁਮ ਦੇ ਟਵੀਟ ਦੇ ਜਵਾਬ ਵਿੱਚ ਪ੍ਰਕਾਸ਼ ਕਾਬਰਾ ਨੇ ਲਿਖਿਆ, "ਜਦਲੀ ਹੀ ਤੁਸੀਂ ਹਰ ਇੱਕ ਦੇਸ਼ ਨੂੰ ਭਾਰਤ ਦੇ ਮੁੱਦਿਆਂ ਵਿੱਚ ਦਖ਼ਲ ਦੇਣ ਲਈ ਸੱਦਾ ਦੇ ਦਿਉਂਗੇ। ਮੈਨੂੰ ਯਕੀਨ ਹੈ ਕਿ ਤੁਸੀਂ ਬ੍ਰਿਟਿਸ਼ ਐੱਮਪੀ ਨੂੰ ਪਸੰਦ ਕਰਦੇ ਹੋ। ਜੋ ਕੰਮ ਤੁਸੀਂ ਸ਼ੁਰੂ ਕੀਤਾ ਹੈ ਉਸੇ 'ਤੇ ਧਿਆਨ ਲਗਾਓ ਅਤੇ ਜੇ ਤੁਸੀਂ ਖੇਤੀ ਕਾਨੂੰਨਾਂ ਬਾਰੇ ਇੰਨੇ ਹੀ ਗਿਆਨਵਾਨ ਹੋ ਤਾਂ ਸਰਕਾਰ ਨਾਲ ਗੱਲ ਕਰੋ। ਸਾਨੂੰ ਦਖ਼ਲ ਦੀ ਲੋੜ ਨਹੀਂ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਆਈਪੀਐੱਸ ਅਫ਼ਸਰ ਅਰੁਨ ਬੋਥਰਾ ਨੇ ਵੀ ਟਵਿੱਟਰ ਉੱਪਰ ਹੋ ਰਹੀ ਟੀਕਾ-ਟਿੱਪਣੀ ਬਾਰੇ ਲਿਖਿਆ।

ਉਨ੍ਹਾਂ ਨੇ ਕਿਹਾ, "ਭਾਰਤੀ ਹੋਣ ਦੇ ਨਾਤੇ ਤੁਹਾਨੂੰ ਕਿਸਾਨ ਅੰਦੋਲਨ ਦੀ ਹਮਾਇਤ ਜਾਂ ਵਿਰੋਧ ਕਰਨ ਦਾ ਪੂਰਾ ਹੱਕ ਹੈ। ਪਰ ਸਾਡੇ ਅੰਦਰੂਨੀ ਮਾਮਲੇ ਉੱਪਰ ਖ਼ੁਸ਼ ਹੋਣਾ ਬਿਲਕੁਲ ਗ਼ਲਤ ਹੈ। ਅੱਗੇ ਕੀ ਹੋਵੇਗਾ? ਸੰਯੁਕਤ ਰਾਸ਼ਟਰ ਵਿੱਚ ਮਤਾ?"

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਵਿਦੇਸ਼ ਮੰਤਰਾਲੇ ਨਾ ਜਾਰੀ ਕੀਤਾ ਬਿਆਨ

ਕੌਮਾਂਤਰੀ ਹਸਤੀਆਂ ਦੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕਣ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਖੇਤੀ ਕਾਨੂੰਨ ਪਾਰਲੀਮੈਂਟ ਵਿੱਚ ਪੂਰੀ ਬਹਿਸ ਤੋਂ ਬਾਅਦ ਪਾਸ ਕੀਤੇ ਗਏ ਹਨ। ਕੁਝ ਇੱਕ ਕਿਸਾਨਾਂ ਨੂੰ ਇਨ੍ਹਾਂ ਬਾਰੇ ਖ਼ਦਸ਼ੇ ਹਨ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਕੁਝ ਲੋਕਾਂ ਨੇ ਭਾਰਤ ਦੇ ਖਿਲਾਫ ਕੌਮਾਂਤਰੀ ਸਪੋਰਟ ਲੈਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਇਸ ਪ੍ਰਦਰਸ਼ਨ ਨਾਲ ਬਹੁਤ ਸਹਿਜ ਤਰੀਕੇ ਨਾਲ ਨਜਿਠਿਆ ਹੈ ਤੇ ਕਈ ਪੁਲਿਸ ਵਾਲਿਆਂ 'ਤੇ ਹਮਲਾ ਵੀ ਕਿਤਾ ਗਿਆ ਤੇ ਉਨ੍ਹਾਂ ਨੂੰ ਸੱਟਾਂ ਵੀ ਲੱਗੀਆਂ ਹਨ।

"ਇਸ ਮੁੱਦੇ 'ਤੇ ਬੋਲਣ ਤੋਂ ਪਹਿਲਾਂ, ਸਾਰੇ ਤੱਥਾਂ ਦੀ ਜਾਂਚ ਕੀਤੀ ਜਾਵੇ।"

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)