ਕਮੇਡੀਅਨ ਫਾਰੂਕੀ ਨੂੰ ਅੰਤ੍ਰਿਮ ਜ਼ਮਾਨਤ ਦੇਣ ਵੇਲੇ ਸੁਪਰੀਮ ਕੋਰਟ ਨੇ ਕੀ ਕਿਹਾ

ਤਸਵੀਰ ਸਰੋਤ, Instagram
ਧਾਰਮਿਕ ਭਾਵਨਾਵਾਂ ਦੇ ਅਪਮਾਨ ਦੇ ਮਾਮਲੇ ਵਿੱਚ ਇੰਦੌਰ ਜੇਲ੍ਹ ਵਿੱਚ ਬੰਦ ਕਮੇਡੀਅਨ ਮੁੰਨਵਰ ਫਾਰੂਕੀ ਨੂੰ ਸੁਪਰੀਮ ਕੋਰਟ ਨੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।
ਸੁਪਰੀਮ ਕੋਰਟ ਨੇ ਸਟੈਂਡਅਪ ਕਮੇਡੀਅਨ ਫਾਰੂਕੀ ਦੇ ਬਿਆਨ ਸੁਣਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਇਲਜ਼ਾਮ ਅਸਪਸ਼ਟ ਹਨ।
ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਰੋਹਿੰਨਤੋਨ ਫਾਲੀ ਨਰਿਮਨ ਦੀ ਅਗਵਾਈ ਵਾਲੀ ਬੈਂਚ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਅਦਾਲਤ ਨੇ ਕਿਹਾ ਕਿ ਗ੍ਰਿਫ਼ਤਾਰੀ ਬਿਨਾਂ ਵਰੰਟਾਂ ਦੇ ਕੀਤੀ ਗਈ ਅਤੇ ਦੰਡਾਵਲੀ ਦੀ ਧਾਰਾ 41 ਦੇ ਤਹਿਤ ਦਿੱਤੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ:
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰੋਡਕਸ਼ਨ ਵਰੰਟਾਂ 'ਤੇ ਵੀ ਰੋਕ ਲਗਾ ਦਿੱਤਾ ਹੈ।
ਕੀ ਸੀ ਮਾਮਲਾ
ਜਨਵਰੀ ਵਿੱਚ ਇੰਦੌਰ ਪੁਲਿਸ ਨੇ ਕਥਿਤ ਤੌਰ ਤੇ ਹਿੰਦੂ ਦੇਵੀ-ਦੇਵਤਾਵਾਂ ਦਾ ਅਪਮਾਨ ਕਰਨ ਦੇ ਇਲਜ਼ਾਮਾ ਤਹਿਤ ਪੰਜ ਕਮੇਡੀਅਨ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਵਿੱਚ ਮੁੰਨਵਰ ਫਾਰੂਕੀ ਵੀ ਸ਼ਾਮਲ ਸਨ।
ਫਾਰੂਕੀ ਦੇ ਨਾਲ ਜਿਨ੍ਹਾਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਨ੍ਹਾਂ ਦੇ ਨਾਮ ਸਨ ਐਡਵਿਨ ਐਨਥਨੀ, ਪ੍ਰਖਰ ਵਿਆਸ, ਪ੍ਰੀਅਮ ਵਿਆਸ ਤੇ ਨਲਿਨ ਯਾਦਵ।
ਫਾਰੂਕੀ ਦੇ ਪ੍ਰੋਗਰਾਮ ਵਿੱਚ ਭਾਜਪਾ ਦੇ ਵਿਧਾਇਕ ਮਾਲਿਨੀ ਗੌੜ ਦੇ ਬੇਟੇ ਏਕਲਵਯ ਸਿੰਘ ਗੌੜ ਵੀ ਪਹੁੰਚੇ ਸਨ। ਗੌੜ ਨੇ ਕਿਹਾ ਸੀ ਕਿ ਉਹ ਤੇ ਉਨ੍ਹਾਂ ਦੇ ਸਾਥੀ ਇਸ ਪ੍ਰੋਗਰਾਮ ਵਿੱਚ ਗਏ ਸੀ ਤੇ ਇਸ ਦੌਰਾਨ ਫਾਰੂਕੀ ਨੇ ਟਿਪਣੀ ਕੀਤੀ ਸੀ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












