ਉੱਤਰਾਖੰਡ: 26 ਲਾਸ਼ਾਂ ਬਰਾਮਦ, 171 ਲੋਕ ਅਜੇ ਵੀ ਲਾਪਤਾ

ਤਸਵੀਰ ਸਰੋਤ, Reuters
ਉੱਤਰਾਖੰਡ ਦੇ ਚਮੋਲੀ ਵਿੱਚ ਬੀਤੇ ਦਿਨੀਂ ਗਲੇਸ਼ੀਅਰ ਫੱਟਣ ਨਾਲ ਵੱਡੀ ਤਬਾਹੀ ਮਚੀ ਹੈ।
ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਚਮੋਲੀ ਹਾਦਸੇ ਵਿੱਚ 8 ਫਰਵਰੀ ਰਾਤ 8 ਵਜੇ ਤੱਕ 26 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਜਾ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ 171 ਲੋਕ ਅਜੇ ਵੀ ਲਾਪਤਾ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਕਰੀਬ 35 ਲੋਕ ਅਜੇ ਵੀ ਤਪੋਵਨ ਟਨਲ ਵਿੱਚ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਦਾ ਕਾਰਜ ਜਾਰੀ ਹੈ।

ਰਾਹਤ ਤੇ ਬਚਾਅ ਕਾਰਜ ਲਈ 20 ਕਰੋੜ ਰੁਪਏ ਦੀ ਰਾਸ਼ੀ
ਸਮਾਚਾਰ ਏਜੰਸੀ ਏਐੱਨਆਈ ਮੁਤਾਬਕ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਚਮੋਲੀ ਵਿੱਚ ਗਲੇਸ਼ੀਅਰ ਫੱਟਣ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਅਤੇ ਸਟੇਟ ਡਿਜਾਸਟਰ ਰਿਸਪੌਂਸ ਫੰਡ ਵਿੱਚੋਂ ਰਾਹਤ ਤੇ ਬਚਾਅ ਕਾਰਜ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਸੁਰੰਗ 'ਚ ਅਜੇ ਵੀ 34 ਲੋਕ ਫਸੇ ਹਨ: ਕੇਂਦਰੀ ਮੰਤਰੀ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਬਿਜਲੀ ਅਤੇ ਨਵੀਂ ਤੇ ਨਵੀਨੀਕਰਨ ਊਰਜਾ ਬਾਰੇ ਕੇਂਦਰੀ ਮੰਤਰੀ ਆਰ ਕੇ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਕਰੀਬ 34 ਲੋਕ ਅਜੇ ਵੀ ਸੁਰੰਗ ਵਿੱਚ ਫਸੇ ਹੋਏ ਹਨ।
ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਸੁਰੰਗ ਵਿੱਚ ਸਿਰਫ਼ 70 ਮੀਟਰ ਹੇਠਾਂ ਤੱਕ ਹੀ ਜਾ ਸਕਦੇ ਹਾਂ ਅਤੇ ਸਾਨੂੰ ਅੱਗੇ 180 ਮੀਟਕ ਤੱਕ ਖੁਦਾਈ ਕਰਨੀ ਪਵੇਗੀ। ਅਜੇ ਤੱਕ ਸੰਪਰਕ ਨਹੀਂ ਹੋ ਸਕਿਆ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਵੀ ਪੜ੍ਹੋ:-
ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਜਦਕਿ 203 ਲੋਕ ਅਜੇ ਵੀ ਲਾਪਤਾ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ।
ਉਨ੍ਹਾਂ ਨੇ ਕਿਹਾ, "ਸਾਡੇ ਬਹਾਦੁਰ ਜਵਾਨ ਰਾਤ ਭਰ ਬਚਾਅ ਕਾਰਜ ਵਿੱਚ ਜੁਟੇ ਰਹੇ ਅਤੇ ਸੁਰੰਗ ਦੀ ਐਂਟਰੀ ਤੱਕ ਪਹੁੰਚ ਗਏ ਹਨ। ਬਚਾਅ ਕਾਰਜ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਅਸੀਂ ਵੱਧ ਤੋਂ ਵੱਧ ਲੋਕਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਹੁਣ ਤੱਕ ਬਚਾਅ ਦਸਤਿਆਂ ਨੇ 11 ਲਾਸ਼ਾਂ ਬਰਾਮਦ ਕੀਤੀਆਂ ਹਨ।''
ਉੱਤਰਾਖੰਡ ਹਵਾਈ ਫੌਜ ਨੇ ਸ਼ੁਰੂ ਕੀਤਾ ਰਾਹਤ ਕਾਰਜ
ਹਵਾਈ ਫੌਜ ਨੇ ਦੱਸਿਆ ਹੈ ਕਿ ਉੱਤਰਾਖੰਡ ਗਲੇਸ਼ੀਅਰ ਹਾਦਸੇ ਤੋਂ ਬਾਅਦ ਹਵਾਈ ਰਾਹਤ ਅਤੇ ਬਚਾਅ ਕਾਰਜ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।
Mi-17 ਅਤੇ ਐਡਵਾਂਸ ਲਾਈਟ ਹੈਲੀਕਾਪਟਰ (ALH) ਨਾਲ ਬਚਾਅ ਟੀਮਾਂ ਨੂੰ ਦੇਹਰਾਦੂਨ ਤੋਂ ਜੋਸ਼ੀਮਠ ਭੇਜਿਆ ਜਾ ਰਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਦਾ ਕਹਿਣਾ ਹੈ, ''ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਕੱਲ ਗਲੇਸ਼ੀਅਰ ਦੇ ਫੱਟਣ ਤੋਂ ਬਾਅਦ ਆਏ ਹੜ੍ਹ ਵਿੱਚ ਰੈਨੀ ਬਿਜਲੀ ਪ੍ਰਾਜੈਕਟ ਪੂਰੀ ਤਰ੍ਹਾਂ ਵਹਿ ਗਿਆ। ਇਸ ਨਾਲ ਤਪੋਵਨ ਵਿੱਚ ਭਾਰੀ ਤਬਾਹੀ ਮਚੀ ਹੈ। ਪਹਿਲੇ ਪ੍ਰਾਜੈਕਟ ਵਾਲੀ ਥਾਂ ਤੋਂ 32 ਲੋਕ ਅਤੇ ਦੂਜੇ ਪ੍ਰਾਜੈਕਟ ਵਾਲੀ ਥਾਂ ਤੋਂ 121 ਲੋਕ ਗਾਇਬ ਹਨ।''
ਦੱਸਿਆ ਜਾ ਰਿਹਾ ਹੈ ਕਿ ਜਿਸ ਸੁਰੰਗ ਵਿੱਚ 35 ਲੋਕ ਫਸੇ ਹਨ ਉਸ ਵਿੱਚ 35-40 ਫੁੱਟ ਤੱਕ ਚਿੱਕੜ ਭਰਿਆ ਹੋਇਆ ਹੈ ਜੋ ਬਚਾਅ ਕਾਰਜ ਵਿੱਚ ਮੁਸ਼ਕਲ ਪੈਦਾ ਕਰ ਰਿਹਾ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਦੂਜੇ ਦਿਨ ਵੀ ਚਮੋਲੀ ਵਿੱਚ ਡਟੀ ਹੈ NDRF-ITBP ਦੀਆਂ ਟੀਮਾਂ
ਚਮੋਲੀ ਦੇ ਜੋਸ਼ੀਮਠ ਵਿੱਚ ਲਗਾਤਾਰ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹੈ। ਐਤਵਾਰ ਨੂੰ ਗਲੇਸ਼ੀਅਰ ਫੱਟਣ ਨਾਲ ਇਸ ਇਲਾਕੇ ਵਿੱਚ ਭਾਰੀ ਤਬਾਹੀ ਦਾ ਮੰਜ਼ਰ ਦੇਖਿਆ ਗਿਆ ਸੀ। ਕੱਲ੍ਹ ਕੀਤੇ ਗਏ ਬਚਾਅ ਕਾਰਜ ਵਿੱਚ 12 ਲੋਕਾਂ ਨੂੰ ਸੁਰੰਗ ਤੋਂ ਬਾਹਰ ਕੱਢਿਆ ਗਿਆ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਢਾਈ ਕਿਲੋਮੀਟਰ ਲੰਬੀ ਸੁਰੰਗ ਵਿੱਚ ਫਸੇ ਹਨ ਲੋਕ
NDRF ਦੇ ਡੀਜੀ ਐਸਐਨ ਪ੍ਰਧਾਨ ਨੇ ਕਿਹਾ ਹੈ ਕਿ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਫੱਟਣ ਤੋਂ ਬਾਅਦ ਕਈ ਲੋਕ ਢਾਈ ਕਿਲੋਮੀਟਰ ਲੰਬੀ ਟਨਲ ਵਿੱਚ ਫਸੇ ਹੋਏ ਹਨ। ਇੱਕ ਕਿਲੋਮੀਟਰ ਦੀ ਮਿੱਟੀ ਨੂੰ ਹੁਣ ਤੱਕ ਹਟਾਇਆ ਗਿਆ ਹੈ। ਛੇਤੀ ਹੀ ਫਸੇ ਹੋਏ ਬਾਕੀ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6

ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2