ਰਾਹੁਲ ਦੇ ਚੀਨ ਬਾਰੇ ਸਵਾਲ ਤੇ ਭਾਜਪਾ ਅਤੇ ਰੱਖਿਆ ਮੰਤਰਾਲੇ ਨੇ ਇਹ ਦਿੱਤਾ ਜਵਾਬ- ਪ੍ਰੈੱਸ ਰਿਵੀਊ

ਤਸਵੀਰ ਸਰੋਤ, AFP
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇੱਕ "ਡਰਪੋਕ" ਹਨ ਜੋ ਚੀਨ ਦਾ ਸਾਹਮਣਾ ਨਹੀਂ ਕਰ ਸਕਦੇ।
ਦਿ ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ "ਦੇਸ਼ ਦੀ ਜ਼ਮੀਨ ਦੀ ਸੁਰੱਖਿਆ ਕਰਨ ਦੀ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ" ਹੈ ਸਗੋਂ ਭਾਰਤੀ ਜ਼ਮੀਨ ਚੀਨ ਨੂੰ ਛੱਡ ਦਿੱਤੀ ਹੈ।
ਉਨ੍ਹਾਂ ਨੇ ਕਿਹਾ, "ਉਹ ਸਾਡੀ ਫ਼ੌਜ ਦੀ ਕੁਰਬਾਨੀ ਉੱਪਰ ਥੁੱਕ ਰਹੇ ਹਨ। ਉਹ ਸਾਡੀ ਫ਼ੌਜ ਦੇ ਬਲੀਦਾਨ ਨੂੰ ਪਿੱਠ ਦਿਖਾ ਰਹੇ ਹਨ। ਭਾਰਤ ਵਿੱਚ ਕਿਸੇ ਨੂੰ ਵੀ ਅਜਿਹਾ ਕਰਨ ਦੀ ਆਗਿਆ ਨਹੀਂ ਹੋਣੀ ਚਾਹੀਦੀ।"
ਰਾਹੁਲ ਗਾਂਧੀ ਦੇ ਬਿਆਨ ਉੱਪਰ ਰੱਖਿਆ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਰਾਹੁਲ ਨੂੰ "ਆਪਣੇ ਨਾਨੇ (ਨਹਿਰੂ) ਨੂੰ ਪੁੱਛਣਾ ਚਾਹੀਦਾ ਹੈ ਕਿ ਭਾਰਤੀ ਜ਼ਮੀਨ ਚੀਨ ਨੂੰ ਕਿਸ ਨੇ ਦਿੱਤੀ।"
ਭਾਰਤੀ ਰੱਖਿਆ ਮੰਤਰਾਲਾ ਨੇ ਵੀ ਰਾਹੁਲ ਦੇ ਬਿਆਨ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਦੇ ਦਾਅਵਿਆਂ ਦਾ ਖੰਡਨ ਕੀਤਾ ਕਿ ਭਾਰਤ ਨੇ ਐੱਲਏਸੀ ਉੱਪਰ ਯਥਾ ਸਥਿਤੀ ਕਾਇਮ ਰੱਖਣ ਅਤੇ ਨਿਰੰਤਰ ਫਿੰਗਰ-8 ਤੱਕ ਪੈਟਰੋਲ ਕਰਨ ਦੇ ਹੱਕ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:
ਜਦੋਂ ਤ੍ਰਿਣਮੂਲ ਕਾਂਗਰਸ ਦੇ ਸਾਂਸਦ ਨੇ ਅਸਤੀਫ਼ਾ ਦਿੱਤਾ

ਤਸਵੀਰ ਸਰੋਤ, RS TV
ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੂੰ ਉਸ ਸਮੇਂ ਇੱਕ ਹੋਰ ਝਟਕਾ ਲੱਗਿਆ ਜਦੋਂ ਰਾਜ ਸਭਾ ਵਿੱਚ ਸਾਂਸਦ ਦਿਨੇਸ਼ ਤ੍ਰਿਵੇਦੀ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਆਤਮਾ ਨੇ ਉਨ੍ਹਾਂ ਨੂੰ ਐੱਮਪੀ ਵਜੋਂ ਅਸਤੀਫ਼ਾ ਦੇ ਕੇ "ਬੰਗਾਲ ਅਤੇ ਭਾਰਤ ਦੇ ਲੋਕਾਂ ਲਈ ਕੰਮ ਕਰਨ ਨੂੰ ਕਿਹਾ।"
ਖ਼ਬਰ ਚੈਨਲ ਐਨਡੀਟੀਵੀ ਦੀ ਵੈਬਸਾਈਟ ਮੁਤਾਬਕ ਹਾਲਾਂਕਿ ਉਨ੍ਹਾਂ ਨੇ ਆਪਣੀ ਪਾਰਟੀ ਵੱਲੋਂ ਬਜਟ ਬਾਰੇ ਬੋਲਣਾ ਸੀ ਪਰ ਉਨ੍ਹਾਂ ਨੇ ਆਪਣੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਨੇ ਅਸਤੀਫ਼ਾ ਦੇਣ ਤੋਂ ਪਹਿਲਾਂ ਭਾਜਪਾ ਵੱਲੋਂ ਤ੍ਰਿਣਮੂਲ ਕਾਂਗਰਸ ਉੱਪਰ ਲਾਏ ਇਲਜ਼ਾਮਾਂ ਨੂੰ ਦੁਹਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਲਈ ਸੱਦੇ ਦੀ ਲੋੜ ਨਹੀਂ ਅਤੇ ਇਸ ਵਿੱਚ ਕੁਝ ਗ਼ਲਤ ਨਹੀਂ ਹੈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਅੰਤਰ ਜਾਤੀ ਵਿਆਹਾਂ ਨਾਲ ਭਾਈਚਾਰਕ ਤਣਾਅ ਘਟੇਗਾ

ਤਸਵੀਰ ਸਰੋਤ, Getty Images
ਸੁਪਰੀਮ ਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਅੱਜ-ਕੱਲ ਦੇ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਆਪਣੀ ਮਰਜ਼ੀ ਜੀਵਨ ਸਾਥੀ ਚੁਣ ਰਹੇ ਹਨ ਜੋ ਕਿ ਪੁਰਾਣੇ ਸਮਾਜਿਕ ਨਿਯਮਾ ਤੋਂ ਪਰੇ ਹੈ।
ਅਦਾਲਤ ਨੇ ਕਿਹਾ ਕਿ ਨੌਜਵਾਨਾਂ ਨੂੰ ਪਰਿਵਾਰਾਂ ਤੋਂ ਧਮਕੀਆਂ ਮਿਲਦੀਆਂ ਹਨ ਅਤੇ ਅਦਾਲਤਾਂ ਉਨ੍ਹਾਂ ਦੀ ਮਦਦ ਲਈ ਅੱਗੇ ਆਉਂਦੀਆਂ ਹਨ।
ਦਿ ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਅਦਾਲਤ ਦਾ ਬੈਂਚ ਇੱਕ ਕੁੜੀ ਦੇ ਮਾਪਿਆਂ ਵੱਲੋਂ ਦਰਜ ਕਰਵਾਈ ਐੱਫ਼ਾਆਈਆਰ ਉੱਪਰ ਸੁਣਵਾਈ ਕਰ ਰਿਹਾ ਸੀ। ਮਾਪਿਆਂ ਦੀ ਧੀ ਨੇ ਆਪਣੇ ਵੱਡਿਆਂ ਦੀ ਮਰਜ਼ੀ ਦੇ ਉਲਟ ਜਾ ਕੇ ਆਪਣੀ ਮਰਜ਼ੀ ਦੇ ਦੂਜੀ ਜਾਤ ਦੇ ਮੁੰਡੇ ਨਾਲ ਵਿਆਹ ਕਰਵਾ ਲਿਆ ਸੀ।
ਅਦਾਲਤ ਨੇ ਮਾਪਿਆਂ ਨੂੰ ਕਿਹਾ ਕਿ ਜਾਤ-ਪਾਤ ਦੀ ਜਕੜ ਵਿੱਚ ਆ ਕੇ ਬੇਟੀ ਅਤੇ ਜਵਾਈ ਨੂੰ ਵੱਖ ਕਰਨ ਦੇ ਕੋਈ ਚੰਗੇ ਸਮਾਜਿਕ ਨਤੀਜੇ ਨਹੀਂ ਨਿਕਲਣਗੇ।
ਅਦਾਲਤ ਨੇ ਕਿਹਾ ਕਿ ਆਪਣੀ ਮਰਜ਼ੀ ਨਾਲ ਵਿਆਹ ਕਰਨ ਦਾ ਅਧਿਕਾਰ ਸੰਵਿਧਾਨ ਦੇ ਆਰਟੀਕਲ ਵਿੱਚ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













