ਆਜ਼ਾਦ ਭਾਰਤ ਦੀ ਉਹ ਪਹਿਲੀ ਔਰਤ ਜਿਸ ਨੂੰ ਫਾਂਸੀ ਹੋ ਸਕਦੀ ਹੈ, ਕੀ ਹੈ ਉਸਦਾ ਜੁਰਮ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, Suraj
ਆਪਣੇ ਪਿਆਰ ਵਿੱਚ ਰੁਕਾਵਟ ਬਣਨ ਵਾਲੇ ਆਪਣੇ ਪਰਿਵਾਰ ਦੇ ਸੱਤ ਜੀਆਂ ਨੂੰ ਇੱਕੋ ਰਾਤ ਖ਼ਤਮ ਕਰ ਦੇਣ ਵਾਲੀ ਸ਼ਬਨਮ ਆਜ਼ਾਦ ਭਾਰਤ ਦੀ ਪਹਿਲੀ ਮਹਿਲਾ ਬਣਨ ਜਾ ਰਹੀ ਹੈ ਜਿਸ ਨੂੰ ਫਾਂਸੀ ਹੋ ਸਕਦੀ ਹੈ।
ਸ਼ਬਨਮ ਨੇ ਆਪਣੇ ਮਾਂ-ਬਾਪ, ਭਤੀਜੇ, ਦੋ ਭਰਾਵਾਂ, ਇੱਕ ਭਰਜਾਈ ਅਤੇ ਰਿਸ਼ਤੇ ਦੀ ਭੈਣ ਨੂੰ ਨਸ਼ੀਲਾ ਪਦਾਰਥ ਦੇਣ ਮਗਰੋਂ ਰਾਤ ਨੂੰ ਬੇਸੁਰਤੀ ਦੀ ਹਾਲਤ ਵਿੱਚ ਇੱਕ-ਇੱਕ ਕਰ ਕੇ ਕੁਹਾੜੀ ਨਾਲ ਮਾਰ ਦਿੱਤਾ ਸੀ।
ਇਹ ਵੀ ਪੜ੍ਹੋ:
ਸ਼ਬਨਮ ਦੇ ਘਰ ਦੇ ਗੁਆਂਢ ਵਿੱਚ ਨਾਲੋ-ਨਾਲ ਸੱਤ ਕਬਰਾਂ ਹਨ ਅਤੇ ਕੰਧਾਂ ਉੱਪਰ ਲੱਗੇ ਖੂਨ ਦੇ ਧੱਬੇ ਅੱਜ ਵੀ ਉਸ ਹੌਲਨਾਕ ਘਟਨਾਕ੍ਰਮ ਦੀ ਯਾਦ ਹਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਬਾਇਡਨ ਭਾਰਤ 'ਤੇ ਕਿਹੜੀਆਂ ਗੱਲਾਂ ਉੱਪਰ ਦਬਾਅ ਪਾ ਸਕਦੇ ਹਨ

ਤਸਵੀਰ ਸਰੋਤ, SAUL LOEB
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸ਼ੁਰੂਆਤੀ ਸੰਦੇਸ਼ ਇਹ ਸੰਕੇਤ ਦਿੰਦੇ ਹਨ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਸ਼ਾਇਦ ਹੋਰ ਗੂੜ੍ਹੇ ਹੋਣਗੇ ਪਰ ਕੁਝ ਅਜਿਹੇ ਤੱਥ ਵੀ ਹਨ ਜਿਨ੍ਹਾਂ ਦੇ ਪ੍ਰਸੰਗ ਵਿੱਚ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਦੀ ਮਜ਼ਬੂਤੀ ਵੀ ਹਾਲੇ ਪਰਖੀ ਜਾਣੀ ਹੈ।
ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਦੇ ਕਾਰਜਕਾਲ ਦੌਰਾਨ ਦੋਵੇਂ ਦੇਸ਼ ਆਪਣੇ ਸਿਆਸੀ ਅਤੇ ਰਣਨੀਤਿਕ ਸਬੰਧਾਂ ਨੂੰ ਹੋਰ ਗੂੜ੍ਹੇ ਕਰਨ ਦੀ ਦਿਸ਼ਾ ਵਿੱਚ ਲਗਤਾਰ ਕੰਮ ਕਰ ਰਹੇ ਸਨ।
ਭਾਰਤ ਨੂੰ ਲਗਾਤਾਰ ਪਾਕਿਸਤਾਨ ਅਤੇ ਚੀਨ ਨਾਲ ਤਕਰਾਰ ਦੀ ਸਥਿਤੀ ਵਿੱਚ ਅਮਰੀਕਾ ਦਾ ਸਾਥ ਮਿਲਦਾ ਰਹਿੰਦਾ ਸੀ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਸਰਕਾਰ ਸਿੱਖਿਆ ਅਦਾਰਿਆਂ ਵਿੱਚ ਹੁੰਦੇ ਸੈਮੀਨਾਰਾਂ 'ਤੇ ਨਜ਼ਰ ਕਿਉਂ ਰੱਖਣਾ ਚਾਹੁੰਦੀ ਹੈ

ਤਸਵੀਰ ਸਰੋਤ, Getty Images
ਪਿਛਲੇ ਮਹੀਨੇ ਭਾਰਤ ਸਰਕਾਰ ਨੇ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਨੂੰ ਲੈ ਕੇ ਸਿੱਖਿਆ ਸ਼ਾਸਤਰੀਆਂ, ਖੋਜਕਰਤਾਵਾਂ ਅਤੇ ਵਿਦਵਾਨਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਆਵਾਜ਼ ਵਿਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ।
ਇਸ ਨਵੇਂ ਸਰਕਾਰੀ ਨਿਰਦੇਸ਼ ਮੁਤਾਬਕ ਸਰਕਾਰੀ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸੰਸਥਾਨਾਂ ਨੂੰ ਕੌਮਾਂਤਰੀ ਵੈਬੀਨਾਰ, ਆਨਲਾਈਨ ਸੈਮੀਨਾਰ ਅਤੇ ਭਾਰਤ ਦੀ ਸੁਰੱਖਿਆ ਨਾਲ ਸਬੰਧਤ ਵਿਸ਼ਿਆਂ 'ਤੇ ਕਾਨਫਰੰਸ ਵਿੱਚ ਵਿਦੇਸ਼ੀ ਵਿਦਵਾਨਾਂ ਨੂੰ ਬੁਲਾਉਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਲੈਣੀ ਪਵੇਗੀ।
ਸਰਕਾਰ ਦਾ ਕਹਿਣਾ ਹੈ ਕਿ ਅਜਿਹਾ ਦੇਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੀ ਭਾਰਤ ਦਾ ਦੇਸ਼ਧ੍ਰੋਹ ਕਾਨੂੰਨ 'ਲੋਕਾਂ ਦੀ ਆਵਾਜ਼ ਨੂੰ ਦਬਾਉਣ' ਲਈ ਵਰਤਿਆ ਜਾ ਰਿਹਾ ਹੈ

ਤਸਵੀਰ ਸਰੋਤ, Getty Images
ਦਿਸ਼ਾ ਰਵੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਜਿਸ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਉਸ ਨੇ ਦੇਸ਼ਧ੍ਰੋਹ ਦੇ ਵਿਵਾਦਿਤ ਬਸਤੀਵਾਦੀ ਕਾਨੂੰਨ ਖ਼ਿਲਾਫ਼ ਇੱਕ ਵਾਰ ਮੁੜ ਧਿਆਨ ਖਿੱਚਿਆ ਹੈ।
22 ਸਾਲਾ ਦਿਸ਼ਾ ਰਵੀ ਖ਼ਿਲਾਫ਼ ਵਰਤਿਆ ਦੇਸ਼ਧ੍ਰੋਹ ਦਾ ਕਾਨੂੰਨ ਕੀ ਹੈ ਅਤੇ ਕੀ ਪਿਛਲੇ ਅਰਸੇ ਦੌਰਾਨ ਇਸਦੇ ਤਹਿਤ ਦਰਜ ਮਾਮਲਿਆਂ ਵਿੱਚ ਵਾਧਾ ਹੋਇਆ ਹੈ?
ਇਹ ਆਈਪੀਸੀ ਦਾ ਉਹ ਹਿੱਸਾ ਹੈ ਜੋ ਸਰਕਾਰ ਖ਼ਿਲਾਫ਼ ਗਲਤ ਭਾਵਨਾ ਨੂੰ ਹਵਾ ਦੇਣ ਵਾਲੀ ਕਿਸੇ ਵੀ ਕਾਰਵਾਈ ਨੂੰ ਜੁਰਮ ਕਰਾਰ ਦਿੰਦਾ ਹੈ। ਸਜ਼ਾ ਵਜੋਂ ਤਾਉਮਰ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਦੁਬਈ ਦੀ ਰਾਜਕੁਮਾਰੀ ਲਤੀਫ਼ਾ ਕਿੱਥੇ ਤੇ ਕਿਵੇਂ ਹਨ, ਸ਼ਾਹੀ ਪਰਿਵਾਰ ਨੇ ਦਿੱਤੀ ਜਾਣਕਾਰੀ

ਤਸਵੀਰ ਸਰੋਤ, PRINCESS LATIFA
ਦੁਬਈ ਦੇ ਸ਼ਾਹੀ ਪਰਿਵਾਰ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਰਾਜਕੁਮਾਰੀ ਲਤੀਫ਼ਾ ਦੀ ਘਰ ਵਿੱਚ ਦੇਖਭਾਲ ਕੀਤੀ ਜਾ ਰਹੀ ਹੈ।
ਇਹ ਬਿਆਨ ਬੀਬੀਸੀ ਨੂੰ ਮਿਲੇ ਉਸ ਵੀਡੀਓ ਤੋਂ ਬਾਅਦ ਆਇਆ ਹੈ ਜਿਸ ਵਿੱਚ ਰਾਜਕੁਮਾਰੀ ਨੇ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਹੈ।
ਲਤੀਫ਼ਾ ਨੇ 2018 ਵਿੱਚ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਭਾਰਤ ਦੀ ਸਮੁੰਦਰੀ ਹੱਦ ਵਿੱਚ ਫੜ ਲਿਆ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਕੋਈ ਖ਼ਬਰ ਨਹੀਂ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













