ਲੱਖਾ ਸਿਧਾਣਾ ਬਠਿੰਡਾ 'ਚ ਰੈਲੀ ਦੌਰਾਨ ਕਿਹੋ ਜਿਹਾ ਸੀ ਲੋਕਾਂ ਦਾ ਹੁੰਗਾਰਾ
ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ’ਚ ਲੱਖਾ ਸਿਧਾਣਾ ਵੱਲੋਂ ਕੀਤੀ ਜਾ ਰਹੀ ਹੈ ਰੈਲੀ। ਰੈਲੀ ਵਿੱਚ ਵੱਡੀ ਗਿਣਤੀ ’ਚ ਲੋਕ ਇਕੱਠੇ ਹੋਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੱਖਾ ਸਿਧਾਣਾ ਨੇ ਇਸ ਰੈਲੀ ਲਈ ਸੱਦਾ ਦਿੱਤਾ ਸੀ।
ਹਾਲਾਂਕਿ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਲਈ ਇੱਕ ਲੱਖ ਰੁਪਏ ਦਾ ਇਨਾਮ ਹੈ।
26 ਜਨਵਰੀ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਹਿੰਸਾ ਤੇ ਲਾਲ ਕਿਲੇ ’ਤੇ ਵਾਪਰੀ ਘਟਨਾ ਦੇ ਮਾਮਲੇ ’ਚ ਲੱਖਾ ਸਿਧਾਣਾ ਨੂੰ ਦਿੱਲੀ ਪੁਲਿਸ ਨੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਵੀਡੀਓ- ANI, ਐਡਿਟ- ਸੁਮਿਤ ਵੈਦ
