ਲੱਖਾ ਸਿਧਾਣਾ ਮਾਮਲੇ ਵਿਚ ਕਾਂਗਰਸ ਨੇ ਕਿਵੇਂ ਅਮਿਤ ਸ਼ਾਹ ਨੂੰ ਘੇਰਿਆ - ਕਿਸਾਨ ਅੰਦੋਲਨ ਦੀਆਂ ਅਹਿਮ ਖ਼ਬਰਾਂ

ਤਸਵੀਰ ਸਰੋਤ, ANI
23 ਫਰਬਰੀ ਦੀ ਬਠਿੰਡਾ ਕਿਸਾਨ ਨੌਜਵਾਨ ਰੈਲੀ ਵਿਚ ਪਹੁੰਚੇ ਲੱਖਾ ਸਿਧਾਣਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਭਾਜਪਾ ਲੀਡਰਸ਼ਿਪ ਕੈਪਟਨ ਅਮਰਿੰਦਰ ਸਰਕਾਰ ਨੂੰ ਨਿਸ਼ਾਨਾਂ ਬਣਾ ਰਹੀ ਹੈ।
ਕਾਂਗਰਸ ਦੀ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਸ ਮਾਮਲੇ ਉੱਤੇ ਪਲਟਵਾਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਹੀ ਸਵਾਲ ਖੜੇ ਕਰ ਦਿੱਤੇ ਹਨ।
26 ਜਨਵਰੀ ਦੀ ਕਿਸਾਨ ਟਰੈਕਰਟ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲੇ ਉੱਤੇ ਕੇਸਰੀ ਝੰਡਾ ਲਹਿਰਾਉਣ ਦਾ ਮਾਮਲੇ ਵਿਚ ਲਖਬੀਰ ਸਿੰਘ ਉਰਫ਼ ਲੱਖਾ ਸਧਾਣਾ ਨੂੰ ਦਿੱਲੀ ਪੁਲਿਸ ਨੇ ਮੁਲਜ਼ਮ ਨਾਮਜ਼ਦ ਕੀਤਾ ਹੋਇਆ ਹੈ।
ਦਿੱਲੀ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਛਾਪੇਮਾਰੀ ਕਰ ਰਹੀ ਹੈ ਪਰ ਲੱਖਾ ਸਧਾਣਾ ਨੇ ਬਠਿੰਡਾ ਦੀ ਰੈਲੀ ਵਿਚ ਪਹੁੰਚ ਕੇ ਸੰਬੋਧਨ ਵੀ ਕੀਤੀ ਅਤੇ ਸੁਰੱਖਿਆ ਏਜੰਸੀਆਂ ਦੇਖਦੀਆਂ ਰਹਿ ਗਈਆਂ।
ਇਹ ਵੀ ਪੜ੍ਹੋ:
ਰਣਦੀਪ ਸੁਰਜੇਵਾਲਾ ਨੇ ਕੀ ਕਿਹਾ
ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਕਿਹਾ ਹੈ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਦੀਪ ਸੁਰਜੇਵਾਲਾ ਨੇ ਅਮਿਤ ਸ਼ਾਹ ਨੂੰ ਕਈ ਸਵਾਲ ਕੀਤੇ ਹਨ, ਜਿਨ੍ਹਾਂ ਦੀ ਲੜੀ ਇਸ ਤਰ੍ਹਾਂ ਹੈ...
- ਰਣਦੀਪ ਸੁਰਜੇਵਾਲਾ ਨੇ ਕਿਹਾ, ''ਲਾਲ ਕਿਲ੍ਹਾ ਦੇ ਗੇਟ ਕਿਸ ਨੇ ਖੋਲ੍ਹੇ ਅਤੇ ਕਿਸ ਨੇ ਇਜਾਜ਼ਤ ਦਿੱਤੀ ਤਾਂ ਜੋ ਉਹ ਲੋਕ ਉੱਥੇ ਆ ਸਕਣ?
- ਉਨ੍ਹਾਂ ਕਿਹਾ, ''ਸਾਰੇ ਦਰਵਾਜ਼ੇ ਕਿਸੇ ਵੱਲੋਂ ਖੋਲ੍ਹੇ ਗਏ ਤਾਂ ਜੋ ਉਹ ਲਾਲ ਕਿਲ੍ਹੇ ਦੇ ਅੰਦਰ ਦਾਖਲ ਹੋ ਸਕਣ''
ਰਣਦੀਪ ਸੁਰਜੇਵਾਲਾ ਨੇ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਇਸ ਮੁੱਦੇ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂ ਦਿੱਲੀ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੇ ਲੱਖਾ ਸਿਧਾਣਾ ਨੂੰ ਮੌਕੇ 'ਤੇ ਗ੍ਰਿਫ਼ਤਾਰ ਨਹੀਂ ਕੀਤਾ?
ਉਨ੍ਹਾਂ ਅੱਗੇ ਕਿਹਾ, ''ਇਹ ਸਰਕਾਰ ਗ਼ਲਤ ਕਰਨ ਵਾਲਿਆਂ ਨੂੰ ਫੜਨ ਵਿੱਚ ਨਾਕਾਮ ਸਾਬਿਤ ਹੋਈ ਹੈ ਤੇ ਹੁਣ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ।''
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾ
''ਗ੍ਰਹਿ ਮੰਤਰੀ ਨੂੰ ਆਪਣੀ ਕੁਰਸੀ ਛੱਡ ਦੇਣੀ ਚਾਹੀਦੀ ਹੈ ਤੇ ਕਮਾਨ ਸਾਡੇ ਹੱਥ ਵਿੱਚ ਦੇ ਦੇਣੀ ਚਾਹੀਦੀ ਹੈ, ਫਿਰ ਅਸੀਂ ਦੇਖਾਂਗੇ ਕਿ ਕਾਨੂੰਨ ਦੇ ਨਿਯਮ ਕਿਵੇਂ ਲਾਗੂ ਕਰਨੇ ਹਨ।''
ਰਣਦੀਪ ਸੂਰਜੇਵਾਲਾ ਮੁਤਾਬਕ ਇੰਟੈਲੀਜੈਂਸ ਬਿਊਰੋ, ਦਿੱਲੀ ਪੁਲਿਸ ਤੇ ਕੇਂਦਰੀ ਜਾਂਚ ਏਜੰਸੀ ਤੋਂ ਚੂਕ ਹੋਈ ਹੈ...ਇਸ ਦੇ ਨਾਲ ਹੀ ਉਨ੍ਹਾਂ ਕੁਝ ਹੋਰ ਸਵਾਲ ਵੀ ਸਰਕਾਰ ਸਾਹਮਣੇ ਰੱਖੇ...
- ਸੁਰਜੇਵਾਲਾ ਨੇ ਕਿਹਾ, ''ਲਾਲ ਕਿਲ੍ਹਾ ਦਾਖ਼ਲ ਹੋਣ ਵਾਲਿਆਂ ਨੂੰ ਜਾਣ ਦੀ ਇਜਾਜ਼ਤ ਕਿਉਂ ਦਿੱਤੀ, ਕਿਉਂ ਦਿੱਲੀ ਪੁਲਿਸ ਗ੍ਰਿਫ਼ਤਾਰ ਨਾ ਕਰ ਸਕੀ?''
- ''ਕਿਵੇਂ ਪੁਲਿਸ ਨੂੰ ਪਤਾ ਨਹੀਂ ਲੱਗਿਆ ਕਿ ਲੱਖਾ ਸਿਧਾਣਾ ਨੇ ਰੈਲੀ ਬਾਰੇ ਸੱਦਾ ਦਿੱਤਾ ਹੈ?''
- ''ਕਿਉਂ ਉਸ ਖ਼ਿਲਾਫ਼ FIR ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ?''
ਸੁਰਜੇਵਾਲਾ ਨੇ ਅਖੀਰ 'ਚ ਕਿਹਾ ਕਿ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਭਾਜਪਾ ਨਹੀਂ ਦੇ ਰਹੀ ਅਤੇ ਦਿੱਲੀ ਵਿੱਚ ਜੋ ਵੀ ਹਿੰਸਾ ਹੋਈ ਉਸ ਸਭ ਦੇ ਜ਼ਿੰਮੇਵਾਰ ਗ੍ਰਹਿ ਮੰਤਰੀ ਹਨ।
ਸੁਰਜੇਵਾਲਾ ਮੁਤਾਬਕ ਜੇ ਉਹ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਹ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਧਿਰ ਨੂੰ ਪਰੇਸ਼ਾਨ ਕਰਨ ਵਿੱਚ ਰੁੱਝੇ ਹੋਏ ਹਨ।

ਤਸਵੀਰ ਸਰੋਤ, Prabhudyal /BBC
ਕਿਸਾਨਾਂ ਨੇ ਮਨਾਇਆ ਜ਼ਬਰ ਵਿਰੋਧੀ ਦਿਵਸ
ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਫਰਬਰੀ ਨੂੰ ''ਜ਼ਬਰ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ ਅਤੇ ਜੇਲ੍ਹਾਂ ਵਿਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਸੰਯੁਕਤ ਮੋਰਚੇ ਵਲੋਂ ਜਾਰੀ ਬਿਆਨ ਮੁਤਾਬਕ ਇਹ ਸਾਰੇ ਭਾਰਤ ਵਿਚ ਸੈਕੜੇ ਸਥਾਨਾਂ ਉੱਤੇ ਆਯੋਜਿਤ ਕੀਤਾ ਗਿਆ । ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਪੱਤਰ ਭੇਜਿਆ।
ਪੱਤਰ ਵਿਚ ਕਿਸਾਨਾਂ ਨੇ ਲਿਖਿਆ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਮੁੱਖ ਰੂਪ ਵਿੱਚ ਸਯੁੰਕਤ ਕਿਸਾਨ ਮੋਰਚੇ ਦੀ ਅਗੁਵਾਈ ਵਿੱਚ ਅਣਮਿੱਥੇ ਸਮੇਂ ਦੇ ਸੰਘਰਸ਼ ਲਈ ਦਿੱਲੀ ਦੇ ਆਲੇ ਦੁਆਲੇ ਇਕਤਰ ਹੋ ਕੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ ਪਰ ਭਾਰਤ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵੱਲੋਂ ਸੈਂਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ ਅਤੇ ਝੂਠੇ ਕੇਸ ਬਣਾ ਦਿੱਤੇ ਗਏ ਹਨ।
ਕਿਸਾਨਾਂ ਨੇ 4 ਮੰਗਾਂ ਰੱਖੀਆਂ
ਕਿਸਾਨਾਂ ਨੇ 24 ਫਰਬਰੀ ਨੂੰ ਸਾਰੇ ਦੇਸ਼ ਵਿੱਚ ਜ਼ਬਰ ਵਿਰੋਧੀ ਦਿਨ ਮਨਾਉਂਦੇ ਹੋਏ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ 4 ਮੰਗਾਂ ਰੱਖੀਆਂ
1. ਜੇਲ੍ਹਾਂ ਵਿੱਚ ਬੰਦ ਕੀਤੇ ਨਿਰਦੋਸ਼ ਕਿਸਾਨਾਂ ਉੱਤੇ ਦਰਜ ਕੀਤੇ ਪੁਲਿਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ
2. ਕਿਸਾਨਾਂ ਅਤੇ ਉਹਨਾਂ ਦੇ ਸੰਘਰਸ਼ ਦੀ ਹਿਮਾਇਤ ਵਿਚ ਖੜੇ ਵਿਅਕਤੀਆਂ ਅਤੇ ਜਥੇਬੰਦੀਆਂ ਖ਼ਿਲਾਫ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ
3. ਸੰਘਰਸ਼ 'ਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਅਤੇ ਕੇਸਾਂ ਵਿੱਚ ਉਲਝਾਉਣ ਲਈ ਦਿੱਲੀ ਪੁਲਿਸ,ਐੱਨਆਈਏ ਅਤੇ ਹੋਰ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕੀਤੇ ਜਾਣ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ ਕੀਤੇ ਜਾਣ।
4.ਦਿੱਲੀ ਦੀਆਂ ਹੱਦਾਂ ਤੇ ਜਾਰੀ ਕਿਸਾਨ ਮੋਰਚਿਆਂ ਦੀ ਪੁਲਿਸ ਘੇਰਾਬੰਦੀ ਦੇ ਨਾਂ ਤੇ ਆਮ ਲੋਕਾਂ ਦੇ ਬੰਦ ਕੀਤੇ ਰਸਤੇ ਖੋਲ੍ਹੇ ਜਾਣ।

ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













