ਕਿਸਾਨ ਅੰਦੋਲਨ: ਅਸੀਂ ਮੋਦੀ ਦਾ ਰਾਜ ਵੇਖਿਆ ਹੈ, ਹੋਲੀ ਤੱਕ ਦਿੱਲੀ ਨੇੜੇ ਇੱਕ ਵੀ ਕਿਸਾਨ ਨਜ਼ਰ ਨਹੀਂ ਆਵੇਗਾ - ਹਰਿਆਣਾ ’ਚ ਭਾਜਪਾ ਆਗੂ: ਪ੍ਰੈਸ ਰਿਵੀਊ

ਬੁੱਧਵਾਰ ਨੂੰ ਹਰਿਆਣਾ ਦੇ ਸਾਬਕਾ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਜਾਰੀ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਇਸ ਖ਼ਿਲਾਫ਼ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਰਾਮ ਬਿਲਾਸ ਸ਼ਰਮਾ ਨੇ ਕਿਹਾ, "ਅਸੀਂ ਮੋਦੀ ਜੀ ਦੀ ਸਰਕਾਰ ਗੁਜਰਾਤ ਵਿੱਚ ਵੀ ਅਤੇ ਕੇਂਦਰ ਵਿੱਚ ਵੀ ਕਈ ਸਾਲਾਂ ਤੋਂ ਦੇਖੀ ਹੈ। ਹੋਲੀ ਤੱਕ ਕੋਈ ਵੀ ਕਿਸਾਨ ਦਿੱਲੀ ਦੇ ਆਸ-ਪਾਸ ਨਜ਼ਰ ਨਹੀਂ ਆਵੇਗਾ।"

ਸਾਬਕਾ ਮੰਤਰੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਇੱਕ ਇਕੱਠ ਵਿੱਚ ਬੋਲ ਰਹੇ ਸਨ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੱਲੋਂ 40 ਲੱਖ ਟਰੈਕਟਰਾਂ ਨਾਲ ਸੰਸਦ ਨੂੰ ਘੇਰਾ ਪਾਉਣ ਦੀ ਚੇਤਾਵਨੀ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

ਦਿ ਹਿੰਦੂ ਦੀ ਖ਼ਬਰ ਮੁਤਾਬਕ ਉਨ੍ਹਾਂ ਨੇ ਕਿਹਾ,“ਕਿਸਾਨ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਸਸਪੈਂਡ ਕਰਨ ਦੀ ਉਨ੍ਹਾਂ ਦੀ ਪੁਰਾਣੀ ਪੇਸ਼ਕਸ਼ ਬਾਰੇ ਜਵਾਬ ਦੇਣ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ।”

ਇਹ ਵੀ ਪੜ੍ਹੋ

ਸਿਖਸ ਫਾਰ ਜਸਟਿਸ ਨਾਲ ਜੁੜੇ ਮਾਮਲੇ ਵਿੱਚ ਛੇ ਲੋਕਾਂ ਤੋਂ ਪੁੱਛਗਿੱਛ

ਪਾਬੰਦੀਸ਼ੁਦਾ ਤਨਜ਼ੀਮ ਸਿਖਸ ਫਾਰ ਜਸਟਿਸ ਨਾਲ ਜੁੜੇ ਇੱਕ ਕੇਸ ਵਿੱਚ ਛੇ ਜਣਿਆਂ ਤੋਂ ਪੁੱਛਗਿੱਛ ਕੀਤੀ ਗਈ ਹੈ।

ਦਿ ਹਿੰਦੂ ਦੀ ਖ਼ਬਰ ਮੁਤਾਬਕ ਸਰਕਾਰ ਹਾਲਾਂਕਿ, ਕਹਿ ਰਹੀ ਹੈ ਕਿ ਇਸ ਪੁੱਛਗਿੱਛ ਦਾ ਜਾਰੀ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀ ਹੈ ਪਰ ਜਿਨ੍ਹਾਂ ਨੂੰ ਵੀ ਨੋਟਿਸ ਮਿਲੇ ਹਨ ਉਹ ਜਾਂ ਤਾਂ ਇਸ ਨਾਲ ਜੁੜੇ ਹੋਏ ਹਨ ਅਤੇ ਜਾਂ ਇਸ ਵਿੱਚ ਸ਼ਾਮਲ ਹੋਏ ਹਨ।

ਕੌਮੀ ਜਾਂਚ ਏਜੰਸੀ ਹੁਣ ਤੱਕ ਸਿਖਸ ਫਾਰ ਜਸਟਿਸ ਖ਼ਿਲਾਫ਼ ਪਿਛਲੇ ਸਾਲ ਦਸੰਬਰ ਵਿੱਚ ਦਰਜ ਕੇਸ ਦੇ ਸਬੰਧ ਵਿੱਚ 16 ਜਣਿਆਂ ਤੋਂ ਪੁੱਛ ਗਿੱਛ ਕਰ ਚੁੱਕੀ ਹੈ।

ਏਜੰਸੀ ਨੇ ਇਨ੍ਹਾਂ ਛੇ ਜਣਿਆਂ ਦੇ ਸੋਸ਼ਲ ਮੀਡੀਆ ਹੈਂਡਲਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਮੰਗੇ ਹਨ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਪੰਜਾਬ ਮੁਜਰਮਾਂ ਨੂੰ ਸੁਰੱਖਿਆ ਦੇ ਰਿਹਾ ਹੈ-ਯੋਗੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਕਾਂਗਰਸ ਉੱਪਰ ਇਲਜ਼ਾਮ ਲਾਇਆ ਕਿ ਉਹ ਪੰਜਾਬ ਵਿੱਚ ਮੁਜਰਮਾਂ ਨੂੰ ਸੁਰੱਖਿਆ ਦੇ ਰਹੀ ਹੈ ਅਤੇ ਸੂਬੇ (ਯੂਪੀ) ਵਿੱਚ ਅਜਿਹੇ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਪੰਜਾਬ ਸਰਕਾਰ ਬੇਸ਼ਰਮੀ ਨਾਲ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅਨਸਾਰੀ ਨੂੰ ਯੂਪੀ ਨਹੀਂ ਭੇਜ ਰਹੀ ਹੈ ਜੋ ਕਿ ਸਾਲ 2019 ਤੋਂ ਰੂਪਨਗਰ ਜੇਲ੍ਹ ਵਿੱਚ ਬੰਦ ਹੈ।

ਉਨ੍ਹਾਂ ਨੇ ਕਿਹਾ ਕਿ ਹਰ ਕੋਈ ਦੇਖ ਸਕਦਾ ਹੈ ਕਿ ਸੂਬੇ ਵਿੱਚ ਮਾਫ਼ੀਆ ਨੂੰ ਸੁਰੱਖਿਆ ਮਿਲ ਰਹੀ ਹੈ। ਮਾਮਲਾ ਸੁਪਰੀਮ ਕੋਰਟ ਵਿੱਚ ਹੈ। ਸੂਬੇ ਵਿੱਚ ਮੁਜਰਮਾਂ ਲਈ ਕੋਈ ਥਾਂ ਨਹੀਂ ਹੈ ਅਤੇ ਕਾਨੂੰਨ ਇਸ ਨਾਲ ਢੁਕਵੀਂ ਤਰ੍ਹਾਂ ਨਿਪਟੇਗਾ।"

ਉੱਤਰ ਪ੍ਰਦੇਸ਼ ਸਰਕਾਰ ਨੇ ਸੁਪੀਰਮ ਕੋਰਟ ਵਿੱਚ ਅਪੀਲ ਦਾਇਰ ਕਰਕੇ ਮੁਖ਼ਤਾਰ ਅੰਸਾਰੀ ਦੀ ਕਸੱਟਡੀ ਬੰਦ ਹੈ।

ਵਿਦੇਸ਼ ਮੰਤਰਾਲਾ ਨੇ ਸੈਮੀਨਾਰਾਂ ਬਾਰੇ ਹੁਕਮ ਵਾਪਸ ਲਈ

ਸਾਇੰਸਦਾਨਾਂ ਅਤੇ ਅਕਾਦਮਿਕ ਖੇਤਰਾਂ ਤੋਂ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲਾ ਨੇ ਵਿਦਿਅਕ ਸੰਸਥਾਵਾਂ ਉੱਪਰ ਕੋਈ ਵੀ ਅਜਿਹਾ ਸੈਮੀਨਾ.ਵੈਬੇਨਾਇਰ ਕਰਨ ਜਿਸ ਵਿੱਚ ਵਿਦੇਸ਼ੀ ਨੁਮਾਇੰਦਗੀ ਹੋਵੇ ਰੱਖਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਲੈਣਾ ਲਾਜ਼ਮੀ ਕੀਤਾ ਗਿਆ ਸੀ, ਨੂੰ ਵਾਪਸ ਲੈ ਲਿਆ ਹੈ।

ਇੰਡੀਅਨ ਐੱਕਸਪ੍ਰੈਸ ਦੀ ਖ਼ਬਰ ਮੁਤਾਬਕ ਤਾਜ਼ਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 25 ਨਵੰਬਰ ਨੂੰ ਜਾਰੀ ਹੁਕਮ ਹਾਲਾਂਕਿ ਉਹ ਪ੍ਰਭਾਵੀ ਨਹੀਂ ਹੋਣਗੇ ਪਰ ਇਸ ਸਬੰਧ ਵਿੱਚ ਕੋਰੋਨਾ ਤੋਂ ਪਹਿਲਾਂ ਜੋ ਵੀ ਦਿਸ਼ਾ-ਨਿਰਦੇਸ਼ ਉਹ ਲਾਗੂ ਰਹਿਣਗੇ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)