ਨੀਰਵ ਮੋਦੀ ਭਾਰਤ ਆਉਣੋਂ ਕਿਵੇਂ ਬਚ ਸਕਦੇ ਹਨ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, AFP
ਇੰਗਲੈਂਡ ਦੀ ਇੱਕ ਅਦਾਲਤ ਨੇ ਪੀਐੱਨਬੀ ਘੋਟਾਲੇ ਦੇ ਮੁਲਜ਼ਮ ਤੇ ਭਾਰਤ ਤੋਂ ਭਗੌੜੇ ਨੀਰਵ ਮੋਦੀ ਨੂੰ ਵਾਪਸ ਵਤਨ ਭੇਜਣ ਦਾ ਫੈਸਲਾ ਸੁਣਾਇਆ ਹੈ।
ਵਿੱਤੀ ਘੁਟਾਲੇ ਦੇ ਇਲਜ਼ਾਮਾਂ ਵਿੱਚ ਘਿਰੇ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਦੇ ਮਾਮਲੇ ਵਿੱਚ ਇੰਗਲੈਂਡ ਪੁਲਿਸ ਨੇ ਵੀਰਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।
ਇਹ ਵੀ ਪੜ੍ਹੋ:
ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ 'ਤੇ ਕਿੰਨਾ ਸਮਾਂ ਲੱਗ ਸਕਦਾ ਹੈ? ਅਤੇ ਯੂਕੇ ਦੀ ਹਵਾਲਗੀ ਪ੍ਰਕਿਰਿਆ ਬਾਰੇ ਵਧੇਰੇ ਜਾਣਕਾਰੀ ਲਈ ਬੀਬੀਸੀ ਪੱਤਰਕਾਰ ਗਗਨ ਸਭਰਵਾਲ ਨੇ ਲੰਡਨ ਵਿੱਚ ਵਕੀਲ ਹਰਜਾਪ ਸਿੰਘ ਭੰਗਲ ਨਾਲ ਗੱਲ ਕੀਤੀ।
ਇੱਥੇ ਕਲਿੱਕ ਕਰ ਕੇ ਪੜ੍ਹੋ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰਨ ਦੇ ਹੁਕਮ ਤੋਂ ਬਾਅਦ ਉਨ੍ਹਾਂ ਕੋਲ ਕਿਹੜੇ ਰਾਹ ਬਚੇ ਹਨ?
ਨੌਕਰੀ ਦੀ ਉਡੀਕ 'ਚ ਦੌੜਾਕ ਬਿਰਖ ਹੋਇਆ

ਤਸਵੀਰ ਸਰੋਤ, MANJIT CHAHAL/FB
2018 ਵਿੱਚ ਹਰਿਆਣਾ ਵਿੱਚ ਨਵੀਂ ਖੇਡ ਨੀਤੀ ਲਾਗੂ ਹੋਣ ਦੇ ਦੋ ਸਾਲ ਤੋਂ ਵੱਧ ਸਮੇਂ ਬਾਅਦ ਵੀ ਸੂਬੇ ਦੇ ਕਈ ਖਿਡਾਰੀ ਵਾਅਦੇ ਮੁਤਾਬਕ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਦਿਆਂ ਹੁਣ ਸਰਕਾਰ ਨੇ ਮੌਜੂਦਾ ਖੇਡ ਨੀਤੀ ਨੂੰ ਬਦਲਣ ਲਈ ਇੱਕ ਨਵੀਂ ਨੀਤੀ ਦੀ ਤਜਵੀਜ਼ ਰੱਖੀ ਹੈ, ਇਸ ਦੇ ਨਾਲ ਹੀ ਖਿਡਾਰੀਆਂ ਦੇ ਸੁਰੱਖਿਅਤ ਤੇ ਬਿਹਤਰ ਭਵਿੱਖ ਦੀਆਂ ਆਸਾਂ ਵੀ ਟੁੱਟਦੀਆਂ ਨਜ਼ਰ ਆ ਰਹੀਆਂ ਹਨ।
ਬੇਰੁਜ਼ਗਾਰ ਮਨਜੀਤ ਚਾਹਲ ਵੱਲੋਂ 2018 ਜਕਾਰਤਾ ਏਸ਼ੀਅਨ ਖੇਡਾਂ ਵਿੱਚ ਜੇਤੂ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ 800 ਮੀਟਰ ਦੌੜਾਂ ਦੇ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਔਰਤਾਂ ਨੂੰ ਇੰਟਰਨੈੱਟ ਉੱਤੇ ਕਿਵੇਂ ਠੱਗਿਆ ਜਾਂਦਾ ਹੈ

ਤਸਵੀਰ ਸਰੋਤ, Getty Images
ਡੇਟਿੰਗ ਐਪਸ ਨਵੇਂ ਯੁੱਗ ਵਿੱਚ ਲੋਕਾਂ ਦਾ ਇਕੱਲਾਪਣ ਕੱਟਣ ਦਾ ਅਹਿਮ ਜ਼ਰੀਆ ਬਣ ਕੇ ਉਭਰੇ ਹਨ।
ਇਨ੍ਹਾਂ ਥਾਵਾਂ ਉੱਪਰ ਵੀ ਸ਼ਿਕਾਰੀ ਘਾਤ ਲਗਾ ਕੇ ਬੈਠੇ ਰਹਿੰਦੇ ਕਿ ਕਦੋਂ ਕਿਸੇ ਇਕੱਲੇਪਣ ਦੇ ਸ਼ਿਕਾਰ ਅਤੇ ਸਹਾਰਾ ਲੱਭ ਰਹੇ ਸ਼ਖ਼ਸ ਨੂੰ ਫ਼ਸਾ ਕੇ ਉਸ ਤੋਂ ਪੈਸੇ ਕਢਵਾਏ ਜਾ ਸਕਣ।
ਬੀਬੀਸੀ ਪੱਤਰਕਾਰ ਮਾਈਕਲ ਕੋਵਨ ਤੇ ਲਿਵੀ ਹੇਡੌਕ ਦੱਸ ਰਹੇ ਕਿ ਕਿਵੇਂ ਇੱਕ ਵਿਅਕਤੀ ਸਹਿਜੇ ਹੀ ਕੁੜੀਆਂ ਜਾਂ ਔਰਤਾਂ ਨੂੰ ਬਿਨਾਂ ਮਿਲੇ ਹੀ ਠੱਗਣ ਵਿੱਚ ਕਾਮਯਾਬ ਹੋ ਜਾਂਦਾ ਸੀ। ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਮੋਦੀ ਸਰਕਾਰ ਵੱਲੋਂ ਆਨਲਾਈਨ ਕੰਟੈਂਟ ਲਈ ਲਿਆਂਦੇ ਜਾ ਰਹੇ ਕਾਨੂੰਨ ਦੇ ਅਹਿਮ ਨੁਕਤੇ
ਭਾਰਤ ਦੀ ਕੇਂਦਰ ਸਰਕਾਰ ਨੇ ਡਿਜੀਟਲ ਕੰਟੈਂਟ ਨੂੰ ਰੈਗੁਲੇਟ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ।
ਇਸ ਦੇ ਤਹਿਤ ਕੋਡ ਆਫ਼ ਐਥਿਕਸ ਅਤੇ ਨਿਊਜ਼ ਸਾਈਟਸ ਅਤੇ ਓਟੀਟੀ ਪਲੇਟਫਾਰਮਜ਼ ਲਈ ਤਿੰਨ-ਪੱਧਰੀ ਸ਼ਿਕਾਇਤ ਨਿਵਾਰਣ ਢਾਂਚਾ ਬਣਾਇਆ ਜਾਵੇਗਾ।
ਕੇਂਦਰੀ ਆਈਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਨਿਯਮ ਸੋਸ਼ਲ ਮੀਡੀਆ ਦੇ ਯੂਜ਼ਰਜ਼ ਨੂੰ ਤਾਕਤ ਦੇਣਗੇ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਚੀਨ-ਭਾਰਤ ਵਿਚਕਾਰ ਤਣਾਅ ਦੇ ਬਾਵਜੂਦ ਵਪਾਰ ਕਿਵੇਂ ਵਧ ਰਿਹਾ ਹੈ

ਤਸਵੀਰ ਸਰੋਤ, YURCHELLO108
ਭਾਰਤ ਅਤੇ ਚੀਨ ਵਿਚਾਲੇ ਲੱਦਾਖ ਸਰਹੱਦ ਉੱਤੇ ਹੋਈ ਝੜਪ ਅਤੇ ਇਸ ਤੋਂ ਪੈਦਾ ਹੋਏ ਗੰਭੀਰ ਤਣਾਅ ਦੇ ਬਾਵਜੂਦ ਸਾਲ 2020 ਵਿੱਚ ਚੀਨ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣਿਆ ਰਿਹਾ।
ਲੰਘੇ ਵਿੱਤੀ ਵਰੇ 'ਚ ਚੀਨ ਭਾਰਤ ਦਾ ਸਭ ਤੋਂ ਵੱਡਾ ਟ੍ਰੇਡਿੰਗ ਪਾਰਟਨਰ ਰਿਹਾ ਸੀ। ਜਦਕਿ ਦੂਜੀ ਥਾਂ ਉੱਤੇ ਅਮਰੀਕਾ ਅਤੇ ਤੀਜੇ ਉੱਤੇ ਸੰਯੁਕਤ ਅਰਬ ਅਮੀਰਾਤ ਸੀ।
ਭਾਰਤ ਨੇ ਚੀਨ ਤੋਂ 58.7 ਅਰਬ ਡਾਲਰ ਦਾ ਸਾਮਾਨ ਦਰਆਮਦ ਕੀਤਾ, ਜੋ ਅਮਰੀਕਾ ਅਤੇ ਸੰਯੁਕਤ ਅਰਬ ਅਮੀਰਾਤ ਤੋਂ ਦਰਆਮਦ ਕੀਤੇ ਗਏ ਸਾਮਾਨ ਨੂੰ ਮਿਲਾ ਕੇ ਵੀ ਜ਼ਿਆਦਾ ਸੀ, ਜਦਕਿ ਚੀਨ ਨੂੰ 19 ਅਰਬ ਡਾਲਰ ਦਾ ਸਮਾਨ ਬਰਆਮਦ ਕੀਤਾ ਗਿਆ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












