ਕਿਸਾਨ ਅੰਦੋਲਨ: ਸੰਯੁਕਤ ਕਿਸਾਨ ਮੋਰਚਾ 12 ਮਾਰਚ ਤੋਂ 'MSP ਦਿਵਾਓ' ਅੰਦੋਲਨ ਸ਼ੁਰੂ ਕਰੇਗਾ

ਤਸਵੀਰ ਸਰੋਤ, Ani
ਇਸ ਪੰਨੇ ਰਾਹੀ ਅਸੀਂ ਤੁਹਾਨੂੰ ਅੱਜ ਦੇ ਵੱਖ-ਵੱਖ ਮੁੱਦਿਆਂ ਨਾਲ ਜੁੜੇ ਅਹਿਮ ਘਟਨਾਕ੍ਰਮ ਸਾਂਝੇ ਕਰ ਰਹੇ ਹਾਂ।
ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 6 ਮਾਰਚ ਨੂੰ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ 'ਤੇ ਕੇਐੱਮਪੀ ਹਾਈਵੇ ਨੂੰ ਜਾਮ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਬੋਲਦੇ ਹੋਏ ਯੋਗਿੰਦਰ ਯਾਦਵ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ 6 ਮਾਰਚ ਨੂੰ ਲੋਕ ਆਪਣੇ ਘਰਾਂ 'ਤੇ ਕਾਲੇ ਝੰਡੇ ਲਗਾਉਣ ਅਤੇ ਕਾਲੀਆਂ ਪੱਟੀਆਂ ਬੰਨਣ।
ਇਹ ਵੀ ਪੜ੍ਹੋ:
ਇਸ ਦੇ ਇਲਾਵਾ ਜੋ ਐਲਾਨ ਹੋਏ ਹਨ ਉਹ ਇਸ ਪ੍ਰਕਾਰ ਹਨ:
- 8 ਮਾਰਚ ਨੂੰ ਕੌਮਾਤਂਰੀ ਮਹਿਲਾ ਦਿਵਸ ਮੌਕੇ ਹਰ ਮੋਰਚੇ 'ਤੇ ਮਹਿਲਾ ਕਿਸਾਨਾਂ ਨੂੰ ਅੱਗੇ ਕੀਤਾ ਜਾਵੇਗਾ
- 5 ਮਾਰਚ ਤੋਂ ਕਰਨਾਟਕ ਦੇ ਗੁਲਬਰਗਾ ਤੋਂ ਐੱਮਐੱਸਪੀ ਦਿਲਾਓ ਅੰਦੋਲਨ ਨੂੰ ਸ਼ੁਰੂ ਕੀਤਾ ਜਾਵੇਗਾ। ਕਿਸਾਨ ਮੰਡੀ ਵਿੱਚ ਜਾਣਗੇ ਤੇ ਸਰਕਾਰ ਨੂੰ ਕਹਿਣਗੇ ਕਿ ਫਸਲਾਂ ਦੀ ਐੱਮਐੱਸਪੀ ਦਿਵਾਓ। ਉਸ ਮਗਰੋਂ ਇਸ ਅੰਦੋਲਨ ਨੂੰ ਹੋਰ ਸੂਬਿਆਂ ਤੱਕ ਫੈਲਾਇਆ ਜਾਵੇਗਾ।
- ਕਿਸਾਨਾਂ ਨੇ ਇਹ ਤੈਅ ਕੀਤਾ ਹੈ ਕਿ ਇਨ੍ਹਾਂ ਨੂੰ ਵੋਟ ਦੀ ਚੋਟ ਦਿੱਤੀ ਜਾਵੇਗੀ। ਇਸ ਦੀ ਸ਼ੁਰੂਆਤ 12 ਮਾਰਚ ਨੂੰ ਕੋਲਕਾਤਾ ਵਿੱਚ ਹੋਵੇਗੀ।
- ਸੰਯੁਕਤ ਕਿਸਾਨ ਮੋਰਚਾ 5 ਸੂਬਿਆਂ ਵਿੱਚ ਜਾਵੇਗਾ ਜਿੱਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਲੋਕਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਉਸ ਨੂੰ ਵੋਟ ਪਾਓ ਜਿਸ ਤਰੀਕੇ ਨਾਲ ਭਾਜਪਾ ਹਾਰ ਸਕੇ।
- ਦੇਸ ਦੀਆਂ ਵੱਡੀਆਂ ਟਰੇਡ ਯੂਨੀਅਨਾਂ ਨਾਲ ਮੀਟਿੰਗ ਹੋਈ ਹੈ। 15 ਮਾਰਚ ਨੂੰ ਕਾਰਪੋਰੇਟਾਈਜ਼ੇਸ਼ਨ ਤੇ ਨਿੱਜੀਕਰਨ ਖਿਲਾਫ ਦੇਸ ਦੇ ਮਜ਼ਦੂਰ ਸੜਕਾਂ ਉੱਤੇ ਨਿੱਤਰਨਗੇ ਤੇ ਕਿਸਾਨ ਉਨ੍ਹਾਂ ਦੇ ਨਾਲ ਚੱਲੇਗਾ।

ਤਸਵੀਰ ਸਰੋਤ, DEEP SIDHU/FB
ਦੀਪ ਸਿੱਧੂ ਦੀ ਮਦਦ ਕਰਨ ਦੇ ਮਨਜਿੰਦਰ ਸਿਰਸਾ ਦੇ ਐਲਾਨ 'ਤੇ ਬਿਕਰਮ ਮਜੀਠਿਆ ਨੇ ਕੀ ਕਿਹਾ
ਅਕਾਲੀ ਆਗੂ ਬਿਕਰਮ ਸਿੰਘ ਮਜੀਠਿਆ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦੀਪ ਸਿੱਧੂ ਦੇ ਨਾਲ ਖੜੇ ਹੋਣ ਦੀ ਗੱਲ ਕਰਨ 'ਤੇ ਸਹਿਮਤੀ ਨਹੀਂ ਜਤਾਈ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜ਼ਰਿਏ ਇਹ ਕਿਹਾ ਸੀ ਕਿ ਉਨ੍ਹਾਂ ਦੀ ਦੀਪ ਸਿੱਧੂ ਨਾਲ ਫ਼ੋਨ 'ਤੇ ਗੱਲਬਾਤ ਹੋਈ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹੈ।
ਉਨ੍ਹਾਂ ਨੇ ਉਸ ਵੀਡੀਓ 'ਚ ਅੱਗੇ ਕਿਹਾ ਸੀ ਕਿ ਉਹ ਦੀਪ ਸਿੱਧੂ ਦੇ ਨਾਲ ਖੜ੍ਹੇ ਹਨ ਅਤੇ ਉਸ ਦੀ ਹਰ ਸੰਭਵ ਮਦਦ ਕਰਨਗੇ।
ਜਦੋਂ ਬਿਕਰਮ ਸਿੰਘ ਮਜੀਠਿਆ ਨੂੰ ਮਨਜਿੰਦਰ ਸਿੰਘ ਸਿਰਸਾ ਦੇ ਬਿਆਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, "ਮਨਜਿੰਦਰ ਸਿੰਘ ਸਿਰਸਾ ਨੇ ਜਿਸ ਤਰੀਕੇ ਨਾਲ ਕਿਸਾਨ ਅੰਦੋਲਨ ਕਾਰਨ ਜੇਲ੍ਹਾਂ 'ਚ ਬੰਦ ਹੋਏ ਲੋਕਾਂ ਨੂੰ ਛੁਡਾਉਣ ਦੇ ਉਪਰਾਲੇ ਕੀਤੇ ਹਨ। ਮੈਂ ਉਨ੍ਹਾਂ ਦੀ ਸ਼ਲਾਘਾ ਕਰਦਾ ਹਾਂ।"
"ਪਰ ਜਿਸ ਬੰਦੇ ਨੇ ਕਿਸਾਨ ਅੰਦੋਲਨ ਨੂੰ ਬੀਜੇਪੀ ਦੇ ਇਸ਼ਾਰੇ 'ਤੇ ਟੋਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨਾਲ ਖੜ੍ਹੇ ਹੋਣਾ ਠੀਕ ਨਹੀਂ ਹੈ।"

ਮਨਜਿੰਦਰ ਸਿਰਸਾ ਨੇ ਕੀ ਕਿਹਾ ਸੀ?
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ 26 ਜਨਵਰੀ ਤੋਂ ਬਾਅਦ ਕਿਸਾਨਾਂ ਉੱਤੇ ਝੂਠੇ ਮਾਮਲੇ ਦਰਜ ਕੀਤੇ ਸਨ, ਹੁਣ ਉਨ੍ਹਾਂ ਉੱਤੇ ਮੁਕੱਦਮੇ ਦਰਜ ਕਰਵਾਏ ਜਾਣਗੇ।
ਸਿਰਸਾ ਨੇ ਦਾਅਵਾ ਕੀਤਾ ਕਿ ਅਦਾਲਤਾਂ ਵਿੱਚ ਇਹ ਲਗਾਤਾਰ ਸਾਫ਼ ਹੋ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਉੱਤੇ ਫਰਜੀ ਕੇਸ ਦਰਜ ਕੀਤੇ ਗਏ ਸਨ। ਉਹ ਸੋਮਵਾਰ ਦੇਰ ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਬਾਹਰ 7 ਕਿਸਾਨਾਂ ਦੇ ਜੇਲ੍ਹ ਤੋਂ ਬਾਹਰ ਆਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਆਗੂ ਹਰਪਾਲ ਸਿੰਘ ਨੇ ਕਿਹਾ ਕਿ ਉਹ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦੇ ਹਨ ਕਿ ਉਹ ਕਿਸਾਨਾਂ ਉੱਤੇ ਜ਼ਬਰ ਬੰਦ ਕਰੇ, ਇਸ ਨਾਲ ਕਿਸਾਨ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

ਤਸਵੀਰ ਸਰੋਤ, Akali Dal
ਵਿਧਾਨਸਭਾ ਸੈਸ਼ਨ ਦੇ ਦੂਜੇ ਦਿਨ ਕੀ ਬੋਲੇ ਮਜੀਠਿਆ?
ਪੰਜਾਬ ਵਿਧਾਨਸਭਾ ਸੈਸ਼ਨ ਦੇ ਦੂਸਰੇ ਦਿਨ ਵੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ। ਅਕਾਲ ਦਲ ਨੇਤਾ ਬਿਕਰਮ ਮਜੀਠਿਆ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿਉ-ਪੁੱਤ ਕਿਸਾਨਾਂ ਨੇ ਕਰਜ਼ੇ ਦੇ ਦੁਖ਼ ਤੋਂ ਕਥਿਤ ਤੌਰ ’ਤੇ ਆਤਮਹੱਤਿਆ ਕੀਤੀ ਅਤੇ ਸੁਸਾਇਡ ਨੋਟ ’ਚ ਕੈਪਟਨ ਸਰਕਾਰ ਦੀਆਂ ਮਾੜੂ ਨੀਤੀਆਂ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਹਮੇਸ਼ਾ ਝੂਠ ਬੋਲਿਆ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ’ਤੇ ਵੀ ਇਸ ਮਾਮਲੇ ’ਚ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਕਾਂਗਰਸ ਸੱਤਾਧਿਰ ਪਾਰਟੀ ਵਿਰੋਧੀ ਦਲ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕਰਦੀ ਹੈ।
ਸੜ੍ਹਕ ਉੱਤੇ ਜਾਂਦੇ ਨੂੰ ਚੁੱਕਿਆ
18 ਸਾਲਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸਨੂੰ ਨਾਗਲੋਈ ਤੋਂ ਫੜਿਆ। ਉਨ੍ਹਾਂ ਦੱਸਿਆ ਕਿ 26 ਜਨਵਰੀ ਵਾਲੇ ਦਿਨ ਉਹ ਰਸਤਾ ਭਟਕ ਗਿਆ ਸੀ ਅਤੇ ਆਟੋ ਰਾਹੀ ਵਾਪਸ ਆ ਰਿਹਾ ਸੀ।
ਜਿਵੇਂ ਹੀ ਉਹ ਆਟੋ ਤੋਂ ਉਤਰਿਆ ਤਾਂ ਉੱਥੇ ਖੜ੍ਹੇ ਨਾਂਗਲੋਈ ਥਾਣੇ ਦੀ ਪੁਲਿਸ ਉਸ ਨੂੰ ਇਹ ਕਹਿ ਕੇ ਨਾਲ ਲੈ ਗਈ ਕਿ ਅੱਧੇ ਘੰਟੇ ਬਾਅਦ ਛੱਡ ਦਿੱਤਾ ਜਾਵੇਗਾ। ਪਰ ਬਾਅਦ ਵਿਚ ਉਸ ਅਤੇ ਕਈ ਹੋਰ ਕਿਸਾਨਾਂ ਉੱਤੇ ਕੇਸ ਬਣਾ ਕੇ ਜੇਲ੍ਹ ਭਿਜਵਾ ਦਿੱਤਾ ਗਿਆ।

ਕਿਸਾਨ ਮੋਰਚੇ ਨੂੰ ਤੇਜ਼ ਕਰਨ ਲਈ ਯੋਜਨਾ
ਸੰਯੁਕਤ ਕਿਸਾਨ ਮੋਰਚਾ ਕਈ ਕੇਂਦਰੀ ਟਰੇਡ ਯੂਨੀਅਨਾਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਮਾਰਚ ਨੂੰ ਇੱਕ ਸਾਂਝੀ ਮੀਟਿੰਗ ਕੀਤੀ ਗਈ।
ਰਾਸ਼ਟਰੀ ਸੇਵਾ ਦਲ ਸੰਗਠਨ ਨੇ ਵੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਮਹਾਰਾਸ਼ਟਰ ਵਿੱਚ ਚਲਾਈ ਦਸਤਖ਼ਤ ਮੁਹਿੰਮ ਵਿੱਚ 6 ਲੱਖ 75 ਹਜ਼ਾਰ ਲੋਕਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਦਸਤਖ਼ਤ ਕੀਤੇ। ਇਹ ਪੱਤਰ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਯਾਰੀ ਨੂੰ ਸੌਂਪਿਆ ਗਿਆ ਸੀ।
ਉਤਰਾਖੰਡ ਦੇ ਰੁਦਰਪੁਰ 'ਚ ਵੀ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਵੱਧ ਤੋਂ ਵੱਧ ਗਿਣਤੀ ਵਿੱਚ ਗਾਜੀਪੁਰ ਦੇ ਮੋਰਚੇ 'ਤੇ ਪਹੁੰਚਣ ਦੀ ਅਪੀਲ ਕੀਤੀ।

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਦੇਸ਼ ਦੀ ਖੇਤੀ ਨੂੰ ਕੁਝ ਸਨਅਤਕਾਰਾਂ ਦੇ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਆਪਣੀ ਫਸਲ ਨਾ ਸਾੜੇ। ਸਮੂਹ ਕਿਸਾਨ ਮੋਰਚਾ ਨੇ ਸਮੂਹ ਕਿਸਾਨਾਂ ਨੂੰ ਅੰਦੋਲਨ ਅਤੇ ਫ਼ਸਲਾਂ ਦੋਵਾਂ ਨੂੰ ਸੰਭਾਲਣ ਦੀ ਅਪੀਲ ਕੀਤੀ।
15 ਮਾਰਚ ਨੂੰ ਹਸਨ ਖ਼ਾਨ ਮੇਵਾਤੀ ਦੇ ਸ਼ਹੀਦੀ ਦਿਹਾੜੇ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਝਿਰਕਾ ਵਿਖੇ ਇੱਕ ਵਿਸ਼ਾਲ ਕਿਸਾਨ ਪੰਚਾਇਤ ਹੋਵੇਗੀ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸ਼ਾਮਲ ਹੋਣਗੇ ਅਤੇ ਮੇਵਾਤ ਦੇ ਆਗੂ ਵੀ ਸ਼ਮੂਲੀਅਤ ਕਰਨਗੇ।

ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












