ਸੁਖਪਾਲ ਖਹਿਰਾ ਆਪਣੇ ਖ਼ਿਲਾਫ਼ ਈਡੀ ਦੇ ਛਾਪਿਆਂ ਉੱਤੇ ਕੀ ਬੋਲੇ - ਅਹਿਮ ਖ਼ਬਰਾਂ

ਤਸਵੀਰ ਸਰੋਤ, Sukhcharan/BBC
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨਿ ਈਡੀ ਨੇ ਛਾਪੇ ਮਾਰੇ।
ਖ਼ਬਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਐੱਮਐੱਲਏ ਸੁਖਪਾਲ ਖਹਿਰਾ ਅਤੇ ਹੋਰਨਾਂ ਦੇ ਘਰ ਈਡੀ ਨੇ ਕਥਿਤ ਮਨੀ ਲਾਂਡਰਿੰਗ ਕੇਸ, ਡਰੱਗ ਤਸਕਰੀ ਅਤੇ ਫਰਜ਼ੀ ਪਾਸਪੋਰਟ ਬਣਾਉਣ ਦੇ ਇਲਜ਼ਾਮਾਂ ਦੇ ਸਬੰਧਤ ਵਿੱਚ ਮੰਗਲਵਾਰ ਸਵੇਰੇ ਤੋਂ ਛਾਪੇ ਮਾਰਨੇ ਸ਼ੁਰੂ ਕੀਤੇ ਹਨ।
ਇਹ ਵੀ ਪੜ੍ਹੋ:-
ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਵਾਲੇ ਘਰ ਤੇ 5 ਹੋਰਨਾਂ ਥਾਵਾਂ, ਦੋ-ਦੋ ਪੰਜਾਬ ਤੇ ਹਰਿਆਣਾ ਅਤੇ ਇੱਕ ਹੋਰ ਥਾਂ 'ਤੇ ਜਾਂਚ ਅਜੇ ਚੱਲ ਰਹੀ ਹੈ।
ਹਾਲਾਂਕਿ, ਖ਼ਬਰ ਏਜੰਸੀ ਏਐੱਨਆਈ ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਤਹਿਤ ਨੋਟਿਸ ਭੇਜਿਆ ਗਿਆ ਹੈ।
ਖਹਿਰਾ ਦਾ ਪ੍ਰਤੀਕਰਮ
ਸੁਖਪਾਲ ਸਿੰਘ ਖਹਿਰਾ ਨੇ ਈਡੀ ਦੀਆਂ ਰੇਡਜ਼ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਪੁਲਿਸ ਦੀ ਗੋਲੀ ਨਾਲ ਹੋਣ ਦਾ ਮੁੱਦਾ ਚੁੱਕਿਆ ਹੈ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਜਾਅਲੀ ਪਾਸਪੋਰਟ ਹੋਣ ਬਾਰੇ ਖ਼ਬਰਾਂ ਸਿਰਫ਼ ਅਫ਼ਵਾਹਾਂ ਹੀ ਹਨ। ਉਨ੍ਹਾਂ ਖਿਲਾਫ਼ ਮਨੀ ਲਾਡਰਿੰਗ ਦੇ ਇਲਜਾਮ ਲਾਏ ਜਾ ਰਹੇ ਹਨ।

ਤਸਵੀਰ ਸਰੋਤ, Sukhpal kahira/FB
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪੂਰੀ ਜਿੰਦਗੀ ਕਦੇ ਵੀ ਦੋ ਨੰਬਰ ਦਾ ਕੰਮ ਨਹੀਂ ਕੀਤਾ। ਉਨ੍ਹਾਂ ਨੇ ਤਾਂ ਆਪਣੀ ਜੱਦੀ ਜ਼ਮੀਨ ਦੀ ਲਿਮਟ ਬਣਾ ਕੇ 2 ਕਰੋੜ ਦੇ ਕਰੀਬ ਕਰਜ਼ ਲਿਆ ਹੋਇਆ ਹੈ। ਜਿਸ ਦਾ ਉਹ ਹਰ ਸਾਲ 21-22ਲੱਖ ਵਿਆਜ਼ ਭਰਦੇ ਹਨ। ਉਹ ਵੀ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਉਧਾਰੇ ਲੈਕੇ ਦਿੰਦਾ ਹਾਂ।
ਖਹਿਰਾ ਨੇ ਕਿਹਾ , ''ਮੇਰੇ ਖ਼ਿਲਾਫ਼ ਮਨੀਲਾਡਰਿੰਗ ਦਾ ਕੇਸ ਕਿਵੇਂ ਬਣ ਸਕਦਾ ਹੈ। ਮੈਂ ਸਾਰਾ ਘਰ ਖੋਲ੍ਹ ਦਿੱਤਾ ਹੈ ਅਤੇ ਉਨ੍ਹਾਂ ਜਿਹੜੀ ਜਾਂਚ ਕਰਨੀ ਹੈ ਕਰ ਲੈਣ।''
ਵਿਦੇਸ਼ਾਂ ਤੋਂ ਪੈਸੇ ਆਉਣ ਦੇ ਇਲਜ਼ਾਮਾਂ ਬਾਰੇ ਪੁੱਛੇ ਜਾਣ ਉੱਤੇ ਕਿਹਾ ਗਿਆ ਕਿ ਕਿਸਾਨ ਅੰਦੋਲਨ ਦੌਰਾਨ ਕਿਸੇ ਮ੍ਰਿਤਕ ਕਿਸਾਨ ਲਈ ਪੈਸੇ ਥੋੜੇ ਬਹੁਤੇ ਆਏ ਹੋਏਗੇ , ਹੋਰ ਕੁਝ ਨਹੀਂ ਹੈ।
ਖਹਿਰਾ ਨੇ ਕਿਹਾ ਉਨ੍ਹਾਂ ਨੂੰ ਇਸ ਗੱਲ ਦੀ ਅਹਿਸਾਸ ਜਰੂਰ ਹੈ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕੇਂਦਰ ਸਰਕਾਰ ਘਬਰਾ ਰਹੀ ਹੈ।
ਵਿਧਾਨ ਸਭਾ 'ਚ ਉੱਠਿਆ ਮੁੱਦਾ
ਪੰਜਾਬ ਵਿਧਾਨ ਸਭਾ ਵਿੱਚ ਸੁਖਪਾਲ ਖਹਿਰਾ ਦੇ ਘਰ ਈਡੀ ਦੀ ਰੇਡ ਪੈਣ ਦਾ ਮੁੱਦਾ ਉੱਠਿਆ। ਖ਼ਬਰ ਏਜੰਸੀ ਪੀਟੀਆਈ ਅਨੁਸਾਰ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਇਨ੍ਹਾਂ ਛਾਪੇਮਾਰੀਆਂ ਨੂੰ ਸਿਆਸੀ ਤੌਰ 'ਤੇ ਧਮਕਾਉਣਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ 26 ਜਨਵਰੀ ਨੂੰ ਕਿਸਾਨ ਨਵਰੀਤ ਸਿੰਘ ਦੀ ਮੌਤ ਦਾ ਮੁੱਦਾ ਚੁੱਕ ਰਹੇ ਸਨ ਇਸ ਲਈ ਅਜਿਹੀ ਕਾਰਵਾਈ ਕੀਤੀ ਗਈ ਹੈ। ਪਰਮਿੰਦਰ ਢੀਂਡਸਾ ਨੇ ਕੇਂਦਰ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਖਿਲਾਫ ਬੋਲਣ ਵਾਲਿਆਂ ਲਈ ਈਡੀ ਨੂੰ ਇਸੇਤਮਾਲ ਕੀਤਾ ਜਾ ਰਿਹਾ ਹੈ।ਕਾਂਗਰਸੀ ਵਿਧਾਇਕ ਤੇ ਪੰਜਾਬ ਕੈਬਨਿਟ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਈਡੀ ਦੇ ਐਕਸ਼ਨ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਛਾਪੇਮਾਰੀ ਦੀ ਨਿੰਦਾ ਕਰਨ ਲਈ ਪ੍ਰਸਤਾਵ ਪਾਸ ਕਰਨਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਪੱਖ ਵਿੱਚ ਬੋਲਣ ਵਾਲਿਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨਾਲ ਜ਼ਿਆਦਤੀ ਕੀਤੀ ਜਾਂਦੀ ਹੈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਆਰਐੱਸ ਬੈਂਸ ਨੇ ਕੀ ਦੱਸਿਆ
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਦੇ ਵਕੀਲ ਆਰਐੱਸ ਬੈਂਸ ਈਡੀ ਦੀ ਰੇਡ ਤੋਂ ਬਾਅਦ ਖਹਿਰਾ ਦੇ ਚੰਡੀਗੜ੍ਹ ਪਹੁੰਚੇ। ਉਨ੍ਹਾਂ ਘਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖਹਿਰਾ ਨੇ ਫੋਨ ਕਰਕੇ ਸੱਦਿਆ ਸੀ ਤਾਂ ਜੋ ਉਨ੍ਹਾਂ ਨੂੰ ਸਰਚ ਦਾ ਗਵਾਹ ਬਣਾਇਆ ਜਾ ਸਕੇ।
ਆਰਐੱਸ ਬੈਂਸ ਨੇ ਕਿਹਾ ਕਿ ਈਡੀ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਚ ਲਈ ਸਾਰਾ ਦਿਨ ਲੱਗਣਾ ਹੈ, ਜੇਕਰ ਉਹ ਉੱਥੇ ਰੁਕ ਸਕਦੇ ਹਨ ਤਾਂ ਹੀ ਗਵਾਹ ਬਣਨ।
ਬੈਂਸ ਨੇ ਖਹਿਰਾ ਖਿਲਾਫ਼ ਹੋਈ ਇਸ ਕਾਰਵਾਈ ਨੂੰ ਕਿਸਾਨੀ ਅੰਦੋਲਨ ਦੌਰਾਨ 26 ਦੀ ਹਿੰਸਾ ਵਿਚ ਮਾਰੇ ਗਏ ਨਵਰੀਤ ਸਿੰਘ ਦੀ ਮੌਤ ਦਾ ਮਾਮਲਾ ਚੁੱਕਣ ਨਾਲ ਜੋੜਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਮੁਲਕ ਵਿਚ ਕਰਾਇਮ ਹੋ ਗਿਆ ਹੈ। ਇਹੀ ਸਰਕਾਰ ਦੀ ਨੀਤੀ ਦੀ ਨੀਤੀ ਹੈ, ਕਈ ਹੋਰ ਹਸਤੀਆਂ ਉੱਤੇ ਵੀ ਅਜਿਹੀ ਹੀ ਕਾਰਵਾਈ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਈਡੀ ਅਧਿਕਾਰੀਆਂ ਨੂੰ ਜਦੋਂ ਸ਼ਿਕਾਇਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਸਿਰਫ਼ ਇੱਕ ਅਕਾਊਂਟ ਨੰਬਰ ਦੀ ਦਿੱਤਾ ਹੋਰ ਕੁਝ ਇਲਜਾਮਾਂ ਬਾਰੇ ਨਹੀਂ ਦੱਸਿਆ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













