ਨਵਜੋਤ ਸਿੱਧੂ ਤੇ ਕੈਪਟਨ ਵਿਚਾਲੇ ਉਹ 7 ਮੌਕੇ ਜਦੋਂ ਦੋਹਾਂ ਵਿਚਾਲੇ ਸਾਹਮਣੇ ਆਈ ਤਲਖ਼ੀ

ਤਸਵੀਰ ਸਰੋਤ, Getty Images
ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚਾਹ 'ਤੇ ਮੁਲਾਕਾਤ ਹੋ ਰਹੀ ਹੈ। ਇਸ ਮੁਲਾਕਾਤ ਬਾਰੇ ਸਿਆਸੀ ਗਲਿਆਰਿਆਂ ਵਿੱਚ ਕਾਫੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਨੇ ਪਹਿਲਾਂ ਲੰਚ 'ਤੇ ਮਿਲਣਾ ਸੀ ਪਰ ਹੁਣ ਪ੍ਰੋਗਰਾਮ ਬਦਲ ਗਿਆ ਹੈ। ਹੁਣ ਪੰਜਾਬ ਦੇ ਦੋਵੇਂ ਵੱਡੇ ਆਗੂਆਂ ਦੀ ਮੁਲਾਕਾਤ ਖਾਣੇ ਦੀ ਟੇਬਲ 'ਤੇ ਨਹੀਂ ਸਗੋਂ ਚਾਹ ਦੇ ਪਿਆਲਿਆਂ ਨਾਲ ਹੋਵੇਗੀ।
ਇਹ ਵੀ ਪੜ੍ਹੋ:
ਇਹ ਅੰਦਾਜ਼ੇ ਵੀ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੱਧੂ ਨੂੰ ਕੋਈ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ। ਪੰਜਾਬ ਵਿੱਚ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੁਝ ਦਿਨਾਂ ਪਹਿਲਾਂ ਕਿਹਾ ਸੀ ਕਿ ਨਵਜੋਤ ਸਿੱਧੂ ਤਾਂ ਲੋਕਾਂ ਨੂੰ ਹਸਾਉਣ ਵਾਲੇ ਹਨ ਪਰ ਉਹ ਖਾਮੋਸ਼ ਹਨ।
ਉਨ੍ਹਾਂ ਕਿਹਾ ਸੀ ਕਿ ਆਉਣ ਵਾਲੀਆਂ ਚੋਣਾਂ ਕਾਰਨ ਪਾਰਟੀ ਨੇ ਫੈਸਲਾ ਲਿਆ ਹੈ ਕਿ ਨਵਜੋਤ ਸਿੱਧੂ ਨੂੰ ਜ਼ਿਆਦਾ ਦੇਰ ਤੱਕ ਖਾਮੋਸ਼ ਨਹੀਂ ਰਹਿਣ ਦਿੱਤਾ ਜਾਵੇਗਾ।
ਜਦੋਂ ਰਾਵਤ ਨੂੰ ਪੁੱਛਿਆ ਗਿਆ ਕਿ, ਕੀ ਕੋਈ ਵੱਡਾ ਅਹੁਦਾ ਨਵਜੋਤ ਸਿੱਧੂ ਨੂੰ ਦਿੱਤਾ ਜਾ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਅਧਿਕਾਰ ਖੇਤਰ ਕੈਪਟਨ ਅਮਰਿੰਦਰ ਦਾ ਹੈ ਤੇ ਉਨ੍ਹਾਂ ਦੀ ਜ਼ਿੰਮੇਵਾਰੀ ਕੇਵਲ ਵਿਚਾਲੇ ਜੇ ਕੋਈ ਗੰਢ ਹੈ ਤਾਂ ਉਸ ਨੂੰ ਖੋਲ੍ਹਣ ਦੀ ਹੈ।

ਤਸਵੀਰ ਸਰੋਤ, Getty Images
ਬੀਤੇ ਦੋ ਸਾਲਾਂ ਦੌਰਾਨ ਨਵਜੋਤ ਸਿੱਧੂ ਪੂਰੇ ਤਰੀਕੇ ਨਾਲ ਸਿਆਸਤ ਵਿੱਚ ਐਕਟਿਵ ਤਾਂ ਨਹੀਂ ਰਹੇ ਪਰ ਕੁਝ ਮੌਕਿਆਂ 'ਤੇ ਉਨ੍ਹਾਂ ਨੇ ਆਪਣੀ ਹਾਜਰੀ ਦਰਜ ਕਰਵਾਈ ਹੈ।
ਪੰਜਾਬ ਵਿੱਚ ਰਾਹੁਲ ਗਾਂਧੀ ਦੀ ਟ੍ਰੈਕਟਰ ਰੈਲੀ ਮੌਕੇ ਉਹ ਤੇ ਕੈਪਟਨ ਅਮਰਿੰਦਰ ਇੱਕੋ ਸਟੇਜ 'ਤੇ ਬੈਠੇ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਦਾਲਾਂ ਵਰਗੀਆਂ ਹੋਰ ਫ਼ਸਲਾਂ 'ਤੇ ਐੱਮਐੱਸਪੀ ਦੇਣਾ ਚਾਹੀਦਾ ਹੈ। ਕੁਝ ਦਿਨ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਕਰਕੇ ਵੀ ਉਨ੍ਹਾਂ ਨੇ ਇਹੀ ਗੱਲ ਕੀਤੀ ਸੀ।
ਹੁਣ ਤੁਹਾਨੂੰ ਦੱਸਦੇ ਹਾਂ ਕੈਪਟਨ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਅਜਿਹੇ 7 ਮੌਕੇ, ਜਦੋਂ ਉਨ੍ਹਾਂ ਵਿਚਾਲੇ ਤਲਖ਼ੀ ਸਾਹਮਣੇ ਆਈ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਪਹਿਲਾ ਮੌਕਾ-ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਵੱਖਰੇਵਾਂ ਉਸ ਵੇਲੇ ਸਾਹਮਣੇ ਆਇਆ ਜਦੋਂ ਉਹ ਕੈਪਟਨ ਦੀ ਇੱਛਾ ਦੇ ਵਿਰੁੱਧ ਇਮਰਾਨ ਖ਼ਾਨ ਦੇ ਸੱਦੇ 'ਤੇ ਪਾਕਿਸਤਾਨ ਗਏ। ਵੇਲਾ ਸੀ ਇਮਰਾਨ ਖਾਨ ਦੀ ਤਾਜਪੋਸ਼ੀ ਦਾ...ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹੈਦਰਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਇੱਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਕਿਹਾ, "ਮੇਰੇ ਕੈਪਟਨ ਰਾਹੁਲ ਗਾਂਧੀ ਹਨ, ਉਨ੍ਹਾਂ ਨੇ ਹੀ ਤਾਂ ਹਰ ਥਾਂ ਭੇਜਿਆ ਹੈ। ਕੈਪਟਨ ਅਮਰਿੰਦਰ ਮੇਰੇ ਬੌਸ ਨੇ ਅਤੇ ਰਾਹੁਲ ਗਾਂਧੀ ਕੈਪਟਨ।"
ਦੂਜਾ ਮੌਕਾ- ਇਸ ਤੋਂ ਬਾਅਦ ਪਾਕਿਸਤਾਨ ਵਿੱਚ ਉੱਥੋਂ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਅਤੇ ਸਿੱਧੂ ਦੀ ਜੱਫੀ ਸਾਰੇ ਪਾਸੇ ਚਰਚਾ ਤੇ ਆਲੋਚਨਾ ਦਾ ਵਿਸ਼ਾ ਬਣੀ। ਇਸ ਤੋਂ ਕੈਪਟਨ ਵੀ ਖੁਸ਼ ਨਹੀਂ ਸਨ।
ਤੀਜਾ ਮੌਕਾ- ਖ਼ਬਰਾਂ ਇਹ ਵੀ ਆਈਆਂ ਕਿ ਨਵਜੋਤ ਸਿੰਘ ਸਿੱਧੂ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ 2019 ਦੀਆਂ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਲੋਕ ਸਭਾ ਟਿਕਟ ਦਿਵਾਉਣਾ ਚਾਹੁੰਦੇ ਸਨ ਪਰ ਅਜਿਹਾ ਨਹੀਂ ਹੋਇਆ, ਇਲਜ਼ਾਮ ਲਗਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਟਿਕਟ ਕਟਵਾਈ ਹੈ, ਕੈਪਟਨ ਨੇ ਜਵਾਬ ਦਿੰਦਿਆ ਕਿਹਾ ਸੀ, "ਚੰਡੀਗੜ੍ਹ ਦੀ ਸੀਟ ਪੰਜਾਬ ਦੀ ਸੀਟ ਨਹੀਂ ਸੀ ਇਸ ਲਈ ਮੇਰਾ ਇਸ 'ਚ ਕੋਈ ਰੋਲ ਨਹੀਂ।"

ਤਸਵੀਰ ਸਰੋਤ, @JYOTIPRAKASHRA2/TWITTER
ਚੌਥਾ ਮੌਕਾ-ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਵੇਲੇ ਪ੍ਰਚਾਰ ਕਰਨ ਤੋਂ ਦੂਰੀ ਬਣਾ ਲਈ ਸੀ, ਇਲਜ਼ਾਮ ਇਹ ਲਗਾਇਆ ਸੀ ਕਿ ਕੈਪਟਨ ਨੇ ਕਿਹਾ ਹੈ ਕਿ ਉਹ ਆਪਣੇ ਦਮ 'ਤੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿਤਾਉਣਗੇ, ਹਾਲਾਂਕਿ ਬਾਅਦ ਵਿੱਚ ਪ੍ਰਿਅੰਕਾ ਗਾਂਧੀ ਦੇ ਨਾਲ ਸਿੱਧੂ ਪੰਜਾਬ 'ਚ ਪ੍ਰਚਾਰ ਕਰਨ ਪਹੁੰਚੇ ਸਨ।
ਪੰਜਵਾਂ ਮੌਕਾ- ਲੋਕ ਸਭਾ ਚੋਣਾਂ ਵੇਲੇ ਵੀ ਸਿੱਧੂ ਨੇ ਬਠਿੰਡਾ ਵਿੱਚ ਚੋਣ ਰੈਲੀ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਦੁਆਏ ਜਾਣ ਪਿੱਛੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਕੁਝ ਕਾਂਗਰਸੀ ਅਕਾਲੀਆਂ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਇਸ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿੱਧੂ ਮੇਰੀ ਥਾਂ ਲੈਣਾ ਚਾਹੁੰਦੇ ਹਨ।
ਛੇਵਾਂ ਮੌਕਾ- ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ 'ਚ ਕਾਂਗਰਸ ਨੂੰ 8 ਸੀਟਾਂ 'ਤੇ ਜਿੱਤ ਮਿਲੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ ਸਹੀ ਕੰਮ ਨਾ ਹੋਣ ਕਰਕੇ ਨੁਕਸਾਨ ਹੋਇਆ। ਪਰ ਸਿੱਧੂ ਨੇ ਜਵਾਬ ਵਜੋਂ ਕਿਹਾ ਕਿ ਜਿਹੜੀਆਂ 8 ਸੀਟਾਂ 'ਤੇ ਜਿੱਤ ਮਿਲੀ ਹੈ ਕਿ ਉੱਥੇ ਸ਼ਹਿਰ ਨਹੀਂ ਸਨ।
ਸੱਤਵਾਂ ਮੌਕਾ-ਚਰਚਾ ਚੱਲੀ ਕਿ ਕੈਪਟਨ ਅਮਰਿੰਦਰ ਸਿੰਘ ਸਿੱਧੂ ਦਾ ਮੰਤਰਾਲਾ ਬਦਲ ਸਕਦੇ ਹਨ ਅਤੇ ਹੋਇਆ ਵੀ ਕੁਝ ਅਜਿਹਾ ਹੀ...6 ਜੂਨ 2019 ਨੂੰ ਸਿੱਧੂ ਦਾ ਮਹਿਕਮਾ ਬਦਲ ਕੇ ਉਨ੍ਹਾਂ ਬਿਜਲੀ ਮੰਤਰੀ ਬਣਾ ਦਿੱਤਾ ਗਿਆ, ਹਾਲਾਂਕਿ ਸਿੱਧੂ ਨੇ ਰਸਮੀ ਤੌਰ 'ਤੇ ਆਪਣੇ ਮੰਤਰਾਲੇ ਦਾ ਕਾਰਜਭਾਰ ਨਹੀਂ ਸੰਭਾਲਿਆ ਤੇ 10 ਜੂਨ 2019 ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ। ਜਿਵੇਂ ਕਿ ਉਨ੍ਹਾਂ ਨੇ ਟਵਿੱਟਰ 'ਤੇ ਚਿੱਠੀ ਪੋਸਟ ਕਰਕੇ ਦਾਅਵਾ ਕੀਤਾ ਸੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












