ਮੋਗਾ ਵਿੱਚ ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ਬਾਰੇ ਪੁਲਿਸ ਦਾ ਕੀ ਕਹਿਣਾ ਹੈ

ਤਸਵੀਰ ਸਰੋਤ, Surinder maan/bbc
- ਲੇਖਕ, ਸੁਰਿੰਦਰ ਮਾਨ
- ਰੋਲ, ਬੀਬੀਸੀ ਪੰਜਾਬੀ ਲਈ
ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡ ਮਾਣੂਕੇ ਦੇ ਬੱਸ ਅੱਡੇ ਨੇੜੇ ਗੋਲੀਆਂ ਮਾਰ ਕੇ ਕਤਲ ਕੀਤੀਆਂ ਗਈਆਂ ਦੋ ਸਕੀਆਂ ਭੈਣਾਂ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੋਗਾ ਦੇ ਐਸਐਸਪੀ ਤੋਂ ਤਿੰਨ ਦਿਨਾਂ ਦੇ ਅੰਦਰ ਵਿਸਥਾਰ ਸਹਿਤ ਰਿਪੋਰਟ ਮੰਗੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ ਸੀ, ਜਿਸ ਵਿੱਚ ਇੱਕ ਕਾਰ ਸਵਾਰ ਨੇ ਆਪਣੇ ਨਾਲ ਹੀ ਸਫ਼ਰ ਕਰ ਰਹੀਆਂ ਦੋ ਕੁੜੀਆਂ ਨੂੰ ਗੋਲੀਆਂ ਮਾਰ ਕੇ ਸੜਕ 'ਤੇ ਸੁੱਟ ਦਿੱਤਾ ਸੀ।
ਪੁਲਿਸ ਮੁਤਾਬਕ ਮਰਨ ਵਾਲੀਆਂ ਕੁੜੀਆਂ ਵਿੱਚੋਂ ਇੱਕ ਦਸਮੇਸ਼ ਕਾਲਜ ਡਗਰੂ ਦੀ ਵਿਦਿਆਰਥਣ ਸੀ।
ਇਹ ਵੀ ਪੜ੍ਹੋ-
ਅੱਖੀਂ ਦੇਖਣ ਵਾਲੇ ਇੱਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਜਿਵੇਂ ਹੀ ਉਸ ਨੇ ਇੱਕ ਰਾਹ ਜਾਂਦੀ ਕਾਰ ਵਿੱਚ ਫਾਇਰਿੰਗ ਹੋਣ ਦੀ ਆਵਾਜ਼ ਸੁਣੀ ਤਾਂ ਉਹ ਭੱਜ ਕੇ ਆਪਣੇ ਘਰੋਂ ਬਾਹਰ ਆਇਆ ਤੇ ਉਸ ਨੇ ਸੜਕ 'ਤੇ ਦੋ ਕੁੜੀਆਂ ਨੂੰ ਲਹੂ-ਲੁਹਾਣ ਹਾਲਤ ਵਿੱਚ ਤੜਫ਼ਦੇ ਦੇਖਿਆ।
ਤਹਿਸੀਲ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਪਰਸਨ ਸਿੰਘ ਨੇ ਦੱਸਿਆ, “ਇੱਕ ਲੜਕੀ ਦੀ ਤਾਂ ਵੀਰਵਾਰ ਦੇਰ ਸ਼ਾਮ ਨੂੰ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਦੂਜੀ ਲੜਕੀ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਦਮ ਤੋੜ ਦਿੱਤਾ।”
ਉਨ੍ਹਾਂ ਮੁਤਾਬਕ "ਪਹਿਲਾਂ ਇਸ ਮਾਮਲੇ ਵਿੱਚ ਪੁਲਿਸ ਕਈ ਪੱਖਾਂ ਤੋਂ ਜਾਂਚ ਕਰਕੇ ਅਸਲ ਕਹਾਣੀ ਤੱਕ ਪਹੁੰਚਣ 'ਚ ਜੁਟੀ ਹੋਈ ਸੀ ਪਰ ਜਿਵੇਂ ਹੀ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੀ ਗ੍ਰਿਫ਼ਤਾਰੀ ਹੋਈ ਤਾਂ ਗੱਲ ਸਪਸ਼ਟ ਹੋ ਗਈ।"

ਤਸਵੀਰ ਸਰੋਤ, Surinder maan/bbc
ਮੋਗਾ ਜ਼ਿਲ੍ਹੇ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਮੁਤਾਬਕ ਮਰਨ ਵਾਲੀਆਂ ਕੁੜੀਆਂ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਸਮਾਲਸਰ ਦੇ ਪਿੰਡ ਸੇਖਾ ਦੀਆਂ ਰਹਿਣ ਵਾਲੀਆਂ ਸਨ।
ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਤੇ ਉਹ ਵੀ ਪਿੰਡ ਸੇਖਾ ਦਾ ਹੀ ਰਹਿਣ ਵਾਲਾ ਦੱਸਿਆ ਗਿਆ ਹੈ।
ਐਸਐਸਪੀ ਨੇ ਦੱਸਿਆ, "ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਘਟਨਾ ਨੂੰ ਅੰਜ਼ਾਮ ਦੇਣ ਲਈ ਵਰਤੀ ਗਈ ਅਲਟੋ ਕਾਰ ਦੀ ਜਾਂਚ ਦੇ ਅਧਾਰ 'ਤੇ ਗੁਰਵੀਰ ਸਿੰਘ ਨੂੰ 32 ਬੋਰ ਦੇ ਰਿਵਾਲਵਰ ਸਣੇ ਕਾਬੂ ਕੀਤਾ ਹੈ।"
"ਇਸ ਵਿਅਕਤੀ ਦਾ ਪਿਤਾ ਪਿੰਡ ਸੇਖਾ ਦਾ ਸਰਪੰਚ ਹੈ ਤੇ ਘਟਨਾ ਲਈ ਵਰਤਿਆ ਗਿਆ ਹਥਿਆਰ ਸਰਪੰਚ ਦੇ ਨਾਮ 'ਤੇ ਰਜਿਸਟਰਡ ਹੈ।"
"ਮੁਢਲੀ ਪੜਤਾਲ ਵਿੱਚ ਅਸੀਂ ਪਤਾ ਲਗਾਇਆ ਹੈ ਕਿ ਇਹ ਦੋਵੇਂ ਭੈਣਾਂ ਇਮਤਿਹਾਨ ਦੇਣ ਲਈ ਗਈਆਂ ਸਨ ਪਰ ਜਿਵੇਂ ਹੀ ਇਹ ਲੜਕੀਆਂ ਕਾਲਜ ਤੋਂ ਬਾਹਰ ਨਿਕਲੀਆਂ ਤਾਂ ਗੁਰਵੀਰ ਸਿੰਘ ਨੇ ਇਨਾਂ ਦੋਵਾਂ ਨੂੰ ਜ਼ਬਰਦਸਤੀ ਆਪਣੀ ਅਲਟੋ ਕਾਰ ਵਿੱਚ ਸੁੱਟ ਲਿਆ।"
ਪੁਲਿਸ ਅਧਿਕਾਰੀ ਮੁਤਾਬਕ, "ਇਸ ਮਗਰੋਂ ਇਹ ਵਿਅਕਤੀ ਆਪਣੀ ਕਾਰ ਨੂੰ ਬਾਘਾਪੁਰਾਣਾ ਵੱਲ ਲੈ ਗਿਆ ਤੇ ਜਿਵੇਂ ਹੀ ਪਿੰਡ ਮਾਣੂਕੇ ਨੇੜੇ ਕਾਰ ਦੀ ਰਫ਼ਤਾਰ ਘਟੀ ਤਾਂ ਇੱਕ ਲੜਕੀ ਨੇ ਕਾਰ ਤੋਂ ਛਾਲ ਮਾਰ ਦਿੱਤੀ। ਇਸ ਤੋਂ ਤੈਸ਼ ਵਿੱਚ ਆ ਕੇ ਗੁਰਵੀਰ ਸਿੰਘ ਨੇ 5 ਗੋਲੀਆਂ ਚਲਾਈਆਂ, ਜਿਹੜੀਆਂ ਦੋਵਾਂ ਭੈਣਾਂ ਦੀ ਮੌਤ ਦਾ ਕਾਰਨ ਬਣੀਆਂ।"
ਇਸ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਅਧੀਨ ਮਾਮਲਾ ਦਰਜ ਕੀਤਾ ਹੈ।
ਐਸਐਸਪੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਦਾ ਕੰਮ ਜਾਰੀ ਹੈ ਤੇ ਕਹਾਣੀ ਪਿਛਲੇ ਅਸਲ ਕਾਰਨਾਂ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਨੇ ਅਫ਼ਸੋਸ ਜ਼ਾਹਿਰ ਕੀਤਾ
ਕੈਪਟਨ ਅਮਰਿੰਦਰ ਨੇ ਇਸ ਘਟਨਾ ’ਤੇ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਘਟਨਾ ਦੀ ਛੇਤੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਇਸ ਘਟਨਾ ਬਾਰੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਔਰਤਾਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਤਰਜੀਹ ਨਹੀਂ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












