ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਦਾ ਔਰਤ ਨੇ ਕਥਿਤ ਤੌਰ 'ਤੇ ਗੁਪਤ ਅੰਗ ਵੱਢਿਆ

ਇੱਕ 45 ਸਾਲ ਦੀ ਔਰਤ ਨੇ ਕਥਿਤ ਤੌਰ 'ਤੇ ਇੱਕ ਬੰਦੇ ਦਾ ਉਦੋਂ ਗੁਪਤ ਅੰਗ ਵੱਢ ਦਿੱਤਾ , ਜਦੋਂ ਇਸ ਨੇ ਜ਼ਬਰਦਸਤੀ ਘਰ ਵੜ ਕੇ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।

ਇਹ ਘਟਨਾ ਮੱਧ ਪ੍ਰਦੇਸ਼ ਦੇ ਉਮਰਾਹ ਪਿੰਡ ਦੀ ਹੈ।

ਐਨਡੀਟੀਵੀ ਦੀ ਖ਼ਬਰ ਮੁਤਾਬਕ, ਔਰਤ ਨੇ ਪੁਲਿਸ ਕੋਲ ਦਰਜ ਕਰਾਈ ਸ਼ਿਕਾਇਤ 'ਚ ਲਿਖਿਆ ਕਿ ਉਸ ਦਾ ਪਤੀ ਕਿਸੇ ਕੰਮ ਕਰਕੇ ਸ਼ਹਿਰ ਤੋਂ ਬਾਹਰ ਸੀ। ਉਹ ਘਰ ਵਿੱਚ ਆਪਣੇ 13 ਸਾਲਾ ਦੇ ਬੇਟੇ ਨਾਲ ਇਕੱਲੀ ਸੀ।

ਇਹ ਵੀ ਪੜ੍ਹੋ

ਇਸ ਦੌਰਾਨ ਮੁਲਜ਼ਮ ਜ਼ਬਰਦਸਤੀ ਘਰ 'ਚ ਦਾਖ਼ਲ ਹੋਇਆ ਅਤੇ ਔਰਤ ਦਾ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਨੇ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਨੇੜੇ ਪਈ ਦਾਤਰੀ ਨਾਲ ਉਸ ਦਾ ਗੁਪਤ ਅੰਗ ਵੱਢ ਦਿੱਤਾ।

ਫਿਰ ਔਰਤ ਨੇ ਅੱਧੀ ਰਾਤ ਕਰੀਬ ਡੇਢ ਵਜੇ ਪੁਲਿਸ ਕੋਲ ਜਾ ਕੇ ਇਸ ਦੀ ਸ਼ਿਕਾਇਤ ਦਰਜ ਕਰਵਾਈ।

ਮੁਲਜ਼ਮ ਨੂੰ ਪਹਿਲਾ ਸਿੱਧੀ ਦੇ ਜ਼ਿਲ੍ਹਾ ਹਸਪਤਾਲ 'ਚ ਲਿਜਾਇਆ ਗਿਆ ਅਤੇ ਫਿਰ ਸੰਜੇ ਗਾਂਧੀ ਮੈਡੀਕਲ ਕਾਲਜ ਇਲਾਜ ਲਈ ਸ਼ਿਫ਼ਟ ਕੀਤਾ ਗਿਆ।

ਪੰਜਾਬ ਪੁਲਿਸ ਦੀ ਤਾਕਤ ਨੂੰ ਹੋਰ ਵਧਾਵੇਗੀ ਕੈਪਟਨ ਸਰਕਾਰ

ਹੁਣ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਤਕਨੀਕੀ ਯੂਨਿਟ, ਨਾਰਕੋਟਿਕਸ ਯੂਨਿਟ, ਸੋਸ਼ਲ ਮੀਡੀਆ ਯੂਨਿਟ ਅਤੇ ਸਾਬੋਤਾਜ ਵਿਰੋਧੀ ਨਿਗਰਾਨ ਟੀਮਾਂ ਹੋਣਗੀਆਂ, ਜਿਸ ਨਾਲ ਸੂਬੇ ਦੀ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਹੋਰ ਮਜ਼ਬੂਤ ਹੋਵੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜੁਰਮਾਂ ਨਾਲ ਨਜਿੱਠਣ ਲਈ 3,100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ 'ਤੇ 10,000 ਪੁਲੀਸ ਕਰਮਚਾਰੀ ਭਰਤੀ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 33 ਫ਼ੀਸਦੀ ਮਹਿਲਾਵਾਂ ਹੋਣਗੀਆਂ ਤਾਂ ਕਿ ਜ਼ਮੀਨੀ ਪੱਧਰ 'ਤੇ ਫੋਰਸ ਵਧਾਉਣ ਦੇ ਨਾਲ-ਨਾਲ ਪ੍ਰਭਾਵੀ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਮੁਤਾਬਕ ਪੁਲੀਸ ਫੋਰਸ 'ਚ ਤਬਦੀਲੀ ਲਿਆਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਕਦਮ ਨਾਲ ਪੰਜਾਬ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਾ ਮੁਲਕ ਦਾ ਪਹਿਲਾ ਸੂਬਾ ਹੋਵੇਗਾ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਡੋਮੇਨ ਮਾਹਿਰਾਂ ਵਿੱਚ ਤਕਰੀਬਨ 6,00 ਲਾਅ ਗਰੈਜੂਏਟ, 4,50 ਕਰਾਈਮ ਸੀਨ ਜਾਂਚਕਰਤਾ, ਕਾਨੂੰਨ, ਕਾਮਰਸ, ਡੇਟਾ ਮਾਈਨਿੰਗ, ਡੇਟਾ ਅਨੈਲਸਿਸ ਵਿੱਚ ਤਜਰਬੇ ਤੇ ਵਿਸ਼ੇਸ਼ ਯੋਗਤਾ ਵਾਲੇ 1,350 ਆਈ.ਟੀ. ਮਾਹਿਰ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਸਾਈਬਰ ਜਾਸੂਸੀ, ਵਿੱਤੀ ਜਾਸੂਸੀ, ਕਤਲ ਕੇਸਾਂ ਵਿੱਚ ਜਾਸੂਸੀ, ਜਿਣਸੀ ਹਮਲੇ ਤੇ ਬਲਾਤਕਾਰ ਦੇ ਕੇਸਾਂ ਵਿੱਚ ਜਾਸੂਸੀ ਲਈ ਲਾਇਆ ਜਾਵੇਗਾ।

ਇਹ ਵੀ ਪੜ੍ਹੋ

ਬੀਬੀਸੀ ਨੂੰ ਆਪਣੇ ਮੋਬਾਈਲ ਦੀ ਹੋਮ ਸਕ੍ਰੀਨ 'ਤੇ ਇੰਝ ਲਿਆਓ

ਸੀਬੀਐੱਸਈ ਪ੍ਰੀਖਿਆ : ਹੁਣ ਤੁਸੀਂ ਕਿਸੇ ਹੋਰ ਕੇਂਦਰ ਤੋਂ ਵੀ ਦੇ ਸਕਦੇ ਹੋ ਪ੍ਰੀਖਿਆ

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੀਬੀਐੱਸਈ ਨੇ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਦੂਜੇ ਸ਼ਹਿਰ ਜਾਂ ਸੂਬੇ ਜਾਂ ਫਿਰ ਦੇਸ਼ ਵਿੱਚ ਪ੍ਰੀਖਿਆ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਟਾਈਮਸ ਨਾਓ ਦੀ ਖ਼ਬਰ ਮੁਤਾਬਕ, ਬੋਰਡ ਨੇ ਤਾਜ਼ਾ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਬਹੁਤ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹੋਰ ਸ਼ਹਿਰਾਂ ਜਾਂ ਦੇਸ਼ਾਂ ਵਿੱਚ ਫਸੇ ਹੋਏ ਹਨ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਰਜਿਸਟਰਡ ਕੇਂਦਰਾਂ ਵਿੱਚ ਪ੍ਰੀਖਿਆ ਦੇਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਵਿਦਿਆਰਥੀ ਆਪਣੇ ਸਕੂਲ ਨੂੰ ਥਿਊਰੀ ਜਾਂ ਪ੍ਰੈਕਟੀਕਲ ਪ੍ਰੀਖਿਆ ਜਾਂ ਦੋਵੇਂ ਦੇਣ ਲਈ ਕੇਂਦਰ ਤਬਦੀਲ ਕਰਨ ਲਈ ਬੇਨਤੀ ਕਰ ਸਕਦੇ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)