ਬੰਗਲਾਦੇਸ਼ ਵਿੱਚ ਨਰਿੰਦਰ ਮੋਦੀ ਦੇ ਦੌਰੇ ਖਿਲਾਫ਼ ਹੋਏ ਹਿੰਸਕ ਪ੍ਰਦਰਸ਼ਨ, ਪੰਜ ਲੋਕਾਂ ਦੀ ਮੌਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਤਸਵੀਰ ਸਰੋਤ, PMO

ਇਸ ਪੰਨੇ ਰਾਹੀਂ ਅਸੀਂ ਅੱਜ ਦੀਆਂ ਅਹਿਮ ਖ਼ਬਰਾਂ ਦੀ ਅਪਡੇਟ ਦੇਵਾਂਗੇ। ਸੁਪਰੀਮ ਕੋਰਟ ਨੇ ਬਹੁਜਨ ਸਮਾਜ ਪਾਰਟੀ ਦੇ ਉੱਤਰ ਪ੍ਰਦੇਸ਼ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਸ਼ਿਫ਼ਟ ਕਰਨ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਢਾਕਾ ਗਏ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਦੇ ਗਠਨ ਵਿੱਚ ਇੰਦਰਾ ਗਾਂਧੀ ਦੇ ਯੋਗਦਾਨ ਭੁੱਲਿਆ ਨਹੀਂ ਜਾ ਸਕਦਾ।

ਉੱਥੇ ਹੀ ਪੀਐੱਮ ਮੋਦੀ ਦੇ ਦੌਰੇ ਦੇ ਵਿਰੋਧ ਵਿੱਚ ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਪੁਲਿਸ ਨਾਲ ਹੋਈ ਹਿੰਸਕ ਝੜਪਾਂ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:

ਬੰਗਲਾਦੇਸ਼ ਵਿੱਚ ਪੀਐੱਮ ਮੋਦੀ ਦੇ ਦੌਰੇ ਦਾ ਵਿਰੋਧ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਦੋ ਦਿਨਾਂ ਦੌਰੇ ਲਈ ਢਾਕਾ ਪਹੁੰਚੇ।

ਉੱਥੇ ਹੀ ਪੀਐੱਮ ਮੋਦੀ ਦੇ ਦੌਰੇ ਦੇ ਵਿਰੋਧ ਵਿੱਚ ਬੰਗਲਾਦੇਸ਼ ਦੇ ਚਟਗਾਂਵ ਵਿੱਚ ਵਿਰੋਧ ਪ੍ਰਦਰਸ਼ਨ ਹੋਏ, ਜਿਸ ਦੌਰਾਨ ਪੁਲਿਸ ਨਾਲ ਹੋਈ ਹਿੰਸਕ ਝੜਪਾਂ ਵਿੱਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ।

ਬੰਗਲੇਦੇਸ਼ ਹਿੰਸਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਢਾਕਾ ਦੇ ਬੈਤੂਲ ਮੁਕਰਮ ਖੇਤਰ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਹੋਈਆਂ

ਬੀਬੀਸੀ ਬੰਗਲਾ ਅਨੁਸਾਰ ਇੱਕ ਪੁਲਿਸ ਮੁਲਾਜ਼ਮ ਨੇ ਪੁਸ਼ਟੀ ਕੀਤੀ ਹੈ ਕਿ ਚਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਹਾਲਾਂਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਪੀਐੱਮ ਮੋਦੀ ਦੇ ਦੌਰੇ ਦੇ ਵਿਰੋਧ ਵਿੱਚ ਜੁੰਮੇ ਦੀ ਨਮਾਜ਼ ਤੋਂ ਬਾਅਦ ਰਾਜਧਾਨੀ ਢਾਕਾ ਦੇ ਬੈਤੂਲ ਮੁਕਰਮ ਖੇਤਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਸਨ।

ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਜਿਸ ਵਿੱਚ ਕਈ ਪੱਤਰਕਾਰ ਵੀ ਜ਼ਖਮੀ ਹੋ ਗਏ।

ਬੰਗਲਾਦੇਸ਼ ਪ੍ਰਦਰਸ਼ਨ, ਮੋਦੀ ਵਿਰੋਧ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਜੁੰਮੇ ਦੀ ਨਮਾਜ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਰੈਲੀਆਂ ਕੱਢੀਆੰ

ਪੁਲਿਸ ਮੁਲਾਜ਼ਮਾਂ ਦੇ ਹਵਾਲੇ ਨਾਲ ਢਾਕਾ ਦੇ ਅਖਬਾਰਾਂ ਨੇ ਰਿਪੋਰਟ ਕੀਤਾ ਹੈ ਕਿ ਪ੍ਰਦਰਸ਼ਨਾਂ ਦੌਰਾਨ ਕੁਝ ਲੋਕਾਂ ਨੇ ਹਥਾਜ਼ਰੀ ਥਾਣੇ 'ਤੇ ਪੱਥਰ ਸੁੱਟੇ।

ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਪੁਲਿਸ ਨੇ ਹਵਾ ਵਿੱਚ ਗੋਲੀਆਂ ਚਲਾਈਆਂ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ।

ਬੰਗਲਾਦੇਸ਼ ਦੇ ਗਠਨ ਵਿੱਚ ਇੰਦਰਾ ਗਾਂਧੀ ਦਾ ਯੋਗਦਾਨ ਨਾ ਭੁੱਲਣ ਵਾਲਾ- ਨਰਿੰਦਰ ਮੋਦੀ

ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਢਾਕਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬੰਗਲਾਦੇਸ਼ ਦੇ ਗਠਨ ਵਿੱਚ ਇੰਦਰਾ ਗਾਂਧੀ ਦੇ ਯੋਗਦਾਨ ਦਾ ਹਰ ਕੋਈ ਸਤਿਕਾਰ ਕਰਦਾ ਹੈ। ਇਸ ਦੇਸ਼ ਦੇ ਗਠਨ ਵਿੱਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾ ਭੁੱਲਣ ਵਾਲੀਆਂ ਹਨ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬੰਗਲਾਦੇਸ਼ ਦੀ ਆਜ਼ਾਦੀ ਦਾ ਸੰਘਰਸ਼ ਉਨ੍ਹਾਂ ਦੀ ਜ਼ਿੰਦਗੀ ਦੇ ਪਹਿਲੇ ਅੰਦੋਲਨਾਂ ਵਿੱਚੋਂ ਇੱਕ ਸੀ।

ਉਨ੍ਹਾਂ ਨੇ ਕਿਹਾ, "20-22 ਸਾਲ ਦੀ ਉਮਰ ਵਿੱਚ ਕਈ ਸਾਥੀਆਂ ਨਾਲ ਮੈਂ ਬੰਗਲਾਦੇਸ਼ ਦੀ ਆਜ਼ਾਦੀ ਲਈ ਸੱਤਿਆਗ੍ਰਹਿ ਕੀਤਾ ਸੀ ਅਤੇ ਇਸਦੇ ਸਮਰਥਨ ਵਿੱਚ ਆਪਣੀ ਗ੍ਰਿਫ਼ਤਾਰੀ ਵੀ ਦਿੱਤੀ ਸੀ।"

ਮੋਦੀ ਨੇ ਕਿਹਾ ਕਿ ਬੰਗਲਾਦੇਸ਼ ਲਈ 'ਮੈਂ ਜੇਲ੍ਹ ਦੀ ਯਾਤਰਾ ਵੀ ਕੀਤੀ ਹੈ।'

ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਬਾਰੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ਨੇ ਇਹ ਤੈਅ ਕੀਤਾ ਸੀ ਕਿ ਕੋਈ ਵੀ ਤਾਕਤ ਬੰਗਲਾਦੇਸ਼ ਨੂੰ ਗੁਲਾਮ ਨਹੀਂ ਰੱਖ ਸਕਦੀ।

ਨਰਿੰਦਰ ਮੋਦੀ, ਸ਼ੇਖ ਹਸੀਨਾ

ਤਸਵੀਰ ਸਰੋਤ, ANI

ਇਸ ਤੋਂ ਪਹਿਲਾਂ ਬੀਤੇ ਹਫ਼ਤੇ ਪ੍ਰਧਾਨ ਮੰਤਰੀ ਦੇ ਬੰਗਲਾਦੇਸ਼ ਰਵਾਨਾ ਹੋਣ ਤੋਂ ਠੀਕ ਪਹਿਲਾਂ ਬੰਗਬੰਧੂ ਸ਼ੇਖ ਮੁਜੀਬ ਨੂੰ 2020 ਦਾ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅੱਜ ਭਾਰਤੀ ਫੌਜ ਦੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਮੈਂ ਸਲਾਮ ਕਰਦਾ ਹਾਂ ਜੋ ਆਜ਼ਾਦੀ ਦੀ ਲੜਾਈ ਵਿਚ ਬੰਗਲਾਦੇਸ਼ ਦੇ ਨਾਲ ਖੜੇ ਸਨ।"

ਉਨ੍ਹਾਂ ਨੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਇਸ ਲੜਾਈ ਵਿੱਚ ਆਪਣਾ ਲਹੂ ਅਤੇ ਕੁਰਬਾਨੀਆਂ ਦੇ ਕੇ ਬੰਗਲਾਦੇਸ਼ ਦੀ ਸਿਰਜਣਾ ਦਾ ਸੁਪਨਾ ਸਾਕਾਰ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸੁਖ ਸੰਜੋਗ ਹੈ ਕਿ ਬੰਗਲਾਦੇਸ਼ ਦੀ ਆਜ਼ਾਦੀ ਦੇ 50 ਅਤੇ ਭਾਰਤ ਦੀ ਆਜ਼ਾਦੀ ਦੇ 75 ਸਾਲ ਦਾ ਪੜਾਅ ਇਕੱਠੇ ਆਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਦੇਸਾਂ ਲਈ ਅਗਲੇ 25 ਸਾਲ ਸਾਡੇ ਕਾਫ਼ੀ ਅਹਿਮ ਹਨ। ਸ਼ੁੱਕਰਵਾਰ ਨੂੰ ਇਹ ਸਮਾਗਮ ਢਾਕਾ ਦੇ ਨੈਸ਼ਨਲ ਪਰੇਡ ਸਕੁਏਅਰ ਵਿਖੇ ਹੋਇਆ ਸੀ। ਬੰਗਲਾਦੇਸ਼ ਇਸ ਸਮੇਂ ਆਪਣੇ ਗਠਨ ਦੀ 50 ਵੀਂ ਵਰ੍ਹੇਗੰਢ ਅਤੇ ਪ੍ਰਧਾਨ ਮੰਤਰੀ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਮਨਾ ਰਿਹਾ ਹੈ।

ਮੋਦੀ ਨੇ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁੱਲ ਹਾਮਿਦ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਦੇਸ਼ ਦੇ ਨਾਗਰਿਕਾਂ ਦਾ ਇਸ ਪ੍ਰੋਗਰਾਮ ਵਿਚ ਬੁਲਾਉਣ ਲਈ ਧੰਨਵਾਦ ਕੀਤਾ ਹੈ।

ਨਿਕਿਤਾ ਤੋਮਰ ਕਤਲ ਕੇਸ ਵਿੱਚ ਤੌਸੀਫ ਅਤੇ ਰੇਹਾਨ ਨੂੰ ਉਮਰ ਕੈਦ

ਪਿਛਲੇ ਸਾਲ ਫਰੀਦਾਬਾਦ ਵਿੱਚ ਇੱਕ ਕਾਲਜ ਦੀ ਵਿਦਿਆਰਥਣ ਨਿਕਿਤਾ ਤੋਮਰ ਦੇ ਸ਼ਰੇਆਮ ਕਤਲ ਦੇ ਮਾਮਲੇ ਵਿੱਚ ਦੋਸ਼ੀ ਤੌਸੀਫ ਅਤੇ ਰੇਹਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਪਿਛਲੇ ਸਾਲ ਅਕਤੂਬਰ ਵਿੱਚ ਫਰੀਦਾਬਾਦ ਦੇ ਬੱਲਭਗੜ੍ਹ ਵਿੱਚ ਇੱਕ ਕਾਲਜ ਦੇ ਬਾਹਰ ਵਿਦਿਆਰਥਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਨਿਕਿਤਾ ਕਤਲ ਕੇਸ

ਤਸਵੀਰ ਸਰੋਤ, Social Media

ਪੁਲਿਸ ਅਨੁਸਾਰ ਮਰਨ ਵਾਲੀ ਕੁੜੀ ਨਿਕਿਤਾ ਬੀਕਾਮ ਫਾਈਨਲ ਈਅਰ ਦੀ ਵਿਦਿਆਰਥਣ ਸੀ।

ਪ੍ਰੀਖਿਆ ਦੇ ਕੇ ਕਾਲਜ ਤੋਂ ਬਾਹਰ ਨਿਕਲਣ 'ਤੇ ਇੱਕ ਵਿਅਕਤੀ ਨੇ ਉਸ ਨੂੰ ਕਾਰ 'ਚ ਖਿੱਚਣ ਦੀ ਕੋਸ਼ਿਸ਼ ਕੀਤੀ ਸੀ ਅਤੇ ਨਾਕਾਮਯਾਬ ਹੋਣ 'ਤੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਫਰਾਰ ਹੋ ਗਿਆ ਸੀ।

ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚੋਂ ਯੂਪੀ ਸ਼ਿਫ਼ਟ ਕਰਨ ਦਾ ਹੁਕਮ

ਸੁਪਰੀਮ ਕੋਰਟ ਨੇ ਬਹੁਜਨ ਸਮਾਜ ਪਾਰਟੀ ਦੇ ਉੱਤਰ ਪ੍ਰਦੇਸ਼ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਸ਼ਿਫ਼ਟ ਕਰਨ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੁਖ਼ਤਾਰ ਅੰਸਾਰੀ ਇਸ ਵੇਲੇ ਰੋਪੜ ਦੀ ਜੇਲ੍ਹ ਵਿੱਚ ਬੰਦ ਹਨ। ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉਨ੍ਹਾਂ ਨੂੰ ਦੋ ਹਫ਼ਤਿਆਂ ਵਿੱਚ ਯੂਪੀ ਸ਼ਿਫਟ ਕੀਤਾ ਜਾਵੇਗਾ ਅਤੇ ਉੱਥੇ ਹੀ ਉਨ੍ਹਾਂ 'ਤੇ ਮਾਮਲਾ ਚੱਲੇਗਾ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਲਾਈਵ ਲਾ ਵੈਬਸਾਈਟ ਮੁਤਾਬਕ ਕੋਰਟ ਨੇ ਉਨ੍ਹਾਂ ਨੂੰ ਯੂਪੀ ਦੀ ਬਾਂਦਾ ਜੇਲ੍ਹ ਵਿੱਚ ਸ਼ਿਫ਼ਟ ਕਰਨ ਦਾ ਹੁਕਮ ਦਿੱਤਾ ਹੈ। ਕੋਰਟ ਨੇ ਕਿਹਾ ਹੈ ਕਿ ਬਾਂਦਾ ਜੇਲ੍ਹ ਦੇ ਸੁਪਰਡੈਂਟ ਉਨ੍ਹਾਂ ਦੀਆਂ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕਰਨਗੇ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਕੀ ਹੈ ਮਾਮਲਾ

ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ੍ਹ ਤੋਂ ਯੂਪੀ ਭੇਜਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਯੂਪੀ ਸਰਕਾਰ ਵਿਚਾਲੇ ਵਿਵਾਦ ਚੱਲ ਰਿਹਾ ਸੀ।

ਮੁਖ਼ਤਾਰ ਅੰਸਾਰੀ 'ਤੇ ਯੂਪੀ ਦੇ ਮਊ, ਗਾਜੀਪੁਰ, ਵਾਰਾਣਸੀ ਵਿੱਚ ਦਰਜਨਾਂ ਕੇਸ ਦਰਜ ਹਨ ਪਰ ਉਹ ਪਿਛਲੇ ਦੋ ਸਾਲਾਂ ਤੋਂ ਇੱਕ ਕੇਸ ਕਾਰਨ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਹਨ।

ਮੁਖ਼ਤਾਰ ਅੰਸਾਰੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮੁਖ਼ਤਾਰ ਅੰਸਾਰੀ

ਯੂਪੀ ਸਰਕਾਰ ਸੂਬੇ ਵਿੱਚ ਦਰਜ ਮਾਮਲਿਆਂ ਦੀ ਸੁਣਵਾਈ ਲਈ ਮੁਖ਼ਤਾਰ ਅੰਸਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨਾ ਚਾਹੁੰਦੀ ਸੀ, ਜਦੋਂਕਿ ਪੰਜਾਬ ਪੁਲਿਸ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਨੂੰ ਇਸ ਲਈ ਨਹੀਂ ਭੇਜ ਸਕਦੇ ਕਿਉਂਕਿ ਉਨ੍ਹਾਂ ਦੀ ਸਿਹਤ ਸਹੀ ਨਹੀਂ ਹੈ।

ਇਸ ਸਬੰਧੀ ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।

ਪੰਜਾਬ ਸਰਕਾਰ ਵੱਲੋ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੁਖ਼ਤਾਰ ਅੰਸਾਰੀ ਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਣੇ ਕਈ ਬੀਮਾਰੀਆਂ ਹਨ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਹਾਲੇ ਯੂਪੀ ਨਹੀਂ ਭੇਜਿਆ ਜਾ ਸਕਦਾ।

ਇਹ ਵੀ ਪੜ੍ਹੋ:

ਮੁਖ਼ਤਾਰ ਅੰਸਾਰੀ 'ਤੇ ਅਵਧੇਸ਼ ਰਾਏ ਦੇ ਕਤਲ ਦੀ ਸਾਜਿਸ਼ ਰਚਨ ਦਾ ਇਲਜ਼ਾਮ ਹੈ ਜਦੋਂਕਿ ਕ੍ਰਿਸ਼ਣਾਨੰਦ ਰਾਏ ਕਤਲ ਕੇਸ ਵਿੱਚ ਉਨ੍ਹਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਬੂਤਾਂ ਦੀ ਘਾਟ ਕਰਕੇ ਰਿਹਾਅ ਕੀਤਾ ਜਾ ਚੁੱਕਿਆ ਹੈ।

ਮੁਖ਼ਤਾਰ ਅੰਸਾਰੀ ’ਤੇ ਇਲਜ਼ਾਮ ਹਨ ਕਿ ਜਨਵਰੀ 2019 ਵਿੱਚ, ਮੁਹਾਲੀ ਦੇ ਇੱਕ ਵੱਡੇ ਬਿਲਡਰ ਨੂੰ ਉਨ੍ਹਾਂ ਨੇ ਫੋਨ ਕਰਕੇ 10 ਕਰੋੜ ਰੁਪਏ ਮੰਗੇ ਸੀ।

ਮੁਖ਼ਤਾਰ ਅੰਸਾਰੀ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਬਹੁਜਨ ਸਮਾਜ ਪਾਰਟੀ ਦੇ ਉੱਤਰ ਪ੍ਰਦੇਸ਼ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਇਸ ਵੇਲੇ ਰੋਪੜ ਦੀ ਜੇਲ੍ਹ ਵਿੱਚ ਬੰਦ ਹਨ

ਇਸ ਸੰਦਰਭ ਵਿੱਚ ਮੁਹਾਲੀ ਵਿੱਚ ਇੱਕ ਐੱਫ਼ਆਈਆਰ ਦਰਜ ਕੀਤੀ ਗਈ ਸੀ ਅਤੇ 24 ਜਨਵਰੀ 2019 ਨੂੰ ਪੰਜਾਬ ਪੁਲਿਸ ਨੇ ਮੁਖ਼ਤਾਰ ਅੰਸਾਰੀ ਨੂੰ ਯੂਪੀ ਤੋਂ ਲਿਆ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਉਦੋਂ ਤੋਂ ਇਹ ਹਿਰਾਸਤ ਲਗਾਤਾਰ ਵਧਦੀ ਜਾ ਰਹੀ ਸੀ।

1996 ਵਿੱਚ ਬਸਪਾ ਦੇ ਟਿਕਟ 'ਤੇ ਜਿੱਤ ਕੇ ਪਹਿਲੀ ਵਾਰ ਵਿਧਾਨ ਸਭਾ ਪਹੁੰਚਣ ਵਾਲੇ ਮੁਖ਼ਤਾਰ ਨੇ 2002, 2007, 2012 ਅਤੇ ਫਿਰ 2017 ਵਿੱਚ ਵੀ ਮਊ ਤੋਂ ਜਿੱਤ ਹਾਸਲ ਕੀਤੀ। ਇਨ੍ਹਾਂ ਵਿੱਚੋਂ ਆਖ਼ਰੀ ਤਿੰਨ ਚੋਣਾਂ ਉਨ੍ਹਾਂ ਨੇ ਦੇਸ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਰਹਿੰਦੇ ਹੋਏ ਲੜੀਆਂ ਹਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)