You’re viewing a text-only version of this website that uses less data. View the main version of the website including all images and videos.
ਮੋਦੀ ਨੇ ਦੱਸਿਆ, ਬੰਗਲਾਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਨੇ ਜੇਲ੍ਹ ਜਾਣ ਤੋਂ ਇਲਾਵਾ ਹੋਰ ਕੀ-ਕੀ ਕੀਤਾ -5 ਅਹਿਮ ਖ਼ਬਰਾਂ
ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਢਾਕਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਨੂੰ ਬਣਾਉਣ ਵਿੱਚ ਇੰਦਰਾ ਗਾਂਧੀ ਦੇ ਯੋਗਦਾਨ ਭੁੱਲਿਆ ਨਹੀਂ ਜਾ ਸਕਦਾ।
ਉੱਥੇ ਹੀ ਪੀਐੱਮ ਮੋਦੀ ਦੇ ਦੌਰੇ ਦੇ ਵਿਰੋਧ ਵਿੱਚ ਬੰਗਲਾਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਅਤੇ ਪੁਲਿਸ ਨਾਲ ਹੋਈ ਹਿੰਸਕ ਝੜਪਾਂ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "20-22 ਸਾਲ ਦੀ ਉਮਰ ਵਿੱਚ ਕਈ ਸਾਥੀਆਂ ਨਾਲ ਮੈਂ ਬੰਗਲਾਦੇਸ਼ ਦੀ ਆਜ਼ਾਦੀ ਲਈ ਸੱਤਿਆਗ੍ਰਹਿ ਕੀਤਾ ਸੀ ਅਤੇ ਇਸਦੇ ਸਮਰਥਨ ਵਿੱਚ ਆਪਣੀ ਗ੍ਰਿਫ਼ਤਾਰੀ ਵੀ ਦਿੱਤੀ ਸੀ ਤੇ ਜੇਲ੍ਹ ਵੀ ਗਏ ਸਨ।"
ਮੋਦੀ ਦੇ ਭਾਸ਼ਣ ਦੀਆਂ ਹੋਰ ਮੁੱਖ ਗੱਲਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਭਾਰਤ ਬੰਦ: ਸਾਰੇ ਦਿਨ ਵਿੱਚ ਕੀ ਕੁਝ ਹੋਇਆ?
ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਹੋ ਗਏ ਹਨ। ਇਸੇ ਵਿਚਾਲੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ।
ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ, ਬਾਰ ਐਸੋਸੀਏਸ਼ਨਾਂ, ਸਿਆਸੀ ਪਾਰਟੀਆਂ ਅਤੇ ਸੂਬਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਸਮਰਥਨ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਕੋਆਰਡੀਨੇਟਰ ਅਤੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਅਪੀਲ ਕੀਤੀ, "ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ।"
ਬੰਦ ਦਾ ਚੋਣਵਾਂ ਘਟਨਾਕ੍ਰਮ ਜਾਣਨ ਲਈ ਇੱਥੇ ਕਲਿੱਕ ਕਰਕੇ ਇਹ ਰਿਪੋਰਟ ਪੜ੍ਹੋ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਪੰਜਾਬ ਸਰਕਾਰ ਦੀ ਕੋਵਿਡ-19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਲਈ ਆਲੋਚਨਾ ਕਿਉਂ ਹੋ ਰਹੀ?
ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਮੁੜ ਤੇਜ਼ੀ ਨਾਲ ਵਧਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕੀਤੇ ਗਏ ਹਨ।
ਇਸ ਵਿੱਚ ਪੰਜਾਬ 'ਚ ਕਈ ਥਾਵਾਂ 'ਤੇ ਰਾਤ ਦਾ ਕਰਫਿਊ ਲਾਉਣਾ ਵੀ ਸ਼ਾਮਲ ਹੈ।
ਇਸ ਦੇ ਇਲਾਵਾ ਧਾਰਮਿਕ ਸਥਾਨਾਂ 'ਤੇ ਵੀ ਜਾਣ ਵਾਲੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ ਨਿਰਦੇਸ਼ ਲਾਗੂ ਕੀਤੇ ਗਏ ਹਨ ਜਿਸ ਕਾਰਨ ਸੂਬੇ ਵਿੱਚ ਕਈ ਧਾਰਮਿਕ ਜਥੇਬੰਦੀਆਂ ਅਤੇ ਹੋਰ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ।
ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਬੰਗਲਾਦੇਸ਼ ਬਣਨ ਦੇ 50 ਸਾਲ: ਲੋਕਤੰਤਰ ਲਈ ਇਹ ਚੁਣੌਤੀਆਂ
ਬੰਗਲਾਦੇਸ਼ ਨੂੰ ਕਈ ਲੋਕਾਂ ਵੱਲੋਂ ਵਿਕਾਸ ਦੇ ਮਾਡਲ ਵਜੋਂ ਦੇਖਿਆ ਜਾਂਦਾ ਹੈ। (ਪਰ) ਜਦੋਂ ਕਿ ਦੇਸ਼ ਆਪਣਾ 50ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਤਾਂ ਕੁਝ ਵਿਸ਼ਲੇਸ਼ਕਾਂ ਨੂੰ ਇਸ ਦੇ ਲੋਕਤੰਤਰ ਦੇ ਭਵਿੱਖ ਬਾਰੇ ਚਿੰਤਾਵਾਂ ਵੀ ਹਨ।
ਉਨ੍ਹਾਂ ਨੂੰ ਡਰ ਹੈ ਕਿ ਇਹ ਕਿਤੇ ਇੱਕ ਪਾਰਟੀ ਦਾ ਰਾਜ ਹੀ ਨਾ ਬਣ ਜਾਵੇ, ਜੋ ਉਨ੍ਹਾਂ ਲੋਕਤੰਤਰੀ ਸਿਧਾਂਤਾਂ ਦੇ ਉਲਟ ਹੋਵੇਗਾ ਜਿਨ੍ਹਾਂ 'ਤੇ ਕਦੇ ਇਸ ਨੂੰ ਕਾਇਮ ਕੀਤਾ ਗਿਆ ਸੀ।
ਪਿਛਲੇ ਮਹੀਨੇ ਜਦੋਂ ਕਾਰਟੂਨਿਸਟ ਅਹਿਮਦ ਕਬੀਰ ਕਿਸ਼ੋਰ ਨੂੰ ਢਾਕਾ ਦੀ ਇੱਕ ਅਦਾਲਤ ਵਿੱਚ ਲਿਆਂਦਾ ਗਿਆ ਸੀ, ਤਾਂ ਉਸ ਦਾ ਭਰਾ ਉਸ ਦੀ ਕਮਜ਼ੋਰ ਅਤੇ ਸਦਮੇ ਵਾਲੀ ਹਾਲਤ ਦੇਖ ਕੇ ਹੈਰਾਨ ਰਹਿ ਗਿਆ।
ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਅਫ਼ਗਾਨਿਸਤਾਨ 'ਚ ਨੌਕਰੀ ਕਰਨ ਵਾਲੀਆਂ ਉਹ ਕੁੜੀਆਂ ਜੋ ਗੋਲੀ ਦਾ ਨਿਸ਼ਾਨਾ ਬਣੀਆਂ
ਅਫ਼ਗਾਨਿਸਤਾਨ ਵਿੱਚ ਕੱਟੜਵਾਦੀ ਗਰੁੱਪਾਂ ਵੱਲੋਂ ਔਰਤਾਂ ਨੂੰ ਘਰੋਂ ਬਾਹਰ ਨਿਕਲ ਕੇ ਕੰਮ ਕਰਨ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਕੁਝ ਮਹੀਨਿਆਂ ਵਿੱਚ 4 ਔਰਤ ਕਰਮੀਆਂ ਨੂੰ ਕਤਲ ਕਰਨ ਤੋਂ ਬਾਅਦ ਜਲਾਲਾਬਾਦ ਦੇ ਇੱਕ ਟੀਵੀ ਸਟੇਸ਼ਨ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉੱਥੇ ਕੰਮ ਕਰਨ ਵਾਲੀਆਂ ਔਰਤਾਂ ਨੂੰ ਘਰਾਂ ਵਿੱਚ ਵਾਪਸ ਭੇਜਣ।
ਪੂਰੀ ਖ਼ਬਰ ਵੇਖਣ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ: