ਹੋਲੀ : ਯੂਪੀ ਵਿਚ ਮੁਸਲਮਾਨਾਂ ਨੇ ਤਰਪਾਲਾਂ ਨਾਲ ਕਿਉਂ ਕੁਝ ਮਸਜਿਦਾਂ ਢਕ ਦਿੱਤੀਆਂ -5 ਅਹਿਮ ਖ਼ਬਰਾਂ

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ 'ਜੁੱਤੀਮਾਰ ਹੋਲੀ' ਇੱਕ ਅਨੋਖੀ ਪਰੰਪਰਾ ਚੱਲੀ ਆ ਰਹੀ ਹੈ, ਜਿਸ ਵਿੱਚ 8 ਕਿਲੋਮੀਟਰ ਲੰਬਾ 'ਲਾਟ ਸਾਬ੍ਹ' ਦਾ ਜਲੂਸ ਨਿਕਲਦਾ ਹੈ।

ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਾ ਹੋ ਜਾਵੇ, ਇਸ ਲਈ ਪ੍ਰਸ਼ਾਸਨ ਨੇ ਜਲੂਸ ਦੇ ਰਸਤੇ ਵਿੱਚ ਪੈਣ ਵਾਲੀਆਂ ਦਰਜਨਾਂ ਮਸਜਿਦਾਂ ਅਤੇ ਮਜ਼ਾਰਾਂ ਨੂੰ ਤਿਰਪਾਲ ਨਾਲ ਢੱਕ ਦਿੱਤਾ ਹੈ। ਮਸਜਿਦਾਂ ਨੂੰ ਢੱਕਣ ਦਾ ਕੰਮ ਪਿਛਲੇ ਕਈ ਸਾਲਾਂ ਤੋਂ ਹੁੰਦਾ ਆ ਰਿਹਾ ਹੈ।

ਹੋਲੀ ਵਾਲੇ ਦਿਨ ਸ਼ਹਿਰ ਵਿੱਚ ਲਾਟ ਸਾਬ੍ਹ ਦੇ ਦੋ ਜਲੂਸ ਨਿਕਲਦੇ ਹਨ। ਮੁੱਖ ਲਾਟ ਸਾਬ੍ਹ ਦਾ ਜਲੂਸ ਕਰੀਬ 8 ਕਿਲੋਮੀਟਰ ਲੰਬਾ ਹੁੰਦਾ ਹੈ, ਜਿਸ ਨੂੰ ਤੈਅ ਕਰਨ ਵਿੱਚ ਤਿੰਨ ਘੰਟੇ ਤੋਂ ਵੱਧ ਸਮਾਂ ਲਗਦਾ ਹੈ। ਵਿਸਥਾਰ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ-

ਮੋਦੀ ਦੀ ਵਾਪਸੀ ਮਗਰੋਂ ਵੀ ਬੰਗਲਾਦੇਸ਼ ਵਿੱਚ ਹਿੰਸਾ ਜਾਰੀ

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਬਾਅਦ ਵੀ ਬੰਗਾਲਾਦੇਸ਼ ਦਾ ਬ੍ਰਾਹਮਣਬਰੀਆ ਇਲਾਕਾ ਐਤਵਾਰ ਨੂੰ ਵੀ ਅਸ਼ਾਂਤ ਰਿਹਾ।

ਬ੍ਰਹਾਮਣਬਰੀਆ ਦੇ ਲੋਕਲ ਹਸਪਤਾਲ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਦੋ ਹੋਰ ਜਾਨਾਂ ਚਲੀਆਂ ਗਈਆਂ ਹਨ।

ਬੰਗਲਾਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਹਿੰਸਕ ਵਿਰੋਧ ਪ੍ਰਦਰਸ਼ਨਾਂ ਵਿੱਚ ਘੱਟੋ-ਘੱਟ 12 ਜਾਨਾਂ ਚਲੀਆਂ ਗਈਆਂ ਹਨ।

ਬ੍ਰਾਹਮਣਬਰੀਆ ਜ਼ਿਲ੍ਹਾ ਹਸਪਤਾਲ ਦੇ ਡਾਕਟਰ ਸ਼ੌਕਤ ਹੁਸੈਨ ਨੇ ਬੀਬੀਸੀ ਨੂੰ ਦੱਸਿਆ ਕਿ ਹੜਤਾਲ ਦੌਰਾਨ ਹੋਈ ਹਿੰਸਾ ਵਿੱਚ ਜ਼ਖ਼ਮੀ ਹੋਣ ਵਾਲੇ ਦੋ ਜਣਿਆਂ ਨੇ ਹਸਪਤਾਲ ਪਹੁੰਚਣ ਤੋਂ ਬਾਅਦ ਦਮ ਤੋੜ ਦਿੱਤਾ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਪੁਲਿਸ ਨੇ 4 ਲੋਕਾਂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ

ਬੀਬੀਸੀ ਦੇ ਸਹਿਯੋਗੀ ਸੁਰਿੰਦਰ ਮਾਨ ਨੇ ਮੁਕਤਸਰ ਸਾਹਿਬ ਦੇ ਐੱਸਐੱਸਪੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਭਾਜਪਾ ਵਿਧਾਇਕ ਦੀ ਖਿੱਚਧੂਹ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਗ੍ਰਿਫ਼ਤਾਰੀਆਂ ਕੀਤੀਆਂ ਹਨ।

ਉੱਥੇ ਹੀ ਭਾਜਪਾ ਵੱਲੋਂ ਇਸ ਸਬੰਧੀ ਵਿੱਚ ਮਲੋਟ ਬੰਦ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡ ਚੜਿੱਕ ਵਿੱਚ ਹਾਕਮ ਧਿਰ ਕਾਂਗਰਸ ਦੇ ਵਿਧਾਇਕ ਹਰਜੋਤ ਕਮਲ ਨੂੰ ਐਤਵਾਰ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਘਟਨਾ ਸਬੰਧੀ ਰਿਪੋਰਟ ਮੰਗੇ ਜਾਣ ਤੋਂ ਬਾਅਦ ਪੁਲਿਸ ਨੇ 7 ਕਿਸਾਨਾਂ ਸਣੇ 250-300 ਅਣਪਛਾਤੇ ਬੰਦਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਸਣੇ ਕੇਸ ਦਰਜ ਕਰ ਲਿਆ ਹੈ। ਪੂਰੀ ਖ਼ਬਰ ਪੜ੍ਹੋ

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਨਿਊਜ਼ੀਲੈਂਡ ਸਰਕਾਰ ਦਾ 'ਮਾਂ' ਲਈ ਇਹ ਫ਼ੈਸਲਾ ਇਤਿਹਾਸਕ ਕਿਉਂ ਬਣਿਆ

ਨਿਊਜ਼ੀਲੈਂਡ ਸਰਕਾਰ ਨੇ ਬੁੱਧਵਾਰ ਨੂੰ ਇੱਕ ਇਤਿਹਾਸਕ ਫ਼ੈਸਲਾ ਲੈਂਦਿਆਂ ਗਰਭਪਾਤ ਅਤੇ ਸਟਿੱਲਬਰਥ ਦੇ ਮੌਕੇ 'ਤੇ ਜੋੜੇ ਨੂੰ ਤਿੰਨ ਦਿਨ ਦੀ ਪੇਡ ਲੀਵ ਦੇਣ ਦੀ ਮਨਜ਼ੂਰੀ ਦਿੱਤੀ ਹੈ। ਅਜਿਹਾ ਕਰਨ ਵਾਲਾ ਸ਼ਾਇਦ ਉਹ ਦੁਨੀਆ ਦਾ ਪਹਿਲਾ ਦੇਸ਼ ਹੈ।

ਨਿਊਜ਼ੀਲੈਂਡ 'ਚ ਇਸ ਬਿੱਲ ਨੂੰ ਪੇਸ਼ ਕਰਦਿਆਂ ਉੱਥੋਂ ਦੇ ਇਕ ਸੰਸਦ ਮੈਂਬਰ ਨੇ ਕਿਹਾ, " ਗਰਭਪਾਤ ਕੋਈ ਬਿਮਾਰੀ ਨਹੀਂ ਹੈ, ਜਿਸ ਦੇ ਲਈ 'ਸਿਕ ਲੀਵ' ਲੈਣ ਦੀ ਜ਼ਰੂਰਤ ਪਵੇ। ਇਹ ਤਾਂ ਇੱਕ ਤਰ੍ਹਾਂ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਤੋਂ ਸੰਭਲਣ ਦਾ ਮੌਕਾ ਹਰ ਕਿਸੇ ਨੂੰ ਮਿਲਣਾ ਚਾਹੀਦਾ ਹੈ।" ਤਫ਼ਸੀਲ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਮਿਆਂਮਾਰ : ਫ਼ੌਜੀ ਗੋਲੀਬਾਰੀ 'ਚ 100 ਮੌਤਾਂ

ਮਿਆਂਮਾਰ ਵਿੱਚ ਸ਼ਨੀਵਾਰ ਨੂੰ 'ਆਰਮਡ ਫੌਰਸਜ਼ ਡੇ' ਮੌਕਿਆਂ 'ਤੇ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਕਾਰੀਆਂ ਵਿਚਾਲੇ ਜ਼ਬਰਦਸਤ ਝੜਪਾਂ ਹੋਈਆਂ ਹਨ।

ਅਸਿਸਟੈਂਸ ਐਸੋਸੀਏਸ਼ਨ ਫਾਰ ਪੌਲਟੀਕਲ ਪ੍ਰਿਜ਼ਨਰਸ (ਏਏਪੀਪੀ) ਨੇ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਸ਼ਾਮ ਤੱਕ ਦੇ ਅੰਕੜੇ ਇਕੱਠੇ ਕਰਕੇ ਦੱਸਿਆ ਹੈ ਕਿ ਸੁਰੱਖਿਆ ਬਲਾਂ ਦੀਆਂ ਗੋਲੀਆਂ ਨਾਲ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ।

ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਯੂਨੀਅਨ ਦੇ ਅਧਿਕਾਰੀਆਂ ਨੇ ਮਿਆਂਮਾਰ ਵਿੱਚ ਸ਼ਨੀਵਾਰ ਨੂੰ ਹੋਈ ਹਿੰਸਾ ਦੀ ਨਿੰਦਾ ਕੀਤੀ ਹੈ। ਵਧੇਰੇ ਜਾਣਕਾਰੀ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)