ਸਰਕਾਰੀ ਬਚਤ ਸਕੀਮਾਂ 'ਤੇ ਘੱਟ ਵਿਆਜ ਦਾ ਤੁਹਾਡੇ 'ਤੇ ਕੀ ਅਸਰ - 5 ਅਹਿਮ ਖ਼ਬਰਾਂ

ਦੋ ਹਜ਼ਾਰ ਦਾ ਨੋਟ

ਤਸਵੀਰ ਸਰੋਤ, AFP

ਬੁੱਧਵਾਰ ਸ਼ਾਮ ਨੂੰ ਭਾਰਤ ਸਰਕਾਰ ਨੇ ਛੋਟੀਆਂ ਬਚਤ ਸਕੀਮਾਂ ਦੀ ਵਿਆਜ ਦਰ ਵਿੱਚ ਕਟੌਤੀ ਦੇ ਐਲਾਨ ਰਾਹੀਂ ਆਪਣੀ ਕਮਾਈ ਦਾ ਇੱਕ ਹਿੱਸਾ ਬਚਾ ਕੇ ਸਰਕਾਰੀ ਬਚਤ ਸਕੀਮਾਂ ਵਿੱਚ ਪਾਉਣ ਵਾਲਿਆਂ ਨੂੰ ਸੋਚੀਂ ਪਾ ਦਿੱਤਾ।

ਵਿਆਜ ਵਿੱਚ ਇਹ ਕਟੌਤੀ ਕੋਈ ਛੋਟੀ ਨਹੀਂ ਸੀ, ਕੁਝ ਸਕੀਮਾਂ ਵਿੱਚ ਇਹ ਕਮੀ ਇੱਕ ਫੀਸਦ ਤੋਂ ਵੀ ਜ਼ਿਆਦਾ ਘਟਾਈ ਗਈ ਸੀ।

ਵੀਰਵਾਰ ਨੂੰ ਟਵੀਟ ਰਾਹੀਂ ਵਿੱਤ ਮੰਤਰੀ ਨੇ ਇਹ ਹੁਕਮ ਵਾਪਸ ਲਏ ਜਾਣ ਦਾ ਐਲਾਨ ਵੀ ਕੀਤਾ। ਜਿਸ ਤੋਂ ਬਾਅਦ ਛੋਟੇ ਬਚਤਕਾਰਾਂ ਨੂੰ ਸੁੱਖ ਦਾ ਸਾਹ ਆਇਆ ਪਰ ਸਰਕਾਰ ਇਹ ਕਟੌਤੀ ਕਰ ਕੇ ਕੀ ਉਦੇਸ਼ ਹਾਸਲ ਕਰਨਾ ਚਾਹੁੰਦੀ ਸੀ।

ਵੱਡਾ ਸਵਾਲ ਇਹ ਵੀ ਹੈ ਕਿ ਇਸ ਨਾਲ ਤੁਹਾਡੇ ਉੱਪਰ ਕੀ ਅਸਰ ਪੈਂਦਾ। ਚਰਚਾ ਕਰ ਰਹੇ ਹਨ ਬੀਬੀਸੀ ਪੱਤਰਕਾਰ, ਜਸਪਾਲ ਸਿੰਘ, ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਬੰਗਲਾਦੇਸ਼ 'ਚ ਕੁਝ ਲੋਕ ਮੋਦੀ ਤੋਂ ਕਿਉਂ ਖ਼ਫਾ ਹਨ

ਬੰਗਲਾਦੇਸ਼

ਤਸਵੀਰ ਸਰੋਤ, Getty Images

ਬੰਗਲਾਦੇਸ਼ ਨੇ ਆਸ ਜਤਾਈ ਸੀ ਕਿ ਉਸ ਦੀ 50ਵੀਂ ਵਰ੍ਹੇਗੰਢ ਮੌਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਯਾਦਗਾਰ ਰਹੇਗੀ।

ਪਰ ਮੋਦੀ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਕਾਰਨ ਇਹ ਫੇਰੀ ਘਾਤਕ ਹੋ ਨਿਬੜੀ ਅਤੇ ਇਸ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ।

ਮੋਦੀ ਦੇਸ਼ ਅਤੇ ਵਿਦੇਸ਼, ਦੋਵਾਂ ਵਿੱਚ ਧਰੁਵੀਕਰਨ ਕਰਨ ਵਾਲੇ ਵਿਅਕਤੀ ਹਨ।

ਨਰਿੰਦਰ ਮੋਦੀ ਦੀ ਬੰਗਲਾਦੇਸ਼ ਫੇਰੀ ਦੇ ਖ਼ਿਲਾਫ਼ ਇਸਲਾਮਵਾਦੀਆਂ, ਮਦਰੱਸਿਆਂ ਦੇ ਵਿਦਿਆਰਥੀਆਂ ਅਤੇ ਖੱਬੇਪੱਖੀਆਂ ਨੇ ਪ੍ਰਦਰਸ਼ਨ ਕੀਤੇ ਸਨ।

ਉਹ ਮੋਦੀ 'ਤੇ ਮੁਸਲਮਾਨ ਵਿਰੋਧੀ ਨੀਤੀਆਂ ਨੂੰ ਵਧਾਵਾ ਦੇਣ ਦੇ ਇਲਜ਼ਾਮ ਲਗਾਉਂਦੇ ਹਨ।

ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਅਰੁਣ ਨਾਰੰਗ ਮਾਮਲੇ 'ਚ 21 ਗ੍ਰਿਫ਼ਤਾਰੀਆਂ

ਅਰੁਣ ਨਾਰੰਗ

ਤਸਵੀਰ ਸਰੋਤ, Ani

ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹਮਲੇ ਦੇ ਮਾਮਲੇ ਵਿੱਚ ਮੁਕਤਸਰ ਪੁਲਿਸ ਨੇ 21 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

27 ਮਾਰਚ ਨੂੰ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਮਲੋਟ ਵਿੱਚ ਕੁੱਟਮਾਰ ਹੋਈ ਸੀ। ਕਿਸਾਨਾਂ ਨੇ ਨਾਰੰਗ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ ਗਏ ਸੀ।

ਅਰੁਣ ਨਾਰੰਗ 'ਤੇ ਹਮਲੇ ਤੋਂ ਬਾਅਦ ਭਾਜਪਾ ਵੱਲੋਂ ਲਗਾਤਾਰ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਇਹ ਅਤੇ ਵੀਰਵਾਰ ਦੀਆਂ ਹੋਰ ਖ਼ਬਰਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਭਾਰਤ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਕਿੰਨੀ ਖ਼ਤਰਨਾਕ ਹੋ ਸਕਦੀ ਹੈ

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਪਿਛਲੇ ਸਾਲ ਦੇ ਅਖ਼ੀਰ ਤੱਕ ਪੂਰੇ ਦੇਸ਼ ਵਿੱਚ ਹੀ ਕੋਰੋਨਾਵਾਇਰਸ ਦੇ ਰਿਪੋਰਟ ਹੋ ਰਹੇ ਕੇਸਾਂ ਵਿੱਚ ਤਿੱਖੀ ਕਮੀ ਆਈ ਸੀ।

ਜ਼ਿਆਦਾਤਰ ਸ਼ਹਿਰਾਂ ਵਿੱਚ, ਜ਼ਿੰਦਗੀ ਪੁਰਾਣੀ ਰਫ਼ਤਾਰ ਫੜ ਰਹੀ ਸੀ। ਸਿਹਤ ਵਰਕਰਾਂ ਸਮੇਤ ਦੂਜੇ ਫਰੰਟਲਾਈਨ ਵਰਕਰਾਂ ਨੂੰ ਕੋਰੋਨਾ ਦਾ ਟੀਕਾ ਲੱਗਣਾ ਸ਼ੁਰੂ ਹੋ ਗਿਆ ਸੀ।

ਭਾਰਤ ਵਿੱਚ ਕੋਰੋਨਾਵਾਇਰਸ ਦੇ ਰਿਪੋਰਟ ਹੋਏ ਕੋਸਾਂ ਦੀ ਗਿਣਤੀ 1.2 ਕਰੋੜ ਨੂੰ ਪਾਰ ਕਰ ਗਈ ਹੈ, ਜੋ ਕਿ ਦੁਨੀਆਂ ਵਿੱਚ ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਤੀਜਾ ਸਭ ਤੋਂ ਵੱਡਾ ਅੰਕੜਾ ਹੈ।

ਕਈ ਮਾਹਰਾਂ ਦਾ ਮੰਨਣਾ ਹੈ ਕਿ ਭਾਰਤ ਦੇ ਸਾਹਮਣੇ ਪਹਿਲਾਂ ਨਾਲੋਂ ਭਿਆਨਕ ਮਰੂ ਲਹਿਰ ਦਾ ਖ਼ਤਰਾ ਹੈ।

ਪੂਰੀ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਪੰਜਾਬ 'ਚ ਔਰਤਾਂ ਨੂੰ ਬੱਸਾਂ 'ਚ ਮੁਫ਼ਤ ਸਫਰ ਕਰਨ ਲਈ ਕਿਹੜੀਆਂ ਗੱਲਾਂ ਜਾਨਣੀਆਂ ਜ਼ਰੂਰੀ

ਔਰਤਾਂ

ਬਜਟ ਵਿੱਚ ਕੀਤੇ ਐਲਾਨ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਰਕਾਰੀ ਬੱਸਾਂ 'ਚ ਔਰਤਾਂ ਲਈ ਸਫ਼ਰ ਮੁਫ਼ਤ ਕਰ ਦਿੱਤਾ ਗਿਆ ਹੈ।

ਇਸ ਮੁਫ਼ਤ ਸਫ਼ਰ ਦਾ ਫਾਇਦਾ ਔਰਤਾਂ ਨੂੰ ਕਿਵੇਂ ਮਿਲੇਗਾ ਸਮੇਤ ਜਾਣੋ ਹਰ ਜ਼ਰੂਰੀ ਗੱਲ।

ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)