ਭਾਰਤ- ਪਾਕਿਸਤਾਨ ਵਿਚਾਲੇ ਸੁਖਾਵੇਂ ਸਬੰਧਾਂ ਲ਼ਈ ਇਮਰਾਨ ਨੇ ਮੋਦੀ ਸਰਕਾਰ ਅੱਗੇ ਇਹ ਸ਼ਰਤ ਰੱਖੀ-ਪ੍ਰੈੱਸ ਰਿਵੀਊ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨਾਲ ਸੁਖਾਵੇਂ ਸਬੰਧਾਂ ਦੀ ਗੱਲ ਕਰਦਿਆਂ ਇੱਕ ਸ਼ਰਤ ਦਾ ਜ਼ਿਕਰ ਕੀਤਾ ਹੈ।

ਇੰਡੀਆ ਟੂਡੇ ਨੇ ਪਾਕਿਸਤਾਨ ਦੇ ਨਿਊਜ਼ ਚੈਨਲ ਪੀ ਟੀਵੀ ਨੇ ਹਵਾਲੇ ਨਾਲ ਲਿਖਿਆ ਹੈ ਕਿ ਜਦੋਂ ਤੱਕ ਭਾਰਤ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦੇ ਫ਼ੈਸਲੇ ਨੂੰ ਰੱਦ ਨਹੀਂ ਕਰਦਾ, ਉਦੋਂ ਤੱਕ ਭਾਰਤ ਨਾਲ ਰਿਸ਼ਤੇ ਸੁਖਾਵੇਂ ਨਹੀਂ ਹੋ ਸਕਦੇ।

ਦਰਅਸਲ ਭਾਰਤ ਸਰਕਾਰ ਨੇ ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਜੋ ਜੰਮੂ ਤੇ ਕਸ਼ਮੀਰ ਸੂਬੇ ਨੂੰ ਵਿਸ਼ੇਸ਼ ਅਧਿਕਾਰ ਦਿੰਦੀ ਸੀ, ਨੂੰ ਖ਼ਤਮ ਕਰ ਦਿੱਤਾ ਸੀ।

ਇਸ ਸਾਲ ਮਾਰਚ ਮਹੀਨੇ ਵਿਚ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਕਿਹਾ ਸੀ, ''ਇਹ ਦੋਵਾਂ ਮੁਲਕਾਂ ਲਈ ਸਮਾਂ ਹੈ ਕਿ ਉਹ ਪੁਰਾਣੀਆਂ ਗੱਲਾਂ ਉੱਤੇ ਮਿੱਟੀ ਪਾਕੇ ਅੱਗੇ ਵਧਣ।''

ਪਰ ਸਾਡੇ ਗੁਆਂਢੀ (ਭਾਰਤ) ਨੂੰ ਇਸ ਲਈ ਸੁਖਾਵਾਂ ਮਾਹੌਲ ਤਿਆਰ ਕਰਨਾ ਪਵੇਗਾ, ਖਾਸ ਕਰਕੇ ਕਸ਼ਮੀਰ ਵਿਚ।

ਪਿਛਲੇ ਦਿਨੀ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਸਰਹੱਦ ਉੱਤੇ ਯੁੱਧਬੰਦੀ ਦੀ ਉਲੰਘਣਾ ਨਾ ਕਰਨ ਉੱਤੇ ਵੀ ਸਹਿਮਤੀ ਪ੍ਰਗਟਾਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਮਰਾਨ ਖਾਨ ਨੂੰ ਪਾਕਿਸਤਾਨ ਦਿਵਸ ਮੌਕੇ ਚਿੱਠੀ ਲਿਖ ਕੇ ਸ਼ੁਭਕਾਮਨਾਵਾਂ ਦਿੱਤੀਆਂ ਸਨ।

ਇਹ ਵੀ ਪੜ੍ਹੋ-

ਗ੍ਰਹਿ ਮੰਤਰਾਲੇ ਦੀ ਚਿੱਠੀ 'ਤੇ ਬੋਲੇ ਕੈਪਟਨ ਅਮਰਿੰਦਰ, ਕਿਹਾ 'ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ'

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆ ਕਿਹਾ ਕਿ ਸੂਬੇ ਦੇ ਕਿਸਾਨਾਂ ਬਾਰੇ ਗ਼ਲਤ ਜਾਣਕਾਰੀ ਫੈਲਾਈ ਜਾ ਰਹੀ ਹੈ।

ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਗਈ ਉਸ ਚਿੱਠੀ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ, ਜਿਸ ਵਿੱਚ ਪੰਜਾਬ ਦੇ 'ਬੰਧੂਆ ਮਜ਼ਦੂਰਾਂ' ਦੀ ਹਾਲਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਗਈ ਸੀ।

ਉਨ੍ਹਾਂ ਨੇ ਕਿਹਾ ਇਹ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਇੱਕ ਹੋਰ ਸਾਜਿਸ਼ ਹੈ।

ਅਮਰਿੰਦਰ ਸਿੰਘ ਨੇ ਕਿਹਾ, "ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਖ਼ਤਮ ਕਰਨ ਤੋਂ ਮਕਸਦ ਨਾਲ ਕੇਂਦਰ ਸਰਕਾਰ ਅਤੇ ਭਾਜਪਾ ਕਦੇ ਉਨ੍ਹਾਂ ਕੱਟੜਪੰਥੀ ਤਾਂ ਕਦੇ ਅਰਬਨ ਨਕਸਲ ਤਾਂ ਕਦੇ ਗੁੰਡਾ ਕਹਿ ਕੇ ਬਦਨਾਮ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।"

ਦਰਅਸਲ, ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਉੱਥੇ 58 ਬੰਧੂਆਂ ਮਜ਼ਦੂਰਾਂ ਦੀ ਹਾਲਤ ਬਾਰੇ ਚਿੱਠੀ ਲਿਖੀ ਸੀ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

ਮੁਖਤਾਰ ਅੰਸਾਰੀ ਦੀ ਸਪੁਰਦਗੀ ਸਬੰਧੀ ਹਦਾਇਤਾਂ

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਬਕ ਪੰਜਾਬ ਦੇ ਗ੍ਰਹਿ ਵਿਭਾਗ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਹਿਰਾਸਤ 8 ਅਪ੍ਰੈਲ ਤੱਕ ਰੂਪਨਗਰ ਜੇਲ੍ਹ ਤੋਂ ਲੈ ਲਵੇ।

ਉੱਤਰ ਪ੍ਰਦੇਸ਼ ਦੇ ਕਈ ਮਾਮਲਿਆਂ ਵਿੱਚ ਨਾਮਜ਼ਦ ਵਿਧਾਇਕ ਮੁਖਤਾਰ ਅੰਸਾਰੀ ਕਥਿਤ ਜਬਰੀ ਵਸੂਲੀ ਦੇ ਇੱਕ ਮਾਮਲੇ ਵਿੱਚ 2019 ਤੋਂ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਹਨ।

ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਲਿਖੀ ਚਿੱਠੀ ਵਿੱਚ ਪੰਜਾਬ ਦੇ ਗ੍ਰਹਿ ਵਿਭਾਗ ਨੇ ਵਿਚਾਰ ਅਧੀਨ ਕੈਦੀ ਅੰਸਾਰੀ ਦੀ ਜੇਲ੍ਹ ਤਬਦੀਲੀ ਲਈ ਢੁਕਵੇਂ ਇੰਤਜਾਮ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)