You’re viewing a text-only version of this website that uses less data. View the main version of the website including all images and videos.
ਸੀਬੀਐੱਸਈ ਤੋਂ ਬਾਅਦ ਪੰਜਾਬ ਬੋਰਡ ਨੇ ਵੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ - ਅਹਿਮ ਖ਼ਬਰਾਂ
ਇਸ ਪੰਨੇ ਰਾਹੀਂ ਅਸੀਂ ਤੁਹਾਡੇ ਤੱਕ ਅੱਜ ਦੀਆਂ ਵੱਡੀਆਂ ਤੇ ਅਹਿਮ ਖ਼ਬਰਾਂ ਪਹੁੰਚਾ ਰਹੇ ਹਾਂ।
ਸੀਬੀਐੱਸਈ ਵਲੋਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਅਤੇ 12ਦੀਆਂ ਮੁਲਤਵੀ ਕੀਤੇ ਜਾਣ ਤੋਂ ਬਾਅਦ ਪੰਜਾਬ ਅਤੇ ਹਿਮਾਚਲ ਦੇ ਸਕੂਲ ਸਿੱਖਿਆ ਬੋਰਡਾਂ ਨੇ ਵੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਪੰਜਾਬ ਵਿਚ ਸਕੂਲ ਪਹਿਲਾਂ ਹੀ 30 ਅਪ੍ਰੈਲ ਤੱਕ ਬੰਦ ਹਨ, ਪੰਜਾਬ ਦੇ ਸਿਹਤ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮੀਡੀਆ ਨਾਲ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਤੋਂ 10 ਦਿਨ ਪਹਿਲਾਂ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਮੰਤਰਾਲੇ ਨੇ ਸੀਬੀਐੱਸਈ ਦੀਆਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ ।
ਉਨ੍ਹਾਂ ਕਿਹਾ ਕਿ ਸੀ 10ਵੀਂ ਦੇ ਨਤੀਜੇ ਅੰਦਰੂਨੀ ਮੁਲਾਂਕਣ ਦੇ ਅਧਾਰ 'ਤੇ ਤੈਅ ਕੀਤੇ ਜਾਣਗੇ ਯਾਨਿ ਕਿ ਬੋਰਡ ਵੱਲੋਂ ਬਣਾਏ ਗਏ ਓਬਜੈਕਟਿਵ ਕ੍ਰਾਈਟੇਰੀਅਨ ਦੇ ਆਧਾਰ 'ਤੇ।
ਉੱਥੇ ਹੀ 12ਵੀਂ ਦੀ ਪ੍ਰੀਖਿਆ ਕਰਵਾਉਣ ਸਬੰਧੀ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਇਹ ਵੀ ਪੜ੍ਹੋ:
ਮੰਤਰਾਲੇ ਦਾ ਕਹਿਣਾ ਹੈ ਕਿ ਇਸ ਲਈ ਇੱਕ ਜੂਨ ਨੂੰ ਇੱਕ ਵਾਰ ਫਿਰ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।
ਸੀਬੀਐੱਸਈ ਦੀਆਂ ਪ੍ਰੀਖਿਆਵਾਂ 4 ਮਈ ਤੋਂ 14 ਜੂਨ ਤੱਕ ਹੋਣੀਆਂ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਕਿਵੇਂ ਕੱਢਿਆ ਜਾਵੇਗਾ ਨਤੀਜਾ
ਇਸ ਸਾਲ ਦਸਵੀਂ ਦੀਆਂ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਵਿਚ 21,50,761 ਬੱਚੇ ਸ਼ਾਮਲ ਹੋਣੇ ਸਨ ਜਦਕਿ 14,30,243 ਬੱਚੇ ਬਾਰਵੀਂ ਪ੍ਰੀਖਿਆ ਵਿਚ ਬੈਠਣੇ ਸਨ।
ਆਮ ਹਾਲਾਤ ਵਿਚ ਦਸਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਫਰਬਰੀ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਹੋ ਜਾਂਦੀਆਂ ਹਨ।
ਬੁੱਧਵਾਰ ਦੀ ਬੈਠਕ ਖਤਮ ਹੋਣ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਕਿਹਾ ਕਿ ਬੋਰਡ ਨੇ ਜੋ ਮਾਪਦੰਡ ਤੈਅ ਕੀਤੇ ਹਨ, ਉਨ੍ਹਾਂ ਦੇ ਆਧਾਰ ਉੱਤੇ ਦਸਵੀਂ ਦਾ ਨਤੀਜਾ ਤਿਆਰ ਕੀਤਾ ਜਾਵੇਗਾ। 12ਵੀਂ ਜਮਾਤ ਦੀ ਪ੍ਰੀਖਿਆ ਬਾਅਦ ਵਿਚ ਲਈ ਜਾਵੇਗੀ। ਇਸ ਤੋਂ ਪਹਿਲਾਂ ਬੋਰਡ ਜੂਨ ਵਿਚ ਹਾਲਾਤ ਦਾ ਮੁਲਾਂਕਣ ਕਰੇਗਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਅੰਦਰੂਨੀ ਮੁਲਾਂਕਣ ਜਰੀਏ ਦਸਵੀਂ ਜਮਾਤ ਦੇ ਬੱਚਿਆਂ ਨੂੰ ਅਗਲੀ ਜਮਾਤ ਵਿਚ ਭੇਜਿਆ ਜਾਵੇਗਾ।
ਜੇਕਰ ਵਿਦਿਆਰਥੀ ਇਸ ਮੁਲਾਂਕਣ ਤੋਂ ਸੰਤੁਸ਼ਟ ਨਹੀਂ ਹੋਏ ਤਾਂ ਉਹ ਆਮ ਵਾਂਗ ਪ੍ਰੀਖਿਆ ਦੇ ਸਕਣਗੇ। ਸੀਬੀਐੱਸਈ ਦੀ 12ਵੀਂ ਦੀ ਪ੍ਰੀਖਿਆ 31 ਮਈ ਤੱਕ ਮਲਤਵੀ ਕੀਤੀ ਗਈ ਹੈ। ਇਸ ਬਾਬਤ ਨਵੀਆਂ ਤਰੀਕਾਂ ਦਾ ਐਲਾਨ ਮਹਾਮਾਰੀ ਦੇ ਹਾਲਾਤ ਦੇ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਡਾ. ਅੰਬੇਡਕਰ ਦੇ ਜਨਮ ਦਿਵਸ ਮੌਕੇ ਸੁਖਬੀਰ ਬਾਦਲ ਵੱਲੋਂ ਦੋ ਐਲਾਨ
ਡਾ. ਭੀਮ ਰਾਓ ਅੰਬੇਡਕਰ ਦੇ 130 ਵੇਂ ਜਨਮ ਦਿਵਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਬਾ ਸਾਹਿਬ ਦੇ ਆਦਰਸ਼ਾਂ 'ਤੇ ਚੱਲਣ ਕਰਕੇ ਮਾਣ ਮਹਿਸੂਸ ਕਰਦਾ ਹੈ।
ਉਨ੍ਹਾਂ ਨੇ ਕਿਹਾ, "ਕਮਜ਼ੋਰ ਵਰਗਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ 'ਚ ਆਵੇਗੀ ਤਾਂ ਅਸੀਂ ਉੱਪ ਮੁੱਖ ਮੰਤਰੀ ਦਲਿਤ ਪਰਿਵਾਰ ਤੋਂ ਲਵਾਂਗੇ ਅਤੇ ਦੁਆਬੇ ਵਿੱਚ ਬਾਬਾ ਸਾਹਿਬ ਦੇ ਨਾਂ 'ਤੇ ਯੂਨੀਵਰਸਿਟੀ ਬਣਾਈ ਜਾਵੇਗੀ।"