ਕੋਰੋਨਾਵਾਇਰਸ: ਅਰਵਿੰਦ ਕੇਜਰੀਵਾਲ ਨੇ ਕਿਹਾ, 'ਦਿੱਲੀ 'ਚ ਇੱਕ ਦਿਨ 'ਚ 24 ਹਜ਼ਾਰ ਲਾਗ ਦੇ ਮਾਮਲੇ ਸਾਹਮਣੇ ਆਏ, ਆਕਸੀਜਨ ਦੀ ਹੋ ਰਹੀ ਘਾਟ' - ਅਹਿਮ ਖ਼ਬਰਾਂ

ਤਸਵੀਰ ਸਰੋਤ, EPA/STR
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 24 ਹਜ਼ਾਰ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਕਾਰਨ ਆਕਸੀਜਨ ਦੀ ਅਤੇ ਰੈਮਡੈਸੀਵੀਅਰ ਦਵਾਈ ਦੀ ਵੀ ਕਮੀ ਸਾਹਣੇ ਆਈ ਹੈ। ਪੌਜ਼ੀਟਿਵਿਟੀ ਰੇਟ 24 ਫੀਸਦ ਹੋ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਹੈ।
ਇਹ ਵੀ ਪੜ੍ਹੋ
ਲਾਲੂ ਯਾਦਵ ਨੂੰ ਮਿਲੀ ਜ਼ਮਾਨਤ

ਤਸਵੀਰ ਸਰੋਤ, Ani
ਬਹੁਚਰਚਿਤ ਪਸ਼ੂਪਾਲਣ ਘੋਟਾਲਾ ਦੇ ਦੁਮਕਾ ਕੋਸ਼ਾਗਾਰ ਮਾਮਲੇ ਵਿੱਚ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਜ਼ਮਾਨਤ ਮਿਲ ਗਈ ਹੈ।
ਝਾਰਖੰਡ ਹਾਈਕੋਰਟ ਦੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਹੁਣ ਲਾਲੂ ਯਾਦਵ ਦੇ ਜੇਲ੍ਹ ਤੋਂ ਬਾਹਰ ਆਉਣ ਦੀਆਂ ਕਾਨੂੰਨਾਂ ਅੜਚਨਾਂ ਦੂਰ ਹੋ ਗਈਆਂ ਹਨ। ਉਹ ਉਸ ਘੋਟਾਲੇ ਦੇ ਚਾਰ ਮਾਮਲਿਆਂ ਵਿੱਚ ਸਜ਼ਾ ਭੁਗਤ ਰਹੇ ਹਨ।
ਤਿੰਨ ਮਾਮਲਿਆਂ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ।
ਲਾਲੂ ਯਾਦਵ ਅੱਜਕੱਲ੍ਹ ਦਿੱਲੀ ਦੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾਨ (ਏਮਜ਼) ਵਿੱਚ ਆਪਣਾ ਇਲਾਜ ਕਰਵਾ ਰਹੇ ਹਨ।
ਜਨਵਰੀ ਦੇ ਦੂਜੇ ਹਫ਼ਤੇ ਫੇਫੜਿਆਂ ਵਿੱਚ ਅਚਾਨਕ ਤਕਲੀਫ਼ ਹੋਣ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ ਸੀ।
ਤਬੀਅਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਏਮਜ਼ ਭੇਜਣ ਦਾ ਫ਼ੈਸਲਾ ਲਿਆ ਸੀ। ਉਦੋਂ ਤੋਂ ਉਹ ਡਾਕਟਰਾਂ ਦੀ ਦੇਖਰੇਖ ਵਿੱਚ ਹਨ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੋਰੋਨਾ ਨੂੰ ਲੈ ਕੇ ਚਿੰਤਾ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਕੁੰਭ ਜਾ ਰਹੇ ਸੰਤਾਂ ਨੂੰ ਕੀਤੀ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਸਮਾਜ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਕੁੰਭ ਮੇਲੇ ਨੂੰ ਹੁਣ ਸੰਕੇਤਕ ਹੀ ਰੱਖਿਆ ਜਾਣਾ ਚਾਹੀਦਾ ਹੈ।

ਤਸਵੀਰ ਸਰੋਤ, MOney sharma/afp
ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਗੱਲ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਉਨ੍ਹਾਂ ਨੇ ਲਿਖਿਆ ਹੈ, "ਮੈਂ ਅੱਜ ਜੁਨਾ ਅਖਾੜਾ ਦੇ ਪੀਠਾਧੀਸ਼ਵਰ ਆਚਾਰਿਆ ਮਹਾਂਮੰਡਲੇਸ਼ਵਰ ਸਵਾਮੀ ਅਵਧੇਸ਼ਾਨੰਦ ਗਿਰੀ ਨਾਲ ਫੋਨ ਉੱਤੇ ਗੱਲ ਕੀਤੀ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਦੋ ਸ਼ਾਹੀ ਸਨਾਨ ਹੋ ਗਏ ਹਨ ਅਤੇ ਹੁਣ ਕੁੰਭ ਨੂੰ ਕੋਰੋਨਾ ਦੇ ਸੰਕਟ ਕਾਰਨ ਸੰਕੇਤਕ ਰੱਖਿਆ ਜਾਣਾ ਚਾਹੀਦਾ ਹੈ। ਇਹ ਇਸ ਸੰਕਟ ਦੇ ਵਿਰੁੱਧ ਲੜਾਈ ਨੂੰ ਤਾਕਤ ਦੇਵੇਗਾ।"
ਪੀਐਮ ਮੋਦੀ ਨੇ ਪ੍ਰਸ਼ਾਸਨ ਨੂੰ ਦਿੱਤੇ ਸਹਿਯੋਗ ਲਈ ਸੰਤ ਸਮਾਜ ਦਾ ਧੰਨਵਾਦ ਕੀਤਾ ਹੈ।ਸਵਾਮੀ ਅਵਧੇਸ਼ਾਨੰਦ ਗਿਰੀ ਨੇ ਵੀ ਟਵਿੱਟਰ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਟਵੀਟ ਦਾ ਜਵਾਬ ਦਿੱਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉਨ੍ਹਾਂ ਲਿਖਿਆ, "ਅਸੀਂ ਮਾਣਯੋਗ ਪ੍ਰਧਾਨ ਮੰਤਰੀ ਦੇ ਸੱਦੇ ਦਾ ਸਨਮਾਨ ਕਰਦੇ ਹਾਂ। ਜ਼ਿੰਦਗੀ ਦੀ ਰੱਖਿਆ ਕਰਨਾ ਇੱਕ ਬਹੁਤ ਵੱਡਾ ਪੁਣ ਹੈ। ਮੇਰੀ ਧਰਮ ਦਾ ਪਾਲਣ ਕਰਨ ਵਾਲੀ ਜਨਤਾ ਨੂੰ ਅਪੀਲ ਹੈ ਕਿ ਉਹ ਕੋਵਿਡ ਦੇ ਹਾਲਾਤਾਂ ਨੂੰ ਵੇਖਦਿਆਂ ਭਾਰੀ ਗਿਣਤੀ ਵਿੱਚ ਨਾ ਨਹਾਉਣ ਅਤੇ ਨਿਯਮਾਂ ਦੀ ਪਾਲਣਾ ਕਰਨ।"ਪਿਛਲੇ ਇੱਕ ਹਫਤੇ ਤੋਂ, ਕੁੰਭ ਵਿੱਚ ਇਕੱਠੇ ਹੋਏ ਲੱਖਾਂ ਲੋਕਾਂ ਬਾਰੇ ਬਹੁਤ ਚਰਚਾ ਹੋ ਰਹੀ ਹੈ। ਬਹੁਤ ਸਾਰੇ ਲੋਕ ਇਸ ਗੱਲ ਦੀ ਅਲੋਚਨਾ ਕਰ ਰਹੇ ਹਨ ਕਿ ਮਹਾਂਮਾਰੀ ਦੀ ਇਸ ਸਥਿਤੀ ਵਿੱਚ, ਅਜਿਹੀ ਭੀੜ ਇਕੱਠੀ ਕਰਨਾ ਬਹੁਤ ਘਾਤਕ ਸਿੱਧ ਹੋ ਸਕਦਾ ਹੈ।ਹਰਿਦੁਆਰ ਦੇ ਮੁੱਖ ਮੈਡੀਕਲ ਅਫਸਰ ਡਾ. ਐਸ ਕੇ ਝਾਅ ਅਨੁਸਾਰ, 10-14 ਅਪ੍ਰੈਲ ਵਿਚਾਲੇ, ਕੁੰਭ ਮੇਲੇ ਵਿੱਚ 1,664 ਕੋਵਿਡ ਪੌਜ਼ੀਟਿਵ ਕੇਸ ਪਾਏ ਗਏ, ਜਿਨ੍ਹਾਂ ਵਿੱਚੋਂ 35 ਸਾਧੂ ਹਨ।ਡਾ. ਝਾਅ ਦੇ ਅਨੁਸਾਰ, ਮੇਲੇ ਵਿੱਚ ਕੇਸਾਂ ਦੀ ਪੌਜ਼ੀਟਿਵਿਟੀ ਦੀ ਦਰ 0.29 ਫ਼ੀਸਦ ਹੈ।
ਇਹ ਵੀ ਪੜ੍ਹੋ
ਕੈਨੇਡਾ 'ਚ ਮੁੜ ਵਧੇ ਕੋਰੋਨਾਵਾਇਰਸ ਦੇ ਕੇਸ, ਵਧੀਆਂ ਚਿੰਤਾਵਾਂ
ਕੈਨੇਡਾ 'ਚ ਮੁੜ ਤੋਂ ਵੱਡੀ ਗਿਣਤੀ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਵੱਧ ਗਏ ਹਨ ਅਤੇ ਇਹ ਅੰਕੜੇ ਆਪਣੇ ਪੁਰਾਣੇ ਸਿਖ਼ਰ ਤੋਂ ਬਹੁਤ ਜ਼ਿਆਦਾ ਵੱਧ ਗਏ ਹਨ।
ਮਾਹਰਾਂ ਦੇ ਪੈਨਲ ਦਾ ਕਹਿਣਾ ਹੈ ਕਿ ਅੰਟਾਰੀਓ ਵਿੱਚ 600 ਗੁਣਾ ਕੇਸ ਵੱਧ ਗਏ ਹਨ।

ਤਸਵੀਰ ਸਰੋਤ, Reuters
ਇਨ੍ਹਾਂ ਅੰਕੜਿਆਂ ਕਰਕੇ ਮਾਹਰਾਂ ਅਤੇ ਸਰਕਾਰਾਂ ਦੀ ਚਿੰਤਾ ਵੱਧ ਗਈ ਹੈ।
ਪਿਛਲੇ ਹਫ਼ਤੇ ਕੈਨੇਡਾ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਦਰ ਅਮਰੀਕਾ ਤੋਂ ਵੀ ਵੱਧ ਗਈ ਹੈ।
ਕੈਨੇਡਾ ਵਿੱਚ ਹੁਣ ਤੱਕ 22 ਫ਼ੀਸਦ ਲੋਕ ਵੈਕਸੀਨ ਦੀ ਡੋਜ਼ ਲਗਵਾ ਚੁੱਕੇ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












