You’re viewing a text-only version of this website that uses less data. View the main version of the website including all images and videos.
ਅਫ਼ਗਾਨਿਸਤਾਨ ਵਿਚ 20 ਸਾਲ ਫੌਜਾਂ ਰੱਖ ਕੇ ਅਮਰੀਕਾ ਤੇ ਬ੍ਰਿਟੇਨ ਨੂੰ ਕੀ ਹਾਸਲ ਹੋਇਆ- 5 ਅਹਿਮ ਖ਼ਬਰਾਂ
20 ਸਾਲ ਦਾ ਸਮਾਂ ਅਫ਼ਗਾਨਿਸਤਾਨ 'ਚ ਰਹਿਣ ਤੋਂ ਬਾਅਦ ਅਮਰੀਕੀ ਅਤੇ ਬ੍ਰਿਟਿਸ਼ ਫੌਜਾਂ ਇੱਥੋਂ ਪਰਤ ਰਹੀਆਂ ਹਨ।
ਇਸੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਬਾਕੀ ਰਹਿੰਦੇ 2,500 - 3,500 ਅਮਰੀਕੀ ਸੈਨਿਕ 11 ਸਤੰਬਰ ਤੱਕ ਵਾਪਸ ਚਲੇ ਜਾਣਗੇ।
ਇਸ ਦੇ ਨਾਲ ਹੀ ਬ੍ਰਿਟੇਨ ਵੀ ਆਪਣੇ ਬਾਕੀ ਦੇ 750 ਫੌਜੀਆਂ ਨੂੰ ਵਾਪਸ ਬੁਲਾ ਰਿਹਾ ਹੈ।
ਇਹ ਵੀ ਪੜ੍ਹੋ
ਇਹ ਤਾਰੀਕ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ 9/11 ਨੂੰ ਹੀ ਅਲ-ਕਾਇਦਾ ਵੱਲੋਂ ਅਮਰੀਕਾ 'ਤੇ ਕੀਤੇ ਹਮਲੇ ਨੂੰ ਅਫ਼ਗਾਨਿਸਤਾਨ ਦੀ ਧਰਤੀ ਤੋਂ ਹੀ ਅੰਜਾਮ ਦਿੱਤਾ ਗਿਆ ਸੀ।
ਉਸ ਤੋਂ ਬਾਅਦ ਹੀ ਅਮਰੀਕਾ ਦੀ ਅਗਵਾਈ 'ਚ ਯੋਜਨਾਬੱਧ ਢੰਗ ਨਾਲ ਇੱਥੋਂ ਤਾਲਿਬਾਨ ਨੂੰ ਸੱਤਾ ਤੋਂ ਹਟਾ ਦਿੱਤਾ ਗਿਆ ਸੀ ਅਤੇ ਅਸਥਾਈ ਤੌਰ 'ਤੇ ਅਲ-ਕਾਇਦਾ ਨੂੰ ਬਾਹਰ ਕਰ ਦਿੱਤਾ ਗਿਆ ਸੀ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਪੰਜਾਬ 'ਚੋਂ ਮਜ਼ਦੂਰਾਂ ਦੇ ਜਾਣ ਦਾ ਕਾਰਨ ਕੀ ਲੌਕਡਾਊਨ ਦਾ ਡਰ ਹੈ
ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਬੇਹੱਦ ਮਾੜੇ ਹਾਲਾਤ ਵਿੱਚੋਂ ਲੰਘ ਰਿਹਾ ਹੈ। ਮਹਾਰਾਸ਼ਟਰ ਅਤੇ ਦਿੱਲੀ ਵਿੱਚ ਲੌਕਡਾਊਨ ਦੇ ਡਰ ਤੋਂ ਮਜ਼ਦੂਰਾਂ ਦੇ ਪਲਾਇਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਪਿਛਲੇ ਸਾਲ ਕੋਰੋਨਾ ਦੌਰਾਨ ਲੱਗੇ ਲੌਕਡਾਊਨ ਕਰਕੇ ਮਜ਼ਦੂਰਾਂ ਨੂੰ ਕਈ ਕਿਲੋਮੀਟਰ ਪੈਦਲ ਹੀ ਚੱਲਣਾ ਪਿਆ ਸੀ।
ਪੰਜਾਬ ਵਿੱਚ ਹਾਲਾਤ ਕਿਹੋ ਜਿਹੇ ਹਨ, ਇਹ ਜਾਣਨ ਦੀ ਅਸੀਂ ਕੋਸ਼ਿਸ਼ ਕੀਤੀ।
ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਮਿਸਤਰੀ ਰਾਮ ਲੁਭਾਇਆ ਨੂੰ ਉਸ ਬੱਸ ਲਈ ਟਿਕਟ ਮਿਲੀ ਹੈ ਜੋ ਉੱਤਰ ਪ੍ਰਦੇਸ਼ ਵਿੱਚ ਉਸ ਦੇ ਜੱਦੀ ਪਿੰਡ ਲਈ ਰਵਾਨਾ ਹੋਣ ਵਾਲੀ ਹੈ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਦੀਪ ਸਿੱਧੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਗਿਆ ਗ੍ਰਿਫਤਾਰ
26 ਜਨਵਰੀ ਮੌਕੇ ਲਾਲ ਕਿਲੇ 'ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਗਈ। ਪਰ ਇੱਕ ਹੋਰ ਮਾਮਲੇ ਵਿੱਚ ਉਸ ਨੂੰ ਦਿੱਲੀ ਪੁਲਿਸ ਵੱਲੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ 'ਤੇ ਕੇਸਰੀ ਝੰਡਾ ਲਹਿਰਾਉਣ ਤੇ ਤਿਰੰਗੇ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ।
9 ਫਰਵਰੀ ਨੂੰ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਗ੍ਰਿਫ਼ਤਾਰੀ ਵੇਲੇ ਕਿਹਾ ਸੀ ਕਿ 26 ਜਨਵਰੀ ਨੂੰ ਲਾਲ ਕਿਲੇ 'ਤੇ ਜੋ ਘਟਨਾ ਵਾਪਰੀ ਸੀ, ਦੀਪ ਸਿੱਧੂ ਉਸਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਕੋਰੋਨਾਵਾਇਰਸ: ਕੇਜਰੀਵਾਲ ਨੇ ਕਿਹਾ, 'ਆਕਸੀਜਨ ਦੀ ਹੋ ਰਹੀ ਘਾਟ'
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 24 ਹਜ਼ਾਰ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਕਾਰਨ ਆਕਸੀਜਨ ਦੀ ਅਤੇ ਰੈਮਡੈਸੀਵੀਅਰ ਦਵਾਈ ਦੀ ਵੀ ਕਮੀ ਸਾਹਣੇ ਆਈ ਹੈ। ਪੌਜ਼ੀਟਿਵਿਟੀ ਰੇਟ 24 ਫੀਸਦ ਹੋ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਹੈ।
ਹੋਰ ਅਹਿਮ ਖ਼ਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਕੋਰੋਨਾ ਦੇ ਮਰੀਜ਼ਾਂ ਨੂੰ ਬਲੈਕ ਵਿੱਚ ਦਵਾਈਆਂ ਕਿਵੇਂ ਤੇ ਕਿੰਨੇ ਦੀਆਂ ਮਿਲ ਰਹੀਆਂ ਹਨ
ਅਖਿਲੇਸ਼ ਮਿਸ਼ਰਾ ਨੂੰ ਪਿਛਲੇ ਵੀਰਵਾਰ ਨੂੰ ਬੁਖਾਰ ਅਤੇ ਖੰਘ ਦੀ ਸ਼ਿਕਾਇਤ ਹੋਈ ਸੀ ਪਰ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਇਹ ਸਿਰਫ ਫ਼ਲੂ ਦੇ ਹੀ ਲੱਛਣ ਹਨ।
ਪਰ ਜਦੋਂ ਅਗਲੇ ਹੀ ਦਿਨ ਉਨ੍ਹਾਂ ਦੇ ਪਿਤਾ ਯੋਗੇਂਦਰ ਨੂੰ ਵੀ ਇਸ ਤਰ੍ਹਾਂ ਦੇ ਹੀ ਲੱਛਣਾਂ ਨੇ ਘੇਰਿਆ ਤਾਂ ਅਖਿਲੇਸ਼ ਦੀ ਚਿੰਤਾ ਵਧੀ।
ਦੋਵਾਂ ਪਿਓ-ਪੁੱਤ ਨੇ ਕੋਵਿਡ ਆਰਟੀ-ਪੀਸੀਆਰ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਅਤੇ ਆਨਲਾਈਨ ਹੀ ਸਲੋਟ ਬੁੱਕ ਕਰਨ ਦੀ ਕੋਸ਼ਿਸ਼ ਕੀਤੀ।
ਪਰ ਟੈਸਟ ਲਈ ਅਗਲਾ ਉਪਲਬਧ ਸਮਾਂ ਤਿੰਨ ਦਿਨ ਬਾਅਦ ਦਾ ਸੀ। ਆਖਰਕਾਰ ਉਨ੍ਹਾਂ ਨੂੰ ਐਤਵਾਰ ਨੂੰ ਟੈਸਟ ਕਰਵਾਉਣ ਦਾ ਸਮਾਂ ਮਿਲ ਹੀ ਗਿਆ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ: